jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Friday, 23 August 2013

ਜੈਕਾਰਿਆਂ ਦੀ ਗੂੰਜ ’ਚ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਨੇ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਸੇਵਾ ਸੰਭਾਲੀ

www.sabblok.blogspot.com

                    ਜਥੇਦਾਰ ਅਵਤਾਰ ਸਿੰਘ ਵੱਲੋਂ ਗਿਆਨੀ ਮੱਲ ਸਿੰਘ ਅਤੇ ਸਮੁੱਚੇ ਸਿੱਖ ਜਗਤ ਨੂੰ ਵਧਾਈ 

  

       ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਵੱਲੋਂ ਗਿਆਨੀ ਮੱਲ ਸਿੰਘ ਨੂੰ ਦਸਤਾਰ ਭੇਟ 

ਸ੍ਰੀ ਅਨੰਦਪੁਰ ਸਾਹਿਬ ਝ ਦਿਨੇਸ਼ ਨੱਢਾ-ਖਾਲਸੇ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਅੱਜ ਤਖ਼ਤ ਸਾਹਿਬ ਦੇ ਨਵੇਂ ਨਿਯੁਕਤ ਕੀਤੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਨੇ ਦੇਸ਼-ਵਿਦੇਸ਼ ਦੀਆਂ ਸਮੂਹ ਪੰਥਕ ਸ਼ਖਸੀਅਤਾਂ ਦੀ ਹਾਜ਼ਰੀ ਵਿੱਚ ਸੇਵਾ ਸੰਭਾਲੀ। ਇਸ ਸੇਵਾ ਸੰਭਾਲ ਸਮਾਗਮ ਦੀ ਵਿੱਚ ਸ਼ਾਮਲ ਹੁੰਦਿਆਂ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸਿੰਘ ਸਾਹਿਬ ਗਿਆਨੀ ਇਕਬਾਲ ਸਿੰਘ ਜਥੇਦਾਰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ, ਸਿੰਘ ਸਾਹਿਬ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬ੍ਹੋ, ਸ਼੍ਰੋਮਣੀ ਕਮੇਟੀ ਪ੍ਰਧਾਨ ਜੱਥੇਦਾਰ ਅਵਤਾਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਬਾਬਾ ਹਰਨਾਮ ਸਿੰਘ ਖਾਲਸਾ, ਸ.ਮਨਜੀਤ ਸਿੰਘ ਜੀ.ਕੇ. ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਬਾਬਾ ਬਲਬੀਰ ਸਿੰਘ ਮੁੱਖੀ ਪੰਥ ਅਕਾਲੀ ਬੁੱਢਾ ਦਲ, ਬਾਬਾ ਨਿਹਾਲ ਸਿੰਘ ਮੁੱਖੀ ਪੰਥ ਅਕਾਲੀ ਤਰਨਾ ਦਲ ਹਰੀਆਂ ਵੇਲਾਂ, ਬਾਬਾ ਸਰਬਜੋਤ ਸਿੰਘ ਬੇਦੀ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਮੁੱਖ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸਿੰਘ ਸਾਹਿਬ ਗਿਆਨੀ ਗੁਰਮੁਖ ਸਿੰਘ ਮੁੱਖ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ, ਸਿੰਘ ਸਾਹਿਬ ਗਿਆਨੀ ਸੁਖਵਿੰਦਰ ਸਿੰਘ ਮੁੱਖ ਗ੍ਰੰਥੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸਿੰਘ ਸਾਹਿਬ ਗਿਆਨੀ ਪ੍ਰਤਾਪ ਸਿੰਘ ਮੁੱਖ ਗ੍ਰੰਥੀ ਤਖ਼ਤ ਸ੍ਰੀ ਹਜ਼ੂਰ ਸਾਹਿਬ, ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਸਿੰਘ ਸਾਹਿਬ ਗਿਆਨੀ ਪੂਰਨ ਸਿੰਘ ਤੇ ਸਿੰਘ ਸਾਹਿਬ ਭਾਈ ਜਸਵੀਰ ਸਿੰਘ ਖਾਲਸਾ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ

ਸਾਹਿਬ, ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬ੍ਹੋ, ਸਿੰਘ ਸਾਹਿਬ ਗਿਆਨੀ ਮੋਹਨ ਸਿੰਘ ਸਾਬਕਾ ਮੁੱਖ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਮਰਿਯਾਦਾ ਮੁਤਾਬਕ ਗਿਆਨੀ ਮੱਲ ਸਿੰਘ ਨੂੰ ਸਿਰੋਪਾਓ ਤੇ ਦਸਤਾਰਾਂ ਭੇਟ ਕੀਤੀਆਂ। ਇਸ ਸਮਾਗਮ ਦੀ ਸ਼ੁਰੂਆਤ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਾਏ ਸਿੰਘ ਅਤੇ ਭਾਈ ਕੁਲਦੀਪ ਸਿੰਘ ਦੇ ਜਥਿਆਂ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਹੋਈ। ਇਸ ਸਮਾਗਮ ਦੀ ਆਰੰਭਤਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸ.ਸੁਖਦੇਵ ਸਿੰਘ ਭੌਰ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਬਾਰੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਕੀਤੇ ਗਏ ਫੈਸਲੇ ਦੀ ਰੌਸ਼ਨੀ ਵਿੱਚ ਮਤਾ ਪੜ੍ਹਿਆ, ਜਿਸ ਦੇ ਸੰਬੰਧ ਵਿੱਚ ਸਮੁੱਚੀਆਂ ਜਥੇਬੰਦੀਆਂ, ਸੰਪ੍ਰਦਾਵਾਂ, ਟਕਸਾਲਾਂ, ਨਿਹੰਗ ਸਿੰਘ-ਦਲਾਂ ਤੋਂ ਇਲਾਵਾ ਧਾਰਮਿਕ ਤੇ ਰਾਜਸੀ ਅਹੁਦੇਦਾਰਾਂ ਵੱਲੋਂ ਜੈਕਾਰਿਆਂ ਦੀ ਗੂੰਜ ’ਚ ਸਿੰਘ ਸਾਹਿਬ ਗਿਆਨੀ ਮੱਲ ਨੂੰ ਵਧਾਈ ਦਿੱਤੀ 

No comments: