jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Tuesday, 20 August 2013

2 ਕਰੋੜ ਦੀ ਹੈਰੋਇਨ ਸਮੇਤ ਗ੍ਰਿਫ਼ਤਾਰ

www.sabblok.blogspot.com
ਫ਼ਰੀਦਕੋਟ, 20 ਅਗੱਸਤ (ਕੁਲਦੀਪ ਸਿੰਘ ਹਰੀਏਵਾਲਾ) : ਜ਼ਿਲ੍ਹਾ ਪੁਲੀਸ ਨੇ 2 ਕਰੋੜ ਰੁਪਏ ਦੇ ਮੁੱਲ ਦੀ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਗੁਰਮੀਤ ਸਿੰਘ ਰੰਧਾਵਾ ਅਤੇ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਲਖਬੀਰ ਸਿੰਘ ਨੇ ਦਸਿਆ ਕਿ ਨਾਕੇਬੰਦੀ ਦੌਰਾਨ ਪੁਲਿਸ ਨੇ ਇੰਦਰਜੀਤ ਸਿੰਘ ਵਾਸੀ ਜੋਗੇਵਾਲਾ, ਜ਼ਿਲ੍ਹਾ ਫ਼ਿਰੋਜ਼ਪੁਰ ਨੂੰ ਹਿਰਾਸਤ ਵਿਚ ਲੈ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 349 ਗਰਾਮ ਹੈਰੋਇਨ ਬਰਾਮਦ ਹੋਈ। ਪੁਪਲਸ ਨੇ ਦਾਅਵਾ ਕੀਤਾ ਹੈ ਕਿ ਮਾਰਕਿਟ ਵਿਚ ਇਸ ਦੀ ਕੀਮਤ ਕਰੀਬ 2 ਕਰੋੜ ਰੁਪਏ ਬਣਦੀ ਹੈ। 
ਪੁਲਿਸ ਨੇ ਇੰਦਰਜੀਤ ਸਿੰਘ ਵਿਰੁਧ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਕਰ ਕੇ ਉਸ ਨੂੰ ਅੱਜ ਇਥੇ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿਚ ਪੇਸ਼ ਕੀਤਾ। ਅਦਾਲਤ ਨੇ ਮੁਲਜ਼ਮ ਨੂੰ ਅਦਾਲਤੀ ਹਿਰਾਸਤ ਤਹਿਤ ਜੇਲ ਭੇਜਣ ਦਾ ਹੁਕਮ ਦਿਤਾ।
ਇਸੇ ਤਰ੍ਹਾਂ ਪੁਲਿਸ ਨੇ ਜਸਬੀਰ ਸਿੰਘ ਵਾਸੀ ਖਾਨਪੁਰ ਕੋਲੋਂ ਵੀ 50 ਗਰਾਂਮ ਹੈਰੀਇਨ ਬਰਾਮਦ ਕਰ ਕੇ ਉਸ ਵਿਰੁਧ ਮਾਮਲਾ ਦਰਜ ਕਰ ਲਿਆ ਹੈ।

No comments: