www.sabblok.blogspot.com
ਮੋਗਾ ,12ਅਗਸਤ,(ਹ.ਬ)ਮੋਗਾ ਤੋਂ ਲੁਧਿਆਣਾ ਜਾਣ ਵਾਲੀ ਮੁੱਖ ਸੜਕ 'ਤੇ ਪਿੰਡ ਮਹਿਣਾ ਦੇ ਨੇੜੇ ਪ੍ਰਾਈਵੇਟ ਕੰਪਨੀ ਦੀ ਇਕ ਬੱਸ ਦੀ ਟਰੱਕ ਅਤੇ ਛੋਟੇ ਹਾਥੀ (ਟਾਟਾ ਏਸ) ਨਾਲ ਹੋਈ ਭਿਆਨਕ ਟੱਕਰ ਦੌਰਾਨ ਅੱਠ ਵਿਅਕਤੀਆਂ ਦੀ ਮੌਤ ਹੋ ਜਾਣ ਦਾ ਦਰਦਨਾਕ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਲੁਧਿਆਣਾ ਵਲੋਂ ਆ ਰਹੀ ਤੇਜ਼ ਰਫਤਾਰ ਬੱਸ ਓਵਰਟੇਕ ਕਰਨ ਵੇਲੇ ਪਹਿਲਾਂ ਸਾਹਮਣੇ ਵਾਲੇ ਪਾਸੇ ਤੋਂ ਆ ਰਹੇ ਟਰੱਕ ਨਾਲ ਟਕਰਾ ਗਈ ਅਤੇ ਫਿਰ ਦੂਜੇ ਪਾਸਿਓਂ ਆ ਰਿਹਾ ਛੋਟਾ ਹਾਥੀ ਵੀ ਟਰੱਕ ਨਾਲ ਜਾ ਟਕਰਾਇਆ। ਇਹ ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਦਾ ਅਗਲਾ ਹਿੱਸਾ ਅਤੇ ਛੋਟਾ ਹਾਥੀ ਬੁਰੀ ਤਰ੍ਹਾਂ ਨਾਲ ਟਰੱਕ 'ਚ ਧਸ ਗਏ। ਮੌਕੇ 'ਤੇ ਪੁੱਜੇ ਪੁਲਸ ਅਧਿਕਾਰੀਆਂ, ਸਮਾਜ ਸੇਵੀ ਕਾਰਕੁੰਨਾਂ, ਰਾਹਗੀਰਾਂ ਅਤੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੇ ਬਹੁਤ ਮੁਸ਼ਕਿਲ ਨਾਲ ਕਰੇਨਾਂ ਦੀ ਸਹਾਇਤਾ ਨਾਲ ਵਾਹਨਾਂ ਨੂੰ ਵੱਖ-ਵੱਖ ਕੀਤਾ। ਹਾਦਸੇ ਦੌਰਾਨ 8 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ 2 ਦਰਜਨ ਤੋਂ ਜ਼ਿਆਦਾ ਲੋਕ ਗੰਭੀਰ ਰੂਪ 'ਚ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਡਾਕਟਰੀ ਸਹਾਇਤਾ ਲਈ ਨੇੜੇ ਦੇ ਹਸਪਤਾਲਾਂ 'ਚ ਪਹੁੰਚਾਇਆ ਗਿਆ ਹੈ। ਮ੍ਰਿਤਕ ਵੱਖ-ਵੱਖ ਪਿੰਡਾਂ ਨਾਲ ਸੰਬੰਧਤ ਦੱਸੇ ਜਾਂਦੇ ਹਨ।
No comments:
Post a Comment