jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Wednesday 17 July 2013

ਸੋਸ਼ਲ ਸਾਈਟਾਂ ਤੇ ਗੁਰੂ ਸਾਹਿਬਾਨ ਦੀਆਂ ਇਤਰਾਜ਼ਯੋਗ ਤਸਵੀਰਾਂ ਨਾਲ ਵਿਗੜ ਸਕਦੈ ਸੁਖਾਵਾਂ ਮਹੌਲ : ਮੱਕੜ

www.sabblok.blogspot.com






ਸ਼੍ਰੋਮਣੀ ਕਮੇਟੀ ਵਲੋਂ ਸੋਸ਼ਲ ਸਾਈਟਾਂ ਤੇ ਗੁਰੂਆਂ ਖਿਲਾਫ ਇਤਰਾਜ਼ ਤਸਵੀਰਾਂ ਦੇ ਮਾਮਲੇ ਤੇ ਪ੍ਰਧਾਨ ਮੰਤਰੀ ਤੇ ਸਿੱਬਲ ਨੂੰ ਪੱਤਰ
ਮੱਕੜ ਵਲੋਂ ਮਸਲੇ ਤੇ ਮੁੱਖ ਮੰਤਰੀ ਪੰਜਾਬ ਨੂੰ ਅਪੀਲ, ਡੀ. ਜੀ. ਪੀ. ਤੋਂ ਵੀ ਕਾਰਵਾਈ ਦੀ ਮੰਗ
ਗਗਨਦੀਪ ਸੋਹਲ
ਚੰਡੀਗੜ੍ਹ, 17 ਜੁਲਾਈ : ਕੁਝ ਸ਼ਰਾਰਤੀ ਅਨਸਰਾਂ ਵਲੋਂ ਪਿਛਲੇ ਦਿਨੀਂ ਫੇਸਬੁੱਕ, ਟਵਿੱਟਰ ਵਰਗੀਆਂ ਸੋਸ਼ਲ ਸਾਈਟਾਂ ਤੇ ਪਾਈਆਂ ਗੁਰੂ ਸਾਹਿਬਾਨ ਦੀਆਂ ਇਤਰਾਜ਼ ਤਸਵੀਰਾਂ ਤੇ ਕੀਤੀਆਂ ਜਾਂਦੀਆਂ ਗਲਤ ਟਿੱਪਣੀਆਂ ਦੇ ਮਾਮਲੇ ਤੇ ਸ਼੍ਰੋਮਣੀ ਕਮੇਟੀ ਵਲੋਂ ਸਖਤ ਰੁੱਖ ਅਖਤਿਆਰ ਕਰ ਲਿਆ ਗਿਆ ਹੈ ਤੇ ਇਸ ਬਾਬਤ ਇਕ ਪੱਤਰ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਤੇ ਕੇਂਦਰੀ ਸੂਚਨਾ ਤੇ ਤਕਨਾਲੋਜੀ ਮੰਤਰੀ ਕਪਿਲ ਸਿੱਬਲ ਨੂੰ

ਚਿੱਠੀ ਲਿਖਕੇ ਮੰਗ ਕੀਤੀ ਗਈ ਹੈ ਕਿ ਉਹ ਸਿੱਖ ਗੁਰੂ ਸਾਹਿਬਾਨ ਦੀਆਂ ਸ਼ਰਾਰਤੀ ਤਸਵੀਰਾਂ ਸੋਸ਼ਲ ਸਾਈਟਾਂ ਤੇ ਪਾਉਣ ਵਾਲਿਆਂ ਖਿਲਾਫ ਕੋਈ ਢੁਕਵੀਂ ਨੀਤੀ ਬਣਾਉਣ ਤੇ ਸ਼ਰਾਰਤੀਆਂ ਖਿਲਾਫ ਸਖਤ ਕਾਰਵਾਈ ਦੇ ਪ੍ਰਬੰਧ ਕਰਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਖੁਲਾਸਾ ਕੀਤਾ ਕਿ ਇਨ੍ਹਾਂ ਘਟਨਾਵਾਂ ਤੋਂ ਬਾਦ ਉਨ੍ਹਾਂ ਮੁੱਖ ਮੰਤਰੀ ਬਾਦਲ ਕੋਲ ਇਹ ਮੁੱਦਾ ਚੁੱਕਿਆ ਸੀ, ਜਿਸ ਤੋਂ ਬਾਦ ਉਨ੍ਹਾਂ ਡੀ.ਜੀ.ਪੀ. ਸੁਮੇਧ ਸੈਣੀ ਨੂੰ ਇਸ ਮਸਲੇ ਤੇ ਕਾਰਵਾਈ ਕਰਨ ਦੇ ਹੁਕਮ ਦਿਤੇ ਹਨ। ਇਸ ਉਪਰੰਤ ਮੋਹਾਲੀ ਤੋਂ ਅਜਿਹੇ ਇਕ ਸ਼ਰਾਰਤੀ ਸ਼ਖਸ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਹੈ। ਮੱਕੜ ਨੇ ਸਾਫ ਤੌਰ ਤੇ ਕਿਹਾ ਕਿ ਅਜਿਹੀਆਂ ਘਟਨਾਵਾਂ ਨਾਲ ਸਿੱਖ ਭਾਈਚਾਰਾ ਭੜਕ ਸਕਦਾ ਹੈ ਤੇ ਅਮਨ ਕਾਨੂੰਨ ਦਾ ਸੁਖਾਵਾਂ ਮਹੌਲ ਵਿਗੜ ਸਕਦਾ ਹੈ, ਇਸ ਲਈ ਭਾਰਤ ਤੇ ਪੰਜਾਬ ਸਰਕਾਰ ਇਸ ਮਸਲੇ ਤੇ ਗੰਭੀਰਤਾ ਨਾਲ ਕਾਰਵਾਈ ਕਰਨ।
ਮੱਕੜ ਨੇ ਇਸ ਮਸਲੇ ਤੇ ਹੋਰ ਜਾਣਕਾਰੀ ਦਿੰਦਿਆਂ ਬਾਬੂਸ਼ਾਹੀ ਨੂੰ ਦੱਸਿਆ ਕਿ ਗੁਰੂ ਸਾਹਿਬਾਨ ਖਿਲਾਫ ਮਾੜੀ ਸ਼ਬਦਾਵਲੀ ਵਰਤਣ ਤੇ ਉਨ੍ਹਾਂ ਦੀਆਂ ਤਸਵੀਰਾਂ ਨਾਲ ਛੇੜਛਾੜ ਕਰਨ ਵਾਲੇ ਸ਼ਖਸਾਂ ਨੂੰ ਸਖਤ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ। ਮੱਕੜ ਨੇ ਕਿਹਾ ਕਿ ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਵੀ ਇਸ ਮਸਲੇ ਤੇ ਦਖਲ ਦੀ ਮੰਗ ਕੀਤੀ ਸੀ ਤੇ ਡੀ. ਜੀ. ਪੀ. ਸੁਮੇਧ ਸੈਣੀ ਨੂੰ ਵੀ ਇਸ ਮਸਲੇ ਤੇ ਕਾਰਵਾਈ ਕਰਨ ਲਈ ਕਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਮੁੱਖ ਮੰਤਰੀ ਨੇ ਸ਼੍ਰੋਮਣੀ ਕਮੇਟੀ ਦੀ ਅਪੀਲ ਤੋਂ ਬਾਦ ਡੀਜੀਪੀ ਸੈਣੀ ਨੂੰ ਵੀ ਅਜਿਹੇ ਮਸਲਿਆਂ ਤੇ ਕਾਰਵਾਈ ਕਰਨ ਦੇ ਹੁਕਮ ਦਿਤੇ ਹਨ।
ਮੱਕੜ ਨੇ ਕਿਹਾ ਕਿ ਜੇਕਰ ਅਜਿਹੇ ਮਸਲਿਆਂ ਤੇ ਕਾਰਵਾਈ ਨਹੀਂ ਹੋਵੇਗੀ ਤਾਂ ਸਿੱਖ ਭਾਈਚਾਰਾ ਭੜਕ ਸਕਦਾ ਹੈ ਜਿਸ ਨਾਲ ਸੁਖਾਵੇਂ ਅਮਨ ਕਾਨੂੰਨ ਦੇ ਹਲਾਤ ਵਿਗੜ ਸਕਦੇ ਹਨ, ਇਸ ਲਈ ਅਜਿਹੇ ਸ਼ਰਾਰਤੀ ਅਨਸਰਾਂ ਤੇ ਤੁਰੰਤ ਕਾਬੂ ਪਾ ਕੇ ਇਨ੍ਹਾਂ ਨੂੰ ਸਖਤ ਸਜ਼ਾਵਾਂ ਦੇਣੀਆਂ ਚਾਹੀਦੀਆਂ ਹਨ।
ਅੱਜ ਚੰਡੀਗੜ੍ਹ ਵਿਖੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਉਪਰੰਤ ਸ਼੍ਰੋਮਣੀ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਨੇ ਕਿਹਾ ਕਿ ਇਹ ਮਾਮਲਾ ਸਿਰਫ ਪੰਜਾਬ ਨਾਲ ਸਬੰਧਤ ਨਹੀਂ ਹੈ ਬਲਕਿ ਇਹ ਅੰਤਰਰਾਸ਼ਟਰੀ ਪੱਧਰ ਦਾ ਹੈ ਤੇ ਅਸੀਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਨਾਲ ਛੇੜਛਾੜ ਕਰਨ ਵਾਲੇ ਤੇ ਗੁਰੂ ਸਾਹਿਬਾਨ ਖਿਲਾਫ ਮਾੜੀ ਸ਼ਬਦਾਵਲੀ ਵਰਤਣ ਵਾਲਿਆਂ ਤੇ ਨਕੇਲ ਕਸੇ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਹੋਰਨਾਂ ਦੇਸ਼ਾਂ ਚ ਬੈਠੇ ਅਜਿਹੇ ਸ਼ਰਾਰਤੀ ਅਨਸਰਾਂ ਖਿਲਾਫ ਕਾਰਵਾਈ ਲਈ ਉਥੋਂ ਦੀਆਂ ਸਰਕਾਰਾਂ ਤੇ ਜੋਰ ਪਾਉਣ ਤੋਂ ਇਲਾਵਾ ਦੇਸ਼ ਚ ਵੀ ਅਜਿਹੇ ਅਨਸਰਾਂ ਤੇ ਨਕੇਲ ਕਸਣ।

ਮੱਕੜ ਨੇ ਕਿਹਾ ਕਿ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਨਾਲ ਛੇੜਛਾੜ ਕਰਕੇ ਬੇਅਦਬੀ ਕਰਨ ਦੀਆਂ ਹਰਕਤਾਂ ਪਿਛਲੇ ਸਮੇਂ ਚ ਵਧ ਗਈਆ ਹਨ, ਜਿਨਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜਦੋਂ ਇਸ ਬਾਬਤ ਮੱਕੜ ਨੂੰ ਬਾਬੂਸ਼ਾਹੀ ਦੇ ਇਸ ਪ੍ਰਤੀਨਿਧ ਵਲੋਂ ਸੁਆਲ ਕੀਤਾ ਗਿਆ ਕਿ ਪਿਛਲੇ ਦਿਨੀਂ ਗੁਰੂ ਗੋਬਿੰਦ ਸਿੰਘ ਜੀ ਦੀ ਤਸਵੀਰ ਨਾਲ ਮਲੇਸ਼ੀਆ ਦੇ ਇਕ ਸਰਬਜੀਤ ਸਿੰਘ ਗਲੀ ਨਾਂ ਦੇ ਵਿਅਕਤੀ ਵਲੋਂ ਛੇੜਛਾੜ ਕੀਤੀ ਗਈ ਸੀ ਤੇ ਇਸ ਦੇ ਨਾਲ ਹੀ ਇਕ ਸ਼ਰਾਰਤੀ ਅਨਸਰ ਵਲੋਂ ਟਵਿਟਰ ਤੇ ਗੁਰੂ ਨਾਨਕ ਸਾਹਿਬ ਦੀ ਛੇੜਛਾੜ ਕੀਤੀ ਤਸਵੀਰ ਪਾਈ ਗਈ ਸੀ, ਇਸ ਮਸਲੇ ਤੇ ਸ਼੍ਰੋਮਣੀ ਕਮੇਟੀ ਨੇ ਕੀ ਕਾਰਵਾਈ ਕੀਤੀ ਹੈ ਤਾਂ ਮੱਕੜ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਨੇ ਆਪਣੇ ਪੱਧਰ ਤੇ ਮਲੇਸ਼ੀਆ ਦੇ ਹਾਈ ਕਮਿਸ਼ਨਰ ਨੂੰ ਪੱਤਰ ਲਿਖਿਆ ਹੈ ਤੇ ਉਸ ਸ਼ਖਸ ਖਿਲਾਫ ਢੁਕਵੀਂ ਕਾਰਵਾਈ ਦੀ ਮੰਗ ਕੀਤੀ ਹੈ।

ਮੱਕੜ ਨੇ ਦੱਸਿਆ ਕਿ ਪਾਕਿਸਤਾਨ ਵਿੱਚ ਫਿਰਕਾਪ੍ਰਸ਼ਤ ਲੋਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੀ ਬੇਅਦਬੀ ਬਰਦਾਸ਼ਤਯੋਗ ਨਹੀਂ ਕੀਤੀ ਜਾਵੇਗੀ ਤੇ ਇਸ ਸਬੰਧੀ ਦਿੱਲੀ ਸਥਿਤ ਪਾਕਿਸਤਾਨ ਦੇ ਹਾਈ ਕਮਿਸ਼ਨਰ ਨੂੰ ਪੱਤਰ ਲਿਖ ਕੇ ਅਜਿਹੀਆਂ ਕਾਰਵਾਈਆਂ ਰੋਕਣ ਲਈ ਕਿਹਾ ਗਿਆ ਹੈ। ਸ਼ੋਸ਼ਲ ਵੈਬਸਾਈਟਸ ਤੇ ਸਿੱਖ ਗੁਰੂ ਸਾਹਿਬਾਨ ਪ੍ਰਤੀ ਵਰਤੀ ਜਾਂਦੀ ਭੱਦੀ ਸ਼ਬਦਾਵਲੀ ਅਤੇ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਨਾਲ ਛੇੜਛਾੜ ਕਰਨ ਦਾ ਸਖ਼ਤ ਨੋਟਿਸ ਲੈਂਦਿਆਂ ਅੱਜ ਦੀ ਇਕੱਤਰਤਾ ਵਿੱਚ ਨਿਖੇਧੀ ਕੀਤੀ ਗਈ ਤੇ ਇਸ ਨੂੰ ਰੋਕਣ ਸਬੰਧੀ ਮਾਨਯੋਗ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਤੇ ਸੰਚਾਰ ਵਿਭਾਗ ਦੇ ਮੰਤਰੀ ਸ੍ਰੀ ਕਪਿੱਲ ਸਿੱਬਲ ਨੂੰ ਵੀ ਪੱਤਰ ਲਿਖ ਕੇ ਮੰਗ ਕੀਤੀ ਗਈ ਹੈ ਕਿ ਅਜੇਹੇ ਅਨਸ਼ਰਾਂ ਖਿਲਾਫ ਸਖ਼ਤ ਕਾਰਵਾਈ ਹੋਵੇ, ਕਿਉਂਕਿ ਇਸ ਨਾਲ ਫਿਰਕਿਆਂ ਵਿੱਚ ਭੜਕਾਹਟ ਪੈਦਾ ਹੋ ਸਕਦੀ ਹੈ।

 

No comments: