jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Sunday 4 August 2013

ਬਾਦਲ ਵੱਲੋਂ ਕਾਂਗਰਸ ਨੂੰ ਹਰਸਿਮਰਤ ਵਿਰੁੱਧ ਰਾਹੁਲ ਗਾਂਧੀ ਨੂੰ ਖੜ੍ਹਾ ਕਰਨ ਦੀ ਚੁਣੌਤੀ

www.sabblok.blogspot.com

ਬਠਿੰਡਾ, 3 ਅਗਸਤ (ਪੀ. ਟੀ.ਆਈ.)-ਪੰਜਾਬ ਦੇ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਕਾਂਗਰਸ ਨੂੰ ਚੁਣੌਤੀ ਦਿੱਤੀ ਕਿ ਉਹ ਬਠਿੰਡਾ ਲੋਕ ਸਭਾ ਹਲਕੇ ਤੋਂ ਮੌਜੂਦਾ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੇ ਮੁਕਾਬਲੇ ਨਹਿਰੂ ਗਾਂਧੀ ਪਰਿਵਾਰ ਦੇ ਨੌਜਵਾਨ ਨੇਤਾ ਰਾਹੁਲ ਗਾਂਧੀ ਨੂੰ ਚੋਣਾਂ 'ਚ ਖੜ੍ਹਾ ਕਰਕੇ ਦਿਖਾਵੇ | ਸ: ਬਾਦਲ ਇਥੇ ਬਠਿੰਡਾ ਜ਼ਿਲ੍ਹੇ ਦੇ ਸਰਪੰਚਾਂ ਤੇ ਪੰਚਾਂ ਨੂੰ ਸਹੁੰ ਚੁਕਾਉਣ ਪਿੱਛੋਂ ਇਕ ਸਮਾਰੋਹ ਨੂੰ ਸੰਬੋਧਨ ਕਰ ਰਹੇ ਸਨ | ਕਾਂਗਰਸ ਲੀਡਰਸ਼ਿਪ ਵਲੋਂ ਪੰਜਾਬ ਪੀਪਲਜ਼ ਪਾਰਟੀ ਨਾਲ ਗੱਠਜੋੜ ਕਰਨ ਅਤੇ ਇਸ ਦੇ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ ਨੂੰ ਬਠਿੰਡਾ ਤੋਂ ਖੜਾ ਕਰਨ ਦੀਆਂ ਰਿਪੋਰਟਾਂ 'ਤੇ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਸ: ਮਨਪ੍ਰੀਤ ਸਿੰਘ ਬਾਦਲ ਦੀ ਥਾਂ ਰਾਹੁਲ ਗਾਂਧੀ ਨੂੰ ਖੜ੍ਹਾ ਕਰਨਾ ਚਾਹੀਦਾ ਹੈ | ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਸੰਸਦ ਮੈਂਬਰ ਵਜੋਂ ਆਪਣੇ ਮੌਜੂਦਾ ਕਾਰਜਕਾਲ ਦੌਰਾਨ ਸ਼ਾਨਦਾਰ ਕਾਰਗੁਜ਼ਾਰੀ ਦਿਖਾਈ ਹੈ ਜਿਸ ਕਾਰਨ ਉਹ ਹਲਕੇ ਦੇ ਵੋਟਰਾਂ ਵਿਚ ਬਹੁਤ ਹੀ ਹਰਮਨ-ਪਿਆਰੇ ਹਨ | ਸ: ਬਾਦਲ ਨੇ ਕਿਹਾ ਕਿ ਬਠਿੰਡਾ ਦੀ ਬੇਮਿਸਾਲ ਵਿਕਾਸ ਕਾਰਨ ਰਾਹੁਲ ਗਾਂਧੀ ਵੀ ਹਰਸਿਮਰਤ ਨੂੰ ਨਹੀਂ ਹਰਾ ਸਕਦਾ |

No comments: