www.sabblok.blogspot.com
ਚੰਡੀਗੜ੍ਹ, 15 ਅਗਸਤ -ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ 13047 ਪੰਚਾਇਤਾਂ ਵੱਲੋਂ ਪਿੰਡਾਂ ਦੇ ਵੱਖ-ਵੱਖ ਵਿਕਾਸ ਕਾਰਜਾਂ 'ਤੇ ਖ਼ਰਚ ਕੀਤੀ ਗਈ ਰਾਸ਼ੀ ਦੇ ਤੀਜੀ ਧਿਰ ਆਡਿਟ ਦੇ ਖਾਕੇ ਨੂੰ ਅੱਜ ਅੰਤਿਮ ਰੂਪ ਦੇ ਦਿੱਤਾ ਹੈ | ਇਥੇ ਜ਼ਿਕਰਯੋਗ ਹੈ ਕਿ ਪੰਜਾਬ ਦੇਸ਼ ਦਾ
ਪਹਿਲਾ ਸੂਬਾ ਹੈ, ਜਿੱਥੇ ਪਿੰਡਾਂ ਦੇ ਵਿਕਾਸ ਕਾਰਜਾਂ ਦਾ ਵਿੱਤੀ ਤੇ ਕਾਰਗੁਜ਼ਾਰੀ ਆਡਿਟ ਕੌਮਾਂਤਰੀ ਕੰਪਨੀਆਂ ਵੱਲੋਂ ਹੋਵੇਗਾ। ਅੱਜ ਇੱਥੇ ਮਾਲ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਸੁਰਜੀਤ ਸਿੰਘ ਰੱਖੜਾ ਨੂੰ ਨਾਲ ਲੈ ਕੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜ ਦੇ ਸਮੂਹ ਪਿੰਡਾਂ ਦੇ ਬੁਨਿਆਦੀ ਢਾਂਚੇ ਦੀ 3 ਗੇੜਾਂ 'ਚ ਕਾਇਆ ਕਲਪ ਦੀ ਇਕ ਯੋਜਨਾ ਤਿਆਰ ਕੀਤੀ ਗਈ ਹੈ ਤੇ ਇਸ ਮਕਸਦ ਲਈ 24,000 ਕਰੋੜ ਰੁਪਏ ਦੇ ਫ਼ੰਡਾਂ ਦੀ ਵਿਵਸਥਾ ਕਰ ਲਈ ਗਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਮੁੱਦਾ ਇਹ ਹੈ ਕਿ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਦਿੱਤੀ ਜਾਣ ਵਾਲੀ ਰਾਸ਼ੀ ਦੀ ਸਬੰਧਿਤ ਪ੍ਰਾਜੈਕਟਾਂ ਲਈ ਹੀ ਸੁਚੱਜੀ ਵਰਤੋਂ ਹੋਵੇ। ਉਨ੍ਹਾਂ ਕਿਹਾ ਕਿ ਪੇਂਡੂ ਵਿਕਾਸ ਵਿਭਾਗ 'ਚ ਪਾਰਦਰਸ਼ਤਾ ਤੇ ਜਵਾਬਦੇਹੀ ਵੱਲ ਵੱਡਾ ਕਦਮ ਚੁੱਕਦਿਆਂ ਇਹ ਫ਼ੈਸਲਾ ਕੀਤਾ ਗਿਆ ਹੈ ਕਿ ਸਮੁੱਚੇ ਪੰਜਾਬ ਨੂੰ 5 ਖੇਤਰਾਂ 'ਚ ਵੰਡ ਕੇ ਹਰ ਖੇਤਰ ਦੀ ਜ਼ਿੰਮੇਵਾਰੀ ਸੁਤੰਤਰ ਤੌਰ 'ਤੇ ਕੌਮਾਂਤਰੀ ਆਡਿਟ ਕੰਪਨੀਆਂ ਨੂੰ ਸੌਂਪੀ ਜਾਵੇ। ਉਨ੍ਹਾਂ ਦੱਸਿਆ ਕਿ ਲੋਕਲ ਫੰਡਜ਼ ਆਡਿਟ ਵਿਭਾਗ ਨੂੰ ਕੰਪਨੀਆਂ ਦੀ ਸੂਚੀ ਨੂੰ ਤਿਆਰ ਕਰਨ ਲਈ ਟੈਂਡਰ ਜਾਰੀ ਕਰਨ ਲਈ ਕਿਹਾ ਗਿਆ ਹੈ ਤੇ ਪਹਿਲੀ ਵਾਰ ਪੰਚਾਇਤੀ ਫ਼ੰਡਾਂ ਦੇ ਵਿੱਤੀ ਆਡਿਟ ਤੋਂ ਇਲਾਵਾ ਕਾਰਗੁਜ਼ਾਰੀ ਦਾ ਆਡਿਟ ਵੀ ਛਿਮਾਹੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਡਿਟ ਕੰਪਨੀਆਂ ਪੰਚਾਇਤਾਂ ਵੱਲੋਂ ਕਰਵਾਏ ਗਏ ਕੰਮਾਂ ਨੂੰ ਤਸਦੀਕ ਕਰਨ ਲਈ ਸਿਵਲ ਇੰਜੀਨੀਅਰਾਂ ਦੀਆਂ ਸੇਵਾਵਾਂ ਲੈਣਗੀਆਂ। ਉਪ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਹ ਨਹੀਂ ਚਾਹੁੰਦੇ ਕਿ ਇਸ ਆਡਿਟ ਲਈ ਪੰਚਾਇਤਾਂ ਨੂੰ ਆਪਣੇ ਖਾਤੇ 'ਚੋਂ ਖਰਚਾ ਕਰਨਾ ਪਵੇ, ਇਸ ਲਈ ਵਿੱਤ ਵਿਭਾਗ ਆਡਿਟ ਦਾ ਸਾਰਾ ਖਰਚਾ ਚੁੱਕੇਗਾ। ਉਨ੍ਹਾਂ ਨੇ ਕਿਹਾ ਕਿ ਸਥਾਨਕ ਸਰਕਾਰਾਂ ਲਈ ਵੀ ਇਹ ਆਡਿਟ ਲਾਜ਼ਮੀ ਹੋ ਗਿਆ ਹੈ। ਉਨ੍ਹਾਂ ਸਕੱਤਰ ਸਥਾਨਕ ਸਰਕਾਰਾਂ ਨੂੰ ਨਿਰਦੇਸ਼ ਦਿੱਤੇ ਕਿ ਸਥਾਨਕ ਸਰਕਾਰਾਂ ਵਿਭਾਗ ਦੇ ਵਿੱਤੀ ਪੈਕੇਜ 'ਚ ਤੀਜੀ ਧਿਰ ਆਡਿਟ ਨੂੰ ਸ਼ਾਮਿਲ ਕੀਤਾ ਜਾਵੇ।

No comments:
Post a Comment