jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Monday 9 September 2013

ਪੰਜਾਬ ਦੇ ਖ਼ਜ਼ਾਨੇ 'ਚ ਪੈਸੇ ਦੀ ਕੋਈ ਕਮੀ ਨਹੀਂ

www.sabblok.blogspot.com


Punjab has no shortage of money
ਖ਼ਜ਼ਾਨੇ 'ਚ ਪੈਸੇ ਦੀ ਕੋਈ ਕਮੀ ਨਹੀਂ
ਚੰਡੀਗੜ੍ਹ : ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਮੀਡੀਆ ਵੱਲੋਂ ਸੂਬੇ ਦੀ ਅਰਥ ਵਿਵਸਥਾ ਬਾਰੇ ਕੀਤੀ ਜਾ ਰਹੀ ਨਕਾਰਾਤਮ ਰਿਪੋਰਟਿੰਗ ਨੂੰ ਪੂਰੀ ਤਰ੍ਹਾਂ ਆਧਾਰਹੀਣ ਕਰਾਰ ਦਿੱਤਾ ਹੈ। ਇੱਥੇ ਇਕ ਪੱਤਰਕਾਰ ਸੰਮਲੇਨ ਵਿਚ ਸੁਖਬੀਰ ਨੇ ਕਿਹਾ ਕਿ ਇਸ ਤਰ੍ਹਾਂ ਦੀ ਰਿਪੋਰਟਿੰਗ ਨਾਲ ਸੂਬੇ ਬਾਰੇ ਬਾਹਰ ਗ਼ਲਤ ਸੰਦੇਸ਼ ਜਾ ਰਿਹਾ ਹੈ। ਇਸ ਤਰ੍ਹਾਂ ਦੇ ਪ੍ਰਚਾਰ ਨਾਲ ਨਿਵੇਸ਼ਕ ਕਿਸ ਤਰ੍ਹਾਂ ਪੰਜਾਬ ਵਿਚ ਆਉਣਗੇ। ਉਨ੍ਹਾਂ ਕਿਹਾ ਕਿ ਝੂਠ ਦੇ ਆਧਾਰ 'ਤੇ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਅਤੇ ਇਸੇ ਲਈ ਉਨ੍ਹਾਂ ਨੂੰ ਲੋਕਾਂ ਸਾਹਮਣੇ ਸਹੀ ਤੱਥ ਰੱਖਣੇ ਪੈ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਖ਼ਜ਼ਾਨੇ ਵਿਚ ਪੈਸੇ ਦੀ ਕੋਈ ਕਮੀ ਨਹੀਂ ਤੇ ਸੂਬਾ ਆਪਣੇ ਸਰੋਤਾਂ ਤੋਂ ਪੂਰਾ ਮਾਲੀਆ ਇਕੱਠਾ ਕਰ ਰਿਹਾ ਹੈ। ਬੱਸ ਕੇਂਦਰ ਸਰਕਾਰ ਹੀ ਮਦਦ ਨਹੀਂ ਦਿੰਦਾ। ਪੰਜਾਬ ਨੂੰ ਕੇਂਦਰ ਟੈਕਸਾਂ ਵਿਚ ਬੇਹੱਦ ਘੱਟ ਹਿੱਸੇਦਾਰੀ ਦਿੰਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੀ ਆਰਥਿਕ ਹਾਲਤ ਦੇਸ਼ ਦੇ ਹੋਰਨਾਂ ਸੂਬਿਆਂ ਨਾਲੋਂ ਕਿਤੇ ਬਿਹਤਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਰਥਿਕਤਾ ਦੀ ਗੱਡੀ ਲੀਹੇ ਪੈ ਗਈ ਹੈ ਅਤੇ ਛੇਤੀ ਹੀ ਇਹ ਸਰਪਟ ਦੌੜ ਪਵੇਗੀ। ਪੱਤਰਕਾਰਾਂ ਵੱਲੋਂ ਪੁੱਛੇ ਸਵਾਲਾਂ ਦਾ ਜਵਾਬ ਦਿੰਦਿਆਂ ਸ. ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ 'ਤੇ ਰਾਜ ਦੀ ਵਿੱਤੀ ਹਾਲਤ ਸੁਖਾਵੀਂ ਨਾ ਹੋਣ ਦਾ ਦੋਸ਼ ਲਾਉਣ ਦੀ ਬਜਾਏ ਕਾਂਗਰਸ ਦੀ ਅਗਵਾਈ ਵਾਲੀ ਯੂਪੀਏ ਸਰਕਾਰ ਵੱਲੋਂ ਦੇਸ਼ ਨੰੂ ਦਰਪੇਸ਼ ਕੀਤੇ ਗਏ ਗੰਭੀਰ ਵਿੱਤੀ ਸੰਕਟ ਵੱਲ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਸਪਸ਼ਟ ਕਿਹਾ ਕਿ ਕੁਝ ਪੰਜਾਬ ਵਿਰੋਧੀ ਅਨਸਰਾਂ ਵੱਲੋਂ ਜਿਸ ਤਰ੍ਹਾਂ ਮੀਡੀਆ ਵਿਚ ਪ੍ਰਚਾਰ ਕੀਤਾ ਜਾ ਰਿਹਾ ਹੈ ਉਹ ਬਿਲਕੁਲ ਗ਼ਲਤ ਹੈ ਅਤੇ ਰਾਜ ਅੰਦਰ ਕੋਈ ਵਿੱਤੀ ਮੁਸ਼ਕਿਲ ਨਹੀਂ ਹੈ। ਉਨ੍ਹਾਂ ਇਹ ਗੱਲ ਜ਼ੋਰ ਦੇ ਕੇ ਕਹੀ ਕਿ ਕਰਜ਼ੇ ਦੀ ਹਾਂ- ਪੱਖੀ ਵਰਤੋਂ ਗ਼ਲਤ ਨਹੀਂ ਹੈ ਬਲਕਿ ਰਾਜ ਦੇ ਵਿਕਾਸ ਲਈ ਲਾਜ਼ਮੀ ਹੈ ਕਿਉਂਕਿ ਕੋਈ ਵੀ ਵਪਾਰ, ਦੇਸ਼ ਜਾਂ ਰਾਜ ਬਿਨਾਂ ਕਰਜ਼ੇ ਦੇ ਅੱਗੇ ਨਹੀਂ ਵੱਧ ਸਕਦਾ। ਉਨ੍ਹਾਂ ਜ਼ੋਰ ਨਾਲ ਕਿਹਾ ਕਿ ਪਿਛਲੇ ਸੱਤ ਸਾਲਾਂ ਦੌਰਾਨ ਪੰਜਾਬ ਸਰਕਾਰ ਕਦੇ ਵੀ ਤਨਖ਼ਾਹਾਂ, ਪੈਨਸ਼ਨਾਂ ਕਰਜ਼ੇ ਦੀ ਅਦਾਇਗੀ ਅਤੇ ਕਰਮਚਾਰੀਆਂ ਦੇ ਬਕਾਇਆਂ ਦੀ ਅਦਾਇਗੀ ਦੇ ਮਾਮਲੇ 'ਤੇ ਡਿਫਾਲਟਰ ਨਹੀ ਹੋਈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨਿਵੇਸ਼ਕਾਂ ਨੰੂ ਵੱਡੇ ਨਿਵੇਸ਼ ਲਈ ਆਕਰਸ਼ਿਤ ਕਰਨ ਹਿੱਤ ਬਿਜਲੀ, ਸੜਕਾਂ, ਸਿੱਖਿਆ ਅਤੇ ਸ਼ਹਿਰੀ ਹਵਾਬਾਜ਼ੀ ਦੇ ਖੇਤਰਾਂ ਵਿਚ ਬੁਨਿਆਦੀ ਢਾਂਚੇ ਨੰੂ ਅਪਗ੍ਰੇਡ ਕਰਨ ਅਤੇ ਪ੍ਰਸ਼ਾਸ਼ਕੀ ਸੁਧਾਰਾਂ ਲਈ ਸੰਤੁਲਿਤ ਪਹੁੰਚ ਅਪਣਾ ਰਹੀ ਹੈ। ਉਨ੍ਹਾਂ ਕਿਹਾ ਕਿ ਐਸੋਚੈਮ ਦੀ ਰਿਪੋਰਟ ਅਨੁਸਾਰ ਪਿਛਲੇ 2 ਸਾਲਾਂÎ ਦੌਰਾਨ ਪੰਜਾਬ ਵਿਚ ਪ੍ਰਸਤਾਵਿਤ 2 ਲੱਖ ਕਰੋੜ ਦੇ ਨਿਵੇਸ਼ ਦਾ 79 ਫੀਸਦੀ ਲਾਗੂ ਹੋਇਆ ਹੈ ਜਿਸ ਨਾਲ ਪੰਜਾਬ ਦੇਸ਼ ਵਿਚ ਪ੍ਰਸਤਾਵਿਤ ਨਿਵੇਸ਼ ਦਾ ਵੱਡਾ ਹਿੱਸਾ ਲਾਗੂ ਕਰਨ ਵਿਚ ਤੀਜੇ ਸਥਾਨ 'ਤੇ ਹੈ। ਆਰਥਿਕ ਵਿਕਾਸ ਦਾ ਮੁਕਾਬਲਾ ਕਰਦਿਆਂ ਸ. ਬਾਦਲ ਨੇ ਕਿਹਾ ਕਿ ਅਸੀਂ ਪੰਜਾਬ ਨੂੰ ਦੇਸ਼ ਦਾ ਵਾਧੂ ਬਿਜਲੀ ਵਾਲਾ ਪਹਿਲਾ ਸੂਬਾ ਬਣਾ ਦਿੱਤਾ ਹੈ। ਸ. ਬਾਦਲ ਨੇ ਦੱਸਿਆ ਕਿ 11ਵੀਂ ਪੰਜ ਸਾਲਾ ਯੋਜਨਾ (2007-12) ਦੌਰਾਨ ਯੋਜਨਾ ਕਮਿਸ਼ਨ ਵੱਲੋਂ ਪੰਜਾਬ ਲਈ 5.9 ਫ਼ੀਸਦੀ ਵਿਕਾਸ ਦਾ ਟੀਚਾ ਰੱਖਿਆ ਗਿਆ ਸੀ ਜਦਕਿ ਅਸੀਂ ਸਾਰੀ ਦੁਨੀਆਂ ਵਿਚ ਮੰਦੇ ਦੇ ਬਾਵਜੂਦ 6.73 ਫ਼ੀਸਦੀ ਵਿਕਾਸ ਦਰ ਹਾਸਲ ਕੀਤੀ। ਉਨ੍ਹਾਂ ਦੱਸਿਆ ਕਿ ਸੂਬੇ ਵਿਚ 2011-12 ਦੌਰਾਨ ਪ੍ਰਤੀ ਵਿਅਕਤੀ ਆਮਦਨ 78594 ਸੀ ਜੋ ਕਿ 2012-13 ਦੌਰਾਨ 13.68 ਫ਼ੀਸਦੀ ਦੇ ਵਾਧੇ ਨਾਲ 89345 ਹੋ ਗਈ ਹੈ।
-

No comments: