jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Saturday 10 August 2013

ਕਾਂਗਰਸ ਨੇ ਸ਼ਹੀਦਾਂ ਦੀ ਕੁਰਬਾਨੀ ਦਾ ਕੌਡੀ ਮੁੱਲ ਨਹੀਂ ਪਾਇਆ : ਬਾਦਲ

www.sabblok.blogspot.com

ਢਢੋਗਲ, ਸੰਗਰੂਰ ਅਵਤਾਰ ਸਿੰਘ ਛਾਜਲੀ
 ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਦੇਸ਼ ਦੀ ਅਜ਼ਾਦੀ ’ਚ ਪੰਜਾਬੀਆਂ ਦੇ ਯੋਗਦਾਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਦੇਸ਼ ਦੀ ਕੁੱਲ ਅਬਾਦੀ ਦਾ ਢਾਈ ਫੀਸਦੀ ਹਿੱਸਾ ਹੋਣ ਦੇ ਬਾਵਜੂਦ ਪੰਜਾਬੀਆਂ ਨੇ ਦੇਸ਼ ਦੇ ਅਜ਼ਾਦੀ ਸੰਗਰਾਮ ’ਚ 80 ਫੀਸਦੀ ਹਿੱਸਾ ਪਾਇਆ ਹੈ, ਪਰ ਸਮੇਂ-ਸਮੇਂ ’ਤੇ ਬਣਦੀਆਂ ਰਹੀਆਂ ਕਾਂਗਰਸੀ ਸਰਕਾਰਾਂ ਨੇ ਇਨ੍ਹਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਦਾ ਕੌਡੀ ਮੁੱਲ ਨਹੀਂ ਪਾਇਆ। ਜਦਕਿ ਪੰਜਾਬ ਸਰਕਾਰ ਵੱਲੋਂ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਤਾਜ਼ਾ ਰੱਖਣ ਲਈ ਸ਼ਹੀਦੀ ਯਾਦਗਾਰਾਂ ਨੂੰ ਸੰਭਾਲਿਆ ਜਾ ਰਿਹਾ ਹੈ। ਸਥਾਨਕ ਗੁਰਦੁਆਰਾ ਸਾਹਿਬ ਵਿਖੇ ਸ਼ਹੀਦ ਭਗਤ ਸਿੰਘ ਦੇ 75ਵੇਂ ਸ਼ਹੀਦੀ ਦਿਹਾੜੇ ਸਬੰਧੀ ਮਨਾਏ ਗਏ ਸਮਾਗਮ ਦੌਰਾਨ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਦੇਸ਼ ਦੀ ਅਜ਼ਾਦੀ ਦੀ ਲੜਾਈ ’ਚ ਅਹਿਮ ਰੋਲ ਅਦਾ ਕੀਤਾ। ਪੰਜਾਬੀਆਂ ਨੇ ਆਪਣੇ ਨਿਡਰ ਸੁਭਾਅ ਅਤੇ ਦਲੇਰੀ ਨਾਲ ਆਪਣਾ ਵਿਲੱਖਣ ਨਾਮ ਸਥਾਪਤ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਇਸ ਇਤਿਹਾਸਕ ਦਿਹਾੜੇ ’ਤੇ ਸ਼ਹੀਦ ਭਗਤ ਸਿੰਘ ਅਤੇ ਉਨ੍ਹਾਂ ਦੀ ਸ਼ਹਾਦਤ ਨੂੰ ਆਪਣਾ ਸਿਰ ਨਿਵਾਉਂਦੇ ਹਨ। ਸ. ਬਾਦਲ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਵਰਗੇ ਸ਼ਹੀਦਾਂ ਦੀ ਲਾਸਾਨੀ ਕੁਰਬਾਨੀ ਭਵਿੱਖ ਦੀਆਂ ਪੀੜੀਆਂ ਨੂੰ ਨਵਾਂ ਰਾਹ ਦਿਖਾਵੇਗੀ। ਉਨ੍ਹਾਂ ਦੁੱਖ ਨਾਲ ਕਿਹਾ ਕਿ ਆਜ਼ਾਦੀ ਮਿਲਣ ਦੇ 67 ਸਾਲ ਬਾਅਦ ਵੀ ਸ਼ਹੀਦਾਂ ਦੇ ਸੁਪਨੇ ਦਾ ਭਾਰਤ ਸਿਰਜਣ ’ਚ ਹਾਲੇ ਵੀ ਅਸੀਂ ਕਾਮਯਾਬ ਨਹੀਂ ਹੋ ਸਕੇ ਹਾਂ। ਉਨ੍ਹਾਂ ਬੜੇ ਮਾਣ ਨਾਲ ਕਿਹਾ ਕਿ ਦੇਸ਼ ਦੀ ਅਜ਼ਾਦੀ ’ਚ ਮਣਾਂਮੂੰਹੀਂ ਯੋਗਦਾਨ ਪਾਉਣ ਵਾਲੇ ਸ਼ਹੀਦੇ ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ, ਲਾਲਾ ਲਾਜਪਤ ਰਾਏ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਵਰਗੇ ਪੰਜਾਬੀ ਸਨ ਅਤੇ ਇਨ੍ਹਾਂ ਨੇ ਦੇਸ਼ ਨੂੰ ਆਜ਼ਾਦ

ਕਰਾਉਣ ਵਾਲੀਆਂ ਪ੍ਰਸਿੱਧ ਲਹਿਰਾਂ ਜਿਵੇਂ ਕੂਕਾ ਲਹਿਰ, ਪਰਜਾ ਮੰਡਲ, ਗਦਰ ਲਹਿਰ, ਕਾਮਾਗਾਟਾਮਾਰੂ ਲਹਿਰ ਅਤੇ ਬੱਬਰ ਅਕਾਲੀ ਲਹਿਰ ’ਚ ਵਧ ਚੜ੍ਹ ਕੇ ਹਿੱਸਾ ਪਾਇਆ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਕੁਰਬਾਨੀਆਂ ਅਤੇ ਦੇਸ਼ ਭਗਤੀ ਦਾ ਜ਼ਜ਼ਬਾ ਹਮੇਸ਼ਾਂ ਆਪਣੇ ਗੁਰੂ ਸਾਹਿਬਾਨ ਤੋਂ ਲਿਆ ਹੈ, ਜਿਨ੍ਹਾਂ ਨੇ ਹਮੇਸ਼ਾਂ ਹੀ ਦੇਸ਼ ’ਤੇ ਧਾਵਾ ਬੋਲਣ ਵਾਲੇ ਮੁਗਲ ਧਾੜਵੀਆਂ ਨਾਲ ਲੋਹਾ ਲਿਆ। ਉਨ੍ਹਾਂ ਦੋਸ਼ ਲਗਾਇਆ ਕਿ ਅਜ਼ਾਦੀ ਮਗਰੋਂ ਲੰਮਾ ਸਮਾਂ ਸੱਤਾ ’ਤੇ ਕਾਬਜ਼ ਕਾਂਗਰਸ ਪਾਰਟੀ ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਨਹੀਂ ਸਿਰਜ ਸਕੀ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਦੇ ਸ਼ਹੀਦਾਂ ਨਾਲ ਵੀ ਕੇਂਦਰ ਸਰਕਾਰ ਭੇਦ-ਭਾਵ ਕਰਦੀ ਆ ਰਹੀ ਹੈ। ਦੇਸ਼ ਦੀ ਰਾਜਧਾਨੀ ਅਤੇ ਹੋਰ ਵੱਡੇ ਸ਼ਹਿਰਾਂ ਵਿੱਚ ਵੀ ਸ਼ਹੀਦਾਂ ਦੀਆਂ ਯਾਦਗਾਰਾਂ ਬਣਨੀਆਂ ਚਾਹੀਦੀਆਂ ਹਨ। ਦੁੱਖ ਦੀ ਗੱਲ ਹੈ ਕਿ ਕੇਂਦਰ ਸਰਕਾਰ ਇਨ੍ਹਾਂ ਸ਼ਹੀਦਾਂ ਦੇ ਦਿਹਾੜੇ ਕੌਮੀ ਪੱਧਰ ’ਤੇ ਕਿਉਂ ਨਹੀਂ ਮਨਾ ਰਹੀ।

No comments: