jd1

NES

www.sabblok.blogspot.com

LPU

RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Tuesday 9 July 2013

ਦੇਸ਼ ਦੀ ਅੰਦਰੂਨੀ ਤੇ ਬਾਹਰੀ ਸੁਰੱਖਿਆ ਕਮਜ਼ੋਰ ਹੋਈ-ਬਾਦਲ

www.sabblok.blogspot.com

Photo: ਦੇਸ਼ ਦੀ ਅੰਦਰੂਨੀ ਤੇ ਬਾਹਰੀ ਸੁਰੱਖਿਆ ਕਮਜ਼ੋਰ ਹੋਈ-ਬਾਦਲ

ਅੰਮ੍ਰਿਤਸਰ, 7 ਜੁਲਾਈ (ਬਹੋੜੂ)-ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਬਿਹਾਰ ਦੇ ਬੋਧਗਯਾ ਵਿਖੇ ਵਿਸ਼ਵ ਪ੍ਰਸਿੱਧ ਮਹਾਬੋਧੀ ਮੰਦਰ ਕੰਪਲੈਕਸ ਵਿਖੇ ਹੋਏ ਲੜੀਵਾਰ ਬੰਬ ਧਮਾਕਿਆਂ ਦੀ ਕਰੜੀ ਨਿਖੇਧੀ ਕੀਤੀ ਹੈ। ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਪਹਿਲਾਂ ਸੂਚਨਾ ਕੇਂਦਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਬਾਦਲ ਨੇ ਕਿਹਾ ਕਿ ਕਿਸੇ ਧਾਰਮਿਕ ਅਸਥਾਨ 'ਤੇ ਅਜਿਹਾ ਹਮਲਾ ਬਹੁਤ ਹੀ ਘਿਨਾਉਣੀ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਅਸਲ 'ਚ ਦਹਿਸ਼ਤਗਰਦਾਂ ਦਾ ਕੋਈ ਧਰਮ ਨਹੀਂ ਹੁੰਦਾ ਇਸੇ ਲਈ ਉਹ ਮਨੁੱਖਤਾ ਵਿਰੋਧੀ ਅਜਿਹੇ ਅਣਮਨੁੱਖੀ ਕਾਰੇ ਕਰਦੇ ਹਨ। ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਦੀ ਯੂ.ਪੀ.ਏ. ਸਰਕਾਰ ਦੀ ਨਿਖੇਧੀ ਕਰਦਿਆਂ ਸ. ਬਾਦਲ ਨੇ ਕਿਹਾ ਕਿ ਕਾਂਗਰਸ ਦੇ ਸ਼ਾਸ਼ਨ ਦੌਰਾਨ ਦੇਸ਼ ਦੀ ਅੰਦਰੂਨੀ ਅਤੇ ਬਾਹਰੀ ਸੁਰੱਖਿਆ ਕਮਜੋਰ ਹੋਈ ਹੈ ਅਤੇ ਕੇਂਦਰ ਸਰਕਾਰ ਅਜਿਹੀਆਂ ਦਹਿਸ਼ਤਗਰਦੀ ਕਾਰਵਾਈਆਂ ਨੂੰ ਰੋਕਣ 'ਚ ਪੂਰੀ ਤਰਾਂ ਅਸਫ਼ਲ ਰਹੀ ਹੈ। ਪੱਤਰਕਾਰਾਂ ਵੱਲੋਂ ਭਾਜਪਾ ਨਾਲ ਸੀਟਾਂ ਦੇ ਤਬਾਦਲੇ ਬਾਰੇ ਸਵਾਲ ਦਾ ਜੁਆਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜੇ ਤੱਕ ਭਾਰਤੀ ਜਨਤਾ ਪਾਰਟੀ ਨਾਲ ਇਸ ਮੁੱਦੇ 'ਤੇ ਕੋਈ ਗੱਲਬਾਤ ਨਹੀਂ ਹੋਈ ਅਤੇ ਕਿਸੇ ਅਜਿਹੇ ਮੁੱਦੇ 'ਤੇ ਅਜੇ ਬੋਲਣਾ ਜਲਦਬਾਜ਼ੀ ਹੋਵੇਗੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦਾ ਭਾਜਪਾ ਨਾਲ ਮਜਬੂਤ ਰਿਸ਼ਤਾ ਹੈ ਅਤੇ ਦੋਵੇਂ ਭਾਈਵਾਲ ਹਰ ਮਸਲਾ ਮਿਲ ਬੈਠ ਕੇ ਹੱਲ ਕਰ ਲੈਂਦੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਦੋਵਾਂ ਭਾਈਵਾਲ ਪਾਰਟੀਆਂ ਨੇ ਇੱਕ ਦੂਸਰੇ ਦੀ ਗੱਲ ਨਹੀਂ ਮੋੜੀ ਹੈ। ਇਸ ਦੌਰਾਨ ਉਨ੍ਹਾਂ ਨੇ ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਨੂੰ ਹਦਾਇਤ ਕੀਤੀ ਕਿ ਉਹ ਸ੍ਰੀ ਦਰਬਾਰ ਸਾਹਿਬ ਦੇ ਆਲੇ-ਦੁਆਲੇ ਸਫਾਈ ਪ੍ਰਬੰਧਾਂ ਵੱਲ ਵਿਸ਼ੇਸ਼ ਧਿਆਨ ਦੇਣ ਅਤੇ ਹਰ ਰੋਜ਼ ਸਫਾਈ ਨੂੰ ਯਕੀਨੀ ਬਣਾਇਆ ਜਾਵੇ। ਸ: ਬਾਦਲ ਨੇ ਇਸ ਮੌਕੇ ਮੌਜੂਦ ਅਧਿਕਾਰੀਆਂ ਤੇ ਡੀ. ਸੀ. ਅੰਮ੍ਰਿਤਸਰ ਨੂੰ ਵੀ ਆਦੇਸ਼ ਦਿੱਤੇ ਕਿ ਅਤਿ ਆਧੁਨਿਕ ਮਸ਼ੀਨਾਂ ਨਾਲ ਸਫਾਈ ਦਾ ਪ੍ਰਬੰਧ ਤੁਰੰਤ ਕੀਤਾ ਜਾਵੇ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ, ਸਕੱਤਰ ਦਿਲਮੇਘ ਸਿੰਘ, ਭਾਈ ਰਾਮ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ, ਐਡਵੋਕੇਟ ਜਸਵਿੰਦਰ ਸਿੰਘ, ਸੂਚਨਾ ਅਧਿਕਾਰੀ ਸ: ਜਸਵਿੰਦਰ ਸਿੰਘ ਜੱਸੀ, ਹਰਪ੍ਰੀਤ ਸਿੰਘ ਤੇ ਹੋਰ ਸਖਸ਼ੀਅਤਾਂ ਮੌਜੂਦ ਸਨ। 

No comments: