jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Sunday 8 September 2013

ਪੰਜਾਬੀ ਭਵਨ ਵਿਖੇ ਵਿਸ਼ੇਸ਼ ਸਮਾਗਮ 22 ਸਤੰਬਰ ਨੂੰ

www.sabblok.blogspot.com
ਵੱਡਾ ਕਰਨ ਲਈ
ਇਮੇਜ ਕਲਿੱਕ ਕਰੋ 
ਲੁਧਿਆਣਾ : 07 ਸਤੰਬਰ (ਰੈਕਟਰ ਕਥੂਰੀਆ): ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਪ੍ਰਧਾਨ ਪ੍ਰੋ. ਗੁਰਭਜਨ ਸਿੰਘ ਗਿੱਲ, ਸੀਨੀਅਰ ਮੀਤ ਪ੍ਰਧਾਨ ਡਾ. ਅਨੂਪ ਸਿੰਘ ਅਤੇ ਜਨਰਲ ਸਕੱਤਰ ਡਾ. ਸੁਖਦੇਵ ਸਿੰਘ ਸਿਰਸਾ ਨੇ ਸਾਂਝੇ ਤੌਰ 'ਤੇ ਦਸਿਆ ਕਿ ਅਕਾਡਮੀ ਦਾ ਸਰਵ ਉੱਚ ਸਨਮਾਨ ਫ਼ੈਲੋਸ਼ਿਪ ਪ੍ਰਿੰ. ਪ੍ਰੇਮ ਸਿੰਘ ਬਜਾਜ ਜੀ ਨੂੰ ਅਤੇ ਪ੍ਰੋ. ਕੁਲਵੰਤ ਜਗਰਾਉਂ ਯਾਦਗਾਰੀ ਪੁਰਸਕਾਰ ਪ੍ਰੋ. ਕਮਲਪ੍ਰੀਤ ਕੌਰ ਸਿੱਧੂ ਦੀ ਪੁਸਤਕ 'ਉਨੀਂਦਰੇ ਚਿਰਾਗ਼' ਨੂੰ 22 ਸਤੰਬਰ, 2013, ਦਿਨ ਐਤਵਾਰ ਨੂੰ ਸਵੇਰੇ 10 ਵਜੇ ਪੰਜਾਬੀ ਭਵਨ, ਲੁਧਿਆਣਾ ਵਿਖੇ ਪ੍ਰਦਾਨ ਕੀਤਾ ਜਾਵੇਗਾ। ਇਸ ਸਮਾਗਮ ਦੀ ਪ੍ਰਧਾਨਗੀ ਅਕਾਡਮੀ ਦੇ ਸਾਬਕਾ ਪ੍ਰਧਾਨ, ਸੈਂਟਰਲ ਯੂਨੀਵਰਸਿਟੀ, ਬਠਿੰਡਾ ਦੇ ਚਾਂਸਲਰ, ਪਦਮ ਵਿਭੂਸ਼ਨ ਡਾ. ਸ. ਸ. ਜੌਹਲ ਕਰਨਗੇ।
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰੈੱਸ ਸਕੱਤਰ *ਡਾ. ਗੁਲਜ਼ਾਰ ਸਿੰਘ ਪੰਧੇਰ ਵੱਲੋਂ ਜਾਰੀ ਸੂਚਨਾ ਦੇ ਮੁਤਾਬਿਕ   ਇਸ ਮੌਕੇ 'ਤੇ ਪ੍ਰਸਿੱਧ ਲੇਖਕ ਸ. ਰਘਬੀਰ ਸਿੰਘ 'ਭਰਤ' (ਮਾਛੀਵਾੜਾ) ਦਾ ਅਕਾਡਮੀ ਦੀ ਵੱਡ ਆਕਾਰੀ ਪੁਸਤਕ 'ਪੰਜਾਬੀ ਸ਼ਾਇਰਾਂ ਦਾ ਤਜ਼ਕਰਾ' ਦਾ ਸ਼ਾਹਮੁਖੀ ਤੋਂ ਗੁਰਮੁਖੀ ਵਿਚ ਲਿੱਪੀਅੰਤਰ ਕਰਨ ਦੀਆਂ ਸੇਵਾਵਾਂ ਨੂੰ ਮੁੱਖ ਰਖਦਿਆਂ ਅਕਾਡਮੀ ਵਲੋਂ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਸਨਮਾਨਤ ਵਿਦਵਾਨਾਂ ਨੂੰ ਨਕਦ ਰਾਸ਼ੀ, ਦੋਸ਼ਾਲੇ ਅਤੇ ਸਨਮਾਨ-ਪੱਤਰ ਦੇ ਸਨਮਾਨਿਤ ਕੀਤਾ ਜਾਵੇਗਾ।
ਉਹਨਾਂ ਦਸਿਆ ਕਿ ਪ੍ਰਿੰ. ਪ੍ਰੇਮ ਸਿੰਘ ਬਜਾਜ ਬਾਰੇ ਪ੍ਰੋ. ਰਵਿੰਦਰ ਭੱਠਲ, ਉਨੀਂਦਰੇ ਚਿਰਾਗ਼ ਬਾਰੇ ਸ. ਸੁਵਰਨ ਸਿੰਘ ਵਿਰਕ ਅਤੇ ਪ੍ਰੋ. ਕੁਲਵੰਤ ਜਗਰਾਉਂ-ਸਿਰਜਣਾ ਤੇ ਸਰੋਕਾਰ ਬਾਰੇ ਪ੍ਰੋ. ਕ੍ਰਿਸ਼ਨ ਸਿੰਘ ਆਪਣੇ ਆਪਣੇ ਖੋਜ-ਪੱਤਰ ਪੜ੍ਹਨਗੇ।
ਸਮੂਹ ਪੰਜਾਬੀ ਪ੍ਰੇਮੀਆਂ ਨੂੰ ਇਸ ਸਨਮਾਨ ਸਮਾਗਮ ਵਿਚ ਸ਼ਾਮਲ ਹੋਣ ਦਾ ਹਾਰਦਿਕ ਸੱਦਾ ਹੈ।

No comments: