jd1

NES

www.sabblok.blogspot.com

LPU

RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Monday 2 September 2013

ਅਜੈਬ ਸਿੰਘ ਸੱਗੂ ਵੈਲਫੇਅਰ ਕੌਂਸਲ ਵਿਸ਼ਾਲ ਆਈ ਕੈਂਪ 20 ਨੂੰ

www.sabblok.blogspot.com

ਅਜੈਬ ਸਿੰਘ ਸੱਗੂ ਵੈਲਫੇਅਰ ਕੌਂਸਲ ਵਿਸ਼ਾਲ ਆਈ ਕੈਂਪ 20 ਨੂੰ
ਜਗਰਾਓਂ, 2 ਸਤੰਬਰ ( ਹਰਵਿੰਦਰ ਸੱਗੂ )—ਇਲਾਕੇ ਦੀ ਪ੍ਰਸਿੱਧ ਸਮਾਜਸੇਵੀ ਸੰਸਥਾ ਸ. ਅਜੈਬ ਸਿੰਘ ਸੱਗੂ ਵੈਲਫੇਅਰ ਕੌਂਸਲ ਰਜਿ. ਦੀ ਮੀਟਿੰਗ ਸਰਪ੍ਰਸਤ ਪ੍ਰਸ਼ੋਤਮ ਲਾਲ ਖਲੀਫਾ ਅਤੇ ਕੰਵਲਜੀਤ ਸਿੰਘ ਮੱਲ੍ਹਾ ਦੀ ਅਗਵਾਈ ਹੇਠ ਗੁਰਦੁਆਰਾ ਵਿਸ਼ਵਕਰਮਾ ਮੰਦਰ ਅੱਡਾ ਰਾਏਕੋਟ ਵਿਖੇ ਹੋਈ। ਇਸ ਮੌਕੇ ਬਾਬਾ ਮੋਹਨ ਸਿੰਘ ਸੱਗੂ ਜੀ ਦੇ ਅਸ਼ੀਰਵਾਦ ਅਤੇ ਵਿਸੇਸ਼ ਸਹਿਯੋਗ ਸਦਕਾ ਸ. ਅਜੈਬ ਸਿੰਘ ਸੱਗੂ ਜੀ ਦੀ ਯਾਦ ਵਿਚ ਹਰੇਕ ਸਾਲ ਵਾਂਗ ਇਸ ਵਾਰ 22 ਸਤੰਬਰ ਦਿਨ ਐਤਵਾਰ ਨੂੰ ਲਗਾਏ ਜਾ ਰਹੇ 10ਵੇਂ ਅੱਖਾਂ ਦਾ ਫ੍ਰੀ ਚੈਕਅੱਪ ਅਤੇ ਅਪ੍ਰੇਸ਼ਨ ਕੈਂਪ ਦੀ ਸਫਲਤਾ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਆਗੂ ਪ੍ਰਵੀਨ ਜੈਨ, ਨਰੇਸ਼ ਗੁਪਤਾ, ਰਾਕੇਸ਼ ਸਿੰਗਲਾ ਅਤੇ ਰਵਿੰਦਰ ਜੈਨ ਨੇ ਕਿਹਾ ਕਿ ਇਸ ਵਾਰ 22 ਸਤੰਬਰ ਦਿਨ ਐਤਵਾਰ ਨੂੰ ਲਗਾਏ ਜਾ ਰਹੇ ਵਿਸ਼ਾਲ ਚੈਕਅਪ ਅਤੇ ਅਪ੍ਰੇਸ਼ਨ ਕੈਂਪ ਦੌਰਾਨ ਸਟੇਟ ਐਵਾਰਡੀ ਡਾ. ਰਮੇਸ਼ ਮਨਸੂਰਾਂ ਆਈ ਸਰਜਨ ਦੀਆਂ ਸੇਵਾਵਾਂ ਲਈਆਂ ਜਾਣਗੀਆਂ। ਇਸ ਕੈਂਪ ਵਿਚ ਹਲਕਾ ਵਿਧਾਇਕ ਐਸ. ਆਰ. ਕਲੇਰ, ਸਾਬਕਾ ਸੰਸਦ ਮੈਂਬਰ ਗੁਰਚਰਨ ਸਿੰਘ ਗਾਲਿਬ, ਸਾਬਕਾ ਵਿਧਾਇਕ ਭਾਗ ਸਿੰਘ ਮੱਲ੍ਹਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਹਰਸੁਰਿੰਦਰ ਸਿੰਘ ਗਿੱਲ, ਡਾ. ਨਰਿੰਦਰ ਸਿੰਘ, ਸੇਂਟ ਮਹਾਂ ਪ੍ਰਗਿਆ ਸਕੂਲ ਦੇ ਡਾਇਰੈਕਟਰ ਵਿਸ਼ਾਲ ਜੈਨ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਨਗੇ ਅਤੇ ਸ਼੍ਰੀਮਤੀ ਤ੍ਰਿਸ਼ਲਾ ਜੈਨ ਨੂੰ ਮਦਰ ਟਰੇਸਾ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਮੀਟਿੰਗ 'ਚ ਲੰਗਰ ਕਮੇਟੀ ਦੇ ਪ੍ਰਧਾਨ ਬਲਵੰਤ ਸਿੰਘ, ਸੰਸਥਾ ਦੇ ਆਗੂ ਜਸਪਾਲ ਸਿੰਘ ਹੇਰਾਂ, ਮਹਿੰਦਰਜੀਤ ਸਿੰਘ ਵਿੱਕੀ, ਕੌਂਸਲਰ ਕੰਵਰਪਾਲ ਸਿੰਘ, ਡਾ. ਠਾਕਰ ਸਿੰਘ ਰਾਜੋਆਣਾ,  ਸੁਖਪਾਲ ਸਿੰਘ ਖੈਰਾ, ਪ੍ਰਵੀਨ ਮਿੱਤਲ, ਡਾ. ਮਲਕੀਤ ਸਿੰਘ ਅਖਾੜਾ ਤੋਂ ਇਲਾਵਾ ਸੰਸਥਾ ਦੇ ਕਈ ਹੋਰ ਮੈਂਬਰ ਮੌਜੂਦ ਸਨ।

No comments: