jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Saturday 31 August 2013

ਆਪੋ ਆਪਣੇ ਸ਼ਹੀਦ :: ਸਿੱਖ ਜਥੇਬੰਦੀਆਂ ਨੇ ਭਾਈ ਦਿਲਾਵਰ ਸਿੰਘ ਅਤੇ ਕਾਂਗਰਸੀਆਂ ਨੇ ਬੇਅੰਤ ਸਿੰਘ ਦੀ ਬਰਸੀ ਮਨਾਈ , ਧਮਾਕੇ ਦੌਰਾਨ ਮਰੇ ਆਮ ਲੋਕ ਕਿਸੇ ਨੂੰ ਚੇਤੇ ਨਹੀਂ

www.sabblok.blogspot.com 

 31 ਅਗਸਤ 1995 ਨੂੰ ਇੱਕ ਬੰਬ ਧਮਾਕੇ ਵਿੱਚ ਮਾਰੇ ਗਏ  ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਅਤੇ ਹਮਲਾਵਰ  ਦਿਲਾਵਰ ਸਿੰਘ  ਨੂੰ ਕਰਮਵਾਰ ਕਾਂਗਰਸੀਆਂ ਅਤੇ ਪੰਥਕ ਜਥੇਬੰਦੀਆਂ ਨੇ ਚੇਤੇ ਕੀਤਾ ਪਰ  ਇਸ ਘਟਨਾ ਦਾ ਸਿ਼ਕਾਰ ਹੋਏ ਕੁਝ ਨਿਰਦੋਸ਼ਾਂ ਨੂੰ ਸਭ ਨੇ ਭੁੱਲਾ ਦਿੱਤਾ।
ਪੰਥਕ ਜਥੇਬੰਦੀਆਂ ਨੇ  ਸ੍ਰੀ ਅਕਾਲ ਤਖ਼ਤ ਵਿਖੇ ਅਖੰਡ ਪਾਠ ਦਾ ਭੋਗ ਕੇ ਦਿਲਾਵਰ ਸਿੰਘ ਦੀ ਬਰਸੀ ਸ਼ਹੀਦੀ ਦਿਵਸ ਵਜੋ ਮਨਾਈ ਜਿਸ ਵਿੱਚ  ਗਰਮਖਿਆਲੀ ਜਥੇਬੰਦੀਆਂ ਦੇ ਆਗੂ ਸ਼ਾਮਿਲ ਹੋਏ ਪਰ  ਸ਼ਰੋਮਣੀ ਅਕਾਲੀ ਦੇ ਨੁੰਮਾਇੰਦਿਆਂ ਨੇ ਕਿਨਾਰਾ ਕਰੀ ਰੱਖਿਆ।   ਸ੍ਰੀ ਅਕਾਲ ਤਖਤ ਵਿਖੇ  ਦਿਲਾਵਰ ਸਿੰਘ ਦੀ ਬਰਸੀ ਸਮੇ ਇਹ ਪਾਠ ਉਹਨਾ ਦੇ ਪਿਤਾ ਹਰਨੇਕ ਸਿੰਘ ਰੱਖਵਾਇਆ ਸੀ । ਜਿਸ ਦੌਰਾਨ
ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਤੇ ਹੋਰਨਾਂ ਵੱਲੋਂ ਦਿਲਾਵਰ ਸਿੰਘ ਦੇ ਵੱਡੇ ਭਰਾ ਚਮਕੌਰ ਸਿੰਘ ਸਮੇਤ ਬੇਅੰਤ ਸਿੰਘ ਕਤਲ ਕਾਂਡ ਨਾਲ ਸਬੰਧਤ ਹੋਰ ਨੌਜਵਾਨ, ਜੋ ਇਸ ਵੇਲੇ ਜੇਲ੍ਹਾਂ ਵਿੱਚ ਬੰਦ ਹਨ, ਦੇ ਪਰਿਵਾਰਾਂ ਨੂੰ ਸਿਰੋਪੇ ਦੇ ਕੇ ਸਨਮਾਨਤ ਕੀਤਾ ਗਿਆ।
ਅੱਜ ਦੇ ਸਮਾਗਮ ਦੌਰਾਨ ਭਾਵੇਂ ਕਿਸੇ ਆਗੂ ਵੱਲੋਂ ਭਾਸ਼ਣ ਨਹੀਂ ਦਿੱਤਾ ਗਿਆ ਪਰ ਇਸ ਮੌਕੇ ਪੰਜ ਮਤੇ ਪਾਸ ਕੀਤੇ ਗਏ। ਇਹ ਮਤੇ ਅਕਾਲ ਤਖ਼ਤ ਦੇ ਪੰਜ ਪਿਆਰਿਆਂ ਵਿੱਚ ਸ਼ਾਮਲ ਭਾਈ ਸਤਨਾਮ ਸਿੰਘ ਵੱਲੋਂ ਪੜ੍ਹੇ ਗਏ ਅਤੇ ਹਾਜ਼ਰ ਇਕੱਠ ਨੇ ਜੈਕਾਰਿਆਂ ਦੀ ਗੂੰਜ ਵਿੱਚ ਪ੍ਰਵਾਨਗੀ ਦਿੱਤੀ। ਇੱਕ ਮਤੇ ਰਾਹੀਂ ਕੇਂਦਰ ਸਰਕਾਰ ਵੱਲੋਂ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੀ ਯਾਦ ਵਿੱਚ ਡਾਕ ਟਿਕਟ ਜਾਰੀ ਕਰਨ ਦੀ ਪ੍ਰਸਤਾਵਿਤ ਯੋਜਨਾ ਦਾ ਤਿੱਖਾ ਵਿਰੋਧ ਕੀਤਾ ਗਿਆ ਅਤੇ ਇਸਨੂੰ ਸਿੱਖ ਵਿਰੋਧੀ ਕਾਰਵਾਈ ਕਰਾਰ ਦਿੱਤਾ ਗਿਆ। ਇਕੱਠ ਵੱਲੋਂ ਜੇਲ੍ਹਾਂ ਵਿੱਚ ਬੰਦ ਸਿੱਖ ਨੌਜਵਾਨਾਂ ਦੀ ਰਿਹਾਈ ਦੀ ਮੰਗ ਕਰਦਿਆਂ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ ਕੀਤੀ ਗਈ ਕਿ ਉਹ ਸਰਕਾਰ ਦੇ ਸਹਿਯੋਗ ਨਾਲ ਇਨ੍ਹਾਂ ਨੌਜਵਾਨਾਂ ਦੀ ਰਿਹਾਈ ਲਈ ਯਤਨ ਕਰਨ। ਇਸੇ ਤਰ੍ਹਾਂ ਬੇਅੰਤ ਸਿੰਘ ਕਾਂਡ ਵਿੱਚ ਜੇਲ੍ਹ ਵਿੱਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਬਲਵੰਤ ਸਿੰਘ ਰਾਜੋਆਣਾ ਅਤੇ ਜਗਤਾਰ ਸਿੰਘ ਹਵਾਰਾ, ਪਰਮਜੀਤ ਸਿੰਘ ਭਿਉਰਾ ਆਦਿ ਦੀ ਬੰਦਖ਼ਲਾਸੀ ਦੀ ਵੀ ਅਪੀਲ ਕੀਤੀ। ਇਕੱਠ ਵੱਲੋਂ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ ਕੀਤੀ ਗਈ ਕਿ ਉਹ ਸ਼੍ਰੋਮਣੀ ਕਮੇਟੀ ਨੂੰ ਹਦਾਇਤ ਕਰਨ ਕਿ ਦਿਲਾਵਰ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਕੌਮੀ ਸ਼ਹੀਦ ਵਜੋਂ ਸਥਾਪਤ ਕੀਤੀ ਜਾਵੇ। ਇਹ ਵੀ ਮੰਗ ਕੀਤੀ ਗਈ ਕਿ ਇਸ ਕੌਮੀ ਸ਼ਹੀਦ ਦਾ ਦਿਹਾੜਾ ਵੀ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਮਨਾਇਆ ਜਾਵੇ। ਵਿਸ਼ੇਸ਼ ਮਤੇ ਰਾਹੀਂ ਮੰਗ ਕੀਤੀ ਕਿ ਸਮਾਗਮ ਵਿੱਚ ਹਾਕਮ ਧਿਰ ਦੇ ਨੁਮਾਇੰਦਿਆਂ ਨੂੰ ਵੀ ਸ਼ਾਮਲ ਹੋਣ ਲਈ ਆਖਿਆ ਜਾਵੇ। ਸਮਾਪਤੀ ਮੌਕੇ ਜੈਕਾਰਿਆਂ ਦੇ ਨਾਲ ਖ਼ਾਲਿਸਤਾਨ ਪੱਖੀ ਨਾਅਰੇ ਲਾਏ ਗਏ।
ਮਗਰੋਂ ਪਰਿਕਰਮਾ ਵਿੱਚ ਅਤੇ ਸ਼ਹੀਦੀ ਯਾਦਗਾਰ ਵਿਖੇ ਵੀ ਸਿਮਰਨਜੀਤ ਸਿੰਘ ਮਾਨ ਸਮਰਥਕਾਂ ਨੇ ਇਹ ਨਾਅਰੇ ਲਾਏ।    ਇਸ ਮੌਕੇ ਦਲ ਖ਼ਾਲਸਾ ਦੇ ਪ੍ਰਧਾਨ ਹਰਚਰਨਜੀਤ ਸਿੰਘ ਧਾਮੀ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਧਿਆਨ ਸਿੰਘ ਮੰਡ, ਹਰਬੀਰ ਸਿੰਘ ਸੰਧੂ, ਜਰਨੈਲ ਸਿੰਘ ਸਖੀਰਾ, ਸੰਤ ਬਲਜੀਤ ਸਿੰਘ ਦਾਦੂਵਾਲ, ਫੈਡਰੇਸ਼ਨ ਆਗੂ ਕਰਨੈਲ ਸਿੰਘ ਪੀਰ ਮੁਹੰਮਦ, ਸਿੱਖ ਯੂਥ ਆਫ ਪੰਜਾਬ ਦੇ ਆਗੂ ਰਣਬੀਰ ਸਿੰਘ, ਦਮਦਮੀ ਟਕਸਾਲ ਵੱਲੋਂ ਅਜੈਬ ਸਿੰਘ ਅਭਿਆਸੀ, ਅਖੰਡ ਕੀਰਤਨੀ ਜਥੇ ਦੇ ਗਿਆਨੀ ਬਲਦੇਵ ਸਿੰਘ, ਫੈਡਰੇਸ਼ਨ ਮਹਿਤਾ ਦੇ ਪ੍ਰਧਾਨ ਪਰਮਜੀਤ ਸਿੰਘ ਖ਼ਾਲਸਾ ਤੇ ਹੋਰ ਸ਼ਾਮਲ ਸਨ।
 ਦੂਸਰੇ ਪਾਸੇ  ਪੰਜਾਬ ਕਾਂਗਰਸ ਵੱਲੋਂ ਚੰਡੀਗੜ੍ਹ ਦੇ ਸੈਕਟਰ- 42 ਵਿੱਚ ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਦੀ ਸਮਾਧ ਉਪਰ ਕੌਮੀ ਏਕਤਾ ਰੈਲੀ ਕੀਤੀ ਗਈ । ਜਿੱਥੇ ਕਾਂਗਰਸੀ ਲੀਡਰਸਿੱਪ ਦੀ ਆਪਾ ਵਿਰੋਧੀ ਬਿਆਨਬਾਜ਼ੀ ਫਿਰ ਸਿੱਧ ਕਰ ਦਿੱਤਾ ਕਿ ਕਾਂਗਰਸ ਹਾਲੇ ਵੀ ਇੱਕਜੁੱਟ ਨਹੀਂ । ਬੇਸ਼ੱਕ ਕੇਂਦਰੀ ਲੀਡਰਸਿੱਪ ਵੱਲੋਂ ਪਹੁੰਚੇ ਸੀਨੀਅਰ ਆਗੂਆਂ ਨੇ ਪਾਰਟੀ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੂੰ ਪੰਜਾਬ ਦੀ ਅਗਵਾਈ ਕਰਨ ਦਾ ਸਾਫ਼ ਸੰਦੇਸ਼  ਦਿੱਤਾ ਅਤੇ ਨਾਲ ਹੀ ਕਿਹਾ ਕਿ ਪਾਰਟੀ ਦੇ ਅੰਦਰੂਨੀ ਕੰਿਡਆਂ ਨੂੰ ਚੁਗਣਾ ਪਵੇਗਾ।

ਇਸ ਰੈਲੀ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ, ਕਾਂਗਰਸ ਵਿਧਾਇਕ ਦਲ ਦੇ ਆਗੂ ਸੁਨੀਲ ਜਾਖੜ, ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ, ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸ਼ਮਸੇਰ ਸਿੰਘ ਦੂਲੋ, ਮਹਿੰਦਰ ਸਿੰਘ ਕੇ।ਪੀ। (ਐਮਪੀ) ਤੇ ਲਾਲ ਸਿੰਘ, ਯੂਥ ਕਾਂਗਰਸ ਪੰਜਾਬ ਦੇ ਪ੍ਰਧਾਨ ਵਿਕਰਮ ਚੌਧਰੀ, ਮਹਿਲਾ ਕਾਂਗਰਸ ਪੰਜਾਬ ਦੀ ਪ੍ਰਧਾਨ ਡਾਕਟਰ ਮਾਲਤੀ ਥਾਪਰ,ਚੌਧਰੀ ਜਗਜੀਤ ਸਿੰਘ ਅਤੇ ਚੌਧਰੀ ਸੰਤੋਖ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਮੌਜੂਦ ਤੇ ਸਾਬਕਾ ਵਿਧਾਇਕਾਂ ਤੇ ਹੋਰ ਲੀਡਰਸ਼ਿਪ ਵੱਲੋਂ ਇੱਕੋ ਮੰਚ ’ਤੇ ਆ ਕੇ ਜਿਥੇ ਪੰਜਾਬ ਕਾਂਗਰਸ ਵਿੱਚ ਏਕਤਾ ਹੋਣ ਦਾ ਦਾਅਵਾ ਕੀਤਾ ਗਿਆ, ਉਥੇ ਦੂਜੇ ਪਾਸੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਸਮਾਗਮ ਵਿੱਚ ਸ਼ਾਮਲ ਨਹੀਂ ਹੋਏ। ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਵਿਦੇਸ਼ ਗਏ ਹੋਣ ਕਾਰਨ ਸਮਾਗਮ ਵਿੱਚ ਨਹੀਂ ਪੁੱਜੇ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸ਼ਮਸੇਰ ਸਿੰਘ ਦੂਲੋਂ ਨੇ ਆਪਣੇ ਸੰਬੋਧਨ ਵਿੱਚ ਅਸਿੱਧੇ ਢੰਗ ਨਾਲ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਉਪਰ ਨਿਸ਼ਾਨਾਂ ਸਾਧਦਿਆਂ ਕਿਹਾ ਕਿ ਪਾਰਟੀ ਵਿੱਚ ਘੁਸਪੈਠ ਕਰ ਗਏ ‘ਖਾਲਿਸਤਾਨੀਆਂ’ ਨੂੰ ਕਾਂਗਰਸ ਵਿੱਚੋਂ ਛਾਂਗ ਕੇ ਹੀ ਬੇਅੰਤ ਸਿੰਘ ਨੂੰ ਸੱਚੀ ਸ਼ਰਧਾਂਜ਼ਲੀ ਦਿੱਤੀ ਜਾ ਸਕਦੀ ਹੈ। ਸ੍ਰੀ ਦੂਲੋਂ ਨੇ ਬੇਅੰਤ ਸਿੰਘ ਦੀ ਯਾਦਗਾਰ ਮੁਕੰਮਲ ਨਾ ਕਰਨ ਲਈ ਕੇਂਦਰ ਅਤੇ ਪੰਜਾਬ ’ਚ ਸਮੇਂ-ਸਮੇਂ ਰਹੀਆਂ ਕਾਂਗਰਸ ਸਰਕਾਰਾਂ ਨੂੰ ਵੀ ਖ਼ਰੀਆਂ-ਖ਼ਰੀਆਂ ਸੁਣਾਈਆਂ।  ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਤੇ ਪੰਜਾਬ ਕਾਂਗਰਸ ਦੇ ਇੰਚਾਰਜ ਡਾਕਟਰ ਸ਼ਕੀਲ ਅਹਿਮਦ ਨੇ ਆਪਣੇ ਸੰਬੋਧਨ ਵਿੱਚ ਸਪੱਸ਼ਟ ਕੀਤਾ ਕਿ ਪੰਜਾਬ ਕਾਂਗਰਸ ਸ੍ਰੀ ਬਾਜਵਾ ਦੀ ਅਗਵਾਈ ਹੀ ਅੱਗੇ ਵਧੇਗੀ। ਉਨ੍ਹਾਂ ਪੰਜਾਬ ਦੀ ਸਮੁੱਚੀ ਲੀਡਰਸ਼ਿਪ ਨੂੰ ਸ੍ਰੀ ਬਾਜਵਾ ਦੀ ਅਗਵਾਈ ਹੇਠ ਕੰਮ ਕਰਨ ਦੀ ਨਸੀਹਤ ਦਿੱਤੀ।   ਇਸ ਮੌਕੇ ਬੇਅੰਤ ਸਿੰਘ ਦੇ ਪੁੱਤਰ ਤੇ ਪੰਜਾਬ ਦੇ ਸਾਬਕਾ ਮੰਤਰੀ ਤੇਜਪ੍ਰਕਾਸ਼ ਸਿੰਘ, ਧੀ ਤੇ ਸਾਬਕਾ ਮੰਤਰੀ ਗੁਰਕੰਵਲ ਕੌਰ ਅਤੇ ਪੋਤਰੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਤੇ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਤੇ ਹੋਰ ਪਰਿਵਾਰਕ ਮੈਂਬਰ ਮੌਜੂਦ ਸਨ। 
ਪਰ ਧਮਾਕੇ ਵਿੱਚ ਮਾਰੇ ਗਏ ਹਲਕਾ ਪੱਕਾਂ ਕਲਾਂ ਦੇ ਵਿਧਾਇਕ  ਬਲਦੇਵ ਸਿੰਘ  ਅਤੇ ਹੋਰ ਨਿਰਦੋਸ਼ਾਂ ਨੂੰ ਕਿਸੇ ਨਾ ਯਾਦ ਨਹੀਂ ਕੀਤਾ

No comments: