www.sabblok.blogspot.com
ਗਿੱਦੜਬਾਹਾ ਵਿਖੇ ਮੰਗਲਵਾਰ ਨੂੰ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸੰਗਤ ਦਰਸ਼ਨ ਦੌਰਾਨ ਕਾਂਗਰਸੀ ਵਿਧਾਇਕ ਰਾਜਾ
ਗਿੱਦੜਬਾਹਾ ਵਿਖੇ ਮੰਗਲਵਾਰ ਨੂੰ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸੰਗਤ ਦਰਸ਼ਨ ਦੌਰਾਨ ਕਾਂਗਰਸੀ ਵਿਧਾਇਕ ਰਾਜਾ
ਵੜਿੰਗ
ਅਤੇ ਅਕਾਲੀ ਵਰਕਰਾਂ ਖਿਲਾਫ ਟਕਰਾਅ ਵਾਲੀ ਸਥਿਤੀ ਬਣ ਗਈ। ਰਾਜਾ ਵੜਿੰਗ ਨੇ ਦੋਸ਼ ਲਾਇਆ
ਕਿ ਉਨ੍ਹਾਂ ਦੇ ਹਲਕੇ ਵਿਚ ਸੰਗਤ ਦਰਸ਼ਨ ਪ੍ਰੋਗਰਾਮ ਹੋਣ ਦੇ ਬਾਵਜੂਦ ਉਨ੍ਹਾਂ ਨੂੰ
ਪ੍ਰਸ਼ਾਸਨ ਵਲੋਂ ਸੱਦਾ ਨਹੀਂ ਦਿੱਤਾ ਗਿਆ ਅਤੇ ਜਦੋਂ ਉਹ ਪ੍ਰੋਗਰਾਮ ਵਿਚ ਪਹੁੰਚੇ ਤਾਂ
ਪੁਲਸ ਨੇ ਉਨ੍ਹਾਂ ਨੂੰ ਸੰਗਤ ਦਰਸ਼ਨ ਪ੍ਰੋਗਰਾਮ ਵਿਚ ਦਾਖਲ ਨਹੀਂ ਹੋਣ ਦਿੱਤਾ।
ਤੁਸੀਂ ਇਨ੍ਹਾਂ ਤਸਵੀਰਾਂ ਵਿਚ ਦੇਖ ਸਕਦੇ ਹੋ ਕਿ
ਰਾਜਾ ਵੜਿੰਗ ਕਿਸ ਤਰ੍ਹਾਂ ਆਪਣੇ ਸਾਥੀਆਂ ਸਮੇਤ ਸੰਗਤ ਦਰਸ਼ਨ ਪ੍ਰੋਗਰਾਮ ਵਿਚ ਦਾਖਲ ਹੋਣ
ਦੀ ਕੋਸ਼ਿਸ਼ ਕਰ ਰਹੇ ਹਨ ਜਦੋਂਕਿ ਪੁਲਸ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕ ਰਹੀ ਹੈ।
ਹਾਲਾਂਕਿ ਜਦੋਂ ਇਸ ਮਾਮਲੇ ਵਿਚ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਗੱਲ ਕੀਤੀ ਗਈ
ਤਾਂ ਉਨ੍ਹਾਂ ਕਿਹਾ ਕਿ ਇਲਾਕੇ ਦੇ ਵਿਧਾਇਕ ਨੂੰ ਸਮੱਸਿਆਵਾਂ ਦਾ ਪਤਾ ਹੀ ਨਹੀਂ ਹੈ ਅਤੇ ਉਹ ਖੁਦ ਹਲਕੇ ਵਿਚ ਸਮੱਸਿਆਵਾਂ ਦੇ ਹੱਲ ਲਈ ਹੀ ਆਏ ਹਨ।
No comments:
Post a Comment