jd1

NES

www.sabblok.blogspot.com

LPU

RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Saturday 20 July 2013

ਜੰਗ-ਏ-ਆਜ਼ਾਦੀ ਯਾਦਗਾਰ ਦੇ ਪ੍ਰਾਜੈਕਟ ਲਈ ਫ਼ੰਡਾਂ ਦੀ ਘਾਟ ਨਹੀਂ ਆਵੇਗੀ-ਬਾਦਲ

www.sabblok.blogspot.com
Photo: ਜੰਗ-ਏ-ਆਜ਼ਾਦੀ ਯਾਦਗਾਰ ਦੇ ਪ੍ਰਾਜੈਕਟ ਲਈ ਫ਼ੰਡਾਂ ਦੀ ਘਾਟ ਨਹੀਂ ਆਵੇਗੀ-ਬਾਦਲ 

ਚੰਡੀਗੜ੍ਹ, 18 ਜੁਲਾਈ (ਅਜੀਤ ਬਿਊਰੋ)-ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਜਲੰਧਰ ਜ਼ਿਲ੍ਹੇ ਵਿਚ ਕਰਤਾਰਪੁਰ ਵਿਖੇ ਉਸਾਰੀ ਜਾ ਰਹੀ ਜੰਗ-ਏ-ਆਜ਼ਾਦੀ ਯਾਦਗਾਰ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਫਾਊਂਡੇਸ਼ਨ ਨੂੰ ਭਰੋਸਾ ਦਿੱਤਾ ਕਿ ਇਸ ਵਿਸ਼ਵ ਪੱਧਰੀ ਪ੍ਰਾਜੈਕਟ ਨੂੰ ਮੁਕੰਮਲ ਕਰਨ ਲਈ ਲੋੜੀਂਦੇ ਫ਼ੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਅੱਜ ਦੁਪਹਿਰ ਮੁੱਖ ਮੰਤਰੀ ਨਿਵਾਸ 'ਤੇ ਜੰਗ-ਏ-ਆਜ਼ਾਦੀ ਫਾਊਂਡੇਸ਼ਨ ਦੀ ਤੀਜੀ ਮੀਟਿੰਗ ਦੌਰਾਨ ਫਾਊਂਡੇਸ਼ਨ ਦੇ ਮੈਂਬਰ ਸਕੱਤਰ ਤੇ 'ਅਜੀਤ ਪ੍ਰਕਾਸ਼ਨ ਸਮੂਹ' ਦੇ ਪ੍ਰਬੰਧਕੀ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਨੇ ਉਨ੍ਹਾਂ ਨੂੰ ਪ੍ਰਾਜੈਕਟ ਦੇ ਹੁਣ ਤੱਕ ਹੋਏ ਵਿਕਾਸ ਬਾਰੇ ਜਾਣਕਾਰੀ ਦਿੱਤੀ। ਸ. ਬਾਦਲ ਨੇ ਇਸ ਪ੍ਰਾਜੈਕਟ ਨੂੰ ਇਕ ਚਾਨਣ-ਮੁਨਾਰਾ ਕਰਾਰ ਦਿੱਤਾ ਜਿਸ ਨਾਲ ਇਕ ਪਾਸੇ ਨੌਜਵਾਨਾਂ ਨੂੰ ਪ੍ਰੇਰਨਾ ਮਿਲੇਗੀ ਉੱਥੇ ਹੀ ਉਨ੍ਹਾਂ ਨੂੰ ਕੌਮੀ ਆਜ਼ਾਦੀ ਸੰਘਰਸ਼ ਵਿਚ ਪੰਜਾਬੀਆਂ ਦੇ ਲਾਮਿਸਾਲ ਯੋਗਦਾਨ ਨੂੰ ਦਰਸਾਉਂਦੀ ਸਾਡੀ ਦੇਸ਼ ਭਗਤੀ ਤੇ ਕੌਮੀਅਤ ਦੇ ਮਹਾਨ ਵਿਰਸੇ ਬਾਰੇ ਜਾਣੂੰ ਕਰਵਾਏਗੀ। ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਆਖਿਆ, 'ਅਜਿਹੇ ਪ੍ਰਾਜੈਕਟ ਦੀ ਕੌਮੀ ਪੱਧਰ 'ਤੇ ਬਹੁਤ ਵੱਡੀ ਅਹਿਮੀਅਤ ਹੈ ਅਤੇ ਭਾਵਨਾਤਮਕ ਕਦਰਾਂ-ਕੀਮਤਾਂ ਨੂੰ ਮਹਿਜ਼ ਫ਼ੰਡ ਦੀ ਬੰਧੇਜ ਤੱਕ ਮਹਿਦੂਦ ਨਹੀਂ ਰੱਖਿਆ ਜਾ ਸਕਦਾ।''
ਮੁੱਖ ਮੰਤਰੀ ਨੇ ਪੰਜਾਬ ਵਿਚ ਇਸ ਮਾਣਮੱਤੇ ਪ੍ਰਾਜੈਕਟ ਨੂੰ ਮੁਕੰਮਲ ਕਰਨ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ ਜਿਸ ਨੇ ਬਾਬਾ ਮਹਾਰਾਜ ਸਿੰਘ, ਕੂਕਾ ਅੰਦੋਲਨ, ਆਰੀਆ ਸਮਾਜ, ਕਿਸਾਨ ਜ੍ਰਾਗਿਤੀ, ਗ਼ਦਰ ਲਹਿਰ, ਗੁਰਦੁਆਰਾ ਸੁਧਾਰ ਲਹਿਰ, ਬੱਬਰ ਅਕਾਲੀ ਲਹਿਰ, ਕਾਮਾਗਾਟਾ ਮਾਰੂ ਲਹਿਰ ਸਮੇਤ ਹੋਰ ਆਜ਼ਾਦੀ ਲਹਿਰਾਂ ਦੀ ਅਗਵਾਈ ਕੀਤੀ। ਸ. ਬਾਦਲ ਨੇ ਇਸ ਪ੍ਰਾਜੈਕਟ ਨੂੰ ਇਕ ਆਕਰਸ਼ਿਤ ਸੈਲਾਨੀ ਟਿਕਾਣੇ ਵਜੋਂ ਵਿਕਸਤ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ ਤਾਂ ਕਿ ਇਹ ਪ੍ਰਾਜੈਕਟ ਵੀ ਭਾਰਤ ਜਾਂ ਵਿਦੇਸ਼ ਤੋਂ ਅੰਮ੍ਰਿਤਸਰ ਆਉਣ ਵਾਲੇ ਹਰ ਸੈਲਾਨੀ ਦੇ ਸਫ਼ਰ ਦਾ ਇਕ ਹਿੱਸਾ ਹੋਵੇ। ਉਨ੍ਹਾਂ ਨੇ ਫਾਊਂਡੇਸ਼ਨ ਨੂੰ ਆਖਿਆ ਕਿ ਯਾਦਗਾਰ ਦਾ ਨਿਰਮਾਣ ਕਾਰਜ ਦੇਸ਼ ਦੀਆਂ ਨਾਮਵਰ ਕੰਪਨੀਆਂ ਵਿਚੋਂ ਕਿਸੇ ਇਕ ਨੂੰ ਸੌਂਪਿਆ ਜਾਵੇ ਤਾਂ ਕਿ ਇਸ ਯਾਦਗਾਰ ਨੂੰ 'ਭਵਨ ਨਿਰਮਾਣ ਦੇ ਨਮੂਨੇ' ਵਜੋਂ ਵੀ ਵਿਕਸਤ ਕੀਤਾ ਜਾ ਸਕੇ।
ਮੁੱਖ ਮੰਤਰੀ ਨੇ ਅੰਤਰ ਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਫ਼ਿਲਮਾਂ ਬਣਾਉਣ ਦੇ ਮਾਹਿਰ ਸ੍ਰੀ ਸ਼ਿਆਮ ਬੈਨੇਗਲ ਦੀਆਂ ਸੇਵਾਵਾਂ ਪ੍ਰਾਪਤ ਕਰਨ ਦੀ ਵੀ ਫਾਊਂਡੇਸ਼ਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਉਹ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਭਾਸ਼ਾ ਵਿਚ ਇਕ-ਇਕ ਘੰਟੇ ਦੇ ਸਮੇਂ ਦੀਆਂ ਚਾਰ ਫ਼ਿਲਮਾਂ ਬਣਾਉਣਗੇ ਜਿਸ ਵਿਚ 1849 ਤੋਂ 1948 ਤੱਕ ਦੇ ਆਜ਼ਾਦੀ ਸੰਘਰਸ਼ ਦੇ ਇਤਿਹਾਸ ਨੂੰ ਦਰਸਾਇਆ ਜਾਵੇਗਾ। ਆਜ਼ਾਦੀ ਦੇ ਸੰਘਰਸ਼ ਦੌਰਾਨ ਅੰਗਰੇਜ਼ ਸ਼ਾਸਨ ਦੇ ਅੱਤਿਆਚਾਰੀ ਰਾਜ 'ਚ ਸ਼ਹੀਦ ਹੋਏ ਅਨੇਕਾਂ ਪੰਜਾਬੀਆਂ ਦੇ ਸੰਘਰਸ਼ ਨੂੰ ਇਸ ਫ਼ਿਲਮ ਵਿਚ ਚਿਤਰਿਆ ਜਾਵੇਗਾ। ਇਸ ਫ਼ਿਲਮ ਦੀ ਬੁਨਿਆਦੀ ਧਾਰਨਾ ਨੂੰ ਲੇਜ਼ਰ ਸ਼ੋਅ ਦੇ ਰਾਹੀਂ ਦਰਸਾਇਆ ਜਾਵੇਗਾ, ਜਿਸ ਵਿਚ ਦੇਸ਼ ਭਗਤੀ ਅਤੇ ਰਾਸ਼ਟਰਵਾਦ ਦੇ ਸਬੰਧ ਵਿਚ ਲੋਕਾਂ ਦੀ ਭਾਵਨਾ ਦਾ ਉਲੇਖ ਕੀਤਾ ਜਾਵੇਗਾ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਡੀ ਸ਼ਾਨਦਾਰ ਵਿਰਾਸਤ ਅਤੇ ਕੁਰਬਾਨੀਆਂ ਬਾਰੇ ਜਾਣੂ ਕਰਵਾਇਆ ਜਾ ਸਕੇ। ਡਾ. ਹਮਦਰਦ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਸ੍ਰੀ ਬੈਨੇਗਲ ਨੇ ਇਸ ਪ੍ਰਾਜੈਕਟ ਨਾਲ ਜੁੜਨ ਦੇ ਸਬੰਧ ਵਿਚ ਆਪਣੀ ਉਤਸੁਕਤਾ ਦਾ ਪ੍ਰਗਟਾਵਾ ਕੀਤਾ ਹੈ ਅਤੇ ਉਨ੍ਹਾਂ ਨੇ ਰਾਜ ਸਰਕਾਰ ਦੀ ਇਸ ਵਿਲੱਖਣ ਧਾਰਨਾ ਦੀ ਪ੍ਰਸੰਸਾ ਕੀਤੀ ਹੈ ਜੋ ਕਿ ਸਾਡੇ ਬਹੁਤ ਸਾਰੇ ਮਹਾਨ ਨਾਇਕਾਂ ਵੱਲੋਂ ਦਿੱਤੀਆਂ ਗਈਆਂ ਕੁਰਬਾਨੀਆਂ ਲਈ ਇਕ ਸ਼ਰਧਾਂਜਲੀ ਹੋਵੇਗੀ।
ਮੁੱਖ ਮੰਤਰੀ ਨੇ ਡਾ. ਹਮਦਰਦ ਵੱਲੋਂ ਪੇਸ਼ ਕੀਤੇ ਵੱਖ-ਵੱਖ ਪ੍ਰਸਤਾਵਾਂ ਨੂੰ ਵੀ ਸਹਿਮਤੀ ਦੇ ਦਿੱਤੀ, ਜਿਸ ਵਿਚ ਪਰਾਈਸ ਵਾਟਰ ਹਾਊਸ ਕੌਪਰਜ਼ (ਪੀ.ਡਬਲਿਊ.ਸੀ.) ਨੂੰ ਪ੍ਰਾਜੈਕਟ ਸਲਾਹਕਾਰ ਨਿਯੁਕਤ ਕਰਨਾ ਵੀ ਸ਼ਾਮਿਲ ਹੈ ਜੋ ਕਿ ਫਾਊਂਡੇਸ਼ਨ ਨੂੰ ਆਰਕੀਟੈਕਟ ਦੀ ਚੋਣ ਕਰਨ, ਲੇਜ਼ਰ ਸ਼ੋਅਜ਼ ਨਾਲ ਸਬੰਧਤ ਰੂਪ ਰੇਖਾ ਤਿਆਰ ਕਰਨ ਅਤੇ ਜੰਗ-ਏ-ਆਜ਼ਾਦੀ ਯਾਦਗਾਰ ਨਾਲ ਸਬੰਧਤ ਹੋਰ ਪੱਖਾਂ ਬਾਰੇ ਮੱਦਦ ਦੇਵੇਗੀ। ਇਸੇ ਦੌਰਾਨ ਸਾਬਕਾ ਸੰਸਦ ਮੈਂਬਰ. ਸ. ਤਰਲੋਚਨ ਸਿੰਘ, ਵਿਧਾਇਕ ਡਾ. ਦਲਜੀਤ ਸਿੰਘ ਚੀਮਾ ਅਤੇ ਭਾਜਪਾ ਦੇ ਸੂਬਾ ਪ੍ਰਧਾਨ ਸ੍ਰੀ ਕਮਲ ਸ਼ਰਮਾ ਜੋ ਕਾਰਜਕਾਰੀ ਕਮੇਟੀ ਦੇ ਮੈਂਬਰ ਹਨ, ਨੂੰ ਸਮੇਂ ਸਮੇਂ ਫਾਊਂਡੇਸ਼ਨ ਦੀਆਂ ਮੀਟਿੰਗਾਂ ਵਿਚ ਵਿਸ਼ੇਸ਼ ਨਿਮੰਤ੍ਰਿਤ ਵਜੋਂ ਸ਼ਾਮਿਲ ਹੋਣ ਦੀ ਵੀ ਸਹਿਮਤੀ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਸੈਰ ਸਪਾਟਾ ਤੇ ਸੱਭਿਆਚਾਰ ਮੰਤਰੀ ਸ. ਸਰਵਣ ਸਿੰਘ ਫਿਲੌਰ ਦੀ ਪ੍ਰਧਾਨਗੀ ਹੇਠ ਵਿੱਤ ਕਮਿਸ਼ਨਰ ਮਾਲ, ਪ੍ਰਮੁੱਖ ਸਕੱਤਰ ਮੁੱਖ ਮੰਤਰੀ, ਪ੍ਰਮੁੱਖ ਸਕੱਤਰ ਸੱਭਿਆਚਾਰਕ ਮਾਮਲੇ, ਸਕੱਤਰ ਪੰਜਾਬ ਮੰਡੀ ਬੋਰਡ ਅਤੇ ਸਥਾਨਕ ਡਿਪਟੀ ਕਮਿਸ਼ਨਰ ਦੇ ਆਧਾਰਤ ਇਕ ਕਮੇਟੀ ਗਠਿਤ ਕਰਨ ਨੂੰ ਵੀ ਸਹਿਮਤੀ ਦੇ ਦਿੱਤੀ ਹੈ ਜੋ ਕਿ ਯਾਦਗਾਰ ਵਾਲੇ ਸਥਾਨ ਦੇ ਨੇੜੇ ਪੰਜਾਬ ਮੰਡੀ ਬੋਰਡ ਨਾਲ ਸਬੰਧਤ 15 ਏਕੜ ਜ਼ਮੀਨ ਬਾਰੇ ਰਾਹ ਕੱਢੇਗੀ। ਇਸ ਮੀਟਿੰਗ ਵਿਚ ਕੈਬਨਿਟ ਮੰਤਰੀ ਸ. ਸਰਵਣ ਸਿੰਘ ਫਿਲੌਰ, ਮੁੱਖ ਸੰਸਦੀ ਸਕੱਤਰ ਸ੍ਰੀ ਸੋਮ ਪ੍ਰਕਾਸ਼, ਰਾਜ ਸਭਾ ਮੈਂਬਰ ਸ. ਬਲਵਿੰਦਰ ਸਿੰਘ ਭੂੰਦੜ, ਸਾਬਕਾ ਮੰਤਰੀ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਜਥੇਦਾਰ ਸੇਵਾ ਸਿੰਘ ਸੇਖਵਾਂ, ਸੀਨੀਅਰ ਭਾਜਪਾ ਆਗੂ ਸ੍ਰੀ ਬਲਰਾਮਜੀ ਦਾਸ ਟੰਡਨ, ਸਾਬਕਾ ਸੰਸਦ ਮੈਂਬਰ ਸ. ਤਰਲੋਚਨ ਸਿੰਘ, ਭਾਜਪਾ ਦੇ ਸੂਬਾ ਪ੍ਰਧਾਨ ਸ੍ਰੀ ਕਮਲ ਸ਼ਰਮਾ, ਵਿੱਤ ਕਮਿਸ਼ਨਰ ਮਾਲ ਸ. ਐਨ.ਐਸ. ਕੰਗ, ਪ੍ਰਮੁੱਖ ਸਕੱਤਰ ਮੁੱਖ ਮੰਤਰੀ ਸ੍ਰੀ ਐਸ.ਕੇ. ਸੰਧੂ ਅਤੇ ਪ੍ਰਮੁੱਖ ਸਕੱਤਰ ਸੱਭਿਆਚਾਰਕ ਮਾਮਲੇ ਸ. ਐਸ.ਐਸ. ਚੰਨੀ ਵੀ ਸ਼ਾਮਲ ਸਨ। ਚੰਡੀਗੜ੍ਹ, 18 ਜੁਲਾਈ (ਅਜੀਤ ਬਿਊਰੋ)-ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਜਲੰਧਰ ਜ਼ਿਲ੍ਹੇ ਵਿਚ ਕਰਤਾਰਪੁਰ ਵਿਖੇ ਉਸਾਰੀ ਜਾ ਰਹੀ ਜੰਗ-ਏ-ਆਜ਼ਾਦੀ ਯਾਦਗਾਰ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਫਾਊਂਡੇਸ਼ਨ ਨੂੰ ਭਰੋਸਾ ਦਿੱਤਾ ਕਿ ਇਸ ਵਿਸ਼ਵ ਪੱਧਰੀ ਪ੍ਰਾਜੈਕਟ ਨੂੰ ਮੁਕੰਮਲ ਕਰਨ ਲਈ ਲੋੜੀਂਦੇ ਫ਼ੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਅੱਜ ਦੁਪਹਿਰ ਮੁੱਖ ਮੰਤਰੀ ਨਿਵਾਸ 'ਤੇ ਜੰਗ-ਏ-ਆਜ਼ਾਦੀ ਫਾਊਂਡੇਸ਼ਨ ਦੀ ਤੀਜੀ ਮੀਟਿੰਗ ਦੌਰਾਨ ਫਾਊਂਡੇਸ਼ਨ ਦੇ ਮੈਂਬਰ ਸਕੱਤਰ ਤੇ 'ਅਜੀਤ ਪ੍ਰਕਾਸ਼ਨ ਸਮੂਹ' ਦੇ ਪ੍ਰਬੰਧਕੀ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਨੇ ਉਨ੍ਹਾਂ ਨੂੰ ਪ੍ਰਾਜੈਕਟ ਦੇ ਹੁਣ ਤੱਕ ਹੋਏ ਵਿਕਾਸ ਬਾਰੇ ਜਾਣਕਾਰੀ ਦਿੱਤੀ।
ਸ. ਬਾਦਲ ਨੇ ਇਸ ਪ੍ਰਾਜੈਕਟ ਨੂੰ ਇਕ ਚਾਨਣ-ਮੁਨਾਰਾ ਕਰਾਰ ਦਿੱਤਾ ਜਿਸ ਨਾਲ ਇਕ ਪਾਸੇ ਨੌਜਵਾਨਾਂ ਨੂੰ ਪ੍ਰੇਰਨਾ ਮਿਲੇਗੀ ਉੱਥੇ ਹੀ ਉਨ੍ਹਾਂ ਨੂੰ ਕੌਮੀ ਆਜ਼ਾਦੀ ਸੰਘਰਸ਼ ਵਿਚ ਪੰਜਾਬੀਆਂ ਦੇ ਲਾਮਿਸਾਲ ਯੋਗਦਾਨ ਨੂੰ ਦਰਸਾਉਂਦੀ ਸਾਡੀ ਦੇਸ਼ ਭਗਤੀ ਤੇ ਕੌਮੀਅਤ ਦੇ ਮਹਾਨ ਵਿਰਸੇ ਬਾਰੇ ਜਾਣੂੰ ਕਰਵਾਏਗੀ। ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਆਖਿਆ, 'ਅਜਿਹੇ ਪ੍ਰਾਜੈਕਟ ਦੀ ਕੌਮੀ ਪੱਧਰ 'ਤੇ ਬਹੁਤ ਵੱਡੀ ਅਹਿਮੀਅਤ ਹੈ ਅਤੇ ਭਾਵਨਾਤਮਕ ਕਦਰਾਂ-ਕੀਮਤਾਂ ਨੂੰ ਮਹਿਜ਼ ਫ਼ੰਡ ਦੀ ਬੰਧੇਜ ਤੱਕ ਮਹਿਦੂਦ ਨਹੀਂ ਰੱਖਿਆ ਜਾ ਸਕਦਾ।''
ਮੁੱਖ ਮੰਤਰੀ ਨੇ ਪੰਜਾਬ ਵਿਚ ਇਸ ਮਾਣਮੱਤੇ ਪ੍ਰਾਜੈਕਟ ਨੂੰ ਮੁਕੰਮਲ ਕਰਨ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ ਜਿਸ ਨੇ ਬਾਬਾ ਮਹਾਰਾਜ ਸਿੰਘ, ਕੂਕਾ ਅੰਦੋਲਨ, ਆਰੀਆ ਸਮਾਜ, ਕਿਸਾਨ ਜ੍ਰਾਗਿਤੀ, ਗ਼ਦਰ ਲਹਿਰ, ਗੁਰਦੁਆਰਾ ਸੁਧਾਰ ਲਹਿਰ, ਬੱਬਰ ਅਕਾਲੀ ਲਹਿਰ, ਕਾਮਾਗਾਟਾ ਮਾਰੂ ਲਹਿਰ ਸਮੇਤ ਹੋਰ ਆਜ਼ਾਦੀ ਲਹਿਰਾਂ ਦੀ ਅਗਵਾਈ ਕੀਤੀ। ਸ. ਬਾਦਲ ਨੇ ਇਸ ਪ੍ਰਾਜੈਕਟ ਨੂੰ ਇਕ ਆਕਰਸ਼ਿਤ ਸੈਲਾਨੀ ਟਿਕਾਣੇ ਵਜੋਂ ਵਿਕਸਤ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ ਤਾਂ ਕਿ ਇਹ ਪ੍ਰਾਜੈਕਟ ਵੀ ਭਾਰਤ ਜਾਂ ਵਿਦੇਸ਼ ਤੋਂ ਅੰਮ੍ਰਿਤਸਰ ਆਉਣ ਵਾਲੇ ਹਰ ਸੈਲਾਨੀ ਦੇ ਸਫ਼ਰ ਦਾ ਇਕ ਹਿੱਸਾ ਹੋਵੇ। ਉਨ੍ਹਾਂ ਨੇ ਫਾਊਂਡੇਸ਼ਨ ਨੂੰ ਆਖਿਆ ਕਿ ਯਾਦਗਾਰ ਦਾ ਨਿਰਮਾਣ ਕਾਰਜ ਦੇਸ਼ ਦੀਆਂ ਨਾਮਵਰ ਕੰਪਨੀਆਂ ਵਿਚੋਂ ਕਿਸੇ ਇਕ ਨੂੰ ਸੌਂਪਿਆ ਜਾਵੇ ਤਾਂ ਕਿ ਇਸ ਯਾਦਗਾਰ ਨੂੰ 'ਭਵਨ ਨਿਰਮਾਣ ਦੇ ਨਮੂਨੇ' ਵਜੋਂ ਵੀ ਵਿਕਸਤ ਕੀਤਾ ਜਾ ਸਕੇ।
ਮੁੱਖ ਮੰਤਰੀ ਨੇ ਅੰਤਰ ਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਫ਼ਿਲਮਾਂ ਬਣਾਉਣ ਦੇ ਮਾਹਿਰ ਸ੍ਰੀ ਸ਼ਿਆਮ ਬੈਨੇਗਲ ਦੀਆਂ ਸੇਵਾਵਾਂ ਪ੍ਰਾਪਤ ਕਰਨ ਦੀ ਵੀ ਫਾਊਂਡੇਸ਼ਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਉਹ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਭਾਸ਼ਾ ਵਿਚ ਇਕ-ਇਕ ਘੰਟੇ ਦੇ ਸਮੇਂ ਦੀਆਂ ਚਾਰ ਫ਼ਿਲਮਾਂ ਬਣਾਉਣਗੇ ਜਿਸ ਵਿਚ 1849 ਤੋਂ 1948 ਤੱਕ ਦੇ ਆਜ਼ਾਦੀ ਸੰਘਰਸ਼ ਦੇ ਇਤਿਹਾਸ ਨੂੰ ਦਰਸਾਇਆ ਜਾਵੇਗਾ। ਆਜ਼ਾਦੀ ਦੇ ਸੰਘਰਸ਼ ਦੌਰਾਨ ਅੰਗਰੇਜ਼ ਸ਼ਾਸਨ ਦੇ ਅੱਤਿਆਚਾਰੀ ਰਾਜ 'ਚ ਸ਼ਹੀਦ ਹੋਏ ਅਨੇਕਾਂ ਪੰਜਾਬੀਆਂ ਦੇ ਸੰਘਰਸ਼ ਨੂੰ ਇਸ ਫ਼ਿਲਮ ਵਿਚ ਚਿਤਰਿਆ ਜਾਵੇਗਾ। ਇਸ ਫ਼ਿਲਮ ਦੀ ਬੁਨਿਆਦੀ ਧਾਰਨਾ ਨੂੰ ਲੇਜ਼ਰ ਸ਼ੋਅ ਦੇ ਰਾਹੀਂ ਦਰਸਾਇਆ ਜਾਵੇਗਾ, ਜਿਸ ਵਿਚ ਦੇਸ਼ ਭਗਤੀ ਅਤੇ ਰਾਸ਼ਟਰਵਾਦ ਦੇ ਸਬੰਧ ਵਿਚ ਲੋਕਾਂ ਦੀ ਭਾਵਨਾ ਦਾ ਉਲੇਖ ਕੀਤਾ ਜਾਵੇਗਾ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਡੀ ਸ਼ਾਨਦਾਰ ਵਿਰਾਸਤ ਅਤੇ ਕੁਰਬਾਨੀਆਂ ਬਾਰੇ ਜਾਣੂ ਕਰਵਾਇਆ ਜਾ ਸਕੇ। ਡਾ. ਹਮਦਰਦ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਸ੍ਰੀ ਬੈਨੇਗਲ ਨੇ ਇਸ ਪ੍ਰਾਜੈਕਟ ਨਾਲ ਜੁੜਨ ਦੇ ਸਬੰਧ ਵਿਚ ਆਪਣੀ ਉਤਸੁਕਤਾ ਦਾ ਪ੍ਰਗਟਾਵਾ ਕੀਤਾ ਹੈ ਅਤੇ ਉਨ੍ਹਾਂ ਨੇ ਰਾਜ ਸਰਕਾਰ ਦੀ ਇਸ ਵਿਲੱਖਣ ਧਾਰਨਾ ਦੀ ਪ੍ਰਸੰਸਾ ਕੀਤੀ ਹੈ ਜੋ ਕਿ ਸਾਡੇ ਬਹੁਤ ਸਾਰੇ ਮਹਾਨ ਨਾਇਕਾਂ ਵੱਲੋਂ ਦਿੱਤੀਆਂ ਗਈਆਂ ਕੁਰਬਾਨੀਆਂ ਲਈ ਇਕ ਸ਼ਰਧਾਂਜਲੀ ਹੋਵੇਗੀ।
ਮੁੱਖ ਮੰਤਰੀ ਨੇ ਡਾ. ਹਮਦਰਦ ਵੱਲੋਂ ਪੇਸ਼ ਕੀਤੇ ਵੱਖ-ਵੱਖ ਪ੍ਰਸਤਾਵਾਂ ਨੂੰ ਵੀ ਸਹਿਮਤੀ ਦੇ ਦਿੱਤੀ, ਜਿਸ ਵਿਚ ਪਰਾਈਸ ਵਾਟਰ ਹਾਊਸ ਕੌਪਰਜ਼ (ਪੀ.ਡਬਲਿਊ.ਸੀ.) ਨੂੰ ਪ੍ਰਾਜੈਕਟ ਸਲਾਹਕਾਰ ਨਿਯੁਕਤ ਕਰਨਾ ਵੀ ਸ਼ਾਮਿਲ ਹੈ ਜੋ ਕਿ ਫਾਊਂਡੇਸ਼ਨ ਨੂੰ ਆਰਕੀਟੈਕਟ ਦੀ ਚੋਣ ਕਰਨ, ਲੇਜ਼ਰ ਸ਼ੋਅਜ਼ ਨਾਲ ਸਬੰਧਤ ਰੂਪ ਰੇਖਾ ਤਿਆਰ ਕਰਨ ਅਤੇ ਜੰਗ-ਏ-ਆਜ਼ਾਦੀ ਯਾਦਗਾਰ ਨਾਲ ਸਬੰਧਤ ਹੋਰ ਪੱਖਾਂ ਬਾਰੇ ਮੱਦਦ ਦੇਵੇਗੀ। ਇਸੇ ਦੌਰਾਨ ਸਾਬਕਾ ਸੰਸਦ ਮੈਂਬਰ. ਸ. ਤਰਲੋਚਨ ਸਿੰਘ, ਵਿਧਾਇਕ ਡਾ. ਦਲਜੀਤ ਸਿੰਘ ਚੀਮਾ ਅਤੇ ਭਾਜਪਾ ਦੇ ਸੂਬਾ ਪ੍ਰਧਾਨ ਸ੍ਰੀ ਕਮਲ ਸ਼ਰਮਾ ਜੋ ਕਾਰਜਕਾਰੀ ਕਮੇਟੀ ਦੇ ਮੈਂਬਰ ਹਨ, ਨੂੰ ਸਮੇਂ ਸਮੇਂ ਫਾਊਂਡੇਸ਼ਨ ਦੀਆਂ ਮੀਟਿੰਗਾਂ ਵਿਚ ਵਿਸ਼ੇਸ਼ ਨਿਮੰਤ੍ਰਿਤ ਵਜੋਂ ਸ਼ਾਮਿਲ ਹੋਣ ਦੀ ਵੀ ਸਹਿਮਤੀ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਸੈਰ ਸਪਾਟਾ ਤੇ ਸੱਭਿਆਚਾਰ ਮੰਤਰੀ ਸ. ਸਰਵਣ ਸਿੰਘ ਫਿਲੌਰ ਦੀ ਪ੍ਰਧਾਨਗੀ ਹੇਠ ਵਿੱਤ ਕਮਿਸ਼ਨਰ ਮਾਲ, ਪ੍ਰਮੁੱਖ ਸਕੱਤਰ ਮੁੱਖ ਮੰਤਰੀ, ਪ੍ਰਮੁੱਖ ਸਕੱਤਰ ਸੱਭਿਆਚਾਰਕ ਮਾਮਲੇ, ਸਕੱਤਰ ਪੰਜਾਬ ਮੰਡੀ ਬੋਰਡ ਅਤੇ ਸਥਾਨਕ ਡਿਪਟੀ ਕਮਿਸ਼ਨਰ ਦੇ ਆਧਾਰਤ ਇਕ ਕਮੇਟੀ ਗਠਿਤ ਕਰਨ ਨੂੰ ਵੀ ਸਹਿਮਤੀ ਦੇ ਦਿੱਤੀ ਹੈ ਜੋ ਕਿ ਯਾਦਗਾਰ ਵਾਲੇ ਸਥਾਨ ਦੇ ਨੇੜੇ ਪੰਜਾਬ ਮੰਡੀ ਬੋਰਡ ਨਾਲ ਸਬੰਧਤ 15 ਏਕੜ ਜ਼ਮੀਨ ਬਾਰੇ ਰਾਹ ਕੱਢੇਗੀ। ਇਸ ਮੀਟਿੰਗ ਵਿਚ ਕੈਬਨਿਟ ਮੰਤਰੀ ਸ. ਸਰਵਣ ਸਿੰਘ ਫਿਲੌਰ, ਮੁੱਖ ਸੰਸਦੀ ਸਕੱਤਰ ਸ੍ਰੀ ਸੋਮ ਪ੍ਰਕਾਸ਼, ਰਾਜ ਸਭਾ ਮੈਂਬਰ ਸ. ਬਲਵਿੰਦਰ ਸਿੰਘ ਭੂੰਦੜ, ਸਾਬਕਾ ਮੰਤਰੀ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਜਥੇਦਾਰ ਸੇਵਾ ਸਿੰਘ ਸੇਖਵਾਂ, ਸੀਨੀਅਰ ਭਾਜਪਾ ਆਗੂ ਸ੍ਰੀ ਬਲਰਾਮਜੀ ਦਾਸ ਟੰਡਨ, ਸਾਬਕਾ ਸੰਸਦ ਮੈਂਬਰ ਸ. ਤਰਲੋਚਨ ਸਿੰਘ, ਭਾਜਪਾ ਦੇ ਸੂਬਾ ਪ੍ਰਧਾਨ ਸ੍ਰੀ ਕਮਲ ਸ਼ਰਮਾ, ਵਿੱਤ ਕਮਿਸ਼ਨਰ ਮਾਲ ਸ. ਐਨ.ਐਸ. ਕੰਗ, ਪ੍ਰਮੁੱਖ ਸਕੱਤਰ ਮੁੱਖ ਮੰਤਰੀ ਸ੍ਰੀ ਐਸ.ਕੇ. ਸੰਧੂ ਅਤੇ ਪ੍ਰਮੁੱਖ ਸਕੱਤਰ ਸੱਭਿਆਚਾਰਕ ਮਾਮਲੇ ਸ. ਐਸ.ਐਸ. ਚੰਨੀ ਵੀ ਸ਼ਾਮਲ ਸਨ।

No comments: