jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Thursday 15 August 2013

ਸਰਕਾਰੀ ਕਾਲਜਾਂ ਦੇ ਨਵੀਨੀਕਰਨ ਲਈ 100 ਕਰੋੜ ਰੁਪਏ ਖਰਚ ਕੀਤੇ ਜਾਣਗੇ

www.sabblok.blogspot.com


ਪੁਲਿਸ ਗਰਾਉਂਡ ਵਿੱਚ ਮਨਾਇਆ ਗਿਆ ਜ਼ਿਲ੍ਹਾ ਪੱਧਰੀ ਆਜਾਦੀ ਦਿਵਸ

ਹੁਸ਼ਿਆਰਪੁਰ, 15 ਅਗਸਤ --- : ਪੰਜਾਬ ਦੇ ਸਰਕਾਰੀ ਸਕੂਲਾਂ ਅੰਦਰ 15000 ਅਤੇ ਸਰਕਾਰੀ ਕਾਲਜਾਂ ਵਿੱਚ 500 ਲੈਕਚਰਾਰ ਜਲਦੀ ਭਰਤੀ ਕੀਤੇ ਜਾਣਗੇ। ਇਹ ਪ੍ਰਗਟਾਵਾ ਸਿੱਖਿਆ, ਉਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਪੰਜਾਬ ਸ੍ਰ: ਸਿਕੰਦਰ ਸਿੰਘ ਮਲੂਕਾ ਨੇ ਅੱਜ ਪੁਲਿਸ ਗਰਾਉਂਡ ਵਿਖੇ 67ਵੇਂ ਆਜ਼ਾਦੀ ਦਿਹਾੜੇ ਮੌਕੇ ਕੌਮੀ ਝੰਡਾ ਲਹਿਰਾਉਣ ਉਪਰੰਤ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਇਸ ਵੇਲੇ ਅਧਿਆਪਕਾਂ ਦੀਆਂ 15000 ਆਸਾਮੀਆਂ ਖਾਲੀ ਹਨ ਇਨ੍ਹਾਂ ਆਸਾਮੀਆਂ ਨੂੰ ਭਰਨ ਲਈ ਅਧਿਆਪਕ ਯੋਗਤਾ ਟੈਸਟ ਪਾਸ ਕਰਨ ਵਾਲੇ 15000 ਅਧਿਆਪਕ ਭਰਤੀ ਕਰਨ ਦੀ ਪ੍ਰਕ੍ਰਿਆ ਜਲਦੀ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਸਰਕਾਰੀ ਕਾਲਜਾਂ ਵਿੱਚ ਖਾਲੀ ਪਈਆਂ 750 ਲੈਕਚਰਾਰਾਂ ਦੀ ਆਸਾਮੀਆਂ ਨੂੰ ਸਰਕਾਰ ਵੱਲੋਂ ਭਰਨ ਦੀ ਹਰੀ ਝੰਡੀ ਦੇ ਦਿੱਤੀ ਗਈ ਹੈ ਪਰ ਕਾਨੂੰਨੀ ਅੜਚਨ ਦੇ ਚਲਦਿਆਂ ਸਰਕਾਰ ਵੱਲੋਂ ਸਰਕਾਰੀ ਕਾਲਜਾਂ ਅੰਦਰ 500 ਲੈਕਚਰਾਰ ਭਰਤੀ ਕਰਨ ਦੀ ਪ੍ਰਕ੍ਰਿਆ ਵੀ ਜਲਦੀ ਸ਼ੁਰੂ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਉਚ ਸਿੱਖਿਆ ਦੇ ਮਿਆਰ ਨੂੰ ਉਚਾ ਚੁਕਣ ਲਈ 2 ਹੋਰ ਨਵੀਆਂ ਯੂਨੀਵਰਸਿਟੀਆਂ ਦੀ ਸਥਾਪਨਾ ਕੀਤੀ ਜਾ ਰਹੀ ਹੈ ਅਤੇ ਇਸ ਸਾਲ ਰਾਜ ਦੇ 46 ਸਰਕਾਰੀ ਕਾਲਜਾਂ ਦੀ ਰੈਨੋਵੇਸ਼ਨ ਲਈ 50 ਕਰੋੜ ਰੁਪਏ ਖਰਚ ਕੀਤੇ ਗਏ ਸਨ ਅਤੇ ਅਗਲੇ ਸਾਲ ਸਰਕਾਰੀ ਕਾਲਜਾਂ ਦੇ ਨਵੀਨੀਕਰਨ ਲਈ 100 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਸਾਲ ਸਰਕਾਰੀ ਸਕੂਲਾਂ ਵਿੱਚ 10ਵੀਂ ਜਮਾਤ ਵਿੱਚੋਂ 80 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ 3500 ਵਿਦਿਆਰਥੀਆਂ ਨੂੰ ਉਚ ਸਿੱਖਿਆ ਮੁਹੱਈਆ ਕਰਨ ਲਈ ਜਲੰਧਰ, ਪਟਿਆਲਾ, ਅੰਮ੍ਰਿਤਸਰ, ਲੁਧਿਆਣਾ, ਬਠਿੰਡਾ ਅਤੇ ਮੁਹਾਲੀ ਵਿਖੇ 60 ਕਰੋੜ ਰੁਪਏ ਦੀ ਲਾਗਤ ਨਾਲ ਮਾਡਲ ਸਕੂਲ ਸਥਾਪਿਤ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਦੇ 750 ਵਿਦਿਆਰਥੀਆਂ ਨੇ ਇੰਡੀਅਨ ਇੰਸਟੀਚਿਊਟ ਆਫ਼ ਟੈਕਨੋਲਜੀ ਵਿੱਚ ਦਾਖਲਾ ਲਿਆ ਹੈ ਜੋ ਇੱਕ ਵੱਡੀ ਪ੍ਰਾਪਤੀ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹੁਸ਼ਿਆਰਪੁਰ ਜ਼ਿਲ੍ਹੇ ਅੰਦਰ ਪੇਂਡੂ ਖੇਤਰ ਦੇ ਵਿਦਿਆਰਥੀਆਂ ਨੂੰ ਉਚ ਪੱਧਰੀ ਸਿੱਖਿਆ ਦੇਣ ਲਈ 12 ਕਰੋੜ ਰੁਪਏ ਖਰਚ ਕਰਕੇ 21 ਸਕੂਲਾਂ ਨੂੰ ਹਾਈ ਸਕੂਲ ਦਾ ਦਰਜਾ ਦਿੱਤਾ ਗਿਆ ਹੈ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਸੁਧਾਰ ਲਈ 25 ਕਰੋੜ ਰੁਪਏ ਖਰਚ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 235 ਹਾਈ ਤੇ ਸੈਕੰਡਰੀ ਸਕੂਲਾਂ ਦੇ ਰੱਖ-ਰਖਾਓ ਤੇ ਜ਼ਰੂਰੀ ਖਰਚਿਆਂ ਲਈ ਸਰਕਾਰ ਵੱਲੋਂ ਹਰ ਸਾਲ 1 ਕਰੋੜ 76 ਲੱਖ ਰੁਪਏ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਖੇਡਾਂ ਵਿੱਚ ਜ਼ਿਲ੍ਹੇ ਦੇ ਖਿਡਾਰੀਆਂ ਨੇ 13 ਸੋਨੇ ਦੇ, 13 ਚਾਂਦੀ ਦੇ ਅਤੇ 10 ਤਾਂਬੇ ਦੇ ਤਗਮੇ ਜਿੱਤੇ ਅਤੇ ਓਵਰ ਆਲ ਪੰਜਾਬ ਵਿੱਚੋਂ ਦੂਸਰਾ ਸਥਾਨ ਪ੍ਰਾਪਤ ਕੀਤਾ ਜੋ ਜ਼ਿਲ੍ਹੇ ਦੀ ਸ਼ਲਾਘਾਯੋਗ ਪ੍ਰਾਪਤੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਕੰਢੀ ਖੇਤਰ ਵਿੱਚੋਂ ਬੇਰੋਜ਼ਗਾਰੀ ਦੇ ਖਾਤਮੇ ਅਤੇ ਨੌਜਵਾਨਾਂ ਨੂੰ ਸਵੈਰੋਜ਼ਗਾਰ ਦੇ ਯੋਗ ਬਣਾਉਣ ਲਈ ਤਲਵਾੜਾ ਵਿਖੇ 15 ਕਰੋੜ ਰੁਪਏ ਖਰਚ ਕਰਕੇ ਇੱਕ ਪੌਲੀਟੈਕਨਿਕ, 6 ਕਰੋੜ ਰੁਪਏ ਖਰਚ ਕਰਕੇ ਸੀ-ਪਾਈਟ ਕੇਂਦਰ ਅਤੇ 5 ਕਰੋੜ ਰੁਪਏ ਦੀ ਲਾਗਤ ਨਾਲ ਆਦਰਸ਼ ਸਕੂਲ ਸਥਾਪਿਤ ਕੀਤਾ ਜਾ ਰਿਹਾ ਹੈ।

ਆਜ਼ਾਦੀ ਦਿਵਸ ਦੇ ਮੌਕੇ ਤੇ ਬੀ.ਐਸ.ਐਫ., ਪੀ.ਆਰ.ਟੀ.ਸੀ. ਜਹਾਨਖੇਲਾਂ, ਪੰਜਾਬ ਪੁਲਿਸ, ਪੰਜਾਬ ਹੋਮਗਾਰਡਜ਼, ਸਾਬਕਾ ਫੌਜੀਆਂ, ਗਰਲਜ਼ ਗਾਈਡਜ਼, ਸਕਾਊਟਸ ਦੀਆਂ ਟੁਕੜੀਆਂ ਵੱਲੋਂ ਮਾਰਚ ਪਾਸਟ ਕੀਤਾ ਗਿਆ ਅਤੇ ਮੁੱਖ ਮਹਿਮਾਨ ਨੇ ਪ੍ਰਭਾਵਸ਼ਾਲੀ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਤੇ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜ਼ਮ ਅਤੇ ਐਸ ਐਸ ਪੀ ਡਾ. ਸੁਖਚੈਨ ਸਿੰਘ ਗਿੱਲ ਉਨ੍ਹਾਂ ਦੇ ਨਾਲ ਸਨ। ਇਸ ਤੋਂ ਉਪਰੰਤ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਮਾਸ ਪੀ ਟੀ ਸ਼ੋਅ ਅਤੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਤੇ ਸ੍ਰ: ਮਲੂਕਾ ਵੱਲੋਂ ਜ਼ਿਲ੍ਹੇ ਦੇ ਸੁਤੰਤਰਤਾ ਸੈਨਾਨੀਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਜਿਲ੍ਹੇ ਦੇ 21 ਗਰੀਬ ਮਹਿਲਾਵਾਂ ਨੂੰ ਸਿਲਾਈ ਮਸ਼ੀਨਾਂ, 15 ਅਪੰਗ ਵਿਅਕਤੀਆਂ ਨੂੰ ਟਰਾਈ-ਸਾਈਕਲ ਅਤੇ 5 ਅਪੰਗ ਵਿਅਕਤੀਆਂ ਨੂੰ ਵੀਲ੍ਹ ਚੇਅਰਾਂ ਦਿੱਤੀਆਂ ਗਈਆਂ। ਇਸ ਤੋਂ ਉਪਰੰਤ ਵੱਖ-ਵੱਖ ਖੇਤਰਾਂ ਵਿੱਚ ਜ਼ਿਲ੍ਹੇ ਦਾ ਨਾਂ ਰੌਸ਼ਨ ਕਰਨ ਵਾਲੀਆਂ ਸ਼ਖਸ਼ੀਅਤਾਂ ਅਤੇ ਸ਼ਾਨਦਾਰ ਕਾਰਗੁਜ਼ਾਰੀ ਨਿਭਾਉਣ ਵਾਲੇ ਅਫ਼ਸਰਾਂ/ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਤੇ ਸ੍ਰੀ ਸੁਰਿੰਦਰ ਸਿੰਘ ਭੂਲੇਵਾਲਰਾਠਾਂ ਵਿਧਾਇਕ ਗੜ੍ਹਸ਼ੰਕਰ, ਜੀ ਕੇ ਧੀਰ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ, ਸਾਬਕਾ ਮੰਤਰੀ ਤੀਕਸ਼ਨ ਸੂਦ, ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਸਰਬਜੋਤ ਸਿੰਘ ਸਾਬੀ, ਜਸਜੀਤ ਸਿੰਘ ਥਿਆੜਾ, ਅਰਵਿੰਦਰ ਸਿੰਘ ਰਸੂਲਪੁਰ, ਪ੍ਰਧਾਨ ਜ਼ਿਲ੍ਹਾ ਭਾਜਪਾ ਸ਼ਿਵ ਸੂਦ, ਵਧੀਕ ਡਿਪਟੀ ਕਮਿਸ਼ਨਰ (ਜ) ਜੋਰਮ ਬੇਦਾ, ਜ਼ਿਲ੍ਹਾ ਸੈਨਿਕ ਭਲਾਈ ਅਫ਼ਸਰ ਮੇਜਰ (ਰਿਟਾ:) ਯਸ਼ਪਾਲ ਸ਼ਰਮਾ, ਈਸ਼ਰ ਸਿੰਘ ਮੰਝਪੁਰ ਜਨਰਲ ਸਕੱਤਰ ਪੰਜਾਬ ਮੁਲਾਜ਼ਮ ਦਲ, ਪਰੇਡ ਕਮਾਂਡਰ ਪ੍ਰਭ ਸਿੰਘ ਪਾਮਾ ਅਤੇ ਹੋਰ ਇਲਾਕੇ ਦੀਆਂ ਸ਼ਖਸ਼ੀਅਤਾਂ ਹਾਜ਼ਰ ਸਨ।

No comments: