jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Saturday 7 September 2013

ਫੇਸਬੁੱਕ ‘ਤੇ ਪੰਜਾਬ ਨੂੰ ਦਹਿਲਾਉਣ ਦੀ ਸਾਜਿਸ਼, 8 ਗ੍ਰਿਫਤਾਰ

www.sabblok.blogspot.com

ਫੇਸਬੁੱਕ 'ਤੇ ਪੰਜਾਬ ਨੂੰ ਦਹਿਲਾਉਣ ਦੀ ਸਾਜਿਸ਼, 8 ਗ੍ਰਿਫਤਾਰ

ਫਤਹਿਗੜ੍ਹ ਸਾਹਿਬ- ਫਤਹਿਗੜ੍ਹ ਸਾਹਿਬ ਪੁਲਸ ਨੇ 21 ਤੋਂ 25 ਸਾਲ ਦੀ ਉਮਰ ਦੇ 8 ਅਜਿਹੇ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ ਜੋ ਫੇਸਬੁੱਕ ਦੇ ਜ਼ਰੀਏ ਸੰਪਰਕ ਵਿਚ ਰਹਿ ਕੇ ਪੰਜਾਬ ‘ਚ ਮੁੜ ਤੋਂ ਦਹਿਸ਼ਤ ਫੈਲਾਉਣ ਦੀ ਤਿਆਰੀ ਕਰ ਰਹੇ ਸਨ। ਗ੍ਰਿਫਤਾਰ ਨੌਜਵਾਨਾਂ ਪਾਸੋਂ 6 ਪਿਸਟਲ ਵੀ ਬਰਾਮਦ ਕੀਤੇ ਗਏ ਹਨ। ਫਤਿਹਗੜ੍ਹ ਸਾਹਿਬ ਦੇ ਐਸ. ਐਸ. ਪੀ. ਜੀ. ਐਸ. ਚੌਹਾਨ ਨੇ ਇਕ ਪੱਤਰਕਾਰ ਸੰਮੇਲਨ ਦੌਰਾਨ ਦੱਸਿਆ ਕਿ ਇਹ ਲੋਕ ਫੇਸਬੁੱਕ ਦੇ ਰਾਹੀਂ ਦਹਿਸ਼ਤ ਫੈਲਾਉਣ ਦੀ ਯੋਜਨਾ ਬਣਾ ਰਹੇ ਸਨ। ਪੁਲਸ ਨੇ ਜਦੋਂ ਇਨ੍ਹਾਂ ਦੀ ਫੇਸਬੁੱਕ ਜ਼ਰੀਏ ਹੋਈ ਗੱਲਬਾਤ ‘ਤੇ ਨਜ਼ਰ ਰੱਖੀ ਤਾਂ ਇਨ੍ਹਾਂ ਦੀ ਯੋਜਨਾ ਦਾ ਖੁਲਾਸਾ ਹੋਇਆ।
ਪੁਲਸ ਜਾਂਚ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਫੜੇ ਗਏ ਨੌਜਵਾਨ ਕਿਸੇ ਖਾਸ ਸੰਗਠਨ ਦੇ ਖਾਸ ਵਿਅਕਤੀਆਂ ਨੂੰ ਨਿਸ਼ਾਨੇ ‘ਤੇ ਲੈ ਕੇ ਦਹਿਸ਼ਤ ਫੈਲਾਉਣਾ ਚਾਹੁੰਦੇ ਸਨ।
ਬੀਤੇ ਦਿਨੀਂ ਖੁਫੀਆ ਏਜੰਸੀਆਂ ਵਲੋਂ ਜਾਰੀ ਕੀਤੀਆਂ ਗਈਆਂ ਰਿਪੋਰਟਾਂ ਵਿਚ ਕਿਹਾ ਗਿਆ ਹੈ ਕਿ ਕੁਝ ਸ਼ਰਾਰਤੀ ਅਨਸਰ ਪੰਜਾਬ ਵਿਚ ਮੁੜ ਤੋਂ ਅੱਤਵਾਦ ਨੂੰ ਸੁਰਜੀਤ ਕਰਨਾ ਚਾਹੁੰਦੇ ਹਨ। ਗ੍ਰਹਿ ਮੰਤਰੀ ਸੁਸ਼ੀਲ ਕੁਮਾਰ ਸ਼ਿੰਦੇ ਵੀ ਪੰਜਾਬ ਦੇ ਮਾਹੌਲ ਨੂੰ ਖਰਾਬ ਕੀਤੇ ਜਾਣ ਦੀ ਸੂਚਨਾ ਬਾਰੇ ਪੁਸ਼ਟੀ ਕਰ ਚੁੱਕੇ ਹਨ। ਅਜਿਹੇ ਵਿਚ ਫਤਿਹਗੜ੍ਹ ਸਾਹਿਬ ਪੁਲਸ ਵਲੋਂ ਗ੍ਰਿਫਤਾਰ ਕੀਤੇ ਗਏ ਇਨ੍ਹਾਂ ਨੌਜਵਾਨਾਂ ਦੇ ਮਾਮਲੇ ਤੋਂ ਇਹ ਸਾਫ ਹੋ ਗਿਆ ਹੈ ਕਿ ਪੁਲਸ ਅਜਿਹੇ ਮਾਮਲਿਆਂ ਵਿਚ ਕਿਸੇ ਤਰ੍ਹਾਂ ਦੀ ਕੁਤਾਹੀ ਨਹੀਂ ਵਰਤਣਾ ਚਾਹੁੰਦੀ।

No comments: