jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Wednesday, 18 September 2013

ਅੱਤਵਾਦ ਦਾ ਕੋਈ ਖਤਰਾ ਨਹੀਂ-ਸੁਖਬੀਰ

www.sabblok.blogspot.com


ਅਗਲੇ 2 ਸਾਲਾਂ ਤੱਕ ਨਿਵੇਸ਼ ਲਈ ਪੰਜਾਬ ਦੇਸ਼ ਦੀ ਬਿਹਤਰੀਨ ਥਾਂ ਹੋਵੇਗੀ 



ਵੈਟ ਰਿਫੰਡ ਲਈ ਨਵੀਂ ਨੀਤੀ ਅਗਲੇ ਮਹੀਨੇ 


   
ਮੋਗਾ ਵਿਖੇ 27 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਸੀਵਰੇਜ਼ ਟਰੀਟਮੈਂਟ ਪਲਾਂਟ ਅਤੇ ਬਾਘਾ ਪੁਰਾਣਾ ਵਿਖੇ 4.45 ਕਰੋੜ ਰੁਪਏ ਦੀ ਲਾਗਤ ਨਾਲ ਤਹਿਸੀਲ ਪ੍ਰਬੰਧਕੀ ਕੰਪਲੈਕਸ ਦਾ ਕੀਤਾ ਉਦਘਾਟਨ 
ਸਮਾਲਸਰ ਨੂੰ ਸਬ-ਤਹਿਸੀਲ ਬਨਾਉਣ ਦਾ ਕੀਤਾ ਐਲਾਨ 
ਫਿਰੋਜ਼ਪੁਰ ਵਿਖੇ 110 ਕਰੋੜ ਰੂਪੈ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ 
ਫਿਰੋਜ਼ਪੁਰ/ਮੋਗਾ/ਮੋਗਾ/ਬਾਘਾਪੁਰਾਣਾ, ਬੱਧਨੀ ਕਲਾਂ ਝ ਮਨੋਹਰ ਲਾਲ, ਸੁਖਵਿੰਦਰ ਸਿੰਘ ਅਜ਼ਾਦ,ਸੰਦੀਪ ਬਾਘਾਪੁਰਾਣਾ,ਸੁਖਦੇਵ ਸਿੰਘ ਦੌਧਰ, ਹਰਪ੍ਰੀਤ ਸਿੱਧੂ ਦੌਧਰ-ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਹੈ ਕਿ ਪੰਜਾਬ ਵਿਚ ਅੱਤਵਾਦ ਦਾ ਕੋਈ ਖਤਰਾ ਨਹੀਂ ਹੈ ਅਤੇ ਕਿਸੇ ਵੀ ਅੱਤਵਾਦੀ ਗਰੁੱਪ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੀ ਅਮਨ ਸ਼ਾਂਤੀ ਨੂੰ ਹਰ ਕੀਮਤ ’ਤੇ ਬਹਾਲ ਰੱਖਿਆ ਜਾਵੇਗਾ। ਅੱਜ ਇੱਥੇ ਫਿਰੋਜ਼ਪੁਰ ਵਿਖੇ 110 ਕਰੋੜ ਰੁਪੈ ਦੇ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਬਾਦਲ ਨੇ ਸੂਬੇ ਵਿਚ 350 ਅੱਤਵਾਦੀ ਹੋਣ ਦੀਆਂ ਮੀਡੀਆ ਰਿਪੋਰਟਾਂ ਨੂੰ ਸਿਰੇ ਤੋਂ ਖਾਰਜ ਕਰਦਿਆਂ ਕਿਹਾ ਕਿ ਸਰਹੱਦ ਪਾਰ ਤੋਂ ਪੰਜਾਬ ਵਿਚ ਮੁੜ ਗੜਬੜ ਫੈਲਾਉਣ ਲਈ ਲਗਾਤਾਰ ਯਤਨ ਜਾਰੀ ਹਨ, ਪਰ ਪੰਜਾਬ ਪੁਲਿਸ ਪੂਰੀ ਤਰ੍ਹਾਂ ਚੌਕਸ ਤੇ ਸਮਰੱਥ ਹੈ। ਉਨਾਂ ਕਿਹਾ ਕਿ ਕੇਂਦਰ ਸਰਕਾਰ ਤੇ ਉਸਦੀਆਂ ਸੂਹੀਆ ਏਜੰਸੀਆਂ ਸਰਹੱਦ ਪਾਰੋਂ ਪੰਜਾਬ ਵਿਚ ਗੜਬੜ ਫੈਲਾਉਣ ਦੀਆਂ ਕੋਸ਼ਿਸ਼ਾਂ ਨੂੰ ਰੋਕਣ ਵਿਚ ਨਾਕਾਮ ਰਹੀ ਹੈ ਜਦਕਿ ਪੰਜਾਬ ਪੁਲਿਸ ਨੇ ਆਪਣੇ ਪੱਧਰ ’ਤੇ ਇਨ੍ਹਾਂ ਨੂੰ ਅਸਫਲ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਇਸ ਮੁੱਦੇ ’ਤੇ ਅੱਖਾਂ ਮੀਚਕੇ ਬੈਠੀ ਹੈ ਜਦਕਿ ਉਨ੍ਹਾਂ ਨੂੰ ਇਹ ਗੱਲ ਸਮਝਣੀ ਚਾਹੀਦੀ ਹੈ ਕਿ ਪੰਜਾਬ ਦੀ

ਸੁਰੱਖਿਆ ਨਾਲ ਹੀ ਦੇਸ਼ ਦੀ ਸੁਰੱਖਿਆ ਜੁੜੀ ਹੈ। ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਨੂੰ ਮਹਿੰਗਾਈ ਭੱਤੇ ਦੀ ਕਿਸ਼ਤ ਬਾਰੇ ਇਕ ਸਵਾਲ ਦੇ ਉ¤ਤਰ ਵਿਚ ਸ. ਬਾਦਲ ਨੇ ਕਿਹਾ ਕਿ ਇਹ ਜਲਦ ਦਿੱਤੀ ਜਾ ਰਹੀ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਕੇਵਲ ਪੰਜਾਬ ਹੀ ਅਜਿਹਾ ਸੂਬਾ ਹੈ ਜਿਸਨੇ ਪੇ ਕਮਿਸ਼ਨ ਦੇ 7000 ਕਰੋੜ ਦੀਆਂ ਅਦਾਇਗੀਆਂ ਮੁਲਾਜ਼ਮਾਂ ਨੂੰ ਕੀਤੀਆਂ ਹਨ। ਸੂਬੇ ਵਿਚ ਵੈਟ ਰਿਫੰਡ ਬਾਰੇ ਸ. ਬਾਦਲ ਨੇ ਕਿਹਾ ਕਿ ਕੁਝ ਮਾਮਲਿਆਂ ਵਿਚ ਘਪਲੇ ਸਾਹਮਣੇ ਆਉਣ ਇਨ੍ਹਾਂ ਦਾ ਮੁਲਾਂਕਣ ਚੱਲ ਰਿਹਾ ਹੈ, ਜਿਸ ਕਰਕੇ ਵੈਟ ਰਿਫੰਡ ਦੇ ਕੁਝ ਮਾਮਲਿਆਂ ਵਿਚ ਦੇਰੀ ਹੋਈ ਹੈ। ਉਨ੍ਹਾਂ ਕਿਹਾ ਕਿ ਵੈਟ ਰਿਫੰਡ ਲਈ ਅਕਤੂਬਰ ਵਿਚ ਨਵੀਂ ਨੀਤੀ ਲਾਗੂ ਕੀਤੀ ਜਾ ਰਹੀ ਹੈ ਜਿਸ ਤਹਿਤ ਪਾਰਦਰਸ਼ਤਾ ਦੇ ਨਾਲ-ਨਾਲ ਵਪਾਰੀਆਂ ਦੀਆਂ ਸ਼੍ਰੇਣੀਆਂ ਬਣਾਈਆਂ ਜਾ ਰਹੀਆਂ ਹਨ, ਜਿਸ ਤਹਿਤ ਵੈਟ ਰਿਫੰਡ ਨਾਲੋ- ਨਾਲ ਹੋ ਜਾਇਆ ਕਰੇਗਾ। ਇਸ ਤੋਂ ਪਹਿਲਾਂ 52 ਕਰੋੜ ਦੀ ਲਾਗਤ ਨਾਲ ਫਿਰੋਜ਼ਪੁਰ ਸ਼ਹਿਰ ਵਿਖੇ ਪੈਣ ਵਾਲੇ ਸੀਵਰੇਜ਼ ਪ੍ਰਾਜੈਕਟ ਦੇ ਨੀਂਹ ਪੱਥਰ ਰੱਖਣ ਮੌਕੇ ਸੰਬੋਧਨ ਕਰਦਿਆਂ ਸ. ਬਾਦਲ ਨੇ ਲੋਕਾਂ ਨੂੰ ਲੋਕ ਸਭਾ ਚੋਣਾਂ ਲਈ ਕਮਰ ਕੱਸ ਲੈਣ ਦਾ ਸੱਦਾ ਦਿੱਤਾ। ਉਨ੍ਹ੍ਯਾਂ ਕਿਹਾ ਕਿ ਦੇਸ਼ ਨੂੰ ਤਬਾਹੀ ਦੇ ਕੰਢੇ ਲੈ ਜਾਣ ਵਾਲੀ ਤੇ ਪੰਜਾਬ ਨਾਲ ਪੈਰ੍ਹ-ਪੈਰ੍ਹ ’ਤੇ ਵਿਤਕਰਾ ਕਰਨ ਵਾਲੀ ਯੂ.ਪੀ.ਏ. ਸਰਕਾਰ ਨੂੰ ਚਲਦਾ ਕਰਨ ਲਈ ਲੋਕ ਸਿਆਸੀ ਜੰਗ ਲਈ ਤਿਆਰ ਰਹਿਣ। ਫਿਰੋਜ਼ਪੁਰ ਦੀ ਨੁਹਾਰ ਬਦਲਣ ਲਈ ਸ. ਬਾਦਲ ਵਲੋਂ ਮੱਲਾਂਵਾਲਾ ਵਿਖੇ 9 ਕਰੋੜ ਦੀ ਲਾਗਤ ਵਾਲੇ ਪਾਣੀ ਸਪਲਾਈ ਸਕੀਮ ਤੋਂ ਇਲਾਵਾ ਤਲਵੰਡੀ ਭਾਈ ਵਿਖੇ 22 ਕਰੋੜ ਦੀ ਲਾਗਤ ਵਾਲੇ ਸੀਵਰੇਜ਼ ਤੇ ਵਾਟਰ ਟ੍ਰੀਟਮੈਂਟ ਪਲਾਂਟ ਦੀ ਨੀਂਹ ਪੱਥਰ ਵੀ ਰੱਖਿਆ ਗਿਆ। ਉਪ ਮੁੱਖ ਮੰਤਰੀ ਵਲੋਂ ਨਾਲ ਹੀ 11.93 ਕਰੋੜ ਦੀ ਲਾਗਤ ਨਾਲ ਬਣੀ ਫਿਰੋਜ਼ਪੁਰ ਸ਼ਹਿਰ-ਪਿਆਰਾ ਮੱਲ ਸੜਕ, 5.77 ਕਰੋੜ ਵਾਲੀ ਮੱਲਾਂਵਾਲਾ ਤੋਂ ਸਭਰਾਵਾਂ ਸੜਕ ਤੋਂ ਇਲਾਵਾ 10 ਕਰੋੜ ਨਾਲ ਜ਼ੀਰਾ ਵਿਖੇ ਬਣਾਏ ਸੀਵਰੇਜ਼ ਟ੍ਰੀਟਮੈਂਟ ਪਲਾਂਟ ਦਾ ਉਦਘਾਟਨ ਵੀ ਕੀਤਾ।
ਇਸ ਤੋਂ ਪਹਿਲਾਂ ਪੰਜਾਬ ਭਾਜਪਾ ਦੇ ਪ੍ਰਧਾਨ ਸ੍ਰੀ ਕਮਲ ਸ਼ਰਮਾ ਨੇ ਪੰਜਾਬ ਸਰਕਾਰ ਵਲੋਂ ਫਿਰੋਜ਼ਪੁਰ ਦੇ ਵਿਕਾਸ ਲਈ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਤੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ। ਇਸ ਮੌਕੇ ਮੁੱਖ ਤੌਰ ’ਤੇ ਸਿੰਚਾਈ ਮੰਤਰੀ ਜਨਮੇਜਾ ਸਿੰਘ ਸੇਖੋਂ, ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ, ਵਿਧਾਇਕ ਜੋਗਿੰਦਰ ਸਿੰਘ ਜਿੰਦੂ, ਸਾਬਕਾ ਵਿਧਾਇਕ ਸੁਖਪਾਲ ਸਿੰਘ ਨੰਨੂ, ਅਕਾਲੀ ਆਗੂ ਵਰਦੇਵ ਸਿੰਘ ਮਾਨ ਹਾਜ਼ਰ ਸਨ। ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਅਗਲੇ 2 ਸਾਲਾਂ ਤੱਕ ਨਿਵੇਸ਼ ਲਈ ਦੇਸ਼ ਦੀ ਬਿਹਤਰੀਨ ਥਾਂ ਹੋਵੇਗੀ ਅਤੇ ਨਿਵੇਸ਼ ਸਥਾਨਾਂ ਵਿੱਚੋਂ ਸੂਬੇ ਨੂੰ ਪਹਿਲੇ ਨੰਬਰ ‘ਤੇ ਲਿਆਂਦਾ ਜਾਵੇਗਾ। ਸ. ਬਾਦਲ ਨੇ ਅੱਜ ਮੋਗਾ ਵਿਖੇ 27 ਕਰੋੜ ਦੀ ਲਾਗਤ ਨਾਲ ਤਿਆਰ ਕੀਤੇ ਗਏ ਸੀਵਰੇਜ਼ ਟਰੀਟਮੈਟ ਪਲਾਂਟ ਅਤੇ ਬਾਘਾ ਪੁਰਾਣਾ ਵਿਖੇ 4.45 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਬਣੇ ਤਹਿਸੀਲ ਪ੍ਰਬੰਧਕੀ ਕੰਪਲੈਕਸ ਦਾ ਉਦਘਾਟਨ ਕੀਤਾ। ਸ. ਬਾਦਲ ਨੇ ਬਾਘਾ ਪੁਰਾਣਾ ਵਿਖੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਰਤੀ ਰਿਜਰਵ ਬੈਕ ਵੱਲੋਂ ਪੰਜਾਬ ਨੂੰ ਭਾਰਤ ਦਾ ਤੀਜਾ ਬਿਹਤਰ ਨਿਵੇਸ਼ ਸਥਾਨ ਘੋਸ਼ਿਤ ਕੀਤਾ ਗਿਆ ਹੈ ਅਤੇ ਪੰਜਾਬ ਸਰਕਾਰ ਦੇ ਉਦਮਾਂ ਦੀ ਸ਼ਲਾਘਾ ਕੀਤੀ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਉਂਦੇ 4 ਮਹੀਨਿਆਂ ਤੱਕ 1400 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟ ਸ਼ੁਰੂ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਰਾਜ ਦੀਆਂ ਮੁੱਖ ਸੜਕਾਂ ਨੂੰ ਚਾਰ ਅਤੇ ਛੇ ਮਾਰਗੀ ਬਣਾਇਆ ਜਾ ਰਿਹਾ ਹੈ, ਜਿਸ ’ਤੇ 12 ਹਜ਼ਾਰ ਕਰੋੜ ਰੁਪਏ ਖਰਚ ਕੀਤੇ ਜਾਣਗੇ ਅਤੇ ਇਹ ਕੰਮ ਆਉਂਦੇ ਤਿੰਨ ਸਾਲਾਂ ਦੇ ਅੰਦਰ-ਅੰਦਰ ਮੁਕੰਮਲ ਕਰ ਲਿਆ ਜਾਵੇਗਾ। 
ਉਹਨਾਂ ਕਿਹਾ ਕਿ ਆਟਾ-ਦਾਲ ਸਕੀਮ ਤਹਿਤ ਲਾਭਪਾਤਰੀਆਂ ਦਾ ਘੇਰਾ ਵਧਾਇਆ ਜਾ ਰਿਹਾ ਹੈ ਅਤੇ ਨੀਲੇ ਕਾਰਡ ਧਾਰਕਾਂ ਨੂੰ 30 ਹਜ਼ਾਰ ਰੁਪਏ ਮੈਡੀਕਲ ਬੀਮਾ ਯੋਜਨਾ ਤਹਿਤ ਇਲਾਜ਼ ਲਈ ਦਿੱਤੇ ਜਾਣਗੇ।ਉਹਨਾਂ ਆਖਿਆ ਕਿ ਪਿੰਡਾਂ ਵਿੱਚ ਹੁਸ਼ਿਆਰ ਵਿਦਿਆਰਥੀਆਂ ਦੀ ਗਿਣਤੀ ਬਹੁਤ ਹੈ, ਪ੍ਰੰਤੂ ਕਈ ਵਾਰ ਗਰੀਬੀ ਅਤੇ ਸਾਧਨਾ ਦੀ ਕਮੀ ਕਰਕੇ ਮਾਪੇ ਉਹਨਾਂ ਨੂੰ ਉ¤ਚ ਮਿਆਰੀ ਸਿੱਖਿਆ ਪ੍ਰਦਾਨ ਕਰਵਾਉਣ ਤੋਂ ਵਾਂਝੇ ਰਹਿ ਜਾਂਦੇ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਿੰਡਾਂ ਦੇ ਸਕੂਲਾਂ ਵਿੱਚ ਪੜ੍ਹਦੇ ਹੁਸ਼ਿਆਰ ਵਿਦਿਆਰਥੀ ਜਿੰਨ੍ਹਾਂ ਨੇ ਦਸਵੀਂ ਜਮਾਤ ਵਿੱਚ 80 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ ਹੋਣ, ਨੂੰ 30 ਹਜ਼ਾਰ ਰੁਪਏ ਸਾਲਾਨਾ ਅਤੇ 2500 ਰੁਪਏ ਪ੍ਰਤੀ ਮਹੀਨਾ ਵਜ਼ੀਫਾ ਦੇਣ ਦੀ ਸਕੀਮ ਲਾਗੂ ਕੀਤੀ ਹੈ। ਇਸ ਮੌਕੇ ‘ਤੇ ਵਿਧਾਇਕ ਸ੍ਰੀ ਜੋਗਿੰਦਰ ਪਾਲ ਜੈਨ ਨੇ ਸ.ਬਾਦਲ ਦਾ ਧੰਨਵਾਦ ਕਰਦਿਆਂ ਮੋਗਾ ਦੇ ਵਿਕਾਸ ਲਈ ਵਧੇਰੇ ਫੰਡਾਂ ਦੀ ਮੰਗ ਕੀਤੀ। ਬਾਅਦ ਵਿੱਚ ਪੱਤਰਕਾਰਾਂ ਵੱਲੋਂ ਨਸ਼ਿਆਂ ਸਬੰਧੀ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਸ. ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਇੱਕ ਵਿਆਪਕ ਮੁਹਿੰਮ ਆਰੰਭ ਕੀਤੀ ਗਈ ਹੈ, ਜੋ ਨਸ਼ਿਆਂ ਦੇ ਖਤਮ ਹੋਣ ਤੱਕ ਜ਼ਾਰੀ ਰਹੇਗੀ। ਉਹਨਾਂ ਕਿਹਾ ਕਿ ਨਸ਼ਿਆਂ ਦੇ ਧੰਦੇ ਵਿੱਚ ਸ਼ਮੂਲੀਅਤ ਰੱਖਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀ ਜਾਵੇਗਾ ਭਾਵੇ ਉਹ ਕਿਸੇ ਵੀ ਉ¤ਚ ਆਹੁਦੇ ‘ਤੇ ਹੋਵੇ ਜਾਂ ਸਿਆਸਤ ਨਾਲ ਸਬੰਧ ਰੱਖਦਾ ਹੋਵੇ। ਉਹਨਾਂ ਕਿਹਾ ਕਿ ਨਸ਼ਿਆਂ ਦੇ ਤਸਕਰਾਂ ਦੀ ਮੱਦਦ ਕਰਨ ਵਾਲਿਆਂ ਨਾਲ ਵੀ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਉਹਨਾਂ ਕਿਹਾ ਕਿ ਪੰਜਾਬ ਦੀ ਅਮਨ ਸ਼ਾਂਤੀ ਨੂੰ ਹਰ ਕੀਮਤ ਤੇ ਬਰਕਰਾਰ ਰੱਖਿਆ ਜਾਵੇਗਾ। ਇਸ ਮੌਕੇ ‘ਤੇ ਹੋਰਨਾਂ ਤੋਂ ਇਲਾਵਾ ਮੈਬਰ ਪਾਰਲੀਮੈਟ ਬੀਬੀ ਪਰਮਜੀਤ ਕੌਰ ਗੁਲਸ਼ਨ, ਜੱਥੇਦਾਰ ਤੋਤਾ ਸਿੰਘ ਸਾਬਕਾ ਮੰਤਰੀ ਅਤੇ ਵਿਧਾਇਕ, ਸ੍ਰੀ ਜੋਗਿੰਦਰ ਪਾਲ ਜੈਨ ਅਤੇ ਸ੍ਰੀ ਮਹੇਸ਼ਇੰਦਰ ਸਿੰਘ (ਦੋਵੇ ਵਿਧਾਇਕ), ਸ਼੍ਰੋਮਣੀ ਅਕਾਲੀ ਦਲ ਦੇ ਜਿਲਾ ਪ੍ਰਧਾਨ ਜੱਥੇਦਾਰ ਤੀਰਥ ਸਿੰਘ ਮਾਹਲਾ, ਸ੍ਰੀ ਅਜੀਤ ਸਿੰਘ ਸ਼ਾਂਤ ਸਾਬਕਾ ਵਿਧਾਇਕ, ਸ. ਨਿਧੜਕ ਸਿੰਘ ਬਰਾੜ ਮੁੱਖ ਬਲਾਰਾ, ਸ੍ਰੀ ਜਗਤਾਰ ਸਿੰਘ ਰਾਜੇਆਣਾ, ਸ੍ਰੀ ਬਾਲ ਕ੍ਰਿਸ਼ਨ ਬਾਲੀ ਪ੍ਰਧਾਨ ਨਗਰ ਕੌਸਲ ਬਾਘਾ ਪੁਰਾਣਾ, ਸ. ਬਲਜਿੰਦਰ ਸਿੰਘ ਬਰਾੜ ਤੇ ਸ੍ਰੀ ਅਕਸ਼ਿਤ ਜੈਨ ਯੁਵਾ ਨੇਤਾ, ਸ੍ਰੀ ਰਾਜਵੰਤ ਸਿੰਘ ਮਾਹਲਾ, ਸ੍ਰੀ ਅਰਸ਼ਦੀਪ ਸਿੰਘ ਥਿੰਦ ਡਿਪਟੀ ਕਮਿਸ਼ਨਰ ਅਤੇ ਸ੍ਰੀ ਕਮਲਜੀਤ ਸਿੰਘ ਢਿੱਲੋਂ ਸੀਨੀਅਰ ਪੁਲਿਸ ਕਪਤਾਨ, ਸ੍ਰੀ ਸਤਪਾਲ ਅੰਗਰੂਲਾ ਐਮ.ਡੀ ਪੰਜਾਬ ਜਲ-ਸਪਲਾਈ ਤੇ ਸੀਵਰੇਜ਼ ਬੋਰਡ,ਜਥੇਦਾਰ ਜੁਗਰਾਜ ਸਿੰਘ ਦੌਧਰ ਮੈਂਬਰ ਐਸ.ਜੀ.ਪੀ.ਸੀ., ਆਦਿ ਹਾਜ਼ਰ ਸਨ।

No comments: