jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Tuesday, 10 September 2013

ਮੁਜ਼ੱਫ਼ਰਨਗਰ ਹਿੰਸਾ ਮਿ੍ਤਕਾਂ ਦੀ ਗਿਣਤੀ 40 ਹੋਈ

www.sabblok.blogspot.com


ਮੁਜ਼ੱਫਰਨਗਰ, 10 ਸਤੰਬਰ -ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਅਤੇ ਉਸ ਦੇ ਆਸ ਪਾਸ ਦੇ ਇਲਾਕਿਆਂ ਵਿਚ ਭੜਕੀ ਹਿੰਸਾ ਕਾਰਨ ਹਾਲੇ ਵੀ ਤਣਾਅ ਬਰਕਰਾਰ ਹੈ | ਬੀਤੀ ਦੇਰ ਰਾਤ ਨੂੰ ਹੋਈ ਤਾਜ਼ਾ ਹਿੰਸਾ ਵਿਚ ਅੱਠ ਹੋਰ ਵਿਅਕਤੀਆਂ ਦੀ ਮੌਤ ਹੋ ਗਈ, ਜਿਸ ਨਾਲ ਮਿ੍ਤਕਾਂ ਦੀ ਗਿਣਤੀ 40 ਹੋ ਗਈ ਹੈ | ਜ਼ਿਲ੍ਹਾ ਮੈਜਿਸਟ੍ਰੇਟ ਖੁਸ਼ਹਾਲ ਰਾਜ ਨੇ ਦੱਸਿਆ ਕਿ ਅੱਜ ਬਾਅਦ ਦੁਪਹਿਰ 3:30 ਵਜੇ ਤੋਂ ਕੋਤਵਾਲੀ, ਸਿਵਲ ਲਾਈਨਜ਼ ਅਤੇ ਨਈ ਨੰਦੀ ਇਲਾਕੇ ਵਿਚ ਕਰਫਿਊ ਵਿਚ ਦੋ ਘੰਟਿਆਂ ਦੀ ਢਿੱਲ ਦਿੱਤੀ ਗਈ, ਜਿਸ ਦੌਰਾਨ ਲੋਕਾਂ ਨੇ ਜ਼ਰੂਰੀ ਵਰਤੋਂ ਦੀਆਂ ਚੀਜ਼ਾਂ ਖਰੀਦੀਆਂ | ਉੱਤਰ ਪ੍ਰਦੇਸ਼ ਦੇ ਗ੍ਰਹਿ ਸਕੱਤਰ ਕਮਲ ਸੈਕਸੇਨਾ ਨੇ ਦੱਸਿਆ ਕਿ ਮੁਜ਼ੱਫਰਨਗਰ ਦੰਗਿਆਂ ਦਾ ਅਸਰ ਉਸ ਦੇ ਆਸ-ਪਾਸ ਮੇਰਠ, ਹਾਪੁੜ ਅਤੇ ਸ਼ਮਲੀ ਸਮੇਤ ਕਈ ਜ਼ਿਲਿ੍ਹਆਂ ਵਿਚ ਪਿਆ ਹੈ |
ਉਨ੍ਹਾਂ ਦੱਸਿਆ ਕਿ ਹਿੰਸਾ ਭੜਕਾਉਣ ਦੇ ਦੋਸ਼ ਵਿਚ ਹੁਣ ਤੱਕ 366 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਅਤੇ 46 ਵਿਅਕਤੀਆਂ ਖਿਲਾਫ ਨਾਮਜ਼ਦਗੀ ਦਰਜ ਕੀਤੀ ਗਈ ਹੈ। ਸ੍ਰੀ ਸੈਕਸੇਨਾ ਨੇ ਦੱਸਿਆ ਕਿ ਹਿੰਸਾ ਕਾਰਨ ਇਕੱਲੇ ਮੁਜ਼ੱਫਰਨਗਰ ਵਿਚ ਹੀ 32 ਲੋਕ ਮਾਰੇ ਜਾ ਚੁੱਕੇ ਹਨ, ਇਸ ਤੋਂ ਇਲਾਵਾ ਮੇਰਠ ਵਿਚ ਦੋ, ਜਦਕਿ ਹਾਪਰ, ਬਾਗਪਤ, ਸ਼ਾਮਲੀ ਅਤੇ ਮੇਰਠ ਵਿਚ ਇਕ ਇਕ ਵਿਅਕਤੀ ਦੀ ਮੌਤ ਹੋਈ ਹੈ। ਸੂਤਰਾਂ ਅਨੁਸਾਰ ਸ਼ਹਿਰੀ ਇਲਾਕਿਆਂ ਵਿਚ ਸਥਿਤੀ ਕੰਟਰੋਲ ਵਿਚ ਹੈ ਪੇਂਡੂ ਇਲਾਕਿਆਂ ਵਿਚ ਸਥਿਤੀ ਸੁਧਾਰਨ ਲਈ ਪੁਲਿਸ ਅਤੇ ਸੈਨਾ ਦੇ ਜਵਾਨਾਂ ਨੂੰ ਸਖਤ ਮਿਹਨਤ ਕਰਨੀ ਪੈ ਰਹੀ ਹੈ।
ਪ੍ਰਧਾਨ ਮੰਤਰੀ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਦੋ-ਦੋ ਲੱਖ ਰੁਪਏ ਦੇਣ ਦਾ ਐਲਾਨ
ਨਵੀਂ ਦਿੱਲੀ, (ਏਜੰਸੀ)-ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨੇ ਮੁਜ਼ੱਫਰਨਗਰ ਵਿਚ ਵਾਪਰੀਆਂ ਹਿੰਸਕ ਘਟਨਾਵਾਂ ਦੇ ਦੌਰਾਨ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨੂੰ ਦੋ-ਦੋ ਲੱਖ ਰੁਪਏ ਦੀ ਮਾਲੀ ਮਦਦ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਹਿੰਸਾ ਦੌਰਾਨ ਜ਼ਖਮੀ ਹੋਏ ਵਿਅਕਤੀਆਂ ਨੂੰ ਪੰਜਾਹ-ਪੰਜਾਹ ਰੁਪਏ ਦਾ ਮੁਆਵਜ਼ਾ ਦੇਣ ਦਾ ਵੀ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਦਫਤਰ ਵੱਲੋਂ ਜਾਰੀ ਇਕ ਬਿਆਨ ਅਨੁਸਾਰ ਇਹ ਰਾਸ਼ੀ ਪ੍ਰਧਾਨ ਮੰਤਰੀ ਰਾਹਤ ਫੰਡ ਵਿਚੋਂ ਦਿੱਤੀ ਜਾਵੇਗੀ। ਉਨ੍ਹਾਂ ਸੂਬਾ ਸਰਕਾਰ ਨੂੰ ਹਰ ਸੰਭਵ ਮਦਦ ਦੇਣ ਦਾ ਵੀ ਭਰੋਸਾ ਦਿੱਤਾ ਹੈ।
ਅਖਿਲੇਸ਼ ਵੱਲੋਂ ਸ਼ਰਾਰਤੀਆਂ ਨੂੰ ਸਖਤ ਕਾਰਵਾਈ ਦੀ ਚਿਤਾਵਨੀ
ਲਖਨਊ, (ਏਜੰਸੀ)- ਇਸੇ ਦੌਰਾਨ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਅਖਿਲੇਸ਼ ਯਾਦਵ ਨੇ ਪੁਲਿਸ ਪ੍ਰਸ਼ਾਸਨ ਨੂੰ ਆਦੇਸ਼ ਦਿੱਤਾ ਕਿ ਹਿੰਸਾ ਨੂੰ ਰੋਕਣ ਲਈ ਸਖਤ ਕਦਮ ਚੁੱਕੇ ਜਾਣ। ਅੱਜ ਲਖਨਊ ਵਿਖੇ ਆਪਣੇ ਮੰਤਰੀ ਮੰਡਲ ਦੀ ਬੈਠਕ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਜਨਤਾ ਨੂੰ ਸ਼ਾਂਤੀ ਅਤੇ ਆਪਸੀ ਭਾਈਚਾਰਾ ਬਣਾਈ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਹਿੰਸਾ ਲਈ ਜ਼ਿੰਮੇਵਾਰ ਲੋਕਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਤੇ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੋ ਲੋਕ ਆਪਣਾ ਘਰ ਛੱਡ ਕੇ ਦੂਜੇ ਥਾਵਾਂ 'ਤੇ ਜਾ ਰਹੇ ਹਨ ਉਨ੍ਹਾਂ ਨੂੰ ਪੂਰੀ ਸੁਰੱਖਿਆ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਮਾਜ ਦੇ ਜਿਨ੍ਹਾਂ ਦੋ ਫਿਰਕਿਆਂ ਵਿਚ ਲੜਾਈ ਕਾਰਨ ਹਿੰਸਾ ਫੈਲੀ ਹੈ, ਉਨ੍ਹਾਂ 'ਤੇ ਵੀ ਸਖਤ ਕਾਰਵਾਈ ਕੀਤੀ ਜਾਵੇਗੀ।

No comments: