jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Saturday 10 August 2013

ਕਾਂਗਰਸੀ ਰਾਜ ’ਚ ਰਿਕਾਰਡ ਘਪਲੇ ਹੋਏ : ਸੁਖਬੀਰ

www.sabblok.blogspot.com

ਫਿਰੋਜ਼ਪੁਰ ’ਚ ਪੰਚਾਂ-ਸਰਪੰਚਾਂ ਦਾ ਸਹੁੰ ਚੁੱਕ ਸਮਾਗਮ ਸੰਪੰਨ 

ਫਿਰੋਜਪੁਰ :ਮਨੋਹਰ ਲਾਲ
 ਕੇਂਦਰ ਵਿੱਚ ਕਾਂਗਰਸ ਦੀ ਅਗਵਾਈ ਵਾਲੀ ਯੂ.ਪੀ.ਏ. ਸਰਕਾਰ ਦੇ ਕਾਰਜਕਾਲ ਵਿੱਚ ਹੋਏ ਰਿਕਾਰਡ ਤੋੜ ਘਪਲਿਆਂ ਨੇ ਪੂਰੀ ਦੁਨੀਆਂ ਵਿੱਚ ਦੇਸ਼ ਦਾ ਨਾਮ ਬਦਨਾਮ ਕੀਤਾ ਹੈ, ਤੇ ਰਾਬਰਟ ਵਡੇਰਾ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਵਜੀਰ ਤੇ ਆਗੂ ਭ੍ਰਿਸ਼ਟਾਚਾਰ ਦੇ ਕੇਸਾਂ ਦਾ ਸਾਹਮਣਾ ਕਰ ਰਹੇ ਹਨ। ਕਾਂਗਰਸੀਆਂ ਦੇ ਇਨ੍ਹਾਂ ਰਿਕਾਰਡ ਘਪਲਿਆਂ ਕਾਰਨ ਦੇਸ਼ ਦਾ ਨਾਮ ਪੂਰੀ ਦੁਨੀਆਂ ਵਿੱਚ ਬਦਨਾਮ ਹੋਇਆ ਹੈ ਅਤੇ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਅਗਵਾਈ ਵਾਲੀ ਸਰਕਾਰ ਦੇ ਹੱਥ ਦੇਸ਼ ਦੇ ਅੰਦਰੂਨੀ ਤੇ ਬਾਹਰੀ ਹਿੱਤ ਸੁਰੱਖਿਅਤ ਨਹੀਂ ਹਨ ਇਸ ਲਈ ਲੋਕਾਂ ਨੂੰ ਚਾਹੀਦਾ ਹੈ ਕਿ ਦੇਸ਼ ਦੀ ਅੰਦਰੂਨੀ ਤੇ ਬਾਹਰੀ ਸੁਰੱਖਿਆ ਲਈ ਕੇਂਦਰ ਵਿੱਚ ਐਨ.ਡੀ.ਏ. ਦੀ ਸਰਕਾਰ ਲਿਆਉਣ ਤਾਂ ਜੋ ਦੇਸ਼ ਨੂੰ ਇੱਕ ਤਾਕਤਵਰ ਪ੍ਰਧਾਨ ਮੰਤਰੀ ਮਿਲ ਸਕੇ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਨੇ ਅੱਜ ਫਿਰੋਜਪੁਰ ਜ਼ਿਲ੍ਹੇ ਦੇ ਨਵੇਂ ਚੁਣੇ ਸਰਪੰਚਾਂ -ਪੰਚਾਂ ਨੂੰ ਸਹੁੰ ਚੁਕਾਉਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ । ਪੱਤਰਕਾਰਾਂ ਵੱਲੋਂ ਰਾਬਰਟ ਵਾਡਰਾ ਵੱਲੋਂ ਹਰਿਆਣਾ ਵਿੱਚ ਹੋਏ ਜਮੀਨ ਦੇ ਘੁਟਾਲੇ ਵਿੱਚ ਦੋਸ਼ੀ ਪਾਏ ਜਾਣ ਦੇ ਸਬੰਧ ਵਿੱਚ ਪੁੱਛੇ ਸਵਾਲ ਦੇ ਜਵਾਬ ਵਿੱਚ ਸ: ਬਾਦਲ ਨੇ ਕਿਹਾ ਕਿ ਰਾਬਰਟ ਵਾਡਰਾ ਹੀ ਨਹੀਂ ਪੂਰੀ ਕਾਂਗਰਸ ਹੀ ਭ੍ਰਿਸ਼ਟਾਚਾਰ ਵਿੱਚ ਲਿਪਤ ਹੈ। ਉਨ੍ਹਾਂ ਕਿਹਾ ਕਿ ਯੂ.ਪੀ.ਏ. ਦੀ ਅਗਵਾਈ ਵਾਲੀ ਸਰਕਾਰ ਦਾ ਪ੍ਰਧਾਨ ਮੰਤਰੀ ਇੱਕ ਕਮਜੋਰ ਪ੍ਰਧਾਨ ਮੰਤਰੀ ਹੈ

ਜਿਸ ਨਾਲ ਦੇਸ਼ ਦੀ ਅੰਦਰੂਨੀ ਤੇ ਬਾਹਰੀ ਸੁਰੱਖਿਆ ਖਤਰੇ ਵਿੱਚ ਰਹਿੰਦੀ ਹੈ ਕਿਉਂਕਿ ਪ੍ਰਧਾਨ ਮੰਤਰੀ ਵਿੱਚ ਕੋਈ ਵੀ ਫੈਸਲਾ ਸਖਤੀ ਨਾਲ ਲਾਗੂ ਕਰਨ ਦੀ ਯੋਗਤਾ ਨਹੀਂ ਹੈ । ਇਸ ਮੌਕੇ ਭਾਜਪਾ ਦੇ ਪੰਜਾਬ ਪ੍ਰਧਾਨ ਸ਼੍ਰੀ ਕਮਲ ਸ਼ਰਮਾ ਨੇ ਕਿਹਾ ਕਿ ਪੰਜਾਬ ਦੀ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਗਠਜੋੜ ਵਾਲੀ ਸਰਕਾਰ ਨੇ ਪੰਜਾਬ ਦੇ ਵਿਕਾਸ ਨੂੰ ਪਹਿਲ ਦਿੱਤੀ ਹੈ ਅਤੇ ਇਸੇ ਵਿਕਾਸ ਕੰਮਾਂ ਨੂੰ ਵੇਖਦੇ ਹੋਏ ਲੋਕਾਂ ਨੇ ਰਾਜ ਅੰਦਰ ਮੁੜ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਗਠਜੋੜ ਦੀ ਸਰਕਾਰ ਬਣਾਈ ਹੈ। ਸ਼੍ਰੀ ਕਮਲ ਸ਼ਰਮਾ ਨੇ ਕਿਹਾ ਕਿ ਪਹਿਲਾਂ ਜ਼ਿਲ੍ਹਾ ਪ੍ਰੀਸ਼ਦ, ਪੰਚਾਇਤ ਸੰਮਤੀਆਂ ਤੇ ਹੁਣ ਪੰਚਾਇਤੀ ਚੋਣਾਂ ਵਿੱਚ ਲੋਕਾਂ ਨੇ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਉਮੀਦਵਾਰਾਂ ਨੂੰ ਜਿੰਨੀ ਭਾਰੀ ਮਾਤਰਾ ਵਿੱਚ ਜਿਤਾਇਆ ਹੈ ਉਸ ਤੋਂ ਸਾਫ ਹੈ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਦਾ ਸਫਾਇਆ ਹੋ ਜਾਵੇਗਾ। ਇਸ ਮੌਕੇ ਮੈਂਬਰ ਲੋਕ ਸਭਾ ਸ: ਸ਼ੇਰ ਸਿੰਘ ਘੁਬਾਇਆ, ਵਿਧਾਇਕ ਸ: ਜੋਗਿੰਦਰ ਸਿੰਘ ਜਿੰਦੂ, ਸ: ਹਰੀ ਸਿੰਘ ਜੀਰਾ, ਐਸ.ਜੀ.ਪੀ.ਸੀ. ਮੈਂਬਰ ਸ: ਸਤਪਾਲ ਸਿੰਘ ਤਲਵੰਡੀ ਭਾਈ, ਸ: ਵਰਦੇਵ ਸਿੰਘ ਮਾਨ (ਨੋਨੀ ਮਾਨ), ਸਾਬਕਾ ਸੰਸਦੀ ਸਕੱਤਰ ਸ਼੍ਰੀ ਸੁਖਪਾਲ ਸਿੰਘ ਨੰਨੂ, ਸ: ਰਵਿੰਦਰ ਸਿੰਘ ਸੰਧੂ (ਬੱਬਲ), ਕਮਿਸ਼ਨਰ ਫਿਰੋਜਪੁਰ/ਫਰੀਦਕੋਟ ਡਵੀਜਨ ਸ਼੍ਰੀ ਵੀ.ਕੇ. ਸ਼ਰਮਾ, ਡਿਪਟੀ ਕਮਿਸ਼ਨਰ ਸ: ਮਨਜੀਤ ਸਿੰਘ ਨਾਰੰਗ, ਐਸ.ਐਸ.ਪੀ. ਸ: ਵਰਿੰਦਰਪਾਲ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ: ਅਰਵਿੰਦ ਪਾਲ ਸਿੰਘ ਸੰਧੂ, ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ: ਅਮਰੀਕ ਸਿੰਘ, ਸ: ਦਰਸ਼ਨ ਸਿੰਘ ਸ਼ੇਰਖਾਂ ਐਸ.ਜੀ.ਪੀ.ਸੀ. ਮੈਂਬਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਆਗੂ, ਵਰਕਰ ਅਤੇ ਪਿੰਡਾਂ ਦੇ ਜਿੱਤੇ ਹੋਏ ਸਰਪੰਚ ਤੇ ਪੰਚ ਹਾਜਰ ਸਨ।

No comments: