jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Friday 23 August 2013

ਹੜ੍ਹ ਰਾਹਤ ਲਈ ਕੇਂਦਰ ਨਵੇਂ ਮਾਪਦੰਡ ਤੈਅ ਕਰੇ : ਬਾਦਲ

www.sabblok.blogspot.com
ਬੱਗੇਵਾਲਾ (ਫਿਰੋਜਪੁਰ)  ਮਨੋਹਰ ਲਾਲ 
 ਹੜ੍ਹਾਂ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਹੜ੍ਹ ਰਾਹਤ ਲਈ ਕੇਂਦਰ ਸਰਕਾਰ ਵੱਲੋਂ ਰਾਸ਼ੀ ਨਿਰਧਾਰਤ ਕਰਨ ਦੇ ਢੰਗ ਤਰੀਕੇ ਨੂੰ ਪੂਰੀ ਤਰ੍ਹਾਂ ਖਾਨਾਪੂਰਤੀ ਦੱਸਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ ਨੇ ਵਡੇਰੇ ਲੋਕ ਹਿੱਤਾਂ ਦੇ ਮੱਦੇ ਨਜ਼ਰ ਇਨ੍ਹਾਂ ਨਿਯਮਾਂ ਨੂੰ ਸੋਧਣ ਦੀ ਲੋੜ ਤੇ ਜੋਰ ਦਿੱਤਾ ਹੈ। ਫਿਰੋਜਪੁਰ ਜ਼ਿਲ੍ਹੇ ਦੇ ਹੂਸੈਨੀਵਾਲਾ ਤੇ ਮੁੱਠਿਆ ਵਾਲਾ ਦੇ ਵਿੱਚ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਦੌਰੇ ਦੌਰਾਨ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਭਰ ਵਿੱਚ ਹੜ੍ਹਾਂ ਨਾਲ ਪ੍ਰਭਾਵਿਤ ਇਲਾਕਿਆਂ ਨੂੰ ਰਾਹਤ ਦੇਣ ਲਈ ਕੇਂਦਰ ਸਰਕਾਰ ਵੱਲੋਂ ਨਿਰਧਾਰਤ ਕੀਤੇ ਨਿਯਮਾਂ ਵਿੱਚ ਬਹੁਤ ਸਾਰੀਆਂ ਖਾਮੀਆਂ ਹਨ ਜੋ ਕਿ ਇਸ ਕੁਦਰਤੀ ਆਫਤ ਨਾਲ ਪ੍ਰਭਾਵਿਤ ਲੋਕਾਂ ਨੂੰ ਪੂਰੀ ਤਰ੍ਹਾਂ ਅਣਗੌਲ ਕੇ ਤਿਆਰ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇੱਕ ਪਾਸੇ ਖੇਤੀ ਵਸਤਾਂ ਦੀ ਕੀਮਤ ਸਾਰੀਆਂ ਉਚਾਈਆਂ ਨੂੰ ਪਾਰ ਕਰ ਗਈ ਹੈ ਅਤੇ ਦੂਜੇ ਪਾਸੇ ਕੇਂਦਰ ਸਰਕਾਰ ਨੇ ਮੁਆਵਜੇ ਦੀ ਰਾਸ਼ੀ 5000 ਰੁਪਏ ਪ੍ਰਤੀ ਏਕੜ ਨਿਰਧਾਰਤ ਕੀਤੀ ਹੈ। ਸ: ਬਾਦਲ ਨੇ ਕਿਹਾ ਕਿ ਉਹ ਇਸ ਸੰਕਟ ਦੀ ਘੜੀ ਕਿਸਾਨਾਂ ਨੂੰ ਹੋਏ ਭਾਰੀ ਨੁਕਸਾਨ ਤੋਂ ਪੂਰੀ ਤਰ੍ਹਾਂ ਜਾਣੂ ਹਨ ਅਤੇ ਰਾਜ ਸਰਕਾਰ ਕਿਸਾਨਾਂ ਨੂੰ ਇਸ ਸਮੇਂ ਹੋਰ ਜਿਆਦਾ ਮਦਦ ਦੇਣਾ ਚਾਹੁੰਦੀ ਹੈ ਪਰ ਕੇਂਦਰ ਸਰਕਾਰ ਦੇ ਤਰੁੱਟੀ ਭਰਪੂਰ ਨਿਯਮ ਇਸ ਦੀ ਆਗਿਆ ਨਹੀਂ ਦਿੰਦੇ । ਮੁੱਖ ਮੰਤਰੀ ਨੇ ਕਿਹਾ ਕਿ ਇਹ ਤੱਥ ਪੂਰੀ ਤਰ੍ਹਾਂ ਰਿਕਾਰਡ ਉਤੇ ਹਨ ਕਿ ਕੇਂਦਰ ਸਰਕਾਰ ਜ਼ਮੀਨੀ ਹਕੀਕਤਾਂ ਤੋਂ ਪੂਰੀ ਤਰ੍ਹਾਂ ਜਾਣੂ ਨਹੀਂ ਹੈ ਅਤੇ ਇਹ ਨੀਤੀਆਂ ਜ਼ਮੀਨੀ ਹਕੀਕਤਾਂ ਅਤੇ ਸਥਿਤੀਆਂ ਤੋਂ ਜਾਣੂ ਹੋਏ ਬਗੈਰ ਬਣਾਈਆਂ ਗਈਆਂ ਹਨ । ਰਾਹਤ ਮੁਹੱਈਆ ਕਰਵਾਉਣ ਲਈ ਨਿਯਮਾਂ ਨੂੰ ਮੁੜ ਸੋਧਣ ਦੀ ਵਕਾਲਤ ਕਰਦੇ ਹੋਏ ਸ: ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਅਜਿਹਾ ਕਰਦੇ ਹੋਏ ਸਾਰੇ ਤੱਥਾਂ ਨੂੰ ਧਿਆਨ ਵਿੱਚ ਰੱਖਣਾ ਚਾਹੀਦਾ ਹੈ ਜਿਨ੍ਹਾਂ ਵਿੱਚ ਖੇਤੀ ਵਸਤਾਂ ਦੀਆਂ

ਵਧੀਆਂ ਹੋਈਆਂ ਕੀਮਤਾਂ ਨੂੰ ਵੀ ਸ਼ਾਮਲ ਕਰਨਾਂ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਬੈਠੇ ਲੋਕ ਪੂਰੀ ਤਰ੍ਹਾਂ ਰੀੜ ਵਿਹੁਣੇ ਹੋ ਚੁੱਕੇ ਹਨ ਅਤੇ ਉਹ ਕੁਦਰਤੀ ਆਫਤਾਂ ਦੇ ਮੌਕੇ ਵੀ ਲੋਕਾਂ ਦੀ ਮਦਦ ਕਰਨ ਲਈ ਬਿਲਕੁੱਲ ਵੀ ਉਤਸਕ ਨਹੀਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਸੰਕਟ ਦੀ ਘੜੀ ਵਿੱਚ ਲੋਕਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਤੋਂ ਉਹ ਪੂਰੀ ਤਰ੍ਹਾਂ ਜਾਣੂ ਹਨ ਇਸ ਕਰਕੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਸਹਿਕਾਰੀ ਸੋਸਾਇਟੀਆਂ ਦਾ ਫਸਲੀ ਕਰਜੇ ਦੀ ਵਸੂਲੀ ਅੱਗੇ ਪਾਉਣ ਲਈ ਨਿਰਦੇਸ਼ ਦਿੱਤੇ ਹਨ ਅਤੇ ਕਿਸਾਨਾਂ ਦੇ ਥੋੜੀ ਮਿਆਦ ਦੇ ਫਸਲੀ ਕਰਜਿਆਂ ਨੂੰ ਦਰਮਿਆਨੀ ਮਿਆਦ ਦੇ ਫਸਲੀ ਕਰਜਿਆਂ ਵਿੱਚ ਬਦਲਣ ਲਈ ਆਖਿਆ ਹੈ ਤਾਂ ਜੋ ਕਿਸਾਨਾਂ ਉਪਰ ਕਰਜਿਆਂ ਦੇ ਭੁਗਤਾਨ ਦਾ ਦਬਾਅ ਨਾ ਰਹੇ। ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਸੂਬੇ ਦੇ ਵਿਕਾਸ ਤੇ ਤਰੱਕੀ ਲਈ ਬਿਜਲੀ ਦੀ ਅਹਿਮੀਅਤ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਜਿਸ ਕਰਕੇ ਸੂਬਾ ਸਰਕਾਰ ਬਿਜਲੀ ਦੇ ਉਤਪਾਦਨ ਲਈ ਸਿਰਤੋੜ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਰਾਜਪੁਰਾ, ਗੋਇੰਦਵਾਲ ਸਾਹਿਬ ਤੇ ਤਲਵੰਡੀ ਸਾਬੋ ਵਿਖੇ ਤਿੰਨ ਥਰਮਲ ਪਲਾਂਟਾਂ ਦੇ ਚਾਲੂ ਹੋਣ ਨਾਲ ਪੰਜਾਬ ਵਾਧੂ ਬਿਜਲੀ ਨਾਲਾ ਸੂਬਾ ਬਣ ਜਾਵੇਗਾ। ਇਸ ਮੌਕੇ ਸਿੰਜਾਈ ਮੰਤਰੀ ਸ. ਜਨਮੇਜਾ ਸਿੰਘ ਸੇਖੋਂ, ਲੋਕ ਸਭਾ ਮੈਂਬਰ ਸ. ਸ਼ੇਰ ਸਿੰਘ ਘੁਬਾਇਆ, ਵਿਧਾਇਕ ਸ. ਜੋਗਿੰਦਰ ਸਿੰਘ ਜਿੰਦੂ, ਭਾਜਪਾ ਦੇ ਸੂਬਾ ਪ੍ਰਧਾਨ ਸ੍ਰੀ ਕਮਲ ਸ਼ਰਮਾ, ਸਾਬਕਾ ਮੁੱਖ ਸੰਸਦੀ ਸਕੱਤਰ ਸ੍ਰੀ ਸੁਖਪਾਲ ਸਿੰਘ ਨੰਨੂ, ਸ:ਰਵਿੰਦਰ ਸਿੰਘ ਬੱਬਲ,ਵਿੱਤ ਕਮਿਸ਼ਨਰ ਮਾਲ ਸ੍ਰੀ ਐਨ.ਐਸ. ਕੰਗ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ੍ਰੀ ਐਸ. ਕੇ. ਸੰਧੂ ਤਕਨੀਕੀ ਸਲਾਹਕਾਰ ਸ੍ਰੀ ਬੀ.ਐਸ. ਧਾਲੀਵਾਲ, ਕਮਿਸ਼ਨਰ ਫਿਰੋਜੁਪਰਞਫਰੀਦਕੋਟ ਡਵੀਜਨ ਸ੍ਰੀ ਵੀ.ਕੇ.ਸ਼ਰਮਾ, ਡਿਪਟੀ ਕਮਿਸ਼ਨਰ ਸ:ਮਨਜੀਤ ਸਿੰਘ ਨਾਰੰਗ, ਆਈ.ਜੀ. ਬਠਿੰਡਾ ਰੇਂਜ ਸ:ਨਿਰਮਲ ਸਿੰਘ ਢਿੱਲੋ, ਡੀ.ਆਈ.ਜੀ. ਮਨੀਸ਼ ਚਾਵਲਾ, ਐਸ.ਐਸ.ਪੀ ਵਰਿੰਦਰਪਾਲ ਸਿੰਘ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ।

No comments: