jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Monday 5 August 2013

ਗੁਜਰਾਤ ’ਚ ਪੰਜਾਬੀ ਕਿਸਾਨਾਂ ਦੇ ਸੰਕਟ ਲਈ ਕਾਂਗਰਸ ਜ਼ਿੰਮੇਵਾਰ : ਬਾਦਲ

www.sabblok.blogspot.com

ਬਰਨਾਲਾ, ਸੰਗਰੂਰ ਜ਼ਿਲ੍ਹਿਆਂ ਦੇ ਨਵੇਂ ਪੰਚਾਂ-ਸਰਪੰਚਾਂ ਨੂੰ ਚੁਕਾਈ ਸਹੁੰ

ਸੰਗਰੂਰ, ਸੰਘੇੜਾ/ਬਰਨਾਲਾ
ਅਵਤਾਰ ਸਿੰਘ ਛਾਜਲੀ, ਜਸਵੀਰ ਵਜੀਦਕੇ/ਰਾਜਿੰਦਰ ਪ੍ਰਸਾਦ ਸਿੰਗਲਾ
image ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਗੁਜਰਾਤ ਦੇ ਪੰਜਾਬੀ ਕਿਸਾਨਾਂ ਨੂੰ ਪੇਸ਼ ਆਏ ਸੰਕਟ ਲਈ ਸਿੱਧੇ ਤੌਰ ’ਤੇ ਕਾਂਗਰਸ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਆਖਿਆ ਕਿ ਅਸਲ ਵਿੱਚ ਕਾਂਗਰਸ ਨੇ ਗੁਜਰਾਤ ਵਿੱਚ ਸਾਲ 1973 ਵਿੱਚ ਇਸ ਸਬੰਧ ’ਚ ਇਕ ਸਰਕੂਲਰ ਜਾਰੀ ਕੀਤਾ ਸੀ ਅਤੇ ਕਾਂਗਰਸੀ ਨੇਤਾ ਹੁਣ ਇਸ ਮਾਮਲੇ ’ਤੇ ਮਗਰਮੱਛ ਦੇ ਹੰਝੂ ਵਹਾ ਰਹੇ ਹਨ। ਅੱਜ ਸਥਾਨਕ ਅਨਾਜ ਮੰਡੀ ਵਿਖੇ ਸੰਗਰੂਰ ਜ਼ਿਲ੍ਹੇ ਦੀਆਂ 596 ਪੰਚਾਇਤਾਂ ਦੇ ਨਵੇਂ ਚੁਣੇ 4218 ਪੰਚਾਂ ਤੇ ਸਰਪੰਚਾਂ ਨੂੰ ਅਹੁਦੇ ਦਾ ਹਲਫ਼ ਦਿਵਾਉਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਕਾਂਗਰਸ ਸਦਾ ਹੀ ਕਿਸਾਨਾਂ ਵਿਰੋਧੀ ਰਹੀ ਹੈ ਅਤੇ ਇਸ ਦਾ ਵਤੀਰਾ ਪੰਜਾਬ ਦੇ ਕਿਸਾਨਾਂ ਪ੍ਰਤੀ ਹੋਰ ਵੀ ਵਿਰੋਧੀ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਲ 1973 ਵਿੱਚ ਗੁਜਰਾਤ ਦੀ ਤਤਕਾਲੀ ਕਾਂਗਰਸ ਸਰਕਾਰ ਨੇ ਇਕ ਸਰਕੂਲਰ ਜਾਰੀ ਕੀਤਾ ਸੀ ਜਿਸ ਵਿੱਚ ਇਹ ਦਰਜ ਕੀਤਾ ਗਿਆ ਹੈ ਕਿ ਗੁਜਰਾਤ ਤੋਂ ਬਾਹਰਲਾ ਜੇਕਰ ਕਿਸੇ ਕਿਸਾਨ ਨੇ ਖੇਤੀਬਾੜੀ ਵਾਲੀ ਜ਼ਮੀਨ ਸੂਬੇ ਵਿੱਚ ਖਰੀਦੀ ਹੈ ਤਾਂ ਉਸ ਨੂੰ ਗੈਰ-ਕਿਸਾਨ ਮੰਨਿਆ ਜਾਵੇਗਾ। ਇਸ ਤੋਂ ਪਹਿਲਾਂ ਸਹੁੰ ਚੁੱਕ ਸਮਾਗਮ ਦੌਰਾਨ ਇਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਪਿੰਡਾਂ ਵਿੱਚ ਸਾਫ-ਸੁਥਰਾ ਮਾਹੌਲ ਸਿਰਜਣ ਲਈ ਰੂੜੀਆਂ, ਛੱਪੜਾਂ ਦੇ ਗੰਦੇ ਪਾਣੀ ਦੀ ਸਮੱਸਿਆ ਨਾਲ ਨਿਪਟਣ ਲਈ ਵਿਆਪਕ ਨੀਤੀ ਦਾ ਖੁਲਾਸਾ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਛੱਪੜਾਂ ਦੀ ਸਫਾਈ ਲਈ 400 ਕਰੋੜ ਰੁਪਏ ਖਰਚੇ ਜਾ ਰਹੇ ਹਨ ਜਿਸ ਤਹਿਤ ਹਰ ਛੱਪੜ ਦਾ ਗੰਦਾ ਪਾਣੀ ਕੱਢ ਕੇ ਸਫਾਈ ਕੀਤੀ ਜਾਵੇਗੀ। ਇਸੇ ਤਰ੍ਹਾਂ ਪਿੰਡਾਂ ਵਿੱਚ ਫਿਰਨੀਆਂ ’ਤੇ ਲੱਗੀਆਂ ਰੂੜੀਆਂ ਦੀ ਸਮੱਸਿਆ ਵੀ ਗੰਭੀਰ ਬਣੀ ਹੋਈ ਜਿਸ ਲਈ ਸੂਬਾ ਸਰਕਾਰ ਵੱਲੋਂ ਰੂੜੀਆਂ ਲਈ ਪੰਚਾਇਤੀ ਜ਼ਮੀਨ

ਮੁਹੱਈਆ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ ਅਤੇ ਜਿਨ੍ਹਾਂ ਪਿੰਡਾਂ ਵਿੱਚ ਪੰਚਾਇਤੀ ਜ਼ਮੀਨ ਉਪਲਬਧ ਨਹੀਂ ਹੋਵੇਗੀ, ਉਥੇ ਜ਼ਮੀਨ ਦੀ ਖਰੀਦ ਕਰਕੇ ਰੂੜੀਆਂ ਲਈ ਜਗ੍ਹਾ ਦਾ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਦੇ ਸਰਬਪੱਖੀ ਵਿਕਾਸ ਲਈ ਆਉਂਦੀਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਦੀ ਅਗਵਾਈ ਵਾਲੀ ਸਾਂਝੇ ਪ੍ਰਗਤੀਸ਼ੀਲ ਗਠਜੋੜ ਦੀ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰਕੇ ਕੌਮੀ ਜਮਹੂਰੀ ਗਠਜੋੜ ਨੂੰ ਅੱਗੇ ਲਿਆਉਣ। ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰ. ਸੁਰਜੀਤ ਸਿੰਘ ਰੱਖੜਾ ਨੇ ਵਿਭਾਗ ਵੱਲੋਂ ਜੇਤੂ ਪੰਚਾਂ ਸਰਪੰਚਾਂ ਨੂੰ ਵਧਾਈ ਦਿੰਦਿਆਂ ਅਪੀਲ ਕੀਤੀ ਕਿ ਹੁਣ ਉਹ ਆਪਣੀ ਜਿੰਮੇਵਾਰੀ ਸਮਝਦਿਆਂ ਸਾਂਝੇ ਉਪਰਾਲਿਆਂ ਨਾਲ ਪਿੰਡਾਂ ਦੇ ਵਿਕਾਸ ਲਈ ਉਪਰਾਲੇ ਕਰਨ। ਉਨ੍ਹਾਂ ਭਰੋਸਾ ਦਿੱਤਾ ਕਿ ਵਿਭਾਗ ਵੱਲੋਂ ਸਾਰੇ ਪਿੰਡਾਂ ਦੇ ਇੱਕੋ ਜਿਹੇ ਵਿਕਾਸ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਸਮਾਗਮ ਨੂੰ ਹੋਰਨਾਂ ਤੋਂ ਇਲਾਵਾ ਮੁੱਖ ਸੰਸਦੀ ਸਕੱਤਰ ਬਾਬੂ ਪ੍ਰਕਾਸ਼ ਚੰਦ ਗਰਗ, ਮੁੱਖ ਸੰਸਦੀ ਸਕੱਤਰ ਸੰਤ ਬਲਬੀਰ ਸਿੰਘ ਘੁੰਨਸ, ਪਦਮਸ਼੍ਰੀ ਮੁਹੰਮਦ ਇਜ਼ਹਾਰ ਆਲਮ, ਸ੍ਰ. ਗੋਬਿੰਦ ਸਿੰਘ ਲੌਂਗੋਵਾਲ, ਸ੍ਰ. ਸੁਖਵੰਤ ਸਿੰਘ ਸਰਾਓ, ਸ੍ਰ. ਗੁਰਬਚਨ ਸਿੰਘ ਬਚੀ, ਭਾਜਪਾ ਆਗੂ ਸ੍ਰੀ ਜਤਿੰਦਰ ਕਾਲੜਾ, ਭਾਜਪਾ ਆਗੂ ਸ੍ਰੀ ਜੋਗੀ ਰਾਮ ਸਾਹਨੀ, ਗਿਆਨੀ ਰਘਬੀਰ ਸਿੰਘ ਜਖੇਪਲ ਅਤੇ ਹੋਰਾਂ ਨੇ ਵੀ ਸੰਬੋਧਨ ਕੀਤਾ। ਸਮਾਗਮ ਦੌਰਾਨ ਹਾਜ਼ਰ ਪ੍ਰਮੁੱਖ ਸਖ਼ਸ਼ੀਅਤਾਂ ਵਿੱਚ ਮੁੱਖ ਸੰਸਦੀ ਸਕੱਤਰ ਫਰਜ਼ਾਨਾ ਆਲਮ, ਸ੍ਰ. ਇਕਬਾਲ ਜੀਤ ਸਿੰਘ ਪੂਨੀਆਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਸ੍ਰ. ਨਿਰਮਲ ਸਿੰਘ ਘਰਾਚੋਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਸ੍ਰ. ਇੰਦਰ ਮੋਹਨ ਸਿੰਘ ਲਖਮੀਰਵਾਲਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਸ੍ਰ. ਜੈਪਾਲ ਸਿੰਘ ਮੰਡੀਆਂ, ਸਾਬਕਾ ਮੰਤਰੀ ਨੁਸਰਤ ਇਕਰਾਮ ਖਾਂ ਬੱਗੇ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ੍ਰ. ਕੇ. ਜੇ. ਐੱਸ. ਚੀਮਾ, ਸ੍ਰ. ਅਮਰਜੀਤ ਸਿੰਘ ਟੀਟੂ, ਸਤਿਗੁਰ ਸਿੰਘ ਨਮੋਲ, ਰਾਜਿੰਦਰ ਸਿੰਘ ਕਾਂਝਲਾ, ਅਮਨਵੀਰ ਸਿੰਘ ਚੈਰੀ, ਤੇਜਾ ਸਿੰਘ ਕਮਾਲਪੁਰ, ਗੁਰਮੀਤ ਸਿੰਘ ਜੌਹਲ, ਹਰਜਿੰਦਰ ਸਿੰਘ ਸੰਘਰੇੜੀ, ਗੁਰਤੇਜ ਸਿੰਘ ਝਨੇੜੀ ਅਤੇ ਹੋਰ ਹਾਜ਼ਰ ਸਨ।
ਬਰਨਾਲਾ ਦੀ ਅਨਾਜ ਮੰਡੀ ਵਿਖੇ ਜ਼ਿਲ੍ਹੇ ਦੀਆਂ 170 ਪੰਚਾਇਤਾਂ ਦੇ ਨਵੇਂ ਚੁਣੇ 1259 ਪੰਚਾਂ ਤੇ 170 ਸਰਪੰਚਾਂ ਨੂੰ ਅਹੁਦੇ ਦਾ ਹਲਫ਼ ਦਿਵਾਉਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਕਾਂਗਰਸ ਸਦਾ ਹੀ ਕਿਸਾਨਾਂ ਵਿਰੋਧੀ ਰਹੀ ਹੈ ਅਤੇ ਇਸ ਦਾ ਵਤੀਰਾ ਪੰਜਾਬ ਦੇ ਕਿਸਾਨਾਂ ਪ੍ਰਤੀ ਹੋਰ ਵੀ ਵਿਰੋਧੀ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਲ 1973 ਵਿੱਚ ਗੁਜਰਾਤ ਦੀ ਤਤਕਾਲੀ ਕਾਂਗਰਸ ਸਰਕਾਰ ਨੇ ਇਕ ਸਰਕੂਲਰ ਜਾਰੀ ਕੀਤਾ ਸੀ ਜਿਸ ਵਿੱਚ ਇਹ ਦਰਜ ਕੀਤਾ ਗਿਆ ਹੈ ਕਿ ਗੁਜਰਾਤ ਤੋਂ ਬਾਹਰਲਾ ਜੇਕਰ ਕਿਸੇ ਕਿਸਾਨ ਨੇ ਖੇਤੀਬਾੜੀ ਵਾਲੀ ਜ਼ਮੀਨ ਸੂਬੇ ਵਿੱਚ ਖਰੀਦੀ ਹੈ ਤਾਂ ਉਸ ਨੂੰ ਗੈਰ-ਕਿਸਾਨ ਮੰਨਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬੀ ਕਿਸਾਨਾਂ ਦੀ ਖੇਤੀਬਾੜੀ ਵਾਲੀ ਜ਼ਮੀਨ ਇਸੇ ਸਰਕੂਲਰ ਦੇ ਅਧਾਰ ’ਤੇ ਜਾਮ ਕਰਨ ਦਾ ਫੈਸਲਾ ਲਿਆ ਗਿਆ ਹੈ। ਕਾਂਗਰਸ ਪਾਰਟੀ ਗੁਜਰਾਤ ਦੇ ਕਿਸਾਨਾਂ ਨੂੰ ਬਚਾਉਣ ਦੀ ਕੋਈ ਯਤਨ ਕਰਨ ਦੀ ਬਜਾਏ ਇਸ ਮੁੱਦੇ ’ਤੇ ਅਧਾਰਹੀਣ ਬਿਆਨਬਾਜ਼ੀ ਕਰ ਰਹੀ ਹੈ।
ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰ. ਸੁਰਜੀਤ ਸਿੰਘ ਰੱਖੜਾ ਨੇ ਵਿਭਾਗ ਵੱਲੋਂ ਜੇਤੂ ਪੰਚਾਂ ਸਰਪੰਚਾਂ ਨੂੰ ਵਧਾਈ ਦਿੰਦਿਆਂ ਅਪੀਲ ਕੀਤੀ ਕਿ ਹੁਣ ਉਹ ਆਪਣੀ ਜਿੰਮੇਵਾਰੀ ਸਮਝਦਿਆਂ ਸਾਂਝੇ ਉਪਰਾਲਿਆਂ ਨਾਲ ਪਿੰਡਾਂ ਦੇ ਵਿਕਾਸ ਲਈ ਉਪਰਾਲੇ ਕਰਨ। ਉਨ੍ਹਾਂ ਭਰੋਸਾ ਦਿੱਤਾ ਕਿ ਵਿਭਾਗ ਵੱਲੋਂ ਸਾਰੇ ਪਿੰਡਾਂ ਦੇ ਇੱਕੋ ਜਿਹੇ ਵਿਕਾਸ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਸਮਾਗਮ ਨੂੰ ਹੋਰਨਾਂ ਤੋਂ ਇਲਾਵਾ ਮੁੱਖ ਸੰਸਦੀ ਸਕੱਤਰ ਸੰਤ ਬਲਬੀਰ ਸਿੰਘ ਘੁੰਨਸ, ਹਲਕਾ ਭਦੌੜ ਤੋਂ ਇੰਚਾਰਜ ਸ੍ਰ. ਦਰਬਾਰਾ ਸਿੰਘ ਗੁਰੂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਸ੍ਰ. ਦਰਬਾਰਾ ਸਿੰਘ ਛੀਨੀਵਾਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਸ੍ਰ. ਪਰਮਜੀਤ ਸਿੰਘ ਖਾਲਸਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਸ੍ਰ. ਬਲਦੇਵ ਸਿੰਘ ਚੁੰਘਾਂ ਅਤੇ ਹੋਰਾਂ ਨੇ ਵੀ ਸੰਬੋਧਨ ਕੀਤਾ। ਸਮਾਗਮ ਦੌਰਾਨ ਹਾਜ਼ਰ ਪ੍ਰਮੁੱਖ ਸਖ਼ਸ਼ੀਅਤਾਂ ਵਿੱਚ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ੍ਰ. ਕੇ. ਜੇ. ਐੱਸ. ਚੀਮਾ, ਡਿਪਟੀ ਕਮਿਸ਼ਨਰ ਡਾ. ਇੰਦੂ ਮਲਹੋਤਰਾ, ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸਨੇਹਦੀਪ ਸ਼ਰਮਾ, ਕੁਲਵੰਤ ਸਿੰਘ ਕੰਤਾ, ਸੁਰਿੰਦਰ ਸਿੰਘ ਆਹਲੂਵਾਲੀਆ, ਲੱਖੀ ਜੈਲਦਾਰ, ਸ੍ਰੀ ਧੀਰਜ ਕੁਮਾਰ ਦੱਧਾਹੂਰ, ਜ਼ਿਲ੍ਹਾ ਪ੍ਰਧਾਨ ਭਾਜਪਾ ਗੁਰਮੀਤ ਬਾਵਾ, ਗੁਰਮੀਤ ਸਿੰਘ ਜੌਹਲ ਅਤੇ ਹੋਰ ਹਾਜ਼ਰ ਸਨ।

No comments: