jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Saturday 20 July 2013

ਪੰਜਾਬ ਕਾਂਗਰਸ ਵੱਲੋਂ ਜਨ-ਸੰਪਰਕ ਮੁਹਿੰਮ ਭਲਕ ਤੋਂ

www.sabblok.blogspot.com



ਗੁਰਦਾਸਪੁਰ, 20 ਜੁਲਾਈ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਸੂਬਾ ਪੱਧਰੀ ਜਨ-ਸੰਪਰਕ ਮੁਹਿੰਮ ਦੀ ਸ਼ੁਰੂਆਤ 22 ਜੁਲਾਈ ਤੋਂ ਵਿਧਾਨ ਸਭਾ ਹਲਕਾ ਬੱਸੀ ਪਠਾਣਾਂ ਤੋਂ ਕੀਤੀ ਜਾ ਰਹੀ ਹੈ। ਇਹ  ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਕਾਹਨੂੰਵਾਨ ਵਿਖੇ ਗੱਲਬਾਤ ਕਰਦਿਆਂ ਕੀਤਾ ਹੈ।
ਪ੍ਰੋਗਰਾਮ ਅਨੁਸਾਰ ਹਰ ਹਫ਼ਤੇ ਪਾਰਟੀ ਪ੍ਰਧਾਨ ਸ੍ਰੀ ਬਾਜਵਾ ਚਾਰ ਵਿਧਾਨ ਸਭਾ ਹਲਕਿਆਂ ਅੰਦਰ ਮੀਟਿੰਗਾਂ ਅਤੇ ਰੈਲੀਆਂ ਨੂੰ ਸੰਬੋਧਨ ਕਰਨਗੇ। ਇਸ ਸਬੰਧ ਵਿੱਚ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ ਇੱਕ ਕਮੇਟੀ ਸਾਰੇ ਪੰਜਾਬ ਦੇ ਪ੍ਰੋਗਰਾਮਾਂ ਦੀ ਦੇਖਰੇਖ ਲਈ ਬਣਾਈ ਗਈ ਹੈ। ਇਸ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਫਤਹਿਜੰਗ ਸਿੰਘ ਬਾਜਵਾ, ਵਿਧਾਇਕ ਗੁਰਕੀਰਤ ਸਿੰਘ ਕੋਟਲੀ, ਆਰ.ਆਰ. ਭਾਰਦਵਾਜ, ਰਾਜਿੰਦਰ ਦੀਪਾ, ਗੁਰਪ੍ਰਤਾਪ ਸਿੰਘ ਮਾਨ ਅਤੇ ਲਖਵਿੰਦਰ ਕੌਰ ਗਰਚਾ ਬਤੌਰ ਮੈਂਬਰ ਸ਼ਾਮਲ ਕੀਤੇ ਗਏ ਹਨ। ਇਸ ਤੋਂ ਇਲਾਵਾ ਮਾਲਵਾ ਲਈ ਦੋ ਜ਼ੋਨਾਂ ਮਾਲਵਾ-ਇੱਕ ਅਤੇ ਮਾਲਵਾ-ਦੋ ਵਿੱਚ ਵੀ ਕੋਆਰਡੀਨੇਟਰ  ਅਤੇ ਬੁਲਾਰੇ ਨਿਯੁਕਤ ਕੀਤੇ ਗਏ ਹਨ।

ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਨੂੰ ਮਾਲਵਾ ਜੋਨ ਨੰਬਰ ਇੱਕ ਅਤੇ ਮਾਲਵਾ ਜ਼ੋਨ ਨੰਬਰ ਦੋ ਲਈ ਸਾਬਕਾ ਮੰਤਰੀ ਜਸਬੀਰ ਸਿੰਘ ਨੂੰ ਬੁਲਾਰਾ ਨਿਯੁਕਤ ਕੀਤਾ ਗਿਆ ਹੈ। ਦੁਆਬਾ ਜ਼ੋਨ ਲਈ ਸੁਖਪਾਲ ਸਿੰਘ ਖਹਿਰਾ ਨੂੰ ਬੁਲਾਰਾ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਵੱਲੋਂ ਮਾਝਾ ਜ਼ੋਨ ਲਈ ਪਾਰਟੀ ਮੀਤ ਪ੍ਰਧਾਨ ਓਮ ਪ੍ਰਕਾਸ਼ ਸੋਨੀ ਦੇ ਸਹਿਯੋਗ ਲਈ ਕੋਆਰਡੀਨੇਟਰ ਨਿਯੁਕਤ ਕੀਤੇ ਗਏ ਹਨ। ਇਨ੍ਹਾਂ ਵਿੱਚ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ, ਹਰਮਿੰਦਰ ਸਿੰਘ ਗਿੱਲ, ਕਰਮਜੀਤ ਸਿੰਘ, ਜੋਗਿੰਦਰ ਸਿੰਘ ਛੀਨਾ ਅਤੇ ਜੋਗਿੰਦਰ ਪਾਲ ਢੀਂਗਰਾ ਸ਼ਾਮਲ ਹਨ।  ਇਸ ਤੋਂ ਇਲਾਵਾ ਹਰਮਿੰਦਰ ਸਿੰਘ ਗਿੱਲ ਅਤੇ ਜੋਗਿੰਦਰ ਸਿੰਘ ਛੀਨਾ  ਨੂੰ ਕੋਆਰਡੀਨੇਟਰ ਤੋਂ ਇਲਾਵਾ ਪਾਰਟੀ ਵੱਲੋਂ ਬਤੌਰ ਬੁਲਾਰੇ ਵੀ ਨਿਯੁਕਤ ਕੀਤਾ ਗਿਆ ਹੈ। ਜੋਗਿੰਦਰ ਸਿੰਘ ਛੀਨਾ ਨੇ ਦੱਸਿਆ ਕਿ ਮੀਟਿੰਗਾਂ ਅਤੇ ਰੈਲੀਆਂ ਦੌਰਾਨ ਸ੍ਰੀ ਬਾਜਵਾ ਅਕਾਲੀ-ਭਾਜਪਾ ਸਰਕਾਰ ਦੀਆਂ ਲੋਕ ਵਿਰੋਧੀ ਨੀਤਆਂ ਬਾਰੇ ਆਮ ਜਨਤਾ ਨੂੰ ਜਾਣੂ ਕਰਾਉਣਗੇ।
ਫਗਵਾੜਾ (ਪੱਤਰ ਪ੍ਰੇਰਕ): ਕਾਂਗਰਸ ਵੱਲੋਂ ਜਨ ਸੰਪਰਕ ਰੈਲੀਆਂ ਦੇ ਪ੍ਰੋਗਰਾਮ ਤਹਿਤ ਬਲਾਕ ਫਗਵਾੜਾ ਦੀ ਰੈਲੀ 24 ਜੁਲਾਈ ਨੂੰ ਬਲਬੀਰ ਪੈਲੇਸ ਰਿਹਾਣਾ ਜੱਟਾਂ ਵਿਖੇ ਹੋਵੇਗੀ। ਇਸ ਦੀ ਤਿਆਰੀ ਸਬੰਧੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਪਰਮਾਰ ਦੀ ਪ੍ਰਧਾਨਗੀ ਹੇਠ ਹੋਈ।
ਇਸ ਮੌਕੇ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ਨੇ ਦੱਸਿਆ ਕਿ ਰੈਲੀ ਨੂੰ ਪ੍ਰਤਾਪ ਸਿੰਘ ਬਾਜਵਾ, ਕੇਂਦਰੀ ਰਾਜ ਮੰਤਰੀ ਸ੍ਰੀਮਤੀ ਸੰਤੋਸ਼ ਚੌਧਰੀ, ਤਰਲੋਚਨ ਸਿੰਘ ਸੂੰਢ ਤੋਂ ਇਲਾਵਾ ਕਈ ਕਾਂਗਰਸੀ ਆਗੂ ਸੰਬੋਧਨ ਕਰਨਗੇ।

No comments: