jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Saturday 17 August 2013

ਯੂ.ਪੀ.ਏ ਪੰਜਾਬ ਦੇ ਮਾਮਲਿਆਂ ’ਚ ਦਖਲ ਦੇਣਾ ਬੰਦ ਕਰੇ : ਬਾਦਲ

www.sabblok.blogspot.com

ਈਸੜੂ (ਲੁੀਧਆਣਾ) ਝ ਸਹਿਗਲ, ਅਸ਼ੋਕ ਪੁਰੀ-ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਕਾਂਗਰਸ ਦੀ ਅਗਵਾਈ ਵਾਲੀ ਯੂ.ਪੀ.ਏ ਸਰਕਾਰ ਨੂੰ ਪੰਜਾਬ ਦੇ ਸਮਾਜਿਕ, ਰਾਜਸੀ, ਆਰਥਿਕ ਅਤੇ ਧਾਰਮਿਕ ਮਾਮਲਿਆਂ ਤੋਂ ਦੂਰ ਰਹਿਣ ਦੇ ਲਈ ਸਖਤ ਸ਼ਬਦਾਂ ਵਿਚ ਚਿਤਾਵਨੀ ਦਿੱਤੀ ਹੈ। ਸ਼ਹੀਦ ਕਰਨੈਲ ਸਿੰਘ ਈਸੜੂ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ ਕਰਵਾਏ ਰਾਜ ਪੱਧਰੀ ਸਮਾਗਮ ਮੌਕੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਸ. ਬਾਦਲ ਨੇ ਮਹਾਨ ਸ਼ਹੀਦ ਸ. ਕਰਨੈਲ ਸਿੰਘ ਈਸੜੂ ਜਿਨ੍ਹਾਂ ਗੋਆ ਨੂੰ ਪੁਰਤਗਾਲੀਆਂ ਤੋਂ ਅਜ਼ਾਦ ਕਰਵਾਉਣ ਵਿਚ ਅਹਿਮ ਭੂਮੀਕਾ ਨਿਭਾਈ ਸੀ ਦਾ ਜਿਕਰ ਕਰਦਿਆਂ ਕਿਹਾ ਕਿ ਪੰਜਾਬੀਆਂ ਨੂੰ ਕੁਰਬਾਨੀ ਦੇਣ ਦਾ ਸਿਧਾਂਤ ਸਿੱਖ ਗੁਰੂ ਸਾਹਿਬਾਨ ਤੋਂ ਵਿਰਾਸਤ ਵਿਚ ਮਿਲਿਆ ਹੈ, ਖਾਸ ਕਰ ਸ੍ਰੀ ਗੁਰੁ ਅਰਜਨ ਦੇਵ ਜੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਜਿਨ੍ਹਾਂ ਸਮੁੱਚੀ ਮਨੁੱਖਤਾ ਅਤੇ ਧਰਮ ਦੀ ਖਾਤਰ ਬਲੀਦਾਨ ਦੇ ਕੇ ਅਨੋਖੀ ਮਿਸਾਲ ਕਾਇਮ ਕੀਤੀ ਸੀ। ਇਸੇ ਤਰਾਂ ਸਿੱਖਾਂ ਦੇ ਦਸਵੇਂ ਗੁਰੁ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਜਿਨ੍ਹਾਂ ਮਨੁੱਖਤਾ ਦੇ ਲਈ ਆਪਣਾ ਪੂਰੇ ਪਰਿਵਾਰ ਦਾ ਬਲਿਦਾਨ ਦੇ ਦਿੱਤਾ, ਅਜਿਹੀ ਕੁਰਬਾਨੀ ਦੀ ਦੁਨੀਆ ਭਰ ਵਿਚ ਕਿਤੇ ਵੀ ਕੋਈ ਮਿਸਾਲ ਨਹੀਂ ਮਿਲਦੀ। ਸ. ਬਾਦਲ ਨੇ ਕਿਹਾ ਕਿ ਗੁਰੂਆਂ ਪੀਰਾਂ ਦੀ ਬਲੀਦਾਨ ਦੀ ਪਿਰਤ ਨੂੰ ਪੀੜ੍ਹੀ ਦਰ ਪੀੜ੍ਹੀ ਅੱਗੇ

ਤੋਰਦਿਆਂ ਪੰਜਾਬੀਆਂ ਨੇ ਰਾਸ਼ਟਰ ਅਜ਼ਾਦੀ ਦੇ ਸੰਘਰਸ਼ ਵਿਚ ਵੱਡਾ ਯੋਗਦਾਨ ਪਾਇਆ। ਇਸ ਤੋਂ ਪਹਿਲਾ ਸ੍ਰ. ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਨੇ ਈਸੜੂ ਪਿੰਡ ਵਿਖੇ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਬੁੱਤ ਤੇ ਫੁੱਲ ਮਾਲਾਵਾਂ ਭੇਟ ਕਰਕੇ ਸ਼ਰਧਾਂਜ਼ਲੀ ਭੇਟ ਕੀਤੀ। ਇਸ ਮੌਕੇ ਤੇ ਉਹਨਾਂ ਸ਼ਹੀਦ ਕਰਨੈਲ ਸਿੰਘ ਈਸੜੂ ਦੀ ਪਤਨੀ ਸ੍ਰੀਮਤੀ ਚਰਨਜੀਤ ਕੌਰ ਨੂੰ ਸਨਮਾਨਤ ਵੀ ਕੀਤਾ। ਸ੍ਰ. ਬਿਕਰਮ ਸਿੰਘ ਮਜੀਠੀਆ ਮਾਲ, ਸੂਚਨਾ ਤੇ ਲੋਕ ਸੰਪਰਕ ਮੰਤਰੀ ਪੰਜਾਬ ਨੇ ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਸ਼ਰਧਾਂ ਭੇਟ ਕਰਦਿਆਂ ਕਿਹਾ ਕਿ ਹੁਣ ਲੋਕ ਕਾਂਗਰਸ ਲੀਡਰਸ਼ਿਪ ਦੀਆਂ ਕੋਝੀਆਂ ਚਾਲਾਂ ਤੋਂ ਪੂਰੀ ਤਰ੍ਹਾਂ ਜਾਣੂ ਹੋ ਚੁੱਕੇ ਹਨ ਅਤੇ ਰਾਜ ਦੇ ਲੋਕ ਆਉਂਦੀਆਂ ਲੋਕ ਸਭਾ ਚੋਣਾਂ ਵਿੱਚ ਕੇਂਦਰ ਦੀ ਕਾਂਗਰਸੀ ਸਰਕਾਰ ਦਾ ਪੂਰੀ ਤਰ੍ਹਾਂ ਸਫਾਇਆ ਕਰ ਦੇਣਗੇ। ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰ. ਰਣਜੀਤ ਸਿੰਘ ਤਲਵੰਡੀ ਸਾਬਕਾ ਐਮ.ਐਲ.ਏ ਅਤੇ ਹਲਕਾ ਇੰਚਾਰਜ਼ ਨੇ ਮੁੱਖ ਮੰਤਰੀ ਨੂੰ ਜੀ ਆਇਆ ਕਿਹਾ ਅਤੇ ਹਲਕੇ ਦੀਆਂ ਮੁਸ਼ਕਲਾਂ ਤੋਂ ਜਾਣੂ ਕਰਵਾਇਆ ਅਤੇ ਵਿਕਾਸ ਕਾਰਜ਼ਾਂ ਲਈ ਵਧੇਰੇ ਫੰਡਾਂ ਦੀ ਮੰਗ ਕੀਤੀ। ਸਮਾਗਮ ਵਿੱਚ ਹੋਰਨਾਂ ਤੋਂ ਇਲਾਵਾ ਸ੍ਰ. ਮਹੇਸ਼ਇੰਦਰ ਸਿੰਘ ਗਰੇਵਾਲ ਸਲਾਹਕਾਰ ਮੁੱਖ ਮੰਤਰੀ ਪੰਜਾਬ, ਸ੍ਰ. ਮਨਪ੍ਰੀਤ ਸਿੰਘ ਇਆਲੀ ਅਤੇ ਜਸਟਿਸ ਨਿਰਮਲ ਸਿੰਘ (ਦੋਵੇ ਐਮ.ਐਲ.ਏ), ਸ੍ਰ. ਸੰਤਾ ਸਿੰਘ ਉਮੈਦਪੁਰੀ ਚੇਅਰਮੈਨ ਅਧੀਨ ਸੇਵਾਵਾਂ ਚੋਣ ਬੋਰਡ, ਸ੍ਰ. ਇੰਦਰਇਕਬਾਲ ਸਿੰਘ ਅਟਵਾਲ ਅਤੇ ਸ੍ਰ. ਜਗਜੀਵਨ ਸਿੰਘ ਖੀਰਨੀਆ (ਦੋਵੇ ਸਾਬਕਾ ਐਮ.ਐਲ.ਏ), ਬੀਬੀ ਸਤਵੰਤ ਕੌਰ ਧਾਲੀਵਾਲ ਸਾਬਕਾ ਐਮ.ਪੀ., ਸ੍ਰ. ਕ੍ਰਿਪਾਲ ਸਿੰਘ ਖੀਰਨੀਆ, ਸ੍ਰ. ਜਗਜੀਤ ਸਿੰਘ ਤਲਵੰਡੀ, ਸ੍ਰ. ਦਵਿੰਦਰ ਸਿੰਘ ਖੱਟੜਾ ਮੈਂਬਰ ਐਸ.ਜੀ.ਪੀ, ਯਾਦਵਿੰਦਰ ਸਿੰਘ ਯਾਦੂ, ਸ੍ਰ. ਬਿਕਰਮ ਸਿੰਘ ਚੀਮਾਂ ਜਿਲਾ ਪ੍ਰਧਾਨ ਦਿਹਾਤੀ ਭਾਜਪਾ, ਸ੍ਰ. ਰਣਧੀਰ ਸਿੰਘ ਚੀਮਾਂ ਤੋਂ ਇਲਾਵਾ ਅਕਾਲੀ ਭਾਜਪਾ ਦੇ ਆਗੂ ਤੇ ਇਲਾਕੇ ਦੇ ਲੋਕ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ।

No comments: