ਯੂ. ਪੀ. ਏ. ਸਰਕਾਰ ਦੇਸ਼ ਦੀ ਸੁਰੱਖਿਆ ਕਰਨ 'ਚ ਅਸਫ਼ਲ
ਹੁਸ਼ਿਆਰਪੁਰ  (ਘੁੰਮਣ) - ਕੇਂਦਰ ਸਰਕਾਰ ਅੱਜ ਹਰ ਫਰੰਟ 'ਤੇ ਫੇਲ ਹੋ ਚੁੱਕੀ ਹੈ ਤੇ ਪੰਜਾਬ ਕਾਂਗਰਸ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਦੇ ਦੌਰੇ ਖਿੰਡ ਚੁੱਕੀ ਕਾਂਗਰਸ ਨੂੰ ਇਕੱਠਾ ਨਹੀਂ ਕਰ ਸਕਦੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਲਖਵਿੰਦਰ ਸਿੰਘ ਲੱਖੀ ਸਾਬਕਾ ਚੇਅਰਮੈਨ ਨੇ ਵਿਸ਼ੇਸ਼ ਮੁਲਾਕਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਯੂ. ਪੀ. ਏ. ਸਰਕਾਰ ਦੇਸ਼ ਦੀ ਅੰਦਰੂਨੀ ਤੇ ਬਾਹਰੀ ਸੁਰੱਖਿਆ ਕਰਨ 'ਚ ਅਸਫ਼ਲ ਰਹੀ ਹੈ, ਜਿਸ ਕਾਰਨ ਇਸ ਨੂੰ ਸੱਤਾ ਵਿਚ ਬਣੇ ਰਹਿਣ ਦਾ ਕੋਈ ਹੱਕ ਨਹੀਂ ਹੈ। ਅੱਜ ਭਾਰਤ ਦੀ ਡੋਰ ਕਮਜ਼ੋਰ ਲੀਡਰਾਂ ਦੇ ਹੱਥ ਹੋਣ ਕਰਕੇ ਹਰ ਛੋਟਾ-ਵੱਡਾ ਦੇਸ਼ ਭਾਰਤ ਨੂੰ ਅੱਖਾਂ ਦਿਖਾ ਰਿਹਾ ਹੈ।  ਲੱਖੀ ਨੇ ਕਿਹਾ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਪਿੰਡਾਂ ਤੋਂ ਲੈ ਕੇ ਵੱਡੇ ਸ਼ਹਿਰਾਂ ਤੱਕ ਹਰ ਜਗ੍ਹਾ ਵਿਕਾਸ ਕਰਵਾਇਆ ਜਾ ਰਿਹਾ ਹੈ। ਪੰਜਾਬ ਦੇ ਲੋਕ ਕਾਂਗਰਸ ਦੀਆਂ ਚਾਲਾਂ ਤੋਂ ਭਲੀਭਾਂਤ ਜਾਣੂ ਹੋ ਗਏ ਹਨ ਤੇ ਪੰਜਾਬ ਅੰਦਰ ਕਾਂਗਰਸ ਆਪਣਾ ਆਧਾਰ ਗੁਆ ਚੁੱਕੀ ਹੈ ਤੇ ਲੋਕ ਕਾਂਗਰਸ ਛੱਡ ਕੇ ਅਕਾਲੀ ਦਲ ਨਾਲ ਜੁੜ ਰਹੇ ਹਨ।