jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Wednesday 7 August 2013

ਪੰਜਾਬ ਦੀ ਸਾਬਕਾ ਮੰਤਰੀ ਦੇ ਭਤੀਜੇ ਨੇ ਕਤਲ ਕੀਤਾ ਪੂਰਾ ਪਰਿਵਾਰ

www.sabblok.blogspot.com
ਚੰਡੀਗੜ੍ਹ-ਪੰਜਾਬ ਦੀ ਸਾਬਕਾ ਵਿੱਤ ਮੰਤਰੀ ਬੀਬੀ ਉਪਿੰਦਰਜੀਤ ਕੌਰ ਦੇ ਭਤੀਜੇ ਅਵਤਾਰ ਸਿੰਘ ਨੇ ਆਪਣੇ ਪੂਰੇ ਪਰਿਵਾਰ ਨੂੰ ਕਤਲ ਕਰਨ ਪਿੱਛੋਂ ਆਪਣੀ ਜੀਵਨ ਲੀਲਾ ਵੀ ਸਮਾਪਤ ਕਰ ਲਈ। ਪ੍ਰਾਪਤ ਜਾਣਕਾਰੀ ਅਨੁਸਾਰ ਦੋਆਬੇ ਦੇ ਸ਼ਹਿਰ ਕਪੂਰਥਲਾ 'ਚ ਸਥਿਤ ਆਪਣੀ ਰਿਹਾਇਸ਼ ਵਿਖੇ ਬੁੱਧਵਾਰ ਦੀ ਸਵੇਰ ਨੂੰ ਕਰੀਬ 5.45 ਵਜੇ ਅਵਤਾਰ ਸਿੰਘ ਨੇ ਪਹਿਲਾਂ ਆਪਣੀ ਪਤਨੀ ਰੁਪਿੰਦਰ ਨੂੰ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਅਤੇ ਉਸ ਤੋਂ ਬਾਅਦ ਉਸ ਨੇ ਆਪਣੇ ਪੁੱਤਰ ਗੌਰਵ ਅਤੇ ਧੀ ਅਮਾਨਤ ਨੂੰ ਵੀ ਗੋਲੀਆਂ ਨਾਲ ਮਾਰ ਮੁਕਾਇਆ। ਆਪਣੇ ਪਰਿਵਾਰ ਨੂੰ ਜਾਨੋਂ ਮਾਰ ਦੇਣ ਤੋਂ ਬਾਅਦ ਅਵਤਾਰ ਸਿੰਘ ਨੇ ਖੁਦ ਨੂੰ ਗੋਲੀ ਮਾਰ ਕੇ ਆਪਣੀ ਜ਼ਿੰਦਗੀ ਵੀ ਖਤਮ ਕਰ ਲਈ। ਹਾਲ ਦੀ ਘੜੀ ਇਹ ਪਤਾ ਨਹੀਂ ਲਗਾਇਆ ਜਾ ਸਕਿਆ ਕਿ ਅਵਤਾਰ ਸਿੰਘ ਨੇ ਆਪਣੇ ਪਰਿਵਾਰ ਨੂੰ ਕਿਨ੍ਹਾਂ ਕਾਰਨਾਂ ਕਰਕੇ ਕਤਲ ਕੀਤਾ। ਪੁਲਸ ਵਲੋਂ ਇਸ ਮਾਮਲੇ ਦੀ ਡੂੰਘਾਈ ਤੋਂ ਜਾਂਚ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਬੀਬੀ ਉਪਿੰਦਰਜੀਤ ਕੌਰ ਪਿਛਲੀ ਬਾਦਲ ਸਰਕਾਰ ਸਮੇਂ ਪੰਜਾਬ ਦੀ ਸਿੱਖਿਆ ਮੰਤਰੀ ਵਜੋਂ ਨਿਯੁਕਤ ਸਨ, ਜਦੋਂ ਕਿ ਵਰਤਮਾਨ ਸਰਕਾਰ 'ਚ ਉਨ੍ਹਾਂ ਨੂੰ ਕੋਈ ਅਹੁਦਾ ਪ੍ਰਾਪਤ ਨਹੀਂ ਹੈ। ਇਹ ਵੀ ਪਤਾ ਲੱਗਿਆ ਹੈ ਕਿ ਅਵਤਾਰ ਸਿੰਘ ਸਾਬਕਾ ਵਿੱਤ ਮੰਤਰੀ ਉਪਿੰਦਰਜੀਤ ਕੌਰ ਦਾ ਮੂੰਹ ਬੋਲਿਆ ਭਤੀਜਾ ਹੈ।

No comments: