jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Saturday 10 August 2013

ਈਦ ਮੌਕੇ ਮਲੇਰਕੋਟਲਾ ਵਾਸੀਆਂ ਨੂੰ 25.30 ਕਰੋੜ ਦਾ ਤੋਹਫ਼ਾ

www.sabblok.blogspot.com

ਪੰਜਾਬ ਉਰਦੂ ਅਕਾਦਮੀ ਨੂੰ ਪੂਰੀ ਮਾਨਤਾ ਦਾ ਐਲਾਨ
ਮਲੇਰਕੋਟਲਾ ਜ਼ਮੀਲ ਅਬਦਾਲੀ


ਪੰਜਾਬ ਦੇ ਮੁੱਖ ਮੰਤਰੀ ਸ੍ਰ. ਪਰਕਾਸ਼ ਸਿੰਘ ਬਾਦਲ ਨੇ ਅੱਜ ਈਦ ਦੇ ਪਵਿੱਤਰ ਮੌਕੇ ’ਤੇ ਤੋਹਫ਼ਾ ਦਿੰਦਿਆਂ ਇਤਿਹਾਸਕ ਸ਼ਹਿਰ ਮਲੇਰਕੋਟਲਾ ਦੇ ਵਾਸੀਆਂ ਨੂੰ ਵਿਕਾਸ ਕਾਰਜਾਂ ਲਈ 25.30 ਕਰੋੜ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਈਦ ਉਲ ਫ਼ਿਤਰ ਦੇ ਮੁਬਾਰਕ ਮੌਕੇ ’ਤੇ ਸਥਾਨਕ ਈਦਗਾਹ ਵਿਖੇ ਰੱਖੇ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰ. ਬਾਦਲ ਨੇ ਇਸ ਪਵਿੱਤਰ ਮਹੀਨੇ ਦੀ ਮੁਸਲਿਮ ਧਰਮ ਵਿੱਚ ਅਹਿਮੀਅਤ ਦਾ ਵਰਨਣ ਕਰਦਿਆਂ ਸਮੂਹ ਮੁਸਲਿਮ ਭਾਈਚਾਰੇ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਇਸ ਸ਼ਹਿਰ ਦੇ ਯੋਜਨਾਬੱਧ ਵਿਕਾਸ ਪ੍ਰਤੀ ਵਚਨਬੱਧਤਾ ਦਾ ਪ੍ਰਗਟਾਵਾ ਕਰਦਿਆਂ ਐਲਾਨ ਕੀਤਾ ਕਿ ਵਿਕਾਸ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਯੋਜਨਾਬੱਧ ਵਿਕਾਸ ਲਈ ਬਕਾਇਦਾ ਖਾਕਾ ਤਿਆਰ ਕਰ ਲਿਆ ਗਿਆ ਹੈ। ਉਨ੍ਹਾਂ ਇਸ ਮੌਕੇ ਮਲੇਰਕੋਟਲਾ ਸ਼ਹਿਰ ਦੇ ਦੋਵੇਂ ਬਲਾਕਾਂ (ਇੱਕ ਅਤੇ ਦੋ) ਦੇ ਵਿਕਾਸ ਲਈ 10-10 ਕਰੋੜ ਰੁਪਏ, ਸ਼ਹਿਰ ਦੇ ਸੀਵਰੇਜ਼ ਸਿਸਟਮ ਦੇ ਵਿਕਾਸ ਲਈ 5 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਅਤੇ ਭਰੋਸਾ ਦਿੱਤਾ ਕਿ ਇਹ ਕੰਮ ਜਲਦੀ ਹੀ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਮਲੇਰਕੋਟਲਾ ਵਾਸੀਆਂ ਵੱਲੋਂ ਰੱਖੀਆਂ ਸਾਰੀਆਂ ਮੰਗਾਂ ਨੂੰ ਪ੍ਰਵਾਨ ਕਰਦਿਆਂ ਈਦਗਾਹ ਵਿਖੇ ਬਣਾਏ ਜਾਣ ਵਾਲੇ ਹੱਜ ਸੈਂਟਰ ਲਈ 25 ਲੱਖ ਰੁਪਏ ਅਤੇ ਪਾਰਕ ਬਣਾਉਣ ਲਈ 5 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਇਸਦੇ ਨਾਲ ਹੀ ਉਨ੍ਹਾਂ ਮੁੱਖ ਸੰਸਦੀ ਸਕੱਤਰ ਬੇਗਮ ਫ਼ਰਜ਼ਾਨਾ ਆਲਮ ਨੂੰ ਭਰੋਸਾ ਦਿੱਤਾ ਕਿ ਉਹ ਸ਼ਹਿਰ ਦੇ ਵਿਕਾਸ ਲਈ ਜੋ ਵੀ ਪ੍ਰੋਜੈਕਟ ਬਣਾ ਕੇ ਉਨ੍ਹਾਂ ਕੋਲ ਲੈ ਕੇ ਆਉਣਗੇ, ਉਹ ਪ੍ਰਵਾਨ ਕੀਤਾ ਜਾਵੇਗਾ ਅਤੇ ਸ਼ਹਿਰ ਤੇ ਭਾਈਚਾਰੇ ਦੇ ਵਿਕਾਸ ਲਈ ਬਣਦਾ ਹਰ ਯੋਗਦਾਨ ਪਾਇਆ ਜਾਵੇਗਾ। ਇਸ ਮੌਕੇ ਉਨ੍ਹਾਂ ਇਹ ਵੀ

ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਵਿੱਚ ਮੁਸਲਿਮ ਭਾਈਚਾਰੇ ਇੱਕ ਮੈਂਬਰ ਸਰਕਾਰ ਵਿੱਚ ਅਹਿਮ ਜਿੰਮੇਵਾਰੀ ਦਿੱਤੀ ਜਾਵੇਗੀ ਅਤੇ ਇਸਦੇ ਨਾਲ ਹੀ ਸਾਰੀਆਂ ਕਾਰਪੋਰੇਸ਼ਨਾਂ, ਬੋਰਡਾਂ ਤੇ ਨਿਗਮਾਂ ਵਿੱਚ ਵੀ ਭਾਈਚਾਰੇ ਦੇ ਨੁਮਾਇੰਦਿਆਂ ਨੂੰ ਯੋਗ ਨੁਮਾਇੰਦਗੀ ਦਿੱਤੀ ਜਾਵੇਗੀ। ਇਸਦੇ ਨਾਲ ਹੀ ਉਨ੍ਹਾਂ ਭਰੋਸਾ ਦਿੱਤਾ ਕਿ ਸੂਬੇ ਵਿੱਚ ਉਰਦੂ ਭਾਸ਼ਾ ਦੇ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਪੰਜਾਬ ਉਰਦੂ ਅਕਾਦਮੀ, ਮਲੇਰਕੋਟਲਾ ਨੂੰ ਪੂਰੀ ਤਰ੍ਹਾਂ ਮਾਨਤਾ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ ਮੁਸਲਿਮ ਭਾਈਚਾਰੇ ਨੂੰ ਕਬਰਿਸਤਾਨਾਂ ਲਈ ਜ਼ਮੀਨ ਮੁਹੱਈਆ ਕਰਾਉਣ ਦਾ ਵੀ ਅਹਿਮ ਫੈਸਲਾ ਲਿਆ ਹੈ। ਇਸ ਲਈ ਜਿੱਥੇ ਲੋੜ ਪਵੇਗੀ ਉਥੇ ਜ਼ਮੀਨ ਖਰੀਦ ਕੇ ਵੀ ਦਿੱਤੀ ਜਾਵੇਗੀ। ਈਦਗਾਹ ਵਿਖੇ ਨਮਾਜ਼ ਤੋਂ ਬਾਅਦ ਆਪਣੇ ਸੰਦੇਸ਼ ਵਿੱਚ ਸ੍ਰ. ਬਾਦਲ ਨੇ ਕਿਹਾ ਕਿ ਇਹ ਤਿਓਹਾਰ ਰਮਜ਼ਾਨ ਦੇ ਪਵਿੱਤਰ ਮਹੀਨੇ ਦਾ ਆਖੀਰ ਹੋਣ ਦੇ ਨਾਲ ਨਾਲ ਭਾਈਚਾਰਾ, ਹਮਦਰਦੀ ਅਤੇ ਸਾਂਝ ਦਾ ਵੀ ਪ੍ਰਤੀਕ ਹੈ। ਈਦ-ਉਲ-ਫਿਤਰ ਦਾ ਤਿਓਹਾਰ ਸਾਡੇ ਸਾਂਝੇ ਸਭਿਆਚਾਰ ਦੀ ਸੱਚੀ-ਸੁੱਚੀ ਭਾਵਨਾ ਨੂੰ ਦਰਸਾਉਂਦਾ ਹੈ। ਉਨ੍ਹਾਂ ਬੜ੍ਹੀ ਸ਼ਿੱਦਤ ਨਾਲ ਕਿਹਾ ਕਿ ਇਹ ਤਿਓਹਾਰ ਪੰਜਾਬ ਦੇ ਲੋਕਾਂ ਵਿੱਚ ਆਪਸੀ ਭਾਈਚਾਰਾ, ਅਮਨ-ਸ਼ਾਂਤੀ ਤੇ ਸਦਭਾਵਨਾ ਦਾ ਪਾਸਾਰ ਕਰਨ ਦੇ ਸਾਡੇ ਸੰਕਲਪ ਨੂੰ ਹੋਰ ਮਜ਼ਬੂਤ ਕਰਦਾ ਹੈ। ਸ੍ਰ. ਸੁਖਦੇਵ ਸਿੰਘ ਢੀਂਡਸਾ ਮੈਂਬਰ ਰਾਜ ਸਭਾ ਨੇ ਸੰਬੋਧਨ ਕਰਦਿਆਂ ਸ੍ਰ. ਬਾਦਲ ਨੂੰ ਅਪੀਲ ਕੀਤੀ ਕਿ ਉਹ ਮਲੇਰਕੋਟਲਾ ਵਾਸੀਆਂ ਵੱਲੋਂ ਰੱਖੀਆਂ ਗਈਆਂ ਸਾਰੀਆਂ ਮੰਗਾਂ ਨੂੰ ਪ੍ਰਵਾਨ ਕਰਨ ਅਤੇ ਸ਼ਹਿਰ ਦੇ ਬਹੁਪੱਖੀ ਵਿਕਾਸ ਲਈ ਵਿਸ਼ੇਸ਼ ਉਪਰਾਲੇ ਕਰਨ। ਇਸ ਮੌਕੇ ਮੁੱਖ ਸੰਸਦੀ ਸਕੱਤਰ ਬੇਗਮ ਫਰਜ਼ਾਨਾ ਆਲਮ ਨੇ ਮੁੱਖ ਮੰਤਰੀ ਸਾਹਮਣੇ ਸ਼ਹਿਰ ਦੀਆਂ ਮੰਗਾਂ ਰੱਖੀਆਂ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਦਾ ਵੇਰਵਾ ਦਿੱਤਾ। ਸਮਾਗਮ ਦੌਰਾਨ ਮੁੱਖ ਸੰਸਦੀ ਸਕੱਤਰ ਸ੍ਰੀ ਪ੍ਰਕਾਸ਼ ਚੰਦ ਗਰਗ, ਪੰਜਾਬ ਵਕਫ਼ ਬੋਰਡ ਦੇ ਚੇਅਰਮੈਨ ਜਨਾਬ ਮੁਹੰਮਦ ਇਜ਼ਹਾਰ ਆਲਮ, ਵਿਧਾਇਕ ਸ੍ਰ. ਇਕਬਾਲ ਸਿੰਘ ਝੂੰਦਾਂ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰ. ਕੇ. ਜੇ. ਐੱਸ. ਚੀਮਾ, ਆਈ. ਜੀ. ਸ੍ਰੀ ਈਸ਼ਵਰ ਸਿੰਘ, ਡੀ ਆਈ. ਜੀ. ਸ੍ਰੀ ਸ਼ਿਵੇ ਕੁਮਾਰ ਵਰਮਾ, ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਰਾਹੁਲ, ਜ਼ਿਲ੍ਹਾ ਪੁਲਿਸ ਮੁਖੀ ਸ. ਮਨਦੀਪ ਸਿੰਘ ਸਿੱਧੂ, ਸਾਬਕਾ ਮੰਤਰੀ ਨੁਸਰਤ ਇਕਰਾਮ ਖਾਂ ਬੱਗੇ, ਸਾਬਕਾ ਮੰਤਰੀ ਸ੍ਰ. ਗੋਬਿੰਦ ਸਿੰਘ ਲੌਂਗੋਵਾਲ ਅਤੇ ਹੋਰ ਕਈ ਪ੍ਰਮੁੱਖ ਸਖ਼ਸ਼ੀਅਤਾਂ ਅਤੇ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।

No comments: