jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Tuesday 27 August 2013

ਤਿਵਾੜੀ ਪੰਜਾਬ ਦੀ ਥਾਂ ਦੇਸ਼ ਦੀ ਆਰਥਿਕ ਸਥਿਤੀ ਸਬੰਧੀ ਵਾਈਟ ਪੇਪਰ ਜਾਰੀ ਕਰਵਾਉਣ-ਬਾਦਲ

www.sabblok.blogspot.com
ਲੁਧਿਆਣਾ, 27 ਅਗਸਤ (ਗੁਰਿੰਦਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੇ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵੱਲੋਂ ਪੰਜਾਬ ਦੀ ਆਰਥਿਕ ਸਥਿਤੀ ਬਾਰੇ ਵਾਈਟ ਪੇਪਰ ਜਾਰੀ ਕਰਨ ਦੀ ਮੰਗ ਨੂੰ ਹਾਸੋ-ਹੀਣਾ ਕਰਾਰ ਦਿੰਦਿਆਂ ਸ੍ਰੀ ਤਿਵਾੜੀ ਨੂੰ ਕਿਹਾ ਹੈ ਕਿ ਉਹ ਪੰਜਾਬ ਦੀ ਆਰਥਿਕ ਸਥਿਤੀ ਦਾ ਫਿਕਰ ਕਰਨ ਦੀ ਥਾਂ ਕੇਂਦਰ ਸਰਕਾਰ ਦੀ ਡਾਵਾਡੋਲ ਹੋ ਰਹੀ ਆਰਥਿਕ ਸਥਿਤੀ ਬਾਰੇ ਸੋਚਣ ਅਤੇ ਕੇਂਦਰ ਸਰਕਾਰ ਤੋਂ ਵਾਈਟ ਪੇਪਰ ਜਾਰੀ ਕਰਾਉਣ ਤਾਂ ਜੋ ਪੌਾਡ ਅਤੇ ਡਾਲਰ ਦੀ ਤੁਲਨਾ ਦਿਨ ਬਦਿਨ ਡਿੱਗ ਰਹੀ ਰੁਪਏ ਦੀ ਕੀਮਤ ਬਾਰੇ ਸੱਚਾਈ ਸਾਹਮਣੇ ਆ ਸਕੇ | ਮੁੱਖ ਮੰਤਰੀ ਅੱਜ ਇਥੇ ਹੀਰੋ ਸਾਈਕਲ ਲਿਮਟਿਡ ਦੇ ਚੇਅਰਮੈਨ ਕਮ ਮੈਨੇਜਿੰਗ ਡਾਇਰੈਕਟਰ ਸ੍ਰੀ ਓ. ਪੀ. ਮੰੁਜਾਲ ਦੀ ਜੀਵਨੀ ਉਪਰ ਲਿਖੀ ਪੁਸਤਕ ਰਿਲੀਜ਼ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ | ਉਨ੍ਹਾਂ ਕਿਹਾ ਕਿ ਕਾਂਗਰਸ ਦੀਆਂ ਸਰਕਾਰਾਂ ਨੇ ਆਪਣੀਆਂ ਗਲਤ ਨੀਤੀਆਂ ਨਾਲ 'ਸੋਨੇ ਦੀ ਚਿੜੀ' ਕਹਾਉਣ ਵਾਲੇ ਭਾਰਤ ਦਾ ਨਾਮ 'ਮਿੱਟੀ ਦੀ ਚਿੜੀ' ਬਣਾ ਕੇ ਰੱਖ ਦਿੱਤਾ ਹੈ | ਉਨ੍ਹਾਂ ਕਿਹਾ ਕਿ ਹੁਣ ਰੁਪਏ ਦੀ ਡਿੱਗ ਰਹੀ ਕੀਮਤ ਬਾਰੇ ਕਾਂਗਰਸ ਪਾਰਟੀ ਦੀ ਅਗਵਾਈ ਹੇਠਲੀ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਦੇਸ਼ ਨੂੰ ਦੱਸਣ ਕਿ ਰੁਪਏ ਦੀ ਇੰਨੀ ਮਾੜੀ ਹਾਲਤ ਕਿਉਂ ਹੋਈ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹੋਰਨਾਂ ਪਾਰਟੀਆਂ ਦੇ ਮੁਕਾਬਲੇ ਦੇਸ਼ 'ਤੇ ਲੰਮਾ ਸਮਾਂ ਰਾਜ ਕੀਤਾ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਪੰਜਾਬ ਪ੍ਰਤੀ ਮਤਰੇਈ ਮਾਂ ਵਾਲੇ ਸਲੂਕ ਦੇ ਬਾਵਜੂਦ ਸੂਬੇ ਦੀ ਆਰਥਿਕ ਸਥਿਤੀ ਕਈ ਹੋਰਨਾਂ ਸੂਬਿਆਂ ਦੇ ਮੁਕਾਬਲੇ ਕਾਫ਼ੀ ਬਿਹਤਰ ਹੈ | ਉਨ੍ਹਾਂ ਕਿਹਾ ਕਿ ਅੱਜ ਦੇਸ਼ ਵਿਚ ਉਦਯੋਗਿਕ ਵਿਕਾਸ ਦਰ ਮਨਫ਼ੀ 2.2 ਪ੍ਰਤੀਸ਼ਤ ਹੈ, ਜਦ ਕਿ ਸੂਬੇ ਦੀ ਦਰ ਇਸ ਤੋਂ ਕਿਤੇ ਵੱਧ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ਦੇ ਕਾਰਜਕਾਲ 'ਚ ਦੇਸ਼ ਦੀ ਆਰਥਿਕ ਸਥਿਤੀ ਹੀ ਨਹੀਂ ਵਿਗੜੀ, ਬਲਕਿ ਦੇਸ਼ ਨੂੰ ਅੰਦਰੂਨੀ ਅਤੇ ਬਾਹਰੀ ਸੁਰੱਖਿਆ ਨੂੰ ਵੀ ਭਾਰੀ ਨੁਕਸਾਨ ਪੁੱਜਾ ਹੈ | ਸ: ਬਾਦਲ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਚਲਾਈਆਂ ਜਾ ਰਹੀਆਂ ਸਿਆਸੀ ਸਰਗਰਮੀਆਂ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿਚ ਕਿਹਾ ਕਿ ਉਹ ਉਸ ਉਪਰ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦੇ, ਪਰ ਕੈਪਟਨ ਦੀ ਬਿਆਨਬਾਜ਼ੀ ਅਤੇ ਸਰਗਰਮੀਆਂ ਨੇ ਕਾਂਗਰਸ ਦੀ ਅੰਦਰੂਨੀ ਲੜਾਈ ਜੱਗ ਜਾਹਿਰ ਕਰ ਦਿੱਤੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਕਾਂਗਰਸੀ ਮੰਤਰੀਆਂ ਅਤੇ ਸੰਸਦ ਮੈਂਬਰਾਂ ਦੀ ਪੰਜਾਬ ਲਈ ਜ਼ੀਰੋ ਦੇਣ ਹੈ | ਇਸ ਮੌਕੇ ਲੋਕ ਨਿਰਮਾਣ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ, ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਚਰਨ ਸਿੰਘ ਲੁਹਾਰਾ, ਜਥੇ: ਪ੍ਰੀਤਮ ਸਿੰਘ ਭਰੋਵਾਲ ਆਦਿ ਹਾਜ਼ਰ ਸਨ |

No comments: