jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Friday 2 August 2013

ਗੁਜਰਾਤ ਵਿੱਚ ਪੰਜਾਬ ਦੇ ਕਿਸਾਨਾਂ ਦੀ ਸੁਰੱਖਿਆ ਲਈ ਮੋਦੀ ਨੂੰ ਕਹਾਂਗੇ : ਭਾਜਪਾ

www.sabblok.blogspot.com

ਬਰਨਾਲਾ : ਰਜਿੰਦਰ ਪ੍ਰਸਾਦ ਸਿੰਗਲਾ
 ਗੁਜਰਾਤ ਸਰਕਾਰ ਵੱਲੋਂ ਪੰਜਾਬੀ ਕਿਸਾਨਾਂ ਨੂੰ ਪ੍ਰਦੇਸ਼ ਛੱਡ ਕੇ ਚਲੇ ਜਾਣ ਦੇ ਦਿੱਤੇ ਗਏ ਆਦੇਸ਼ਾਂ ਦੇ ਸਬੰਧ ਵਿੱਚ ਗੁਜਰਾਤ ਦੇ ਮੁੱਖ ਮੰਤਰੀ ਸ੍ਰੀ ਨਰਿੰਦਰ ਮੋਦੀ ਨਾਲ ਗੱਲਬਾਤ ਕਰਕੇ ਗੁਜਰਾਤ ਵਿੱਚ ਪੰਜਾਬੀ ਕਿਸਾਨਾਂ ਦੇ ਹਿਤਾਂ ਦੀ ਰੱਖਿਆ ਕੀਤੀ ਜਾਵੇਗੀ ਅਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਤੋਂ ਪਹਿਲਾਂ ਪਹਿਲਾਂ ਇਸ ਦਾ ਹੱਲ ਕਰਨ ਦਾ ਯਤਨ ਕੀਤਾ ਜਾਵੇਗਾ। ਇਹ ਵਿਚਾਰਾਂ ਦਾ ਪ੍ਰਗਟਾਵਾ ਭਾਰਤੀਆ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਕਮਲ ਸ਼ਰਮਾ ਨੇ ਸਥਾਨਕ ਪ੍ਰਾਥਨਾ ਹਾਲ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਸ੍ਰੀ ਸ਼ਰਮਾ ਅੱਜ ਇੱਥੇ ਜਿਲ੍ਹਾ ਪੱਧਰੀ ਕਾਰਜਕਾਰਨੀ ਦੀ ਮੀਟਿੰਗ ਨੂੰ ਸੰਬੋਧਨ ਕਰਨ ਲਈ ਆਏ ਹੋਏ ਸਨ। ਉਹਨਾਂ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ ਵੀ ਫੈਸਲੇ ਲਏ ਜਾਂਦੇ ਹਨ, ਉਹ ਭਾਜਪਾ ਦੀ ਸਹਿਮਤੀ ਨਾਲ ਹੀ ਲਏ ਜਾਂਦੇ ਹਨ ਪਰ ਜੇਕਰ ਕੁਝ ਇੱਕ ਫੈਸਲਿਆਂ ਉਪਰ ਜਨਤਾ ਵੱਲੋਂ ਵਿਰੋਧ ਕੀਤਾ ਜਾਂਦਾ ਹੈ ਤਾਂ ਭਾਜਪਾ ਉਹਨਾਂ ਫੈਸਲਾ ਉਪਰ ਮੁੜ ਵਿਚਾਰ ਕਰਨ ਲਈ ਸਰਕਾਰ ਕੋਲ ਆਪਣਾ ਪੱਖ ਰੱਖਦੀ ਹੈ ਪਰ ਇਸ ਨੂੰ ਸਰਕਾਰ ਨਾਲ ਮਤਭੇਦ ਨਹੀਂ ਕਿਹਾ ਜਾ ਸਕਦਾ।


ਸ੍ਰੀ ਸ਼ਰਮਾ ਨੇ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਅਗਾਮੀ ਲੋਕ ਸਭਾ ਚੋਣਾਂ ਵਿੱਚ 13 ਦੀਆਂ 13 ਸੀਟਾਂ ਉਪਰ ਜਿੱਤ ਪ੍ਰਾਪਤ ਕਰੇਗਾ ਅਤੇ ਅਗਾਮੀ ਨਗਰ ਕੌਂਸਲ ਚੋਣਾਂ ਵੀ ਪਾਰਟੀ ਵੱਲੋਂ ਆਪਣੇ ਚੋਣ ਨਿਸ਼ਾਨ ’ਤੇ ਹੀ ਲੜੀਆਂ ਜਾਣਗੀਆਂ। ਇਨ੍ਹਾਂ ਚੋਣਾਂ ਦੇ ਮੱਦੇਨਜ਼ਰ ਪਾਰਟੀ ਨੂੰ ਜਥੇਬੰਦਕ ਤੌਰ ’ਤੇ ਮਜ਼ਬੂਤ ਕਰਨ ਲਈ ਸੈ¤ਲ ਅਤੇ ਵਿੰਗਾਂ ਦਾ ਗਠਨ ਕੀਤਾ ਗਿਆ ਹੈ ਜਿਸ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਲੋਕਾਂ ਨੂੰ ਜੋੜਿਆ ਜਾ ਰਿਹਾ ਹੈ। ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੰਜਾਬ ਭਾਜਪਾ ਵੱਲੋਂ 33 ਜ਼ਿਲ੍ਹਿਆਂ ਦੀ ਸਥਾਪਨਾ ਕੀਤੀ ਗਈ ਹੈ ਅਤੇ ਜ਼ਿਲ੍ਹਾ ਪੱਧਰ ’ਤੇ ਪਾਰਟੀ ਕਾਰਜਕਾਰਨੀ ਦੀਆਂ ਮੀਟਿੰਗਾਂ ਕੀਤੀਆਂ ਜਾ ਰਹੀ ਹੈ। ਇਸੇ ਲੜੀ ਤਹਿਤ ਅੱਜ ਬਰਨਾਲਾ ਵਿਖੇ ਵੀ ਮੀਟਿੰਗ ਕੀਤੀ ਜਾ ਰਹੀ ਹੈ। ਇਸ ਮੌਕੇ ਸਥਾਨਕ ਸਰਕਾਰਾਂ ਮੰਤਰੀ ਭਗਤ ਚੁੰਨੀ ਲਾਲ, ਸੂਬਾ ਜਨਰਲ ਸਕੱਤਰ ਜਗਤਾਰ ਸਿੰਘ ਸੈਣੀ, ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ, ਸੂਬਾ ਸਕੱਤਰ ਜਤਿੰਦਰ ਕਾਲੜਾ ਅਤੇ ਅਰਚਨਾ ਦੱਤ ਸ਼ਰਮਾ, ਧੀਰਜ ਕੁਮਾਰ ਦੱਧਾਹੂਰ, ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਹੰਡਿਆਇਆ, ਜਨਰਲ ਸਕੱਤਰ ਮੰਗਲ ਦੇਵ ਸ਼ਰਮਾ, ਸਕੱਤਰ ਅਸ਼ਵਨੀ ਕੁਮਾਰ ਆਸ਼ੂ, ਪਰਵੀਨ ਬਾਂਸਲ, ਮੰਡਲ ਪ੍ਰਧਾਨ ਜੀਵਨ ਧੌਲਾ, ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਰਾਜਿੰਦਰ ਉ¤ਪਲ, ਸੂਬਾ ਸਕੱਤਰ ਯਾਦਵਿੰਦਰ ਸ਼ੰਟੀ ਆਦਿ ਭਾਰੀ ਗਿਣਤੀ ਵਿੱਚ ਅਹੁਦੇਦਾਰ ਅਤੇ ਮੈਂਬਰ ਹਾਜ਼ਰ ਸਨ।

No comments: