jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Saturday 10 August 2013

ਸਿੰਘ ਸਾਹਿਬ ਗਿਆਨੀ ਤਰਲੋਚਨ ਸਿੰਘ ਦੀ ਅੰਤਿਮ ਅਰਦਾਸ ਮੌਕੇ ਉਮੜਿਆ ਸਮੁੱਚਾ ਪੰਥ

www.sabblok.blogspot.com

ਸਿੰਘ ਸਾਹਿਬ ਦੀਆਂ ਪਾਈਆਂ ਪੈੜਾਂ ਕੌਮੀ ਸਰਮਾਇਆ ਹੋ ਨਿਬੜਨਗੀਆਂ-ਸੁਖਬੀਰ ਬਾਦਲ

ਬੇਦਾਗ, ਨਿਰਵਿਵਾਦ, ਸਰਬ ਪ੍ਰਵਾਨਿਤ ਧਾਰਮਿਕ ਆਗੂ ਸਨ ਸਿੰਘ ਸਾਹਿਬ- ਜੱਥੇ. ਅਵਤਾਰ ਸਿੰਘ


ਗੁਰਬਾਣੀ ਦੇ ਰਸੀਏ, ਪੰਥਕ ਸੋਚ ਦੇ ਧਾਰਨੀ, ਸਿੱਖੀ ਪ੍ਰਚਾਰ ਦੇ ਸੋਮੇ ਵਿਦਵਤਾ ਭਰੀ ਸੂਝ-ਬੂਝ ਦੇ ਮਾਲਕ ਸਨ ਸਿੰਘ ਸਾਹਿਬ-ਗਿਆਨੀ ਗੁਰਬਚਨ ਸਿੰਘ

ਨਸ਼ਿਆਂ ਦਾ ਤਿਆਗ, ਭਰੂਣ ਹੱਤਿਆ ਤੇ ਪਤਿਤਪੁਣੇ ਤੋਂ ਤੋਬਾ ਸਿੰਘ ਸਾਹਿਬ ਨੂੰ ਸੱਚੀ ਸ਼ਰਧਾਂਜਲੀ -ਸੰਤ ਗਿਆਨੀ ਹਰਨਾਮ ਸਿੰਘ ਖਾਲਸਾ

ਸ੍ਰੀ ਅਨੰਦਪੁਰ ਸਾਹਿਬ ,ਦਿਨੇਸ਼ ਨੱਡਾ, ਰੈਤ
ਬੀਤੇ ਦਿਨੀਂ ਗੁਰੂ ਚਰਨਾਂ ਵਿੱਚ ਜਾ ਬਿਰਾਜਣ ਵਾਲੇ, ਖਾਲਸੇ ਦੀ ਜਨਮ ਭੂਮੀ ਨੂੰ ਆਪਣੀ ਕਰਮ ਭੂਮੀ ਬਣਾ ਕੇ ਲਗਾਤਾਰ 40 ਸਾਲ ਨਿਸ਼ਕਾਮ ਸੇਵਾ ਕਰਨ ਵਾਲੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਤਰਲੋਚਨ ਸਿੰਘ ਜੀ ਨਮਿਤ ਹੋਏ ਸ਼ਰਧਾਂਜਲੀ ਸਮਾਰੋਹ ਦੌਰਾਨ ਸਮੂਹ ਬੁਲਾਰਿਆਂ ਨੇ ਉਨ੍ਹਾਂ ਨੂੰ ਸਿੱਖ ਪੰਥ ਦੀ ਮਹਾਨ ਸਖਸ਼ੀਅਤ ਕਰਾਰ ਦਿੱਤਾ। ਪੰਥ ਦਾ ਰੌਸ਼ਨ ਦਿਮਾਗ, ਬੇਦਾਗ, ਨਿਰ-ਵਿਵਾਦ, ਸਰਵ ਪ੍ਰਵਾਨਿਤ ਧਾਰਮਿਕ ਸਖਸ਼ੀਅਤ, ਗੁਰਬਾਣੀ ਦੇ ਰਸੀਏ, ਨਸ਼ਿਆਂ, ਭਰੂਣ ਹੱਤਿਆਵਾਂ ਅਤੇ ਪਤਿਤਪੁਣੇ ਵਿਰੁੱਧ ਸਰਗਰਮ ਰਹਿਣ ਵਾਲੇ ਮਹਾਨ ਸਿੱਖ ਆਗੂ ਵਜੋਂ ਸਤਿਕਾਰ ਦਿੱਤਾ। ਸਿੰਘ ਸਾਹਿਬ ਨਮਿਤ ਆਤਮਿਕ ਸ਼ਾਂਤੀ ਲਈ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਨ੍ਹਾਂ ਦੇ ਗ੍ਰਹਿ ਵਿਖੇ ਪਾਏ ਜਾਣ ਉਪਰੰਤ ਦੀਵਾਨ ਹਾਲ, ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਗੁਰਬਾਣੀ ਕੀਰਤਨ, ਗੁਰਮਤਿ ਵਿਚਾਰਾਂ ਅਤੇ ਸ਼ਰਧਾਂਜਲੀ ਸਮਾਗਮ ਹੋਇਆ। ਇਸ ਸਮਾਗਮ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਬਲਵੰਤ ਸਿੰਘ ਨੰਦਗੜ੍ਹ, ਤਖਤ ਸ੍ਰੀ ਹਜ਼ੂਰ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਇਕਬਾਲ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਹੈ¤ਡ ਗੰ੍ਰਥੀ ਸਿੰਘ ਸਾਹਿਬ ਗਿਆਨੀ ਮੱਲ ਸਿੰਘ, ਦਮਦਮੀ ਟਕਸਾਲ

ਦੇ ਮੁੱਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਬਾਬਾ ਹਰਨਾਮ ਸਿੰਘ ਖਾਲਸਾ, ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜੱਥੇਦਾਰ ਸਿੰਘ ਸਾਹਿਬ ਭਾਈ ਜਸਵੀਰ ਸਿੰਘ ਖਾਲਸਾ, ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਪੰਜਾਬ ਦੇ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਰ ਦੇ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ, ਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜੱਥੇਦਾਰ ਗਿਆਨੀ ਕੇਵਲ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜੱਥੇਦਾਰ ਅਵਤਾਰ ਸਿੰਘ ਮੱਕੜ, ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਮੁੱਖੀ ਬੁੱਢਾ ਦਲ, ਸੰਤ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਸੰਤ ਬਾਬਾ ਲਾਭ ਸਿੰਘ ਕਾਰ ਸੇਵਾ ਵਾਲੇ, ਕਿਲ੍ਹਾ ਅਨੰਦਗੜ੍ਹ ਸਾਹਿਬ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਜੱਥੇਦਾਰ ਸੁਖਦੇਵ ਸਿੰਘ ਭੌਰ ਤੋਂ ਇਲਾਵਾ ਹੋਰ ਦੇਸ਼-ਵਿਦੇਸ਼ ਦੀਆਂ ਅਣਗਿਣਤ ਸਿੱਖ ਜੱਥੇਬੰਦੀਆਂ ਅਤੇ ਸਖਸ਼ੀਅਤਾਂ ਨੇ ਸ਼ਰਧਾਂਜਲੀਆਂ ਭੇਂਟ ਕੀਤੀਆਂ। ਇਸ ਮੌਕੇ ਸੰਬੋਧਨ ਕਰਦਿਆਂ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਕਿਹਾ ਕਿ ਸਿੰਘ ਸਾਹਿਬ ਗਿਆਨੀ ਤਰਲੋਚਨ ਸਿੰਘ ਸਿੱਖ ਸਿਧਾਂਤਾਂ ਅਤੇ ਸਿੱਖ ਮਰਿਆਦਾ ਪ੍ਰਤੀ ਬੇਹੱਦ ਸਖਤ ਪਰ ਸਿੱਖ ਸੰਗਤਾਂ ਪ੍ਰਤੀ ਅਤੇ ਧਰਮ ਪ੍ਰਚਾਰ ਦੇ ਕਾਰਜਾਂ ਵਿੱਚ ਬੇਹੱਦ ਨਰਮ ਰਵੱਈਏ ਵਿੱਚ ਰਹਿਣ ਵਾਲੇ ਸਨ। ਸਿੱਖ ਪੰਥ ਦੀ ਚੜ੍ਹਦੀ ਕਲਾ ਲਈ ਹੋਣ ਵਾਲੇ ਕਿਸੇ ਵੀ ਸਮਾਗਮ ਵਿੱਚ ਭਾਵੇਂ ਉਹ ਕਿੰਨੇ ਵੀ ਦੂਰ ਕਿਉਂ ਨਾ ਹੋਵੇ, ਖਰਾਬ ਸਿਹਤ ਦੇ ਬਾਵਜੂਦ ਆਪਣੀ ਜ਼ਿੰਮੇਵਾਰੀ ਸਮਝਦਿਆਂ ਉਹ ਉਥੇ ਜ਼ਰੂਰ ਪਹੁੰਚਦੇ ਸਨ। ਸਵਾਸ ਛੱਡਣ ਵਾਲੀ ਰਾਤ ਤੋਂ ਪਹਿਲਾਂ ਵੀ ਉਹ ਬਠਿੰਡਾ ਵਿਖੇ ਬੁੱਢਾ ਦਲ ਦੇ ਹੋਏ ਸਮਾਗਮ ਵਿੱਚ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋ ਕੇ ਆਏ ਸਨ। ਦਮਦਮੀ ਟਕਸਾਲ ਦੇ ਮੁੱਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਿੰਘ ਸਾਹਿਬ ਗਿਆਨੀ ਤਰਲੋਚਨ ਸਿੰਘ ਨੂੰ ਸੱਚੀ ਸ਼ਰਧਾਂਜਲੀ ਇਹੋ ਹੋਵੇਗੀ ਕਿ ਅਸੀਂ ਉਨ੍ਹਾਂ ਵੱਲੋਂ ਸ਼ੁਰੂ ਕੀਤੀਆਂ ਨੌਜਵਾਨਾਂ ਨੂੰ ਨਸ਼ਿਆਂ ਦਾ ਤਿਆਗ ਕਰਨ, ਪਤਿਤਪੁਣਾ ਛੱਡਣ ਅਤੇ ਭਰੂਣ ਹੱਤਿਆ ਵਰਗੀਆਂ ਅਲਾਮਤਾਂ ਤੋਂ ਦੂਰ ਰਹਿਣ ਦੀਆਂ ਸਰਗਰਮੀਆਂ ਨੂੰ ਹੋਰ ਵੀ ਵਧੇਰੇ ਸ਼ਕਤੀ ਨਾਲ ਜਾਰੀ ਰੱਖੀਏ। ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਬਾਬਾ ਬਲਬੀਰ ਸਿੰਘ ਮੁੱਖੀ ਬੁੱਢਾ ਦਲ, ਸੰਤ ਬਾਬਾ ਲਾਭ ਸਿੰਘ ਕਾਰ ਸੇਵਾ ਕਿਲਾ ਅਨੰਦਗੜ੍ਹ ਸਾਹਿਬ, ਸੁਖਦੇਵ ਸਿੰਘ ਭੌਰ ਜਨਰਲ ਸਕੱਤਰ ਸ਼੍ਰੋਮਣੀ ਕਮੇਟੀ, ਜੱਥੇਦਾਰ ਅਵਤਾਰ ਸਿੰਘ ਹਿੱਤ ਦਿੱਲੀ ਕਮੇਟੀ, ਮਦਨ ਮੋਹਨ ਮਿੱਤਲ, ਭਾਜਪਾ ਪ੍ਰਧਾਨ ਕਮਲ ਸ਼ਰਮਾ ਆਦਿ ਨੇ ਸਿੰਘ ਸਾਹਿਬ ਗਿਆਨੀ ਤਰਲੋਚਨ ਸਿੰਘ ਜੀ ਨੂੰ ਮਹਾਨ ਪਵਿੱਤਰ ਆਤਮਾ, ਮਹਾਨ ਵਿਦਵਾਨ, ਮਹਾਨ ਸ਼ਖਸੀਅਤ, ਆਪਣੀ ਸਮੁੱਚੀ ਜ਼ਿੰਦਗੀ ਸੇਵਾ ਤੇ ਸਿਮਰਨ ਕਰਕੇ ਪੰਥ ਲੇਖੇ ਲਾਉਣ ਵਾਲੇ, ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਸਰਵ ਪ੍ਰਵਾਨਿਤ ਧਾਰਮਿਕ ਆਗੂ ਆਖ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ। ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਨੇ ਪੰਥ ਦਾ ਰੋਸ਼ਨ ਦਿਮਾਗ ਤੇ ਕੌਮ ਦਾ ਮਾਣ ਆਖ ਕੇ ਸਿੰਘ ਸਾਹਿਬ ਨੂੰ ਸ਼ਰਧਾਂਜਲੀ ਦਿੱਤੀ। ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਤੇ ਉਪ ਮੁੱਖ ਮੰਤਰੀ ਪੰਜਾਬ ਨੇ ਆਖਿਆ ਕਿ ਸਿੰਘ ਸਾਹਿਬ ਗਿਆਨੀ ਤਰਲੋਚਨ ਸਿੰਘ ਦੀਆਂ ਪਾਈਆਂ ਪੈੜਾਂ ਕੌਮੀ ਸਰਮਾਇਆ ਹੋ ਨਿਬੜਗੀਆਂ ਆਖ ਕੇ ਸਿੰਘ ਸਾਹਿਬ ਦੀ ਬਹੁਪੱਖੀ ਸ਼ਖਸੀਅਤ ਦੀ ਸਰਾਹਨਾ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ।
ਜੱਥੇਦਾਰ ਅਵਤਾਰ ਸਿੰਘ ਮੱਕੜ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਸਿੰਘ ਸਾਹਿਬ ਦੀ ਬੇਵਕਤੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੇ ਅਕਾਲ ਚਲਾਣੇ ਨੂੰ ਕੌਮ ਲਈ ਕਦੇ ਵੀ ਪੂਰਾ ਨਾ ਹੋਣ ਵਾਲਾ ਘਾਟਾ ਦੱਸਿਆ। ਇਸ ਮੌਕੇ ਸੰਤ ਜਗਜੀਤ ਸਿੰਘ ਲੋਪੋ ਵਾਲੇ, ਬਾਬਾ ਘਾਲਾ ਸਿੰਘ ਜੀ ਨਾਨਕਸਰ ਵਾਲੇ, ਸੁਰਜੀਤ ਸਿੰਘ ਰੱਖੜਾ ਕੈਬਨਿਟ ਮੰਤਰੀ, ਅਮਰੀਕ ਸਿੰਘ ਅਲੀਵਾਲ, , ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਸੁਰਿੰਦਰ ਸਿੰਘ, ਦਲਜੀਤ ਸਿੰਘ ਭਿੰਡਰ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਭਾਈ ਰਜਿੰਦਰ ਸਿੰਘ ਮਹਿਤਾ, ਬਲਬੀਰ ਸਿੰਘ ਕੁਰਾਲਾ (ਸਾਰੇ ਮੈਂਬਰ ਸ਼੍ਰੋਮਣੀ ਕਮੇਟੀ) ਪ੍ਰੋ. ਮਨਜੀਤ ਸਿੰਘ, ਭਾਈ ਪ੍ਰਿਥੀਪਾਲ ਸਿੰਘ ਸੰਧੂ, ਬਲਵਿੰਦਰ ਸਿੰਘ ਭੂੰਦੜ, ਕਿਰਪਾਲ ਸਿੰਘ ਬਡੂੰਗਰ, ਭਾਈ ਪਰਮਜੀਤ ਸਿੰਘ ਖਾਲਸਾ ਫੈਡਰੇਸ਼ਨ ਪ੍ਰਧਾਨ, ਗਿ. ਜਗਤਾਰ ਸਿੰਘ ਗ੍ਰੰਥੀ ਦਰਬਾਰ ਸਾਹਿਬ, ਭਾਈ ਜਸਵਿੰਦਰ ਸਿੰਘ ਗ੍ਰੰਥੀ ਚਿੱਤਰਕਾਰ ਜਗਦੀਸ਼ ਸਿੰਘ ਬਰਾੜ, ਕਰਨੈਲ ਸਿੰਘ ਪੰਜੋਲੀ, ਬਾਬਾ ਜਰਨੈਲ ਸਿੰਘ ਕਾਰ ਸੇਵਾ ਵਾਲੇ, ਰਵਨੀਤ ਸਿੰਘ ਬਿੱਟੂ ਐਮ.ਪੀ., ਸ. ਦਲਜੀਤ ਸਿੰਘ ਬੇਦੀ ਸਕੱਤਰ, ਜੱਥੇ. ਜਗਤਾਰ ਸਿੰਘ ਭੈਣੀ, ਮਾਤਾ ਗੁਰਚਰਨ ਕੌਰ, ਬਾਬਾ ਸੁਖਦੇਵ ਸਿੰਘ, ਇੰਦਰਜੀਤ ਸਿੰਘ ਅਰੋੜਾ, ਸੁਖਵਿੰਦਰ ਸਿੰਘ ਤੇ ਵੱਡੀ ਗਿਣਤੀ ਵਿੱਚ ਸੰਤ ਮਹਾਂਪੁਰਸ਼, ਐਮ.ਐਲ.ਏ., ਐਮ.ਪੀ. ਪ੍ਰਿ. ਸੁਰਿਦੰਰ ਸਿੰਘ, ਗੁਰਿੰਦਰ ਸਿੰਘ ਗੋਗੀ,ਭਾਜਪਾ ਜਿਨ੍ਹਾ ਪ੍ਰਧਾਨ ਪ੍ਰਵੇਸ਼ ਗੋਇਲ ,ਚੰਦਰ ਬਜਾਜ,ਰਾਜੇਸ਼ ਚੌਧਰੀ, ਜਥੇ.ਰਾਮ ਸਿੰਘ, ਕਿਰਨਵੀਰ ਸਿੰਘ ਕੰਗ,ਸੰਤ ਬਾਬਾ ਮਾਨ ਸਿੰਘ ਪਿਹੋਆ ਵਾਲੇ, ਬਾਬਾ ਜਰਨੈਲ ਸਿੰਘ ਅਨੰਦਗੜ੍ਹ, ਸੰਤ ਬਾਬਾ ਸਰੂਪ ਸਿੰਘ , ਸੰਤ ਬਾਬਾ ਅਵਤਾਰ ਸਿੰਘ ਟਿੱਬੀ ਸਾਹਿਬ, ਅਮਰੀਕ ਸਿੰਘ ਮੋਹਾਲੀ ਸੈਕਟਰੀ ਗੁ.ਤਾਲਮੇਲ ਕਮੇਟੀ ਅਜੀਤਗੜ੍ਹ ,ਭਾਈ ਰਾਮ ਸਿੰਘ ਨਦੇੜ ਸਾਹਿਬ,ਭਾਈ ਰਜਿੰਦਰ ਸਿੰਘ ਸ਼੍ਰੀ ਨਗਰ ਵਾਲੇ,ਬਾਬਾ ਘਾਲਾ ਸਿੰਘ ਨਾਨਕਸਰ ਵਾਲੇ, ਬਾਬਾ ਜੋਰਾ ਸਿੰਘ ਲੱਖਾਂ, ਸੰਤ ਕਰਮਜੀਤ ਸਿੰਘ ,ਭਾਗ ਸਿੰਘ ਸਾਬਕਾ ਐਮ.ਐਲ.ਏ., ਸਕੱਤਰ ਭਾਈ ਰੂੜ ਸਿੰਘ, ਕਿਸ਼ੋਰ ਸਿੰਘ ਬੰਗੜ, ਹਰੰਬਸ ਸਿੰਘ ਮੰਜਪੁਰ ਸਾਬਕਾ ਮੈਂਬਰ ਸ਼੍ਰੋ.ਕਮੇਟੀ ,ਠੇਕੇਦਾਰ ਕਰਨੈਲ ਸਿੰਘ ਬਜਰੂੜ,ਠੇਕੇਦਾਰ ਸੰਤੋਖ ਸਿੰਘ, ਜਗਤਾਰ ਸਿੰਘ ਭੈਣੀ,ਡਾ. ਇੰਦਰਜੀਤ ਕੌਰ,ਦਲਜੀਤ ਸਿੰਘ ਸ਼ਿਕਾਗੋ,ਦਿਲਜੀਤ ਸਿੰਘ ਮੀਡੀਆ ਅਡਵਾਈਜਰ ਆਦਿ ਤੇ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

No comments: