www.sabblok.blogspot.com
ਲੋਕ ਸਭਾ ਚੋਣਾਂ 'ਚ ਕਾਂਗਰਸ ਦਾ ਭੋਗ ਪੈ ਜਾਵੇਗਾ-ਮਜੀਠੀਆ
ਬਾਬਾ ਬਕਾਲਾ ਸਾਹਿਬ, 21 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇਥੇ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਸਾਲਾਨਾ ਜੋੜ ਮੇਲਾ ਰੱਖੜ ਪੁੰਨਿਆਂ ਮੌਕੇ ਅਕਾਲੀ ਦਲ ਵੱਲੋਂ ਕੀਤੀ ਗਈ ਵਿਸ਼ਾਲ ਅਕਾਲੀ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੇ ਕਾਂਗਰਸ ਨੂੰ ਕਰਾਰੇ ਹੱਥੀਂ ਲੈਂਦਿਆਂ ਕਿਹਾ ਹੈ ਕੇਂਦਰ ਸਰਕਾਰ ਨੇ ਹਮੇਸ਼ਾ ਹੀ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ ਤੇ ਪੰਜਾਬ ਨੂੰ ਸਮੇਂ-ਸਮੇਂ 'ਤੇ ਦੋਵਾਂ ਹੱਥਾਂ ਨਾਲ ਲੁੱਟਿਆ | ਉਨ੍ਹਾਂ ਕਿਹਾ ਕਿ ਹੁਣ ਕਾਂਗਰਸ ਦੀ ਅਗਵਾਈ ਹੇਠ ਦੇਸ਼ ਇੰਨਾ ਕਮਜ਼ੋਰ ਹੋ ਚੁੱਕਾ ਹੈ ਕਿ ਗੁਆਂਢੀ ਦੇਸ਼ ਆਏ ਦਿਨ ਕੋਈ ਨਾ ਕੋਈ ਕਾਰਾ ਕਰ ਵਿਖਾਉਂਦੇ ਹਨ | ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਦੇਖ-ਰੇਖ 'ਚ ਤੇ ਹਲਕਾ ਬਾਬਾ ਬਕਾਲਾ ਦੇ ਵਿਧਾਇਕ ਮਨਜੀਤ ਸਿੰਘ ਮੰਨਾ ਦੀ ਅਗਵਾਈ ਹੇਠ ਹੋਏ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਪੰਜਾਬ 'ਚ ਜਦੋਂ ਜਦੋਂ ਵੀ ਅਕਾਲੀ ਦਲ ਦੀ ਸਰਕਾਰ ਬਣੀ ਹੈ, ਇਸਨੇ ਪੰਜਾਬ ਨੂੰ ਤਰੱਕੀ ਦੀਆਂ ਮੰਜ਼ਲਾਂ 'ਤੇ ਪਹੁੰਚਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ | ਰੈਲੀ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕਾਂਗਰਸ ਦੀ ਹਾਲਤ ਇੰਨੀ ਪਤਲੀ ਹੋ ਚੁੱਕੀ ਹੈ ਕਿ ਬਾਬਾ ਬਕਾਲਾ ਵਿਖੇ ਆਖਰੀ ਦਿਨ ਤੱਕ ਕਾਂਗਰਸ ਦੀ ਪਾਟੋਧਾੜ ਕਾਰਨ ਦੋ-ਦੋ ਪੰਡਾਲ ਲੱਗੇ ਰਹੇ | ਉਨ੍ਹਾਂ ਦਾਅਵਾ ਕੀਤਾ ਕਿ ਆ ਰਹੀਆਂ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਦਾ ਦੇਸ਼ 'ਚੋਂ ਮੁਕੰਮਲ ਸਫਾਇਆ ਹੋ ਜਾਵੇਗਾ | ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਸ੍ਰੀ ਕਮਲ ਸ਼ਰਮਾ, ਡਾ: ਰਤਨ ਸਿੰਘ ਅਜਨਾਲਾ ਮੈਂਬਰ ਪਾਰਲੀਮੈਂਟ, ਗੁਲਜ਼ਾਰ ਸਿੰਘ ਰਣੀਕੇ ਕੈਬਨਿਟ ਮੰਤਰੀ, ਬੀਬੀ ਜਗੀਰ ਕੌਰ, ਵੀਰ ਸਿੰਘ ਲੋਪੋਕੇ, ਹਰਮੀਤ ਸਿੰਘ ਸੰਧੂ, ਇੰਦਰਬੀਰ ਸਿੰਘ ਬੁਲਾਰੀਆ (ਦੋਵੇਂ ਪਾਰਲੀਮਾਨੀ ਸਕੱਤਰ), ਰਾਜਮਹਿੰਦਰ ਸਿੰਘ ਮਜੀਠਾ, ਭਾਈ ਮਨਜੀਤ ਸਿੰਘ, ਭਾਈ ਰਾਮ ਸਿੰਘ, ਬੀਬੀ ਕਿਰਨਜੋਤ ਕੌਰ, ਵਿਧਾਇਕ ਮਨਜੀਤ ਸਿੰਘ ਮੰਨਾ, ਵਿਧਾਇਕ ਜਥੇ: ਬਲਜੀਤ ਸਿੰਘ ਜਲਾਲ ਉਸਮਾਂ ਆਦਿ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਪਰਮਰਾਜ ਸਿੰਘ ਉਮਰਾ ਨੰਗਲ ਡੀ.ਆਈ.ਜੀ., ਤਲਬੀਰ ਸਿੰਘ ਗਿੱਲ ਸਿਆਸੀ ਸਲਾਹਕਾਰ, ਸੁਖਦੀਪ ਸਿੰਘ ਸਿੱਧੂ, ਬਲਬੀਰ ਸਿੰਘ ਬਾਠ, ਮਲਕੀਅਤ ਸਿੰਘ ਏ.ਆਰ, ਤਰਲੋਕ ਸਿੰਘ ਬਾਠ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਵਿਧਾਇਕ ਮਨਜੀਤ ਸਿੰਘ ਮੰਨਾ, ਵਿਧਾਇਕ ਜਥੇ: ਬਲਜੀਤ ਸਿੰਘ ਜਲਾਲ ਉਸਮਾਂ ਹਾਜ਼ਰ ਸਨ |

No comments:
Post a Comment