jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Monday 2 September 2013

ਸੁਖਬੀਰ ਨੇ ਪਾਰਟੀ ਮੁਖੀ ਵਜੋਂ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ’

www.sabblok.blogspot.com

ਬਟਾਲਾ/ਗੁਰਦਾਸਪੁਰ ਝ ਸੁਖਬੀਰ ਸਿੰਘ ਮੱਲ੍ਹੀ-ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਮੁਖੀ ਵਜੋਂ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ ਹੈ ਅਤੇ ਉਨ੍ਹਾਂ ਨੇ ਆਪਣੀ ਪ੍ਰਧਾਨਗੀ ਦੌਰਾਨ ਸਾਰੇ ਇਮਤਿਹਾਨ ਸਫਲਤਾਪੂਰਵਕ ਪਾਸ ਕੀਤੇ ਹਨ। ਕਾਦੀਆਂ ਵਿਧਾਨ ਸਭਾ ਹਲਕੇ ਦੇ ਸੰਗਤ ਦਰਸ਼ਨ ਪ੍ਰੋਗਰਾਮ ਹੇਠ ਆਖਰੀ ਤੇ ਤੀਸਰੇ ਦਿਨ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਵੀ ਪਾਰਟੀ ਦੇ ਮੁਖੀ ਦਾ ਸਭ ਤੋਂ ਔਖਾ ਇਮਤਿਹਾਨ ਉਸ ਦੀ ਪਾਰਟੀ ਦੀ ਚੌਣਾਂ ਦੌਰਾਨ ਦਿਖਾਈ ਗਈ ਕਾਰਗੁਜ਼ਾਰੀ ਹੁੰਦਾ ਹੈ। ਉਨ੍ਹਾਂ ਕਿਹਾ ਕਿ ਰਾਜ ਵਿਧਾਨ ਸਭਾ ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਲਗਾਤਾਰ ਵੱਡੀ ਜਿੱਤ ਤੋਂ ਇਲਾਵਾ ਉਨ੍ਹਾਂ ਨੇ ਦਿੱਲੀ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਵੱਖ-ਵੱਖ ਸਮਿਆਂ ਦੌਰਾਨ ਰਾਜ ਵਿਚ ਹੋਈਆ ਉਪ ਚੋਣਾਂ ਵਿਚ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਮੁਖੀ ਵਜੋਂ ਆਪਣੀ ਕਾਬਲੀਅਤ ਨੂੰ ਸਿੱਧ ਕੀਤਾ ਹੈ। ਕੀ ਮੰਗਲਵਾਰ ਨੂੰ ਅੰਮ੍ਰਿਤਸਰ ਵਿਖੇ ਸ. ਸੁਖਬੀਰ ਸਿੰਘ ਬਾਦਲ ਮੁੜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਚੁਣੇ ਜਾਣਗੇ, ਬਾਰੇ ਸੁਆਲ ਉਤੇ ਟਿੱਪਣੀ ਕਰਨ ਤੋਂ ਇਨਕਾਰ ਕਰਦਿਆਂ ਸ. ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਕ ਜਮਹੂਰੀ ਪਾਰਟੀ ਹੈ ਅਤੇ ਇਸ ਦੇ

ਪ੍ਰਧਾਨ ਦੀ ਚੋਣ ਪਾਰਟੀ ਦੇ ਡੈਲੀਗੇਟਾਂ ਵੱਲੋਂ ਕੀਤੀ ਜਾਵੇਗੀ। ਇਕ ਹੋਰ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਸਪਸ਼ੱਟ ਕੀਤਾ ਕਿ ਰਾਜ ਸਰਕਾਰ ਨੇ ਰਾਜ ਸਰਕਾਰ ਨੇ ਰਾਜ ਵਿਚ ਇਕ ਵੀ ਜਾਇਦਾਦ ਆਪਣੇ ਰੋਜਮਰਾਂ ਦੇ ਪ੍ਰਸ਼ਾਸਕੀ ਖਰਚਿਆਂ ਨਾਲ ਨਿਪਟਣ ਲਈ ਕਰਜ਼ਾ ਲੈਣ ਵਾਸਤੇ ਗਹਿਣੇ ਨਹੀਂ ਪਾਈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਰਾਜ ਦੇ ਸਮੁੱਚੇ ਵਿਕਾਸ ਤੇ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਪਰ ਅਜਿਹਾ ਕੋਈ ਵੀ ਕਦਮ ਨਹੀਂ ਚੁੱਕਿਆ ਜਾਵੇਗਾ ਜੋ ਪੰਜਾਬ ਦੇ ਹਿੱਤਾਂ ਦੇ ਵਿਰੁਧ ਹੋਵੇ। ਉਨ੍ਹਾਂ ਇਹ ਵੀ ਕਿਹਾ ਕਿ ਵਿਕਾਸ ਲਈ ਕਰਜੇ ਲੈਣ ਦਾ ਵਰਤਾਰਾ ਦੁਨੀਆਂ ਭਰ ਦੇ ਲਗਭਗ ਹਰਕੇ ਦੇਸ਼ ਨੇ ਅਪਣਾਇਆ ਹੋਇਆ ਹੈ ਅਤੇ ਲੋਕਾਂ ਦੀ ਭਲਾਈ ਲਈ ਅਜਿਹਾ ਕਦਮ ਚੁੱਕਣ ਲਈ ਕੋਈ ਨੁਕਸਾਨ ਵੀ ਨਹੀ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਸਿਆਸੀ ਪਾਰਟੀਆਂ ਨੂੰ ਸੂਚਨਾ ਦੇ ਅਧਿਕਾਰ (ਆਰ. ਟੀ. ਆਈ) ਐਕਟ ਹੇਠ ਲਿਆਉਣ ਤੇ ਕੋਈ ਇਤਰਾਜ ਨਹੀ ਹੈ, ਕਿਉਂਕਿ ਇਸ ਸਬੰਧੀ ਫੈਸਲਾ ਕੇਂਦਰ ਸਰਕਾਰ ਨੇ ਲੈਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਰਾਜ ਦੇ ਦਿਹਾਤੀ ਸੜਕੀ ਨੈਟਵਰਕ ਨੂੰ ਮਜਬੂਤ ਬਣਾਉਣ ਤੇ ਇਸ ਦਾ ਪੱਧਰ ਉ¤ਚਾ ਚੁੱਕਣ ਲਈ 1700 ਕਰੋੜ ਰੁਪਏ ਖਰਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਹੇਠ ਰਾਜ ਦੇ ਹਰ ਕੋਨੇ ’ਚ ਲਿਆਂਦਾ ਜਾਵੇਗਾ ਅਤੇ ਹਰੇਕ ਸੜਕ ਦਾ ਪੱਧਰ ਸੁਧਾਰਿਆ ਜਾਵੇਗਾ ਤਾਂ ਜੋ ਰਾਜ ਦੇ ਦਿਹਾਤੀ ਇਲਾਕਿਆਂ ਵਿਚ ਰਹਿੰਦੇ ਲੋਕਾਂ ਨੂੰ ਵਧੀਆ ਸੜਕੀ ਸਹੂਲਤਾਂ ਮਿਲ ਸਕਣ। ਸ੍ਰ ਬਾਦਲ ਨੇ ਇਹ ਵੀ ਕਿਹਾ ਕਿ ਰਾਜ ਸਰਕਾਰ ਸ਼ਹਿਰੀ ਇਲਾਕਿਆਂ ਦੀ ਤਰਜ ’ਤੇ ਦਿਹਾਤੀ ਇਲਾਕਿਆਂ ਵਿਚ ਰਹਿ ਰਹੇ ਲੋਕਾਂ ਨੂੰ ਮੁੱਢਲੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਕੋਸ਼ਿਸ਼ਾਂ ਆਰੰਭੀਆਂ ਹਨ। ਇਸ ਤੋਂ ਪਹਿਲਾਂ ਸਠਿਆਲੀ, ਕੋਟ ਪੱਤਖ, ਰਾਜ ਅਤੇ ਸੋਹਲ ਪਿਡ ਵਿਖੇ 64 ਪੰਚਾਇਤਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੰਗਤ ਦਰਸ਼ਨ ਪ੍ਰੋਗਰਾਮ ਦਾ ਇਕੋ ਇਕ ਉਦੇਸ਼ ਕਾਦੀਆਂ ਵਿਧਾਨ ਸਭਾ ਹਲਕੇ ਦੇ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਵਲੋਂ ਸੰਗਤ ਦਰਸ਼ਨ ਬਾਰੇ ਕੀਤਾ ਜਾ ਰਿਹਾ ਭੰਡੀ ਪ੍ਰਚਾਰ ਉਨ੍ਹਾਂ ਦਾ ਇਕ ਸਿਆਸੀ ਹਿੱਤ ਹੈ, ਜਦਕਿ ਸਾਡਾ ਮਕਸਦ ਲੋਕਾਂ ਨੂੰ ਉਨ੍ਹਾਂ ਦੇ ਦਰਾਂ ’ਤੇ ਜਾ ਕੇ ਉਨ੍ਹਾਂ ਦੀਆਂ ਸੱਮਸਿਆਵਾਂ ਨੂੰ ਹੱਲ ਕਰਨਾ ਹੈ। ਸ੍ਰ. ਬਾਦਲ ਨੇ ਕਿਹਾ ਕਿ ਕਾਂਗਰਸ ਆਗੂ ਸੰਗਤ ਦਰਸ਼ਨ ਦੀ ਇਸ ਕਰਕੇ ਆਲੋਚਨਾ ਕਰ ਰਹੇ ਹਨ, ਕਿਉਂਕਿ ਉਨ੍ਹਾ ਦੇ ਮੁੱਖ ਮੰਤਰੀਆਂ ਨੇ ਆਮ ਤੌਰ ’ਤੇ ਆਪਣੇ ਕਾਰਜਕਾਰਾਂ ਦਾ ਸਮਾਂ ਲੋਕਾਂ ਦੀ ਸੇਵਾ ਕਰਨ ਦੀ ਥਾਂ ਆਪਣਾ ਸਮਾਂ ਅਯਾਸ਼ੀ ਵਿਚ ਗੁਜਾਰਿਆ ਹੈ। ਰਾਜ ਵਿਚ ਪੰਚਾਇਤਾਂ ਨੂੰ ਵਿਕਾਸ ਲਈ ਸਰਗਰਮ ਹੋਣ ਦਾ ਸੱਦਾ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੰਚਾਇਤਾਂ ਨੂੰ ਛੋਟੇ ਮੋਟੇ ਝਗੜਿਆਂ ਤੋਂ ਉ¤ਪਰ ਉ¤ਠ ਕੇ ਵਿਕਾਸ ਲਈ ਬਿਨਾਂ ਕਿਸੇ ਭੇਦਭਾਵ ਤੋਂ ਉ¤ਪਰ ਉ¤ਠ ਕੇ ਕੰਮ ਕਰਨਾ ਚਾਹੀਦਾ ਹੈ।
ਹਰੇਕ ਸਰਪੰਚ ਨੂੰ ਪਿੰਡ ਦਾ ਮੁੱਖ ਮੰਤਰੀ ਆਖਦੇ ਹੋਏ ਸ੍ਰ. ਬਾਦਲ ਨੇ ਕਿਹਾ ਕਿ ਹਰੇਕ ਸਰਪੰਚ ਦੀ ਇਹ ਡਿਊਟੀ ਬਣਦੀ ਹੈ ਕਿ ਉਹ ਸਮਾਜ ਦੇ ਹਰੇਕ ਵਰਗ ਦੇ ਵਿਕਾਸ ਨੂੰ ਯਕੀਨੀ ਬਣਾਵੇ। ਬਾਅਦ ਵਿਚ ਸੇਖਵਾਂ ਪਿੰਡ ਵਿਖੇ ਮੁੱਖ ਮੰਤਰੀ ਨੇ 6ਵੀਂ ਤੋਂ 8ਵੀਂ ਜਮਾਤ ਤੱਕ ਦੇ ਬੱਚਿਆਂ ਲਈ ਰਿਹਾਇਸ਼ੀ ਸਿਖਲਾਈ ਸਕੂਲ ਦਾ ਉਦਘਾਟਨ ਵੀ ਕੀਤਾ। ਇਸ ਸਕੂਲ ’ਤੇ 73 ਲੱਖ ਰੁਪਏ ਦਾ ਖਰਚਾ ਆਇਆ ਹੈ ਅਤੇ ਇਸ ਵਿਚ 11 ਤੋਂ 14 ਸਾਲ ਤੱਕ ਦੀ ਉਮਰ ਦੇ 100 ਬੱਚਿਆਂ ਨੂੰ ਹਰ ਸਾਲ ਰਹਿਣ ’ਤੇ ਸਿਖਲਾਈ ਦੀ ਮੁਫਤ ਸੁਵਿਧਾ ਪ੍ਰਦਾਨ ਕੀਤੀ ਜਾਵੇਗੀ।

No comments: