jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Monday 9 September 2013

ਮੁਜ਼ੱਫਰਨਗਰ ਦੰਗਾ- ਮਰਨ ਵਾਲਿਆਂ ਦੀ ਗਿਣਤੀ ਹੁਣ ਤੱਕ 31 ਹੋਈ

www.sabblok.blogspot.com


mujjfarnagar1
ਲਖਨਊ- ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ‘ਚ ਫੌਜ ਦੀ ਤਾਇਨਾਤੀ ਦੇ ਬਾਵਜੂਦ ਫਿਰਕੂ ਹਿੰਸਾ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਜ਼ਿਲੇ ‘ਚ ਸੋਮਵਾਰ ਨੂੰ ਵੀ ਹਿੰਸਾ ਦੀਆਂ ਕੁਝ ਵਾਰਦਾਤਾਂ ਹੋਈਆਂ ਹਨ ਅਤੇ ਸ਼ੁੱਕਰਵਾਰ ਦੀ ਰਾਤ ਹੋਏ ਦੰਗਿਆਂ ‘ਚ ਹੁਣ ਤੱਕ 31 ਲੋਕਾਂ ਦੀ ਮੌਤ ਹੋ ਚੁਕੀ ਹੈ। ਗ੍ਰਹਿ ਵਿਭਾਗ ਦੇ ਮੁੱਖ ਸਕੱਤਰ ਆਰ. ਐੱਨ. ਸ਼੍ਰੀਵਾਸਤਵ ਨੇ ਦੱਸਿਆ ਕਿ ਦੰਗਿਆਂ ‘ਚ ਹੁਣ ਤੱਕ 31 ਲੋਕਾਂ ਦੀ ਮੌਤ ਹੋ ਚੁਕੀ ਹੈ। ਉਨ੍ਹਾਂ ਨੇ ਦੱਸਿਆ ਕਿ ਕਰਫਿਊ ਦੀ ਉਲੰਘਣਾ ਦੇ ਮਾਮਲੇ ‘ਚ ਭਾਜਪਾ ਦੇ ਚਾਰ ਵਿਧਾਇਕਾਂ ਅਤੇ ਕਾਂਗਰਸ ਦੇ ਇਕ ਸਾਬਕਾ ਸੰਸਦ ਮੈਂਬਰ ਦੇ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ ਹੈ। ਇਨ੍ਹਾਂ ‘ਚ ਭਾਜਪਾ ਵਿਧਾਨਮੰਡਲ ਦਲ ਦੇ ਨੇਤਾ ਹੁਕੁਮ ਸਿੰਘ, ਉਨ੍ਹਾਂ ਦੀ ਪਾਰਟੀ ਦੇ ਵਿਧਾਇਕ ਸੁਰੇਸ਼ ਰਾਣਾ, ਭਾਰਤੇਂਦੁ, ਸੰਗੀਤ ਸੋਮ ਅਤੇ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਹਰਿੰਦਰ ਮਲਿਕ ਸ਼ਾਮਲ ਹਨ। ਇਸ ਦੌਰਾਨ ਪੁਲਸ ਡਿਪਟੀ ਕਮਿਸ਼ਨਰ, ਰਾਜਕੁਮਾਰ ਵਿਸ਼ਵਕਰਮਾ ਨੇ ਦੱਸਿਆ ਕਿ ਮੁਜ਼ੱਫਰਨਗਰ ‘ਚ ਹਿੰਸਾ ਅਜੇ ਪੂਰੀ ਤਰ੍ਹਾਂ ਰੁਕੀ ਨਹੀਂ ਹੈ ਅਤੇ ਮੀਰਾਪੁਰ ‘ਚ ਸੋਮਵਾਰ ਨੂੰ ਵੀ ਇਕ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ।
ਹਾਲਾਤ ‘ਤੇ ਨਜ਼ਰ ਰੱਖ ਰਹੇ ਉੱਚ ਪੁਲਸ ਡਿਪਟੀ ਕਮਿਸ਼ਨਰ, ਅਰੁਣ ਕੁਮਾਰ ਨੇ ਮੁਜ਼ੱਫਰਨਗਰ ‘ਚ ਪੱਤਰਕਾਰਾਂ ਨੂੰ ਦੱਸਿਆ ਕਿ ਸ਼ਨੀਵਾਰ ਦੀ ਰਾਤ ਨੂੰ ਸ਼ੁਰੂ ਹੋਈ ਹਿੰਸਾ ‘ਚ ਜ਼ਖਮੀ 45 ਲੋਕਾਂ ਦਾ ਹਸਪਤਾਲ ‘ਚ ਇਲਾਜ ਕੀਤਾ ਜਾ ਰਿਹਾ ਹੈ। ਕੁਮਾਰ ਨੇ ਦੱਸਿਆ ਕਿ ਜ਼ਿਲੇ ਦੇ ਫੁਗਾਨਾ, ਸ਼ਾਹਪੁਰ ਅਤੇ ਧੌਰਾਕਲਾਂ ‘ਚ ਸਾਰੇ ਹਥਿਆਰਾਂ ਦੇ ਲਾਇਸੈਂਸ ਰੱਦ ਕੀਤੇ ਜਾਣਗੇ। ਇਸ ਤੋਂ ਇਲਾਵਾ ਹਿੰਸਾ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਿਤ ਰਹੇ ਫੁਗਾਨਾ ਦੇ ਥਾਣਾ ਇੰਚਾਰਜ਼ ਓਮਵੀਰ ਨੂੰ ਹਟਾ ਦਿੱਤਾ ਗਿਆ ਹੈ। ਇਸ ਦੌਰਾਨ ਗ੍ਰਹਿ ਵਿਭਾਗ ਦੇ ਸਕੱਤਰ ਕਮਲ ਸਕਸੈਨਾ ਨੇ ਲਖਨਊ ਨੂੰ ਦੱਸਿਆ ਕਿ ਹਿੰਸਾ ਦੇ ਮਾਮਲੇ ‘ਚ ਹੁਣ ਤੱਕ 200 ਤੋਂ ਜ਼ਿਆਦਾ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

No comments: