jd1

NES

www.sabblok.blogspot.com

LPU

RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Saturday 13 July 2013

ਕੇਂਦਰ ਨੇ ਖੇਤੀ ਧੰਦੇ ਦਾ ਕੀਤਾ ਬੇੜਾ ਗਰਕ : ਬਾਦਲ

www.sabblok.blogspot.com
Photo: ਕੇਂਦਰ ਨੇ ਖੇਤੀ ਧੰਦੇ ਦਾ ਕੀਤਾ ਬੇੜਾ ਗਰਕ : ਬਾਦਲ

ਪੰਜਾਬ ਤੋਂ ਰਾਜਧਾਨੀ, ਪਾਣੀ, ਬਿਜਲੀ ਦਾ ਹੱਕ ਖੋਹਿਆ
ਕਾਲੋਨੀਆ ਬਾਰੇ ਨਵੀਂ ਨੀਤੀ ਕਲੋਨਾਈਜ਼ਰਾਂ ਨਾਲ ¦ਬੇ ਵਿਚਾਰ-ਵਟਾਂਦਰੇ ਬਾਅਦ ਹੀ ਬਣਾਈ
ਸ਼ਹੀਦ ਬਾਬਾ ਮਹਾਰਾਜ ਸਿੰਘ ਦਾ ਬੁੱਤ ਸੰਸਦ ’ਚ ਲਵਾਉਣ ਲਈ ਕੇਂਦਰ ’ਤੇ ਪਾਵਾਂਗਾ ਜ਼ੋਰ : ਬਾਦਲ 

ਰੱਬੋਂ ਉਚੀ (ਲੁਧਿਆਣਾ) ਝ ਅ. ਬ. -ਕੇਂਦਰ ਸਰਕਾਰ ਉਤੇ ਦੇਸ਼ ਦੀ ਆਜ਼ਾਦੀ ਵਿੱਚ 90 ਫ਼ੀਸਦੀ ਯੋਗਦਾਨ ਪਾਉਣ ਵਾਲੇ ਪੰਜਾਬੀਆਂ ਨਾਲ ਹਰ ਪੱਧਰ ’ਤੇ ਵਿਤਕਰਾ ਕਰਨ ਅਤੇ ਖ਼ਾਸ ਕਰ ਕੇ ਆਜ਼ਾਦੀ ਘੁਲਾਟੀਆਂ ਨੂੰ ਵੀ ਬਣਦਾ ਮਾਣ-ਸਤਿਕਾਰ ਨਾ ਦੇਣ ਦਾ ਦੋਸ਼ ਲਾਉਂਦਿਆਂ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਉਹ ਸੁਤੰਤਰਤਾ ਸੰਗਰਾਮ ਦੇ ਪਹਿਲੇ ਸ਼ਹੀਦ ਬਾਬਾ ਮਹਾਰਾਜ ਸਿੰਘ ਜੀ ਦਾ ਬੁੱਤ ਪਾਰਲੀਮੈਂਟ ਵਿੱਚ ਲਵਾਉਣ ਲਈ ਕੇਂਦਰ ਸਰਕਾਰ ’ਤੇ ਜ਼ੋਰ ਪਾਉਣਗੇ। ਉਨ੍ਹਾਂ ਕਿਹਾ ਕਿ ਸ਼ਹੀਦ ਦੇਸ਼ ਦੇ ਸਾਂਝੇ ਹੁੰਦੇ ਹਨ ਪਰ ਕੇਂਦਰ ਸਰਕਾਰ ਇਨ੍ਹਾਂ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਵੀ ਸੂਬਾਈ ਜਾਂ ਧਰਮ ਦੇ ਆਧਾਰ ਉਤੇ ਵੰਡਣ ’ਤੇ ਉਤਾਰੂ ਹੈ। ਸੁਤੰਤਰਤਾ ਸੰਗਰਾਮ ਦੇ ਪਹਿਲੇ ਸ਼ਹੀਦ ਬਾਬਾ ਮਹਾਰਾਜ ਸਿੰਘ ਦੀ ਯਾਦ ਵਿੱਚ ਉਨ੍ਹਾਂ ਦੇ ਜੱਦੀ ਪਿੰਡ ਰੱਬੋਂ ਉਚੀ ਵਿਖੇ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਦੌਰਾਨ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਸ. ਬਾਦਲ ਨੇ ਲੁਧਿਆਣਾ ਨਗਰ ਨਿਗਮ ਦੇ ਮੇਅਰ ਨੂੰ ਸ਼ਹਿਰ ਵਿੱਚ ਢੁਕਵੇਂ ਚੌਕ ਦੀ ਨਿਸ਼ਾਨਦੇਹੀ ਕਰਨ ਲਈ ਕਿਹਾ ਤਾਂ ਜੋ ਉਥੇ ਸ਼ਹੀਦ ਬਾਬਾ ਮਹਾਰਾਜ ਸਿੰਘ ਦਾ ਬੁੱਤ ਸਥਾਪਤ ਕੀਤਾ ਜਾ ਸਕੇ। ਸ ਬਾਦਲ ਨੇ ਪਿੰਡ ਰੱਬੋਂ ਉਚੀ ਵਿਖੇ ਸ਼ਹੀਦ ਬਾਬਾ ਮਹਾਰਾਜ ਸਿੰਘ ਦੀ ਯਾਦ ਵਿੱਚ ਬਣੇ ਗੁਰਦਵਾਰਾ ਸਾਹਿਬ ਦੇ ਦੀਵਾਨ ਹਾਲ ਦੇ ਵਿਸਥਾਰ ਲਈ ਮੌਕੇ ਤੇ ਹੀ 10 ਲੱਖ ਰੁਪਏ ਦਾ ਚੈਕ ਪ੍ਰਬੰਧਕੀ ਕਮੇਟੀ ਨੂੰ ਸੌਂਪਿਆ।

    ਸਮਾਗਮ ਨੂੰ ਸੰਬੋਧਨ ਕਰਦਿਆਂ ਸ. ਬਾਦਲ ਨੇ ਕਿਹਾ ਕਿ ਅਜਿਹੀਆਂ ਸ਼ਹਾਦਤਾਂ ਉਨ੍ਹਾਂ ਲੋਕਾਂ ਲਈ ਚਾਨਣ ਮੁਨਾਰਾ ਹਨ ਜਿਹੜੇ ਇਸ ਸਮਾਜ ਵਿੱਚੋਂ ਜਬਰ, ਜ਼ੁਲਮ, ਬੇਇਨਸਾਫ਼ੀ ਅਤੇ ਧੱਕੇਸ਼ਾਹੀ ਨੂੰ ਖ਼ਤਮ ਕਰਨ ਲਈ ਜੂਝ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਗੁਰੂ ਸਾਹਿਬਾਨ ਅਤੇ ਪੰਜਾਬ ਦੇ ਹੋਰਨਾਂ ਸਿਰਮੌਰ ਸ਼ਹੀਦਾਂ ਦੀਆਂ ਲਾਸਾਨੀ ਕੁਰਬਾਨੀਆਂ ਦੇ ਅਮੀਰ ਵਿਰਸੇ ਨੂੰ ਅਗਲੀਆਂ ਪੀੜ੍ਹੀਆਂ ਤੱਕ ਲਿਜਾਣ ਲਈ ਸੁਚੇਤ ਯਤਨ ਕਰ ਰਹੀ ਹੈ ਜਿਸ ਤਹਿਤ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਬੱਸੀਆਂ ਵਿਖੇ ਬਣੇ ਪੁਰਾਣੇ ਰੈਸਟ ਹਾਊਸ, ਜਿਥੇ ਮਹਾਰਾਜਾ ਰਣਜੀਤ ਸਿੰਘ ਦੇ ਸਪੁੱਤਰ ਮਹਾਰਾਜਾ ਦਲੀਪ ਸਿੰਘ ਨੂੰ ਕੈਦ ਵਿੱਚ ਰੱਖਿਆ ਗਿਆ ਸੀ, ਦੀ ਪੁਰਾਣੀ ਦਿੱਖ ਬਹਾਲ ਕੀਤੀ ਗਈ ਹੈ। ਇਸੇ ਤਰ੍ਹਾਂ ਜ਼ਿਲ੍ਹੇ ਦੇ ਪਿੰਡ ਨਾਰੰਗਵਾਲ ਵਿਖੇ ਵੀ ਭਾਈ ਰਣਧੀਰ ਸਿੰਘ ਦੀ ਯਾਦਗਾਰ ਬਣਾਈ ਜਾ ਰਹੀ ਹੈ। ਉਨ੍ਹਾਂ ਹੋਰਨਾਂ ਯਾਦਗਾਰਾਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਨੰਦਪੁਰ ਸਾਹਿਬ ਵਿਖੇ ਵਿਰਾਸਤ-ਏ-ਖ਼ਾਲਸਾ ਯਾਦਗਾਰ, ਕਾਹਨੂੰਵਾਨ ਤੇ ਕੁੱਪ ਰਹੀੜਾਂ ਵਿਖੇ ਕ੍ਰਮਵਾਰ ਛੋਟੇ ਤੇ ਵੱਡੇ ਘੱਲੂਘਾਰਿਆਂ ਦੀਆਂ ਯਾਦਗਾਰਾਂ, ਚੱਪੜਚਿੜੀ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਜੰਗੀ ਸਮਾਰਕ ਦੀ ਉਸਾਰੀ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਫ਼ਤਹਿਗੜ੍ਹ ਸਾਹਿਬ ਵਿਖੇ ਬਾਬਾ ਮੋਤੀ ਰਾਮ ਮਹਿਰਾ ਦੀ ਯਾਦਗਾਰ ਉਸਾਰੀ ਜਾਵੇਗੀ। ਇਸੇ ਤਰ੍ਹਾਂ ਪੰਜਾਬੀਆਂ ਵੱਲੋਂ ਆਜ਼ਾਦੀ ਸੰਗਰਾਮ ਲਈ ਪਾਏ ਗਏ ਲਾਮਿਸਾਲ ਯੋਗਦਾਨ ਨੂੰ ਸਾਕਾਰ ਕਰਨ ਲਈ ਕਰਤਾਰਪੁਰ ਵਿਖੇ 25 ਏਕੜ ਰਕਬੇ ਵਿੱਚ ਜੰਗ-ਏ-ਆਜ਼ਾਦੀ ਯਾਦਗਾਰ ਉਸਾਰੀ ਜਾ ਰਹੀ ਹੈ ਅਤੇ ਅੰਮ੍ਰਿਤਸਰ ਵਿਖੇ ਆਜ਼ਾਦੀ ਤੋਂ ਬਾਅਦ ਮੁਲਕ ਵੱਲੋਂ ਲੜੀਆਂ ਗਈਆਂ ਜੰਗਾਂ ਵਿੱਚ ਸ਼ਹਾਦਤਾਂ ਪਾਉਣ ਵਾਲੇ ਪੰਜਾਬੀਆਂ ਦੀ ਯਾਦਗਾਰ ਵੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਅਮੀਰ ਵਿਰਾਸਤ ਨੂੰ ਸੰਭਾਲਣ ਲਈ ਪਿੰਡ ਖਾਟੀ (ਸ਼ਹੀਦ ਭਗਤ ਸਿੰਘ ਨਗਰ) ਵਿਖੇ ਭਗਵਾਨ ਪਰਸ਼ੂਰਾਮ ਨੂੰ ਸਮਰਪਿਤ ਯਾਦਗਾਰ, ਆਨੰਦਪੁਰ ਸਾਹਿਬ ਵਿਖੇ ਬਾਬਾ ਜੀਵਨ ਸਿੰਘ ਯਾਦਗਾਰ ਅਤੇ ਅੰਮ੍ਰਿਤਸਰ ਵਿਖੇ ਸਵਾਮੀ ਵਿਵੇਕਾਨੰਦ ਸਮਾਰਕ ਦਾ ਨਿਰਮਾਣ, ਗੁਰੂ ਰਵਿਦਾਸ ਜੀ ਅਤੇ ਭਗਵਾਨ ਬਾਲਮੀਕ ਜੀ ਦੀ ਯਾਦਗਾਰ ਵੀ ਬਣਾਈ ਜਾ ਰਹੀ ਹੈ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਇਨ੍ਹਾਂ ਤੋਂ ਸੇਧ ਲੈ ਸਕਣ।
ਮੁਲਕ ਦੀ ਰੀੜ੍ਹ ਦੀ ਹੱਡੀ ਸਮਝੀ ਜਾਂਦੀ ਕਿਸਾਨੀ ਦੀ ਬਦਤਰ ਹਾਲਤ ਲਈ ਕੇਂਦਰ ਸਰਕਾਰ ਦੀਆਂ ਨੁਕਸਦਾਰ ਨੀਤੀਆਂ ਨੂੰ ਸਿੱਧੇ ਤੌਰ ’ਤੇ ਜ਼ਿੰਮੇਵਾਰ ਠਹਿਰਾਉਂਦਿਆਂ ਸ. ਬਾਦਲ ਨੇ ਕਿਹਾ ਕਿ ਖੇਤੀ ਇਕ ਬਹੁਤ ਹੀ ਘਾਟੇਵੰਦ ਕਿੱਤਾ ਬਣਾ ਦਿੱਤੇ ਜਾਣ ਕਾਰਨ ਮੁਲਕ ਭਰ ਦੇ ਕਿਸਾਨ ਖ਼ੁਦਕੁਸ਼ੀਆਂ ਕਰਨ ਲਈ ਮਜਬੂਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਜੇ ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਕਿਸਾਨੀ ਲਈ ਮੁਫ਼ਤ ਬਿਜਲੀ-ਪਾਣੀ ਦੀ ਸਹੂਲਤ ਦੇ ਕੇ ਕਿਸਾਨੀ ਦੀ ਬਾਂਹ ਨਾ ਫੜਦੀ ਤਾਂ ਅੱਜ ਪੰਜਾਬ ਦੀ ਹਾਲਤ ਵੀ ਬਦ ਤੋਂ ਬਦਤਰ ਹੋ ਜਾਣੀ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਦੀਆਂ ਗ਼ਲਤ ਨੀਤੀਆਂ ਕਰ ਕੇ ਹੀ ਪੰਜਾਬ ਦੇ ਲੋਕ 32,000 ਕਰੋੜ ਰੁਪਏ ਦੇ ਕਰਜ਼ਾਈ ਹੋਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਦੀ ਕਾਂਗਰਸ ਸਰਕਾਰ ਨੇ ਪੰਜਾਬ ਤੋਂ ਪਾਣੀ, ਬਿਜਲੀ ਅਤੇ ਰਾਜਧਾਨੀ ਦੇ ਹੱਕ ਖੋਹ ਕੇ ਸੂਬੇ ਨੂੰ ਬਰਬਾਦ ਕਰਨ ਦੀ ਕੋਸ਼ਿਸ਼ ਕੀਤੀ ਪਰ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ ਨੇ ਆਪਣੇ ਬਲਬੂਤੇ ਤੇ ਪੰਜਾਬ ਨੂੰ ਵਿਕਾਸ ਦੀਆਂ ਲੀਹਾਂ ’ਤੇ ਲੈ ਆਂਦਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਰੇ ਸ਼ਹਿਰਾਂ ਦਾ ਯੋਜਨਾਬਧ ਵਿਕਾਸ ਕੀਤਾ ਜਾ ਰਿਹਾ ਹੈ ਜਿਸ ਲਈ ਇਸ ਵਰ੍ਹੇ 1914.72 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ। ਰੱਬੋਂ ਉਚੀ (ਲੁਧਿਆਣਾ) . -ਕੇਂਦਰ ਸਰਕਾਰ ਉਤੇ ਦੇਸ਼ ਦੀ ਆਜ਼ਾਦੀ ਵਿੱਚ 90 ਫ਼ੀਸਦੀ ਯੋਗਦਾਨ ਪਾਉਣ ਵਾਲੇ ਪੰਜਾਬੀਆਂ ਨਾਲ ਹਰ ਪੱਧਰ ’ਤੇ ਵਿਤਕਰਾ ਕਰਨ ਅਤੇ ਖ਼ਾਸ ਕਰ ਕੇ ਆਜ਼ਾਦੀ ਘੁਲਾਟੀਆਂ ਨੂੰ ਵੀ ਬਣਦਾ ਮਾਣ-ਸਤਿਕਾਰ ਨਾ ਦੇਣ ਦਾ ਦੋਸ਼ ਲਾਉਂਦਿਆਂ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਉਹ ਸੁਤੰਤਰਤਾ ਸੰਗਰਾਮ ਦੇ ਪਹਿਲੇ ਸ਼ਹੀਦ ਬਾਬਾ ਮਹਾਰਾਜ ਸਿੰਘ ਜੀ ਦਾ ਬੁੱਤ ਪਾਰਲੀਮੈਂਟ ਵਿੱਚ ਲਵਾਉਣ ਲਈ ਕੇਂਦਰ ਸਰਕਾਰ ’ਤੇ ਜ਼ੋਰ ਪਾਉਣਗੇ। ਉਨ੍ਹਾਂ ਕਿਹਾ ਕਿ ਸ਼ਹੀਦ ਦੇਸ਼ ਦੇ ਸਾਂਝੇ ਹੁੰਦੇ ਹਨ ਪਰ ਕੇਂਦਰ ਸਰਕਾਰ ਇਨ੍ਹਾਂ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਵੀ ਸੂਬਾਈ ਜਾਂ ਧਰਮ ਦੇ ਆਧਾਰ ਉਤੇ ਵੰਡਣ ’ਤੇ ਉਤਾਰੂ ਹੈ। ਸੁਤੰਤਰਤਾ ਸੰਗਰਾਮ ਦੇ ਪਹਿਲੇ ਸ਼ਹੀਦ ਬਾਬਾ ਮਹਾਰਾਜ ਸਿੰਘ ਦੀ ਯਾਦ ਵਿੱਚ ਉਨ੍ਹਾਂ ਦੇ ਜੱਦੀ ਪਿੰਡ ਰੱਬੋਂ ਉਚੀ ਵਿਖੇ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਦੌਰਾਨ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਸ. ਬਾਦਲ ਨੇ ਲੁਧਿਆਣਾ ਨਗਰ ਨਿਗਮ ਦੇ ਮੇਅਰ ਨੂੰ ਸ਼ਹਿਰ ਵਿੱਚ ਢੁਕਵੇਂ ਚੌਕ ਦੀ ਨਿਸ਼ਾਨਦੇਹੀ ਕਰਨ ਲਈ ਕਿਹਾ ਤਾਂ ਜੋ ਉਥੇ ਸ਼ਹੀਦ ਬਾਬਾ ਮਹਾਰਾਜ ਸਿੰਘ ਦਾ ਬੁੱਤ ਸਥਾਪਤ ਕੀਤਾ ਜਾ ਸਕੇ। ਸ ਬਾਦਲ ਨੇ ਪਿੰਡ ਰੱਬੋਂ ਉਚੀ ਵਿਖੇ ਸ਼ਹੀਦ ਬਾਬਾ ਮਹਾਰਾਜ ਸਿੰਘ ਦੀ ਯਾਦ ਵਿੱਚ ਬਣੇ ਗੁਰਦਵਾਰਾ ਸਾਹਿਬ ਦੇ ਦੀਵਾਨ ਹਾਲ ਦੇ ਵਿਸਥਾਰ ਲਈ ਮੌਕੇ ਤੇ ਹੀ 10 ਲੱਖ ਰੁਪਏ ਦਾ ਚੈਕ ਪ੍ਰਬੰਧਕੀ ਕਮੇਟੀ ਨੂੰ ਸੌਂਪਿਆ।

ਸਮਾਗਮ ਨੂੰ ਸੰਬੋਧਨ ਕਰਦਿਆਂ ਸ. ਬਾਦਲ ਨੇ ਕਿਹਾ ਕਿ ਅਜਿਹੀਆਂ ਸ਼ਹਾਦਤਾਂ ਉਨ੍ਹਾਂ ਲੋਕਾਂ ਲਈ ਚਾਨਣ ਮੁਨਾਰਾ ਹਨ ਜਿਹੜੇ ਇਸ ਸਮਾਜ ਵਿੱਚੋਂ ਜਬਰ, ਜ਼ੁਲਮ, ਬੇਇਨਸਾਫ਼ੀ ਅਤੇ ਧੱਕੇਸ਼ਾਹੀ ਨੂੰ ਖ਼ਤਮ ਕਰਨ ਲਈ ਜੂਝ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਗੁਰੂ ਸਾਹਿਬਾਨ ਅਤੇ ਪੰਜਾਬ ਦੇ ਹੋਰਨਾਂ ਸਿਰਮੌਰ ਸ਼ਹੀਦਾਂ ਦੀਆਂ ਲਾਸਾਨੀ ਕੁਰਬਾਨੀਆਂ ਦੇ ਅਮੀਰ ਵਿਰਸੇ ਨੂੰ ਅਗਲੀਆਂ ਪੀੜ੍ਹੀਆਂ ਤੱਕ ਲਿਜਾਣ ਲਈ ਸੁਚੇਤ ਯਤਨ ਕਰ ਰਹੀ ਹੈ ਜਿਸ ਤਹਿਤ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਬੱਸੀਆਂ ਵਿਖੇ ਬਣੇ ਪੁਰਾਣੇ ਰੈਸਟ ਹਾਊਸ, ਜਿਥੇ ਮਹਾਰਾਜਾ ਰਣਜੀਤ ਸਿੰਘ ਦੇ ਸਪੁੱਤਰ ਮਹਾਰਾਜਾ ਦਲੀਪ ਸਿੰਘ ਨੂੰ ਕੈਦ ਵਿੱਚ ਰੱਖਿਆ ਗਿਆ ਸੀ, ਦੀ ਪੁਰਾਣੀ ਦਿੱਖ ਬਹਾਲ ਕੀਤੀ ਗਈ ਹੈ। ਇਸੇ ਤਰ੍ਹਾਂ ਜ਼ਿਲ੍ਹੇ ਦੇ ਪਿੰਡ ਨਾਰੰਗਵਾਲ ਵਿਖੇ ਵੀ ਭਾਈ ਰਣਧੀਰ ਸਿੰਘ ਦੀ ਯਾਦਗਾਰ ਬਣਾਈ ਜਾ ਰਹੀ ਹੈ। ਉਨ੍ਹਾਂ ਹੋਰਨਾਂ ਯਾਦਗਾਰਾਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਨੰਦਪੁਰ ਸਾਹਿਬ ਵਿਖੇ ਵਿਰਾਸਤ-ਏ-ਖ਼ਾਲਸਾ ਯਾਦਗਾਰ, ਕਾਹਨੂੰਵਾਨ ਤੇ ਕੁੱਪ ਰਹੀੜਾਂ ਵਿਖੇ ਕ੍ਰਮਵਾਰ ਛੋਟੇ ਤੇ ਵੱਡੇ ਘੱਲੂਘਾਰਿਆਂ ਦੀਆਂ ਯਾਦਗਾਰਾਂ, ਚੱਪੜਚਿੜੀ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਜੰਗੀ ਸਮਾਰਕ ਦੀ ਉਸਾਰੀ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਫ਼ਤਹਿਗੜ੍ਹ ਸਾਹਿਬ ਵਿਖੇ ਬਾਬਾ ਮੋਤੀ ਰਾਮ ਮਹਿਰਾ ਦੀ ਯਾਦਗਾਰ ਉਸਾਰੀ ਜਾਵੇਗੀ। ਇਸੇ ਤਰ੍ਹਾਂ ਪੰਜਾਬੀਆਂ ਵੱਲੋਂ ਆਜ਼ਾਦੀ ਸੰਗਰਾਮ ਲਈ ਪਾਏ ਗਏ ਲਾਮਿਸਾਲ ਯੋਗਦਾਨ ਨੂੰ ਸਾਕਾਰ ਕਰਨ ਲਈ ਕਰਤਾਰਪੁਰ ਵਿਖੇ 25 ਏਕੜ ਰਕਬੇ ਵਿੱਚ ਜੰਗ-ਏ-ਆਜ਼ਾਦੀ ਯਾਦਗਾਰ ਉਸਾਰੀ ਜਾ ਰਹੀ ਹੈ ਅਤੇ ਅੰਮ੍ਰਿਤਸਰ ਵਿਖੇ ਆਜ਼ਾਦੀ ਤੋਂ ਬਾਅਦ ਮੁਲਕ ਵੱਲੋਂ ਲੜੀਆਂ ਗਈਆਂ ਜੰਗਾਂ ਵਿੱਚ ਸ਼ਹਾਦਤਾਂ ਪਾਉਣ ਵਾਲੇ ਪੰਜਾਬੀਆਂ ਦੀ ਯਾਦਗਾਰ ਵੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਅਮੀਰ ਵਿਰਾਸਤ ਨੂੰ ਸੰਭਾਲਣ ਲਈ ਪਿੰਡ ਖਾਟੀ (ਸ਼ਹੀਦ ਭਗਤ ਸਿੰਘ ਨਗਰ) ਵਿਖੇ ਭਗਵਾਨ ਪਰਸ਼ੂਰਾਮ ਨੂੰ ਸਮਰਪਿਤ ਯਾਦਗਾਰ, ਆਨੰਦਪੁਰ ਸਾਹਿਬ ਵਿਖੇ ਬਾਬਾ ਜੀਵਨ ਸਿੰਘ ਯਾਦਗਾਰ ਅਤੇ ਅੰਮ੍ਰਿਤਸਰ ਵਿਖੇ ਸਵਾਮੀ ਵਿਵੇਕਾਨੰਦ ਸਮਾਰਕ ਦਾ ਨਿਰਮਾਣ, ਗੁਰੂ ਰਵਿਦਾਸ ਜੀ ਅਤੇ ਭਗਵਾਨ ਬਾਲਮੀਕ ਜੀ ਦੀ ਯਾਦਗਾਰ ਵੀ ਬਣਾਈ ਜਾ ਰਹੀ ਹੈ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਇਨ੍ਹਾਂ ਤੋਂ ਸੇਧ ਲੈ ਸਕਣ।
ਮੁਲਕ ਦੀ ਰੀੜ੍ਹ ਦੀ ਹੱਡੀ ਸਮਝੀ ਜਾਂਦੀ ਕਿਸਾਨੀ ਦੀ ਬਦਤਰ ਹਾਲਤ ਲਈ ਕੇਂਦਰ ਸਰਕਾਰ ਦੀਆਂ ਨੁਕਸਦਾਰ ਨੀਤੀਆਂ ਨੂੰ ਸਿੱਧੇ ਤੌਰ ’ਤੇ ਜ਼ਿੰਮੇਵਾਰ ਠਹਿਰਾਉਂਦਿਆਂ ਸ. ਬਾਦਲ ਨੇ ਕਿਹਾ ਕਿ ਖੇਤੀ ਇਕ ਬਹੁਤ ਹੀ ਘਾਟੇਵੰਦ ਕਿੱਤਾ ਬਣਾ ਦਿੱਤੇ ਜਾਣ ਕਾਰਨ ਮੁਲਕ ਭਰ ਦੇ ਕਿਸਾਨ ਖ਼ੁਦਕੁਸ਼ੀਆਂ ਕਰਨ ਲਈ ਮਜਬੂਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਜੇ ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਕਿਸਾਨੀ ਲਈ ਮੁਫ਼ਤ ਬਿਜਲੀ-ਪਾਣੀ ਦੀ ਸਹੂਲਤ ਦੇ ਕੇ ਕਿਸਾਨੀ ਦੀ ਬਾਂਹ ਨਾ ਫੜਦੀ ਤਾਂ ਅੱਜ ਪੰਜਾਬ ਦੀ ਹਾਲਤ ਵੀ ਬਦ ਤੋਂ ਬਦਤਰ ਹੋ ਜਾਣੀ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਦੀਆਂ ਗ਼ਲਤ ਨੀਤੀਆਂ ਕਰ ਕੇ ਹੀ ਪੰਜਾਬ ਦੇ ਲੋਕ 32,000 ਕਰੋੜ ਰੁਪਏ ਦੇ ਕਰਜ਼ਾਈ ਹੋਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਦੀ ਕਾਂਗਰਸ ਸਰਕਾਰ ਨੇ ਪੰਜਾਬ ਤੋਂ ਪਾਣੀ, ਬਿਜਲੀ ਅਤੇ ਰਾਜਧਾਨੀ ਦੇ ਹੱਕ ਖੋਹ ਕੇ ਸੂਬੇ ਨੂੰ ਬਰਬਾਦ ਕਰਨ ਦੀ ਕੋਸ਼ਿਸ਼ ਕੀਤੀ ਪਰ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ ਨੇ ਆਪਣੇ ਬਲਬੂਤੇ ਤੇ ਪੰਜਾਬ ਨੂੰ ਵਿਕਾਸ ਦੀਆਂ ਲੀਹਾਂ ’ਤੇ ਲੈ ਆਂਦਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਰੇ ਸ਼ਹਿਰਾਂ ਦਾ ਯੋਜਨਾਬਧ ਵਿਕਾਸ ਕੀਤਾ ਜਾ ਰਿਹਾ ਹੈ ਜਿਸ ਲਈ ਇਸ ਵਰ੍ਹੇ 1914.72 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ।

ਪੰਜਾਬ ਤੋਂ ਰਾਜਧਾਨੀ, ਪਾਣੀ, ਬਿਜਲੀ ਦਾ ਹੱਕ ਖੋਹਿਆ
ਕਾਲੋਨੀਆ ਬਾਰੇ ਨਵੀਂ ਨੀਤੀ ਕਲੋਨਾਈਜ਼ਰਾਂ ਨਾਲ ¦ਬੇ ਵਿਚਾਰ-ਵਟਾਂਦਰੇ ਬਾਅਦ ਹੀ ਬਣਾਈ
ਸ਼ਹੀਦ ਬਾਬਾ ਮਹਾਰਾਜ ਸਿੰਘ ਦਾ ਬੁੱਤ ਸੰਸਦ ’ਚ ਲਵਾਉਣ ਲਈ ਕੇਂਦਰ ’ਤੇ ਪਾਵਾਂਗਾ ਜ਼ੋਰ : ਬਾਦਲ

No comments: