jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Thursday, 15 August 2013

ਮਨਮੋਹਨ ਸਿੰਘ ਨੇ ਲਾਲ ਕਿਲ੍ਹੇ 'ਤੇ 10ਵੀਂ ਵਾਰ ਲਹਿਰਾਇਆ ਤਿਰੰਗਾ

www.sabblok.blogspot.com

ਨਵੀਂ ਦਿੱਲੀ- ਮੁਲਕ ਦੇ 67ਵੇਂ ਆਜ਼ਾਦੀ ਦਿਹਾੜੇ 'ਤੇ ਵੀਰਵਾਰ ਨੂੰ ਸਵੇਰੇ ਸਾਢੇ ਸੱਤ ਵਜੇ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਲਾਲ ਕਿਲ੍ਹੇ 'ਤੇ ਲਗਾਤਾਰ 10ਵੀਂ ਵਾਰ ਤਿਰੰਗਾ ਲਹਿਰਾਇਆ। ਹਿੰਦੀ 'ਚ ਦਿੱਤੇ ਆਪਣੇ ਭਾਸ਼ਣ 'ਚ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੱਤੀ ਅਤੇ ਨਾਲ ਹੀ ਉਤਰਾਖੰਡ ਆਫਤ ਪੀੜਤਾਂ ਦਾ ਦਰਦ ਵੀ ਸਾਂਝਾ ਕੀਤਾ।
ਉਨ੍ਹਾਂ ਕਿਹਾ, 'ਇਹ ਖੁਸ਼ੀ ਦਾ ਦਿਨ ਜ਼ਰੂਰ ਹੈ ਪਰ ਸਾਨੂੰ ਇਸ ਗੱਲ ਦਾ ਦੁਖ ਵੀ ਹੈ ਕਿ ਉਤਰਾਖੰਡ ਦੇ ਲੋਕਾਂ ਨੂੰ ਭਾਰੀ ਤਬਾਹੀ ਦਾ ਸਾਹਮਣਾ ਕਰਨਾ ਪਿਆ। ਸਾਡੀ ਹਮਦਰਦੀ ਪੀੜਤਾਂ ਦੇ ਨਾਲ ਹੈ।' ਪ੍ਰਧਾਨ ਮੰਤਰੀ ਨੇ ਉਤਰਾਖੰਡ ਦੇ ਲੋਕਾਂ ਨੂੰ ਭਰੋਸਾ ਦਿੰਦੇ ਹੋਏ ਕਿਹਾ ਕਿ ਸਾਰਾ ਮੁਲਕ ਉਨ੍ਹਾਂ ਦੇ ਨਾਲ ਹੈ ਅਤੇ ਸਰਕਾਰ ਬਹੁਤ ਜਲਦ ਲੋਕਾਂ ਦੇ ਘਰ ਦੋਬਾਰਾ ਬਣਾਉਣ ਅਤੇ ਢਾਂਚੇ ਨੂੰ ਠੀਕ ਕਰਨ ਦੇ ਕੰਮ 'ਚ ਲੱਗੇਗੀ। ਪੀ.ਐੱਮ ਨੇ ਆਫਤ ਸਮੇਂ ਰਾਹਤ ਅਤੇ ਬਚਾਅ ਦੇ ਕੰਮ ਲਈ ਫੌਜ, ਨੀਮ ਫੌਜ ਬਲਾਂ ਅਤੇ ਕਰਮਚਾਰੀਆਂ-ਅਧਿਕਾਰੀਆਂ ਦੀ ਤਾਰੀਫ ਕੀਤੀ। ਉਨ੍ਹਾਂ ਨੇ ਲੋਕਾਂ ਦੀ ਜਾਨ ਬਚਾਉਂਦੇ ਹੋਏ ਸ਼ਹੀਦ ਹੋਏ ਏਅਰ ਫੋਰਸ ਤੇ ਆਈ.ਟੀ.ਬੀ.ਪੀ ਦੇ ਜਵਾਨਾਂ ਨੂੰ ਵੀ ਸ਼ਰਧਾਂਜਲੀ ਦਿੱਤੀ।
ਪ੍ਰਧਾਨ ਮੰਤਰੀ ਨੇ ਭਾਸ਼ਣ ਦੀ ਸ਼ੁਰੂਆਤ 'ਚ ਹੀ ਬੁੱਧਵਾਰ ਨੂੰ ਹੋਏ ਪਣਡੁੱਬੀ ਹਾਦਸੇ 'ਤੇ ਦੁਖ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਸਾਨੂੰ ਸਿੰਧੂਰੱਖਿਅਕ ਨੂੰ ਗਵਾਉਣ ਦਾ ਵੀ ਦੁਖ਼ ਹੈ। ਹਾਦਸੇ 'ਚ 18 ਬਹਾਦਰ ਜਵਾਨਾਂ ਦੇ ਸ਼ਹੀਦ ਹੋਣ ਦੀ ਸ਼ੰਕਾਂ ਹੈ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਇਤਿਹਾਸ ਦੇ ਕੁਝ ਪੰਨੇ ਪਲਟੇ ਅਤੇ ਆਜ਼ਾਦੀ ਦੇ ਬਾਅਦ ਤੋਂ ਲੈ ਕੇ ਹੁਣ ਤੱਕ ਭਾਰਤ ਦੀਆਂ ਕਾਮਯਾਬੀਆਂ ਗਿਣਾਈਆਂ।
ਇਸ ਤੋਂ ਪਹਿਲਾਂ ਬੁੱਧਵਾਰ ਨੂੰ ਗੁਜਰਾਤ ਦੇ ਮੁੱਖ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਸੀ ਕਿ ਆਜ਼ਾਦੀ ਦਿਹਾੜੇ 'ਤੇ ਜਨਤਾ ਉਨ੍ਹਾਂ ਦੇ ਅਤੇ ਪ੍ਰਧਾਨ ਮੰਤਰੀ ਦੇ ਭਾਸ਼ਣ ਦੀ ਤੁਲਨਾ ਕਰੇਗੀ।

No comments: