www.sabblok.blogspot.com
ਲੁਧਿਆਣਾ- ਮੁਲਕ ਭਰ 'ਚ ਅੱਜ 67ਵਾਂ ਆਜ਼ਾਦੀ ਦਿਹਾੜਾ ਪੂਰੇ ਜੋਸ਼-ਖਰੋਸ਼ ਨਾਲ ਮਨਾਇਆ ਜਾ ਰਿਹਾ ਹੈ। ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ 'ਚ ਤਿਰੰਗਾ ਲਹਿਰਾਇਆ ਅਤੇ ਦੇਸ਼ ਵਾਸੀਆਂ ਨੂੰ ਹਾਰਦਿਕ ਵਧਾਈ ਦਿੱਤੀ। ਸ. ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ ਭਾਸ਼ਣ 'ਚ ਯੂ.ਪੀ.ਏ ਸਰਕਾਰ ਦੀ ਆਲੋਚਨਾ ਕੀਤੀ ਅਤੇ ਕਿਹਾ ਕਿ ਮੁਲਕ ਆਜ਼ਾਦ ਹੋਣ ਤੋਂ ਬਾਅਦ ਵੀ ਉਹ ਹੀ ਕਮੀਆਂ ਮੌਜੂਦ ਹਨ ਜੋ ਪਹਿਲਾਂ ਸਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਨਾਲ ਹਮੇਸ਼ਾ ਪੱਖਪਾਤ ਕੀਤਾ ਹੈ। ਸ. ਬਾਦਲ ਨੇ ਕਿਹਾ ਕਿ ਜੇਕਰ ਪਾਕਿਸਤਾਨ ਨਾਲ ਲੜਾਈ ਲੱਗਦੀ ਹੈ ਤਾਂ ਇਸ ਨਾਲ ਸਭ ਤੋਂ ਜ਼ਿਆਦਾ ਨੁਕਸਾਨ ਪੰਜਾਬ ਨੂੰ ਹੀ ਹੋਵੇਗਾ।
ਇਸ ਮੌਕੇ 'ਤੇ ਸ. ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਦੇ ਵੱਖ-ਵੱਖ ਖੇਤਰਾਂ 'ਚ ਉਪਲੱਬਧੀਆਂ ਪ੍ਰਾਪਤ ਕਰਨ ਵਾਲੀਆਂ ਸ਼ਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਅਤੇ ਲੋੜਵੰਦਾਂ ਨੂੰ ਟ੍ਰਾਈ ਸਾਈਕਲ ਤੇ ਸਿਲਾਈ ਮਸ਼ੀਨਾਂ ਵੰਡੀਆਂ।
ਇਸ ਮੌਕੇ 'ਤੇ ਸ. ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਦੇ ਵੱਖ-ਵੱਖ ਖੇਤਰਾਂ 'ਚ ਉਪਲੱਬਧੀਆਂ ਪ੍ਰਾਪਤ ਕਰਨ ਵਾਲੀਆਂ ਸ਼ਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਅਤੇ ਲੋੜਵੰਦਾਂ ਨੂੰ ਟ੍ਰਾਈ ਸਾਈਕਲ ਤੇ ਸਿਲਾਈ ਮਸ਼ੀਨਾਂ ਵੰਡੀਆਂ।
No comments:
Post a Comment