jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Monday 5 August 2013

ਅਧਿਕਾਰੀ ਪੰਚਾਇਤਾਂ ਦੀ ਸਹਾਇਤਾ ਨਾਲ ਪਿੰਡਾਂ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਉਣ-ਬਾਦਲ


ਪਟਿਆਲਾ, 4 ਅਗਸਤ (ਜਸਵਿੰਦਰ ਸਿੰਘ ਦਾਖਾ, ਜਸਪਾਲ ਸਿੰਘ ਢਿੱਲੋਂ)-ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੇ ਸਥਾਨਕ ਅਨਾਜ਼ ਮੰਡੀ ਵਿਖੇ ਪਟਿਆਲਾ ਜ਼ਿਲ੍ਹੇ ਦੀਆਂ 1008 ਪੰਚਾਇਤਾਂ ਦੇ ਨਵੇਂ ਚੁਣੇ 6960 ਪੰਚਾਂ ਤੇ ਸਰਪੰਚਾਂ ਨੂੰ ਅਹੁਦੇ ਦਾ ਹਲਫ਼ ਦਿਵਾਉਣ ਮੌਕੇ ਕਿਹਾ ਕਿ ਸਰਕਾਰ ਨੇ ਅਧਿਕਾਰੀਆਂ ਨੂੰ ਖ਼ੁਦ ਪਿੰਡਾਂ 'ਚ ਜਾ ਕੇ ਜ਼ਮੀਨੀ ਹਕੀਕਤਾਂ ਅਤੇ ਉੱਥੋਂ ਦੀਆਂ ਸਮੱਸਿਆਵਾਂ ਦਾ ਜਾਇਜ਼ਾ ਲੈਣ ਦੇ ਹੁਕਮ ਦਿੱਤੇ ਹਨ ਤਾਂ ਕਿ ਚੁਣੇ ਹੋਏ ਸਰਪੰਚਾਂ ਤੇ ਪੰਚਾਂ ਦੀ ਸਹਾਇਤਾ ਨਾਲ ਪਿੰਡਾਂ 'ਚ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਪਿੰਡ ਵਾਸੀਆਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਦੂਰ ਕੀਤਾ ਜਾ ਸਕੇ | ਸ: ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਅਧਿਕਾਰੀਆਂ ਨੂੰ ਆਪਣੇ ਦਫ਼ਤਰਾਂ ਤੱਕ ਹੀ ਸੀਮਤ ਰਹਿਣ ਦੀ ਥਾਂ ਪਿੰਡਾਂ ਦੇ ਦੌਰੇ ਕਰ ਕੇ ਚੁਣੇ ਗਏ ਨੁਮਾਇੰਦਿਆਂ ਨਾਲ ਵਿਚਾਰ-ਵਟਾਂਦਰਾ ਕਰਨਾ ਚਾਹੀਦਾ ਹੈ ਤੇ ਪਿੰਡਾਂ ਦੀਆਂ ਬਕਾਇਆ ਸਮੱਸਿਆਵਾਂ ਦਾ ਹੱਲ ਕੀਤਾ ਜਾਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਇਸ ਨਾਲ ਨਾ ਕੇਵਲ ਹੇਠਲੇ ਪੱਧਰ 'ਤੇ ਜਮਹੂਰੀਅਤ ਨੂੰ ਮਜ਼ਬੂਤੀ ਮਿਲੇਗੀ ਸਗੋਂ ਇਸ ਨਾਲ ਪਿੰਡਾਂ ਦਾ ਵਿਆਪਕ ਵਿਕਾਸ ਵੀ ਯਕੀਨੀ ਬਣਾਇਆ ਜਾ ਸਕੇਗਾ |
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਵੇਂ ਚੁਣੇ ਪੰਚਾਂ ਤੇ ਸਰਪੰਚਾਂ ਦਾ ਪੂਰਾ ਮਾਣ-ਸਤਿਕਾਰ ਕਰਨ ਦੀ ਹਦਾਇਤ ਕੀਤੀ | ਪਿੰਡਾਂ ਤੋਂ ਸ਼ਹਿਰਾਂ ਵੱਲ ਹੋ ਰਹੀ ਹਿਜ਼ਰਤ 'ਤੇ ਚਿੰਤਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਖ਼ਤਰਨਾਕ ਰੁਝਾਨ ਨੂੰ ਰੋਕੇ ਜਾਣ ਦੀ ਜ਼ਰੂਰਤ ਹੈ | ਉਨ੍ਹਾਂ ਕਿਹਾ ਕਿ ਇਸ ਨੂੰ ਥੰਮ੍ਹਣ ਲਈ ਸਾਰੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ | ਸ: ਬਾਦਲ ਨੇ ਕਿਹਾ ਕਿ ਸਿਹਤ, ਸਿੱਖਿਆ, ਸੜਕਾਂ ਤੇ ਹੋਰ ਬੁਨਿਆਦੀ ਸਹੂਲਤਾਂ ਲਈ ਕੀਤੇ ਗਏ ਯਤਨਾਂ ਦਾ ਵੀ ਖ਼ਾਸ ਜ਼ਿਕਰ ਕੀਤਾ ਤੇ
ਆਖਿਆ ਕਿ ਸੂਬੇ 'ਚ ਸਾਰੀਆਂ ਸੰਪਰਕ ਸੜਕਾਂ ਦੀ ਮੁਰੰਮਤ ਲਈ 1700 ਕਰੋੜ ਰੁਪਏ ਖ਼ਰਚੇ ਜਾਣਗੇ ਤੇ ਪੇਂਡੂ ਇਲਾਕਿਆਂ 'ਚ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ 1607 ਕਰੋੜ ਰੁਪਏ ਦਾ ਪ੍ਰਾਜੈਕਟ ਉਲੀਕਿਆ ਗਿਆ ਹੈ |
ਸ: ਬਾਦਲ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਖੇਤੀ ਲਈ ਮੁਫ਼ਤ ਬਿਜਲੀ ਮੁਹੱਈਆ ਕਰਵਾਉਣ ਵਾਲੀ ਦੇਸ਼ ਦੀ ਪਹਿਲੀ ਸਰਕਾਰ ਹੈ ਤੇ ਇਸ ਲਈ ਸੂਬਾ ਸਰਕਾਰ ਵੱਲੋਂ ਬਿੱਲਾਂ ਦੇ ਰੂਪ 'ਚ ਪਾਵਰ ਕਾਮ ਨੂੰ 5000 ਕਰੋੜ ਸਾਲਾਨਾ ਦੀ ਅਦਾਇਗੀ ਕੀਤੀ ਜਾਂਦੀ ਹੈ |
ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਲੋਕਾਂ ਦੀ ਭਲਾਈ ਖ਼ਾਤਰ ਸਦਾ ਹੀ ਲੋਕ ਪੱਖੀ ਨੀਤੀਆਂ ਤਿਆਰ ਕੀਤੀਆਂ ਹਨ | ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਟਾ-ਦਾਲ ਸਕੀਮ ਹੇਠ ਸੂਬੇ ਦੇ 15 ਲੱਖ ਪਰਿਵਾਰਾਂ ਨੂੰ ਦਿੱਤੀ ਜਾ ਰਹੀ ਸਹੂਲਤ ਨੂੰ ਵਧਾ ਕੇ 30 ਲੱਖ ਪਰਿਵਾਰਾਂ ਨੂੰ ਇਹ ਸਹੂਲਤ ਦੇਣ ਦਾ ਐਲਾਨ ਕੀਤਾ ਹੈ |
ਇਸ ਮੌਕੇ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ: ਸੁਰਜੀਤ ਸਿੰਘ ਰੱਖੜਾ ਨੇ ਨਵੇਂ ਚੁਣੇ ਪੰਚਾਂ ਤੇ ਸਰਪੰਚਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਾਰੇ ਪੰਚ-ਸਰਪੰਚ ਪਿੰਡਾਂ ਦੇ ਚਹੰੁ ਪੱਖੀ ਵਿਕਾਸ ਲਈ ਇੱਕਜੁੱਟ ਹੋ ਕੇ ਹੰਭਲਾ ਮਾਰਨ ਕਿਉਂਕਿ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਪਿੰਡਾਂ ਦੇ ਵਿਕਾਸ ਲਈ ਫ਼ੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਸ: ਰੱਖੜਾ ਨੇ ਕਿਹਾ ਕਿ ਸਰਕਾਰ ਪੰਚਾਇਤਾਂ ਨੂੰ ਵਧੇਰੇ ਸ਼ਕਤੀਆਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਤੇ ਸਮੱੁਚੀਆਂ ਪੰਚਾਇਤਾਂ ਦੇ ਕੰਮਕਾਜ ਨੂੰ ਆਨ-ਲਾਈਨ ਕਰ ਕੇ ਈ-ਪੰਚਾਇਤ ਪ੍ਰਣਾਲੀ ਨਾਲ ਜੋੜਿਆ ਜਾਵੇਗਾ | ਉਨ੍ਹਾਂ ਨਵੀਆਂ ਪੰਚਾਇਤਾਂ ਨੂੰ ਪਿੰਡਾਂ ਦੇ ਵਿਕਾਸ ਲਈ ਧੜੇਬੰਦੀ ਤੋਂ ਉੱਪਰ ਉੱਠਣ ਦੀ ਅਪੀਲ ਕੀਤੀ | ਸ: ਰੱਖੜਾ ਨੇ ਕਿਹਾ ਕਿ ਆਉਂਦੇ ਤਿੰਨ ਵਰਿ੍ਹਆਂ 'ਚ ਪਿੰਡਾਂ ਦਾ ਮੁਕੰਮਲ ਵਿਕਾਸ ਕੀਤਾ ਜਾਵੇਗਾ |
ਇਸ ਸਮਾਰੋਹ ਮੌਕੇ ਸ੍ਰੀ ਰਾਜ ਖੁਰਾਨਾ, ਵਿਧਾਇਕ ਘਨੌਰ ਹਰਪ੍ਰੀਤ ਕੌਰ ਮੁਖਮੈਲਪੁਰ, ਵਿਧਾਇਕ ਸ਼ੁਤਰਾਣਾ ਸ੍ਰੀਮਤੀ ਵਨਿੰਦਰ ਕੌਰ ਲੰੂਬਾ, ਸਾਬਕਾ ਮੰਤਰੀ ਸ: ਹਰਮੇਲ ਸਿੰਘ ਟੌਹੜਾ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਮੁੱਖ ਮੰਤਰੀ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਰਸਾਲੇ 'ਸਾਡੇ ਪਿੰਡ' ਦਾ ਅੱਠਵਾਂ ਅੰਕ ਵੀ ਜਾਰੀ ਕੀਤਾ | ਲੋਕ ਗਾਇਕ ਮੁਹੰਮਦ ਇਰਸ਼ਾਦ ਨੇ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ |
ਇਸ ਮੌਕੇ ਸ਼ੋ੍ਰਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੰੂਗਰ, ਮੁੱਖ ਸੰਸਦੀ ਸਕੱਤਰ ਸ: ਮਨਤਾਰ ਸਿੰਘ ਬਰਾੜ, ਸਾਬਕਾ ਮੈਂਬਰ ਰਾਜ ਸਭਾ ਸ਼੍ਰੀਮਤੀ ਅਮਰਜੀਤ ਕੌਰ, ਸ: ਚਰਨਜੀਤ ਸਿੰਘ ਧਾਲੀਵਾਲ, ਸਾਬਕਾ ਮੰਤਰੀ ਸ. ਹਰਮੇਲ ਸਿੰਘ ਟੌਹੜਾ, ਸ: ਅਜਾਇਬ ਸਿੰਘ ਮੁਖਮੈਲਪੁਰ ਤੇ ਸ: ਸੁਰਜੀਤ ਸਿੰਘ ਕੋਹਲੀ, ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਸ: ਦੀਪਇੰਦਰ ਸਿੰਘ ਢਿੱਲੋਂ, ਅਧੀਨ ਸੇਵਾਵਾਂ ਚੋਣ ਬੋਰਡ ਦੇ ਸਾਬਕਾ ਚੇਅਰਮੈਨ ਸ: ਤੇਜਿੰਦਰਪਾਲ ਸਿੰਘ ਸੰਧੂ, ਮੇਅਰ ਨਗਰ ਨਿਗਮ ਸ: ਅਮਰਿੰਦਰ ਸਿੰਘ ਬਜਾਜ, ਹਲਕਾ ਇੰਚਾਰਜ ਨਾਭਾ ਸ: ਮੱਖਣ ਸਿੰਘ ਲਾਲਕਾ, ਸਾਬਕਾ ਵਿਧਾਇਕ ਸ: ਬਲਵੰਤ ਸਿੰਘ ਸ਼ਾਹਪੁਰ, ਸ: ਸੁਰਜੀਤ ਸਿੰਘ ਅਬਲੋਵਾਲ, ਸ: ਰਣਧੀਰ ਸਿੰਘ ਰੱਖੜਾ, ਸ: ਮਹਿੰਦਰ ਸਿੰਘ ਲਾਲਵਾ, ਸ: ਜਸਪਾਲ ਸਿੰਘ ਕਲਿਆਣ, ਸ਼ੋ੍ਰਮਣੀ ਅਕਾਲੀ ਦਲ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਸ: ਇੰਦਰਮੋਹਨ ਸਿੰਘ ਬਜਾਜ, ਸ਼ੋ੍ਰਮਣੀ ਅਕਾਲੀ ਦਲ ਦੇ ਦਿਹਾਤੀ ਪ੍ਰਧਾਨ ਸ: ਫੌਜਇੰਦਰ ਸਿੰਘ ਮੁਖਮੈਲਪੁਰ, ਭਾਜਪਾ ਦੇ ਸ਼ਹਿਰੀ ਪ੍ਰਧਾਨ ਸ੍ਰੀ ਅਨਿਲ ਬਜਾਜ, ਸ਼੍ਰੀ ਭੁਪੇਸ਼ ਅਗਰਵਾਲ, ਸ੍ਰੀ ਛੱਜੂ ਰਾਮ ਸੋਫਤ, ਸ੍ਰੀ ਅਰੁਣ ਗੁਪਤਾ, ਸ੍ਰੀ ਤਿ੍ਭਵਨ ਗੁਪਤਾ, ਸ. ਨਰਦੇਵ ਸਿੰਘ ਆਕੜੀ, ਸ: ਸੁਰਿੰਦਰ ਸਿੰਘ ਪਹਿਲਵਾਨ, ਸ: ਗੁਰਪ੍ਰੀਤ ਸਿੰਘ ਰਾਜੂ ਖੰਨਾ, ਸ਼ੋ੍ਰਮਣੀ ਕਮੇਟੀ ਦੇ ਕਾਰਜਕਾਰਨੀ ਦੇ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਬੀਬੀ ਕੁਲਦੀਪ ਕੌਰ ਟੌਹੜਾ, ਸ: ਲਾਭ ਸਿੰਘ ਦੇਵੀਨਗਰ, ਸ: ਜਰਨੈਲ ਸਿੰਘ ਕਰਤਾਰਪੁਰ (ਸਾਰੇ ਮੈਂਬਰ ਸ਼੍ਰੋਮਣੀ ਕਮੇਟੀ), ਸੀਨੀਅਰ ਡਿਪਟੀ ਮੇਅਰ ਸ੍ਰੀ ਜਗਦੀਸ਼ ਰਾਏ ਚੌਧਰੀ, ਡਿਪਟੀ ਮੇਅਰ ਸ਼੍ਰੀ ਹਰਿੰਦਰ ਕੋਹਲੀ, ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਸੀਨੀਅਰ ਮੀਤ ਪ੍ਰਧਾਨ ਸ੍ਰੀਮਤੀ ਅਨੂਪਇੰਦਰ ਕੌਰ ਸੰਧੂ, ਬੀਬੀ ਮੰਜੂ ਕੁਰੈਸ਼ੀ, ਸ੍ਰੀਮਤੀ ਪਰਮਜੀਤ ਕੌਰ ਬਜਾਜ, ਬੀਬੀ ਜਸਪਾਲ ਕੌਰ ਧਾਰਨੀ, ਸ੍ਰੀ ਰਵੀ ਆਹਲੂਵਾਲੀਆ, ਸ: ਹਰਜੀਤ ਸਿੰਘ ਅਦਾਲਤੀਵਾਲਾ, ਸ: ਬਲਵੰਤ ਸਿੰਘ ਰਾਮਗੜ੍ਹ, ਸਾਬਕਾ ਮੇਅਰ ਸ: ਜਸਪਾਲ ਸਿੰਘ ਪ੍ਰਧਾਨ, ਹਰਪਾਲ ਜੁਨੇਜਾ, ਸ: ਲਖਵੀਰ ਸਿੰਘ ਲੌਟ, ਸ: ਹਰਿੰਦਰਪਾਲ ਸਿੰਘ ਟੌਹੜਾ, ਸੁਖਦਰਸ਼ਨ ਸਿੰਘ ਮਿਹੋਣ, ਸ੍ਰੀ ਅਜੇ ਥਾਪਰ, ਜ਼ਿਲ੍ਹਾ ਯੂਥ ਪ੍ਰਧਾਨ ਸ: ਹਰਮੀਤ ਸਿੰਘ ਪਠਾਨਮਾਜਰਾ, ਪਟਿਆਲਾ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਸ: ਸਤਬੀਰ ਸਿੰਘ ਖੱਟੜਾ, ਸ੍ਰੀ ਸੰਜੀਵ ਸਿੰਗਲਾ, ਸ: ਹਰੀ ਸਿੰਘ ਐਮ.ਡੀ. ਪ੍ਰੀਤ ਕੰਬਾਈਨ, ਸ: ਕਰਮਜੀਤ ਸਿੰਘ ਰੱਖੜਾ, ਸ੍ਰੀ ਤਰਸੇਮ ਸੈਣੀ, ਸ: ਨਿਰਪਾਲ ਸਿੰਘ ਬੜਿੰਗ, ਸ: ਗੁਰਬਖਸ਼ੀਸ਼ ਸਿੰਘ ਭੱਟੀ, ਸ: ਗੁਰਦਿਆਲਇੰਦਰ ਸਿੰਘ ਬਿੱਲੂ, ਸ: ਜਸਵਿੰਦਰ ਸਿੰਘ ਚੀਮਾ, ਸ: ਬਲਵਿੰਦਰ ਸਿੰਘ ਬਰਸਟ, ਜਥੇਦਾਰ ਭੋਲਾ ਸਿੰਘ ਈਸਰਹੇੜੀ, ਇੰਜ. ਗੁਰਵਿੰਦਰ ਸਿੰਘ ਸ਼ਕਤੀਮਾਨ, ਸ: ਸੁਖਜੀਤ ਸਿੰਘ ਬਘੌਰਾ, ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਸ੍ਰੀ ਰਾਜ ਕਮਲ ਚੌਧਰੀ, ਆਈ.ਜੀ. ਸ੍ਰੀ ਈਸ਼ਵਰ ਸਿੰਘ, ਡਿਪਟੀ ਕਮਿਸ਼ਨਰ ਸ: ਜੀ.ਕੇ. ਸਿੰਘ, ਐਸ.ਐਸ.ਪੀ. ਸੰਗਰੂਰ ਸ. ਮਨਦੀਪ ਸਿੰਘ ਸਿੱਧੂ, ਐਸ.ਪੀ. (ਐੱਚ) ਸ: ਸ਼ਮਸ਼ੇਰ ਸਿੰਘ ਬੋਪਾਰਾਏ, ਏ.ਡੀ.ਸੀ. (ਜ) ਸ੍ਰੀਮਤੀ ਅੰਮਿ੍ਤ ਕੌਰ ਗਿੱਲ, ਸਕੱਤਰ ਜ਼ਿਲ੍ਹਾ ਪ੍ਰੀਸ਼ਦ ਸ: ਹਰਦਿਆਲ ਸਿੰਘ ਚੱਠਾ, ਡੀ.ਡੀ.ਪੀ.ਓ. ਸ੍ਰੀ ਵਿਨੋਦ ਗਾਗਟ, ਐਨ.ਜੈਡ.ਸੀ. ਸੀ. ਦੇ ਪੋ੍ਰਗਰਾਮ ਅਫ਼ਸਰ ਸ੍ਰੀ ਰਵਿੰਦਰ ਸ਼ਰਮਾ ਸਮੇਤ ਚੁਣੇ ਗਏ ਪੰਚ-ਸਰਪੰਚ ਤੇ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀਆਂ ਦੇ ਚੇਅਰਮੈਨ ਤੇ ਮੈਂਬਰ, ਅਕਾਲੀ ਦਲ ਤੇ ਭਾਜਪਾ ਦੇ ਵੱਡੀ ਗਿਣਤੀ 'ਚ ਵਰਕਰ ਹਾਜ਼ਰ ਸਨ |
www.sabblok.blogspot.com


No comments: