www.sabblok.blogspot.com
ਨਵੀਂ ਦਿੱਲੀ, 16 ਅਗਸਤ (ਏਜੰਸੀ)- ਡਾਲਰ ਦੇ ਮੁਕਾਬਲੇ ਰੁਪਇਆ ਜਿਥੇ ਸਭ ਤੋਂ ਹੇਠਲੇ ਪੱਧਰ 'ਤੇ ਪਹੁੰਚ ਗਿਆ ਹੈ, ਉਥੇ ਸੋਨੇ ਦੀਆਂ ਕੀਮਤਾ 'ਚ ਭਾਰੀ ਵਾਧਾ ਹੋਇਆ ਹੈ। ਅੱਜ ਡਾਲਰ ਦੇ ਮੁਕਾਬਲੇ ਰੁਪਇਆ 61.99 ਰੁਪਏ ਦੇ ਪੱਧਰ 'ਤੇ ਪਹੁੰਚ ਗਿਆ ਹੈ। ਰੁਪਏ ਦਾ ਇਹ ਹੁਣ ਤੱਕ ਦਾ ਸਭ ਤੋਂ ਹੇਠਲਾ ਪੱਧਰ ਹੈ। ਜਦ ਕਿ ਸੋਨੇ ਦੀ ਕੀਮਤ 'ਚ ਇਕ ਦਿਨ 'ਚ ਹੀ 1100 ਰੁਪਏ ਦਾ ਵਾਧਾ ਹੋਇਆ ਹੈ। ਇਸ ਤਰ੍ਹਾਂ ਸੋਨਾ 3.56 ਫੀਸਦੀ ਦੀ ਤੇਜ਼ੀ ਦੇ ਨਾਲ 30.000 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਿਆ ਹੈ।
No comments:
Post a Comment