jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Wednesday, 11 September 2013

ਸਿੱਖਿਆਵਾਂ ਸੰਸਥਾਵਾਂ ਵਿਚ ਯੋਗ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਸਕੀਮਾਂ ਦਾ ਲਾਭ ਯਕੀਨੀ ਬਣਇਆ ਜਾਵੇ – ਅਵਿਨਾਸ਼ ਚੰਦਰ

www.sabblok.blogspot.com

ਚੰਡੀਗੜ, 11 ਸਤੰਬਰ ( ਬਿਊਰੋ) ਪੰਜਾਬ ਸਰਕਾਰ ਰਾਜ ਦੇ ਸਮੁੱਚੇ ਯੋਗ ਵਿਦਿਆਰਥੀਆਂ ਨੂੰ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਅਤੇ ਹੋਰ ਵੱਖ ਵੱਖ ਸਕੀਮਾਂ ਦਾ ਲਾਭ ਦੇਣ ਲਈ ਵਚਨਬੱਧ ਹੈ। ਇਸ ਗੱਲ ਦੀ ਜਾਣਕਾਰੀ ਦਿੰਦਿਆਂ ਮੁੱਖ ਸੰਸਦੀ ਸਕੱਤਰ (ਉਚੇਰੀ ਸਿੱਖਿਆ) ਸ਼੍ਰੀ ਅਵਿਨਾਸ਼ ਚੰਦਰ ਨੇ ਉਚੇਰੀ ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਰਾਜ ਵਿਚ ਵੱਖ ਵੱਖ ਸਕਾਲਰਸ਼ਿਪ ਸਕੀਮਾਂ ਦਾ ਲਾਭ ਦੇਣਾ ਯਕੀਨੀ ਬਣਾਉਣ ਲਈ ਮੀਟਿੰਗ ਕੀਤੀ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰਾਜ ਵਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਸਕਾਲਰਸ਼ਿਪ ਸਕੀਮਾਂ ਸਹੀ ਅਤੇ ਯੋਗ ਤਰੀਕੇ ਨਾਲ ਲਾਗੂ ਕੀਤੀਆਂ ਜਾਣ। ਉਨ•ਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਰਾਜ ਵਿਚ ਉਚੇਰੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਪੰਜਾਬ ਸਰਕਾਰ ਵਲੋਂ ਡਾ. ਹਰਗੋਬਿੰਦ ਖੁਰਾਨਾ ਸਕਾਲਰਸ਼ਿਪ ਸਕੀਮ ਅਧੀਨ ਸਰਕਾਰੀ ਆਦਰਸ਼ ਸਕੂਲਾਂ ਵਿਚ ਪੜ•ਦੇ ਹੋਣਹਾਰ ਬੱਚੇ ਜੋ 10ਵੀਂ ਜਮਾਤ ਵਿਚੋਂ 80 ਫੀਸਦੀ ਜਾਂ ਇਸ ਤੋਂ ਵੱਧ ਨੰਬਰ ਲੈਂਦੇ ਹਨ ਤਾਂ ਉਨ•ਾਂ ਨੂੰ ਸਰਕਾਰ ਵਲੋਂ 11ਵੀਂ ਅਤੇ 12ਵੀਂ ਜਮਾਤ ਲਈ 30,000 ਰੁਪਏ ਸਲਾਨਾ ਦਿੱਤਾ ਜਾਂਦਾ ਹੈ ਅਤੇ ਇੋਸ ਸਕੀਮ ਲਈ ਸਾਲ 2013-14 ਲਈ 15 ਕਰੋੜ ਰੁਪਏ ਰੱਖੇ ਗਏ ਹਨ ਅਤੇ ਇਸ ਸਕੀਮ ਦਾ ਲਾਭ ਕਾਲਜਾਂ ਅਤੇ ਯੂਨੀਵਰਸਿਟੀ ਵਿਚ ਪੜ•ਦੇ ਵਿਦਿਆਰਥੀਆਂ ਨੂੰ ਵੀ ਅਧਾਰਿਤ ਸਕਾਲਰਸ਼ਿਪ ਦਿੱਤੇ ਜਾਂਦੇ ਹਨ ਤਾਂ ਜੋ ਉਹ ਆਪਣੀ ਉਚੇਰੀ ਸਿੱਖਿਆ ਪ੍ਰਾਪਤ ਅਤੇ ਮੁਕੰਮਲ ਕਰ ਸਕਣ।
ਉਨ•ਾਂ ਉਚੇਰੀ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਉਹ ਰਾਜ ਦੇ ਸਰਕਾਰੀ ਸੀਨੀਅਰ ਸਕੂਲਾਂ ਅਤੇ ਕਾਲਜਾਂ ਵਿਚ ਵੱਖ ਵੱਖ ਸਕਾਲਰਸ਼ਿਪ ਸਕੀਮਾਂ ਨੂੰ ਸਹੀ ਢੰਗ ਨਾਲ ਲਾਗੂ ਕਰਵਾਉਣ। ਉਨ•ਾਂ ਕਿਹਾ ਕਿ ਅਣਗਹਿਲੀ ਵਰਤਣ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।

No comments: