jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Saturday, 17 August 2013

204 ਕਰੋੜ ਦੀ ਲਾਗਤ ਨਾਲ ਬਣੇ ਪੁਲਾਂ ਨਾਲ ਜਲੰਧਰ ਦੀ ਬਦਲੀ ਨੁਹਾਰ- ਡੀ. ਸੀ.

www.sabblok.blogspot.com

ਮੇਜਰ ਸਿੰਘ
ਜਲੰਧਰ, 17 ਅਗਸਤ-ਪੰਜਾਬ ਸਰਕਾਰ ਵਲੋਂ ਰਾਜ ਦੇ ਲੋਕਾਂ ਨੂੰ ਵਧੀਆ ਆਵਾਜਾਈ ਸਹੂਲਤਾਂ ਮੁਹੱਈਆ ਕਰਵਾਉਣ ਲਈ ਵੱਡੀ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ | ਇਸੇ ਤਹਿਤ ਜਲੰਧਰ ਜ਼ਿਲ੍ਹੇ ਵਿਚ ਵੱਖ-ਵੱਖ ਥਾਵਾਂ 'ਤੇ 204 ਕਰੋੜ ਰੁਪਏ ਦੀ ਲਾਗਤ ਨਾਲ ਰੇਲਵੇ ਓਵਰ ਬਿ੍ਜਾਂ, ਫਲਾਈ ਓਵਰ ਬਿ੍ਜਾਂ ਦੀ ਉਸਾਰੀ ਕੀਤੀ ਗਈ ਹੈ | ਇਹ ਜਾਣਕਾਰੀ ਸ੍ਰੀਮਤੀ ਸ਼ਰੂਤੀ ਸਿੰਘ ਡਿਪਟੀ ਕਮਿਸ਼ਨਰ ਜਲੰਧਰ ਨੇ ਦਿੰਦਿਆਂ ਦੱਸਿਆ ਕਿ ਜਲੰਧਰ ਸ਼ਹਿਰ ਜੋ ਕਿ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਗਤੀਵਿਧੀਆਂ ਦਾ ਵੀ ਕੇਂਦਰ ਹੈ ਜਿਸ ਕਾਰਨ ਜਲੰਧਰ ਸ਼ਹਿਰ ਵਿਚ ਆਵਾਜਾਈ ਦੀ ਸਮੱਸਿਆ ਗੰਭੀਰ ਰੂਪ ਅਖਤਿਆਰ ਕਰਦੀ ਜਾ ਰਹੀ ਸੀ ਅਤੇ ਨਿੱਤ ਦਿਨ ਸੜਕੀ ਹਾਦਸਿਆਂ ਕਾਰਨ ਬੇਸ਼ਕੀਮਤੀ ਜਾਨਾਂ ਦਾ ਨੁਕਸਾਨ ਹੋ ਰਿਹਾ ਸੀ ਅਤੇ ਸ਼ਹਿਰ ਵਿਚ ਵੱਖ-ਵੱਖ ਸਥਾਨਾਂ 'ਤੇ ਪੈਂਦੇ ਰੇਲਵੇ ਫਾਟਕਾਂ ਕਾਰਨ ਲੋਕਾਂ ਨੂੰ ਪ੍ਰਤੀ ਦਿਨ ਘੰਟਿਆਂ ਬੱਧੀ ਇੰਤਜ਼ਾਰ ਕਰਨਾ ਪੈਂਦਾ ਸੀ |
ਪੰਜਾਬ ਸਰਕਾਰ ਵੱਲੋਂ ਇਸ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦਿਆਂ ਹੋਇਆਂ ਲੋਕਾਂ ਨੂੰ ਇਸ ਤੋਂ ਨਿਜ਼ਾਤ ਦਿਵਾਉਣ ਲਈ ਸ਼ਹਿਰ ਵਿਚ ਪੈਂਦੇ ਸਾਰੇ ਰੇਲਵੇ ਫਾਟਕਾਂ ਉਪਰ ਰੇਲਵੇ ਓਵਰ ਬਿ੍ਜ ਬਣਾਉਣ ਦਾ ਬੀੜਾ ਚੁੱਕਿਆ ਗਿਆ, ਜਿਸ ਤਹਿਤ ਥਾਣਾ ਸਦਰ ਰੇਲਵੇ ਓਵਰ ਬਿ੍ਜ 50 ਕਰੋੜ ਰੁਪਏ ਦੀ ਲਾਗਤ ਨਾਲ ਇਕ ਸਾਲ ਦੇ ਰਿਕਾਰਡ ਸਮੇਂ ਵਿਚ ਤਿਆਰ ਕੀਤਾ ਗਿਆ ਹੈ, ਜਿਸ ਕਾਰਨ ਸ਼ਹਿਰ ਦੇ ਅੰਤਰਰਾਜੀ ਬੱਸ ਸਟੈਂਡ ਤੋਂ ਵੱਖ-ਵੱਖ ਰਾਜਾਂ ਅਤੇ ਜ਼ਿਲਿ੍ਹਆਂ ਨੂੰ ਜਾਣ ਵਾਲੀਆਂ ਬੱਸਾਂ ਅਤੇ ਆਵਾਜਾਈ ਦੇ ਹੋਰਨਾਂ ਸਾਧਨਾਂ ਦਾ ਆਉਣਾ-ਜਾਣਾ ਬੇਰੋਕ ਹੋ ਗਿਆ ਹੈ | ਉਨ੍ਹਾਂ ਨੇ ਦੱਸਿਆ ਕਿ 20 ਕਰੋੜ ਦੀ ਲਾਗਤ ਨਾਲ ਬੀ. ਐਮ. ਸੀ. ਫਲਾਈ ਓਵਰ ਦੇ ਬਣ ਜਾਣ ਨਾਲ ਲੋਕਾਂ ਨੂੰ ਟ੍ਰੈਫਿਕ ਦੀ ਸਮੱਸਿਆ ਤੋਂ ਰਾਹਤ ਮਿਲੀ ਹੈ | ਇਸੇ ਤਰ੍ਹਾਂ 18 ਕਰੋੜ ਰੁਪਏ ਦੀ ਲਾਗਤ ਨਾਲ ਡੀ ਏ ਵੀ ਓਵਰ ਬਿ੍ਜ ਦੇ ਬਣਨ ਨਾਲ ਸ਼ਹਿਰ ਦੀ ਆਵਾਜਾਈ ਦੀ ਵੱਡੀ ਸਮੱਸਿਆ ਹੱਲ ਹੋ ਗਈ ਹੈ | ਉਨ੍ਹਾਂ ਅੱਗੇ ਦੱਸਿਆ ਕਿ 18 ਕਰੋੜ ਦੀ ਲਾਗਤ ਨਾਲ ਤਿਆਰ ਹੋਇਆ ਦੋਮੋਰੀਆ ਪੁਲ, ਜੋ ਕਿ ਸ਼ਹਿਰ ਦੇ ਦੋਵਾਂ ਹਿੱਸਿਆਂ ਨੂੰ ਜੋੜਨ ਵਿਚ ਮਹੱਤਵਪੂਰਨ ਭੂਮਿਕਾ ਅਦਾ ਕਰਦਾ ਹੈ, ਦੇ ਬਣ ਜਾਣ 'ਤੇ ਸ਼ਹਿਰ ਦੇ ਲੋਕਾਂ ਦੀ ਚਿਰੋਕਣੀ ਮੰਗ ਪੂਰੀ ਹੋ ਗਈ ਹੈ | ਪੰਜਾਬ ਸਰਕਾਰ ਵੱਲੋਂ 26 ਕਰੋੜ ਰੁਪਏ ਦੀ ਲਾਗਤ ਨਾਲ ਮਕਸੂਦਾਂ ਰੇਲਵੇ ਓਵਰ ਬਿ੍ਜ ਅਤੇ ਜਲੰਧਰ-ਹੁਸ਼ਿਆਰਪੁਰ ਰੋਡ 'ਤੇ ਲੰਮਾ ਪਿੰਡ ਨਜ਼ਦੀਕ ਪੈਂਦੇ ਰੇਲਵੇ ਫਾਟਕ ਉਪਰ 12 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਰੇਲਵੇ ਓਵਰ ਬਿ੍ਜ ਨੇ ਜਿਥੇ ਆਵਾਜਾਈ ਦੀ ਸਮੱਸਿਆ ਨੂੰ ਵੱਡੀ ਪੱਧਰ 'ਤੇ ਹੱਲ ਕੀਤਾ ਹੈ ਉਥੇ ਇਸ ਨਾਲ ਸੂਬੇ ਦੀਆਂ ਵਪਾਰਕ ਸਰਗਰਮੀਆਂ ਨੂੰ ਵੀ ਵੱਡਾ ਹੁਲਾਰਾ ਮਿਲਿਆ ਹੈ |
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਰਾਜ ਦੇ ਲੋਕਾਂ ਦੀ ਆਜ਼ਾਦੀ ਤੋਂ ਪਹਿਲਾਂ ਦੀ ਦੁਆਬੇ ਅਤੇ ਮਾਲਵੇ ਨੂੰ ਆਪਸ ਵਿਚ ਜੋੜਨ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਗਿੱਦੜਪਿੰਡੀ ਨਜ਼ਦੀਕ ਸਤੁਲਜ ਦਰਿਆ 'ਤੇ 60 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਪੁਲ ਦਾ ਨਿਰਮਾਣ ਕੀਤਾ ਗਿਆ ਹੈ, ਇਸ ਪੁਲ ਦੇ ਬਣ ਜਾਣ ਕਾਰਨ ਜਿਥੇ ਦੁਆਬੇ ਅਤੇ ਮਾਲਵੇ ਦੇ ਲੋਕਾਂ ਦਾ ਆਪਸੀ ਫਾਸਲਾ ਘਟਿਆ ਹੈ, ਉਥੇ ਇਸ ਦੇ ਦੋਨੋਂ ਪਾਸੇ ਪੈਂਦੇ ਲੋਕਾਂ ਨੂੰ ਇਹ ਵੱਡੀ ਰਾਹਤ ਮਿਲੀ ਹੈ |

No comments: