www.sabblok.blogspot.com
ਸੰਗਰੂਰ- ਪੰਜਾਬ ਦੀ ਸਰਕਾਰ ਗੈਰ ਜ਼ਿੰਮੇਵਾਰਾਨਾ ਢੰਗ ਨਾਲ ਕੰਮ ਕਰ ਰਹੀ ਹੈ ਜਿਸ ਕਾਰਨ ਪੰਜਾਬ ਦੀ ਕਾਨੂੰਨ ਸਥਿਤੀ ਵਿਗੜਦੀ ਜਾ ਰਹੀ ਹੈ। ਉਥੇ ਦੂਜੇ ਪਾਸੇ ਪੰਜਾਬ ਦੇ ਆਰਥਿਕ ਹਾਲਤ ਬੇਹੱਦ ਬੁਰੇ ਹੋ ਚੁੱਕੇ ਹਨ ਜਿਥੋਂ ਤੱਕ ਕਿ ਮੁਲਾਜ਼ਮਾਂ ਨੂੰ ਦੇਣ ਲਈ ਪੈਸੇ ਤੱਕ ਨਹੀਂ ਹਨ ਇਸ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ। ਕੈਪਟਨ ਮੰਗਲਵਾਰ ਨੂੰ ਸੰਗਰੂਰ 'ਚ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਜਯੰਤੀ ਅਤੇ ਸੰਤ ਹਰਚੰਦ ਸਿੰਘ ਲੋਂਗੋਵਾਰ ਦੀ ਬਰਸੀ 'ਤੇ ਸਮਾਜ ਸੇਵੀ ਸੰਸਥਾ ਉਮੀਦ ਫਾਊਂਡੇਸ਼ਨ ਵਲੋਂ ਆਯੋਜਿਤ ਇਕ ਸਮਾਰੋਹ 'ਚ ਸ਼ਿਰਕਤ ਕਰਨ ਪਹੁੰਚੇ ਸਨ। ਉਨ੍ਹਾਂ ਨੇ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਜਯੰਤੀ ਅਤੇ ਸੰਤ ਹਰਚੰਦ ਸਿੰਘ ਲੋਂਗੋਵਾਲ ਦੀ ਬਰਸੀ ਮਨਾਈ ਜਿਸ 'ਚ ਸੁਤੰਤਰਤਾ ਸੈਨਾਨੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਤ ਕੀਤਾ ਗਿਆ। ਇਸ ਮੌਕੇ 'ਤੇ ਮੀਡੀਆ ਸਾਹਮਣੇ ਹੁੰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਸਿੱਧੇ ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਿਆ ਅਤੇ ਇਸ ਨੂੰ ਗੈਰ ਜ਼ਿੰਮੇਵਾਰਾਨਾ ਤੱਕ ਕਰਾਰ ਦੇ ਦਿੱਤਾ। ਕੈਪਟਨ ਨੇ ਕਿਹਾ ਕਿ ਅੱਜ ਪੰਜਾਬ ਦੀ ਬੁਰੀ ਵਿੱਤੀ ਅਤੇ ਅਮਨ ਕਾਨੂੰਨ ਦੀ ਸਥਿਤੀ ਲਈ ਪੰਜਾਬ ਦੀ ਮੌਜੂਦਾ ਸਰਕਾਰ ਜ਼ਿੰਮੇਵਾਰ ਹੈ ਅਤੇ ਉਹ ਛੇਤੀ ਹੀ ਪੰਜਾਬ ਦੇ ਲੋਕਾਂ ਨੂੰ ਪੰਜਾਬ ਸਰਕਾਰ ਦੀ ਮੌਜੂਦਾ ਲੋਕ ਵਿਰੋਧੀ ਨੀਤੀਆਂ ਦੇ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਪੰਜਾਬ ਦਾ ਦੌਰਾ ਕਰਣਗੇ।
No comments:
Post a Comment