jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Saturday 6 July 2013

ਸ਼ੋਸ਼ਲ ਵੈਬਸਾਈਟਸ ‘ਤੇ ਸਿੱਖ ਗੁਰੂ ਸਾਹਿਬਾਨ ਅਤੇ ਗੁਰਬਾਣੀ ਪ੍ਰਤੀ ਭੱਦੀ ਸ਼ਬਦਾਵਲੀ ਵਰਤਣ ਵਾਲੇ ਬਾਜ ਆਉਣ -ਜਥੇ. ਅਵਤਾਰ ਸਿੰਘ inShare

www.sabblok.blogspot.com


ਅੰਮ੍ਰਿਤਸਰ:6 ਜੁਲਾਈ, (ਹ.ਨ):- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼ੋਸ਼ਲ ਵੈਬਸਾਈਟਸ ‘ਤੇ ਸਿੱਖ ਗੁਰੂ ਸਾਹਿਬਨ ਅਤੇ ਗੁਰਬਾਣੀ ਪ੍ਰਤੀ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਨੂੰ ਤਾੜਨਾ ਕਰਦਿਆਂ ਆਪਣੀਆਂ ਕੋਝੀਆਂ ਹਰਕਤਾਂ ਤੋਂ ਬਾਜ ਆਉਣ ਲਈ ਕਿਹਾ ਹੈ।
ਪਬਲੀਸਿਟੀ ਵਿਭਾਗ ਤੋਂ ਜਾਰੀ ਪ੍ਰੈਸ ਰਿਲੀਜ਼ ‘ਚ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਕੁਝ ਫਿਰਕੂ ਭਾਵਨਾ ਵਾਲੇ ਅਧਰਮੀ ਲੋਕਾਂ ਵਲੋਂ ਸ਼ਾਂਤਮਈ ਮਾਹੌਲ ਨੂੰ ਖਰਾਬ ਕਰਨ ਦੀ ਨੀਅਤ ਨਾਲ ਲਗਾਤਾਰ ਸ਼ੋਸ਼ਲ ਵੈਬਸਾਈਟਸ ‘ਤੇ ਸਿੱਖ ਭਾਵਨਾਂਵਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜੋ ਕਿਸੇ ਤਰਾਂ ਵੀ ਬਰਦਾਸ਼ਤ ਕਰਨਯੋਗ ਨਹੀਂ।
ਉਨਾਂ ਕਿਹਾ ਕਿ ਸਿੱਖ ਪੰਥ ਦੀ ਚੜਦੀ ਕਲਾ ਤੋਂ ਬੁਖਲਾਏ ਲੋਕ ਸਿੱਖ ਗੁਰੂ ਸਾਹਿਬਾਨ ਅਤੇ ਪਾਵਨ ਗੁਰਬਾਣੀ ਵਿਰੁੱਧ ਭੱਦੀ ਸ਼ਬਦਾਵਲੀ ਦੀ ਵਰਤੋਂ ਕਰ ਰਹੇ ਹਨ। ਜਿਸ ਨਾਲ ਸਿੱਖ ਮਨਾਂ ਵਿਚ ਦਿਨੋਂ-ਦਿਨ ਗੁੱਸੇ ਦੀ ਭਾਵਨਾ ਪੈਦਾ ਹੋ ਰਹੀ ਹੈ। ਉਨਾਂ ਕਿਹਾ ਕਿ ਸਿੱਖ ਹਰੇਕ ਧਰਮ ਦਾ ਦਿਲੋਂ ਸਤਿਕਾਰ ਕਰਦਾ ਹੈ ਪਰ ਇਸਦਾ ਇਹ ਮਤਲਬ ਨਹੀਂ ਕਿ ਸਿੱਖ ਗੁਰੂ ਸਾਹਿਬਾਨ ਅਤੇ ਗੁਰਬਾਣੀ ਪ੍ਰਤੀ ਵਰਤੀ ਜਾਂਦੀ ਭੱਦੀ ਸ਼ਬਦਾਵਲੀ ਬਰਦਾਸ਼ਤ ਕੀਤੀ ਜਾਵੇ।
ਉਨਾਂ ਕਿਹਾ ਕਿ ਇਸ ਸਬੰਧੀ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਜਾ ਰਹੀ ਹੈ ਕਿ ਪੰਜਾਬ ਦੇ ਸਾਈਬਰ ਕਰਾਈਮ ਸੈੱਲ ਰਾਹੀਂ ਭੱਦੀ ਸ਼ਬਦਾਵਲੀ ਪਾਉਣ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ਤੇ ਇਤਰਾਜ਼ਯੋਗ ਸ਼ਬਦਾਵਲੀ ਹਟਾਈ ਜਾਵੇ।

No comments: