jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Sunday 4 August 2013

ਕਿਸਾਨਾਂ ਦੇ ਮਾਮਲੇ ’ਤੇ ਮੋਦੀ ਨਾਲ ਗੱਲ ਕਰਾਂਗਾ: ਬਾਦਲ

www.sabblok.blogspot.com
ਚਰਨਜੀਤ ਭੁੱਲਰ
ਬਠਿੰਡਾ, 3 ਅਗਸਤ
ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਇੱਥੇ ਆਖਿਆ ਕਿ ਪੰਜਾਬੀ ਕਿਸਾਨਾਂ ਦੇ ਗੁਜਰਾਤ ’ਚੋਂ ਉਜਾੜੇ ਦੇ ਮਾਮਲੇ ਤੇ ਉਹ ਭਾਜਪਾ ਹਾਈ ਕਮਾਨ ਅਤੇ ਗੁਜਰਾਤ ਦੇ ਮੁੱਖ ਮੰਤਰੀ ਨਰਿੰਦਰ ਮੋਦੀ ਤੱਕ ਪਹੁੰਚ ਕਰਨਗੇ। ਉਨ੍ਹਾਂ ਆਖਿਆ ਕਿ ਬੇਸ਼ੱਕ ਇਹ ਮਾਮਲਾ ਉੱਚ ਅਦਾਲਤ ਵਿੱਚ ਹੈ ਪਰ ਫੇਰ ਵੀ ਪੰਜਾਬੀ ਕਿਸਾਨਾਂ ਦੇ ਹਿੱਤਾਂ ਲਈ ਉਹ ਭਾਜਪਾ ਪ੍ਰਧਾਨ ਰਾਜਨਾਥ ਸਿੰਘ ਅਤੇ ਗੁਜਰਾਤ ਦੇ ਮੁੱਖ ਮੰਤਰੀ ਨਰਿੰਦਰ ਮੋਦੀ ਨਾਲ ਸੰਪਰਕ ਕਰਨਗੇ ਤਾਂ ਜੋ ਇਸ ਦਾ ਹੱਲ ਲੱਭਿਆ ਜਾ ਸਕੇ। ਅੱਜ ਇਥੇ ਬਠਿੰਡਾ ਜ਼ਿਲ੍ਹੇ ਦੇ ਨਵੇਂ ਚੁਣੇ ਗਏ 295 ਸਰਪੰਚਾਂ ਅਤੇ 2269 ਪੰਚਾਂ ਨੂੰ ਸਹੁੰ ਚੁਕਵਾਉਣ ਮਗਰੋਂ ਮੁੱਖ ਮੰਤਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਖੁਲਾਸਾ ਕੀਤਾ। ਮੁੱਖ ਮੰਤਰੀ ਨੇ ਸਹੁੰ ਚੁੱਕ ਸਮਾਗਮਾਂ ਵਿੱਚ ਨਵੇਂ ਸਰਪੰਚਾਂ/ਪੰਚਾਂ ਨੂੰ ਪਿੰਡਾਂ ਦੇ ਵਿਕਾਸ ਲਈ ਚਾਰ ਸਾਲਾ ਪਲਾਨ ਤਿਆਰ ਕਰਨ ਦੀ ਹਦਾਇਤ ਕੀਤੀ ਅਤੇ ਆਖਿਆ ਕਿ ਪੰਜਾਬ ਸਰਕਾਰ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦੇਵੇਗੀ।
ਉਨ੍ਹਾਂ ਅਧਿਕਾਰੀਆਂ ਨੂੰ ਨਾਲ ਹੀ ਹਦਾਇਤ ਦਿੱਤੀ ਕਿ ਨਵੇਂ ਚੁਣੇ ਗਏ ਸਰਪੰਚਾਂ/ਪੰਚਾਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇ। ਇਸ ਮੌਕੇ ਸ੍ਰੀ ਬਾਦਲ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਵੱਲੋਂ ਕੇਂਦਰੀ ਯੂਨੀਵਰਸਿਟੀ ਨੂੰ ਗੁਰਦਾਸਪੁਰ ਤੋਂ ਬਠਿੰਡਾ ਤਬਦੀਲ ਕਰਨ ਬਾਰੇ ਦਿੱਤੇ ਬਿਆਨਾਂ ’ਤੇ ਟਿੱਪਣੀ ਕਰਦਿਆਂ ਆਖਿਆ ਕਿ ਕੇਂਦਰ ਸਰਕਾਰ ਖੁਦ ਇਸ ਯੂਨੀਵਰਸਿਟੀ ਨੂੰ ਬਠਿੰਡਾ ਵਿਖੇ ਸਥਾਪਤ ਕਰਨ ਵਿੱਚ ਦਿਲਚਸਪੀ ਰੱਖਦੀ ਸੀ ਅਤੇ ਪੰਜਾਬ ਸਰਕਾਰ ਨੇ ਕੇਂਦਰੀ ਯੂਨੀਵਰਸਿਟੀ ਦੀ ਸਥਾਪਤੀ ਲਈ ਫਰੀ ਜ਼ਮੀਨ ਮੁਹੱਈਆ ਕਰਵਾਈ ਹੈ। ਉਨ੍ਹਾਂ ਕਿਸਾਨਾਂ ਦੀ ਮੰਦਹਾਲੀ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ ਅਤੇ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਦਿੱਤੀ ਜਾਂਦੀ ਮੁਫ਼ਤ ਬਿਜਲੀ ਦੀ ਚਰਚਾ ਕੀਤੀ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸੜਕੀ-ਨੱੈਟਵਰਕ ਨੂੰ ਮਜ਼ਬੂਤ ਕਰਨ ਲਈ 1700 ਕਰੋੜ ਰੁਪਏ ਖਰਚੇ ਜਾਣਗੇ ਅਤੇ ਪਿੰਡਾਂ ਨੂੰ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ 1604 ਕਰੋੜ ਰੁਪਏ ਰੱਖੇ ਗਏ ਹਨ।
ਉਨ੍ਹਾਂ ਆਖਿਆ ਕਿ ਆਟਾ ਦਾਲ ਸਕੀਮ ਤਹਿਤ ਹੁਣ 15 ਲੱਖ ਦੀ ਥਾਂ 30 ਲੱਖ ਪਰਿਵਾਰਾਂ ਨੂੰ ਇਸ ਸਕੀਮ ਤਹਿਤ ਕਵਰ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਆਪਣੀ ਨੂੰਹ ਹਰਸਿਮਰਤ ਕੌਰ ਬਾਦਲ ਦੀ ਪ੍ਰਸ਼ੰਸਾ ਕਰਦੇ ਹੋਏ ਆਖਿਆ ਕਿ ਉਨ੍ਹਾਂ ਨੇ ਬਠਿੰਡਾ ਹਲਕੇ ਵਿੱਚ ਮਿਹਨਤ ਕਰਕੇ ਏਨਾ ਵਿਕਾਸ ਕਰਾਇਆ ਹੈ ਕਿ ਕਾਂਗਰਸੀ ਆਗੂ ਰਾਹੁਲ ਗਾਂਧੀ ਵੀ ਹੁਣ ਉਸ ਨੂੰ ਹਰਾ ਨਹੀਂ ਸਕਦਾ। ਉਨ੍ਹਾਂ ਕਾਂਗਰਸੀ ਆਗੂਆਂ ਨੂੰ ਕਿਹਾ ਕਿ ਉਹ ਪੀ.ਪੀ.ਪੀ. ਆਗੂ ਮਨਪ੍ਰੀਤ ਸਿੰਘ ਬਾਦਲ ਨੂੰ ਸਮਰਥਨ ਦੇਣ ਦੀ ਬਜਾਏ ਸਿੱਧੇ ਗਾਂਧੀ ਪਰਿਵਾਰ ਦੇ ਮੈਂਬਰ ਰਾਹੁਲ ਗਾਂਧੀ ਨੂੰ ਹੀ ਬਠਿੰਡਾ ਤੋਂ ਚੋਣ ਮੈਦਾਨ ਵਿੱਚ ਉਤਾਰ ਲੈਣ।
ਮੈਂਬਰ ਪਾਰਲੀਮੈਂਟ ਬੀਬੀ ਹਰਸਿਮਰਤ ਕੌਰ ਬਾਦਲ ਨੇ ਇਸ ਮੌਕੇ ਸਰਪੰਚਾਂ ਪੰਚਾਂ ਨੂੰ ਵੱਧ ਤੋਂ ਵੱੱਧ ਬੂਟੇ ਲਗਾਉਣ ਦੀ ਅਪੀਲ ਕੀਤੀ ਅਤੇ ਭਰੂਣ ਹੱਤਿਆ ਤੇ ਦਾਜ ਵਰਗੀਆਂ ਅਲਾਮਤਾਂ ਰੋਕਣ ਲਈ ਸਰਪੰਚਾਂ ਨੂੰ ਅਹਿਮ ਭੂਮਿਕਾ ਨਿਭਾਉਣ ਲਈ ਆਖਿਆ। ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਨਵੇਂ ਚੁਣੇ ਗਏ ਪੰਚਾਂ/ਸਰਪੰਚਾਂ ਨੂੰ ਵਧਾਈ ਦਿੰਦਿਆਂ ਪਿੰਡਾਂ ਵਿੱਚ ਵਿਕਾਸ ਮੁਖੀ ਪਹੁੰਚ ਅਪਣਾਉਣ ਦਾ ਸੱਦਾ ਦਿੱਤਾ। ਸਿੰਜਾਈ ਮੰਤਰੀ ਪੰਜਾਬ ਜਨਮੇਜਾ ਸਿੰਘ ਸੇਖੋਂ, ਸਿੱਖਿਆ ਮੰਤਰੀ ਪੰਜਾਬ ਸਿੰਕਦਰ ਸਿੰਘ ਮਲੂਕਾ ਅਤੇ ਮੱੁਖ ਸੰਸਦੀ ਸਕੱਤਰ ਸਰੂਪ ਚੰਦ ਸਿੰਗਲਾ ਨੇ ਵੀ ਸਮਾਗਮ ਨੂੰ ਸੰਬੋਧਨ ਕੀਤਾ। ਇਸ ਮੌਕੇ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ, ਮੁੱਖ ਮੰਤਰੀ ਪੰਜਾਬ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਕੇ.ਜੇ.ਐਸ.ਚੀਮਾ, ਡਿਪਟੀ ਕਮਿਸ਼ਨਰ ਕਮਲ ਕਿਸ਼ੋਰ ਯਾਦਵ, ਜ਼ਿਲ੍ਹਾ ਪੁਲੀਸ ਮੁਖੀ ਰਵਚਰਨ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੁਹੰਮਦ ਤਇਅਬ, ਵਧੀਕ ਡਿਪਟੀ ਕਮਿਸ਼ਨਰ ਰਾਜੀਵ ਪ੍ਰਾਸ਼ਰ, ਹਲਕਾ ਇੰਚਾਰਜ ਤਲਵੰਡੀ ਸਾਬੋ ਬਲਵੀਰ ਸਿੰਘ ਸਿੱਧੂ ਅਤੇ ਹੋਰ ਹਾਜ਼ਰ ਸਨ।

No comments: