jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Friday 2 August 2013

ਮਹਿੰਗਾਈ ਭੱਤੇ ਦੀ ਕਿਸ਼ਤ ਨਾ ਮਿਲਣ ’ਤੇ ਸੰਘਰਸ਼ ਵਿੱਢਣ ਦਾ ਐਲਾਨ

www.sabblok.blogspot.com
ਅਜਨਾਲਾ, 2 ਅਗਸਤ
ਡੈਮੋਕਰੇਟਿਕ ਅਧਿਆਪਕ ਫਰੰਟ ਪੰਜਾਬ ਦੀ ਜ਼ਿਲ੍ਹਾ ਅੰਮ੍ਰਿਤਸਰ ਇਕਾਈ ਦੀ ਮੀਟਿੰਗ ਫਰੰਟ ਦੇ ਜ਼ਿਲ੍ਹਾ ਪ੍ਰਧਾਨ ਸੁਖਰਾਜ ਸਿੰਘ ਸਰਕਾਰੀਆ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਪੰਜਾਬ ਸਰਕਾਰ ਵੱਲੋਂ ਕੇਂਦਰ ਦੀ ਤਰਜ਼ ’ਤੇ ਆਪਣੇ ਕਰਮਚਾਰੀਆਂ ਨੂੰ 8 ਫੀਸਦੀ ਮਹਿੰਗਾਈ ਭੱਤੇ ਦੀ ਕਿਸ਼ਤ ਨਾ ਦੇਣ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ। ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਸ੍ਰੀ ਸਰਕਾਰੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਦਾ ਮੁਲਾਜ਼ਮ ਜਥੇਬੰਦੀਆਂ ਨਾਲ ਇਹ ਸਮਝੌਤਾ ਹੋਇਆ ਸੀ ਕਿ ਸਮੇਂ-ਸਮੇਂ ’ਤੇ ਕੇਂਦਰ ਸਰਕਾਰ ਜੋ ਵੀ ਆਪਣੇ ਮੁਲਾਜ਼ਮਾਂ ਨੂੰ ਮਹਿੰਗਾਈ ਭੱਤੇ ਦੀ ਕਿਸ਼ਤ ਦੇਵੇਗੀ, ਉਸੇ ਪੈਟਰਨ ’ਤੇ ਪੰਜਾਬ ਸਰਕਾਰ ਵੀ ਆਪਣੇ ਕਰਮਚਾਰੀਆਂ ਨੂੰ ਕਿਸ਼ਤ ਅਦਾ
ਕਰੇਗੀ ਪਰ ਬੜੇ ਅਫਸੋਸ ਦੀ ਗੱਲ ਹੈ ਕਿ ਇਸ ਸਾਲ ਦੇ ਜਨਵਰੀ ਮਹੀਨੇ ਤੋਂ ਕੇਂਦਰ ਸਰਕਾਰ ਨੇ ਆਪਣੇ ਮੁਲਾਜ਼ਮਾਂ ਨੂੰ 8 ਫੀਸਦੀ ਮਹਿੰਗਾਈ ਭੱਤੇ ਦੀ ਕਿਸ਼ਤ ਦੇ ਦਿੱਤੀ ਹੈ ਪਰ ਪੰਜਾਬ ਸਰਕਾਰ ਨੇ 7 ਮਹੀਨੇ ਬੀਤ ਜਾਣ ’ਤੇ ਵੀ ਅਜੇ ਤਕ ਡੀ.ਏ. ਦੀ ਕਿਸ਼ਤ ਦੇਣ ਦਾ ਐਲਾਨ ਨਹੀਂ ਕੀਤਾ, ਜਦੋਂਕਿ ਜੁਲਾਈ ਮਹੀਨੇ ਤੋਂ ਇਕ ਹੋਰ ਡੀ.ਏ. ਦੀ ਕਿਸ਼ਤ ਸਰਕਾਰ ਦੇ ਸਿਰ ਚੜ੍ਹ ਗਈ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨੂੰ ਕੁਝ ਦੇਣ ਲੱਗਿਆਂ ਤਾਂ ਸਰਕਾਰ ਵਿੱਤੀ ਸੰਕਟ ਨੂੰ ਅੱਗੇ ਰੱਖ ਲੈਂਦੀ ਹੈ ਪਰ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਲਈ ਹੈਲੀਕਾਪਟਰ ਲੈਣ ਵਾਸਤੇ ਤਾਂ ਕੋਈ ਦੇਰ ਨਹੀਂ ਲਾਉਂਦੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਛੇਤੀ ਹੀ ਡੀ.ਏ. ਦੀ ਕਿਸ਼ਤ ਦੇਣ ਦਾ ਐਲਾਨ ਨਾ ਕੀਤਾ ਤਾਂ ਸਰਕਾਰ ਵਿਰੁੱਧ ਤਿੱਖਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।

No comments: