jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Tuesday, 24 September 2013

ਕੇਂਦਰ ਵੱਲੋਂ ਪੰਜਾਬ ਨਾਲ ਕੀਤੀ ਜਾਂਦੀ ਬੇਇਨਸਾਫ਼ੀ ਬਰਦਾਸ਼ਤ ਨਹੀਂ ਕਰਾਂਗੇ-ਮਜੀਠੀਆ

www.sabblok.blogspot.com

ਪਟਿਆਲਾ, 24 ਸਤੰਬਰ (ਜਸਪਾਲ ਸਿੰਘ ਢਿੱਲੋਂ, ਸੁਖਵਿੰਦਰ ਸਿੰਘ ਸੋਖਲ)-ਅੱਜ ਇਥੇ ਹਲਕਾ ਸਨੌਰ ਦੇ ਮੁਖੀ ਸ: ਤੇਜਿੰਦਰਪਾਲ ਸਿੰਘ ਸੰਧੂ ਦੀ ਅਗਵਾਈ ਵਿਚ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ 'ਚ ਜਿੱਤੇ ਹੋਏ ਨੁਮਾਇੰਦਿਆਂ ਦੇ ਸਨਮਾਨ ਸਮਾਰੋਹ 'ਚ ਸੰਬੋਧਨ ਕਰਦਿਆ ਪੰਜਾਬ ਦੇ ਮਾਲ ਅਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਆਖਿਆ ਕਿ ਕੇਂਦਰ ਸਰਕਾਰ ਪੰਜਾਬ ਨਾਲ ਲਗਾਤਾਰ ਵਿਤਕਰੇ ਕਰਦੀ ਆ ਰਹੀ ਹੈ ਇਥੋਂ ਤੱਕ ਕਿ ਵੱਖ-ਵੱਖ ਖੇਤਰਾਂ 'ਚ ਲਾਏ ਕਰਾਂ 'ਚੋਂ ਵੀ ਪੰਜਾਬ ਨੂੰ ਆਰਥਿਕ ਹਿੱਸਾ ਦੇਣ ਵੇਲੇ ਵਿਤਕਰੇਬਾਜ਼ੀ ਕੀਤੀ ਜਾਂਦੀ ਹੈ | ਉਨ੍ਹਾਂ ਆਖਿਆ ਕਿ ਕੇਂਦਰ ਵੱਲੋਂ ਪੰਜਾਬ ਨਾਲ ਕੀਤੀ ਜਾਂਦੀ ਬੇਇਨਸਾਫੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਪੰਜਾਬ ਦੇ ਕਾਂਗਰਸੀਆਂ 'ਤੇ ਨਿਸ਼ਾਨਾ ਸਾਧਦਿਆਂ ਆਖਿਆ ਕਿ ਪੰਜਾਬ ਦੇ ਕਾਂਗਰਸ ਨਾਲ ਸਬੰਧਿਤ ਸਾਂਸਦ ਕਦੇ ਵੀ ਲੋਕ ਸਭਾ 'ਚ ਪੰਜਾਬ ਦੇ ਹੱਕਾਂ ਦੀ ਗੱਲ ਨਹੀਂ ਕਰਦੇ | ਇਸ ਵਾਰ ਲੋਕ ਸਭਾ 'ਚ ਕਾਂਗਰਸ ਦਾ ਸਫ਼ਾਇਆ ਹੋ ਜਾਵੇਗਾ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਆਮ ਲੋਕਾਂ ਦੇ ਹਿੱਤਾਂ ਦੀ ਲੜਾਈ ਲੜੀ ਹੈ | ਅਕਾਲੀ ਦਲ ਦੀਆਂ ਨੀਤੀਆਂ ਸਦਕਾ ਅੱਜ ਪੰਜਾਬ ਦਾ ਨੌਜਵਾਨ ਵਰਗ ਅਕਾਲੀ ਦਲ ਨਾਲ ਖੜ੍ਹਾ ਹੈ | ਜਲੰਧਰ ਦੇ ਪੱਤਰਕਾਰ ਸ੍ਰੀ ਜਸਦੀਪਸਿੰਘ ਮਲਹੋਤਰਾ ਦੇ ਬੇਵਕਤ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ: ਮਜੀਠੀਆ ਨੇ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਦੇ ਪਰਿਵਾਰ ਨੂੰ 5 ਲੱਖ ਰੁਪਏ ਅਤੇ 2 ਲੱਖ ਰੁਪਏ ਯੂਥ ਅਕਾਲੀ ਦਲ ਵੱਲੋਂ ਦੇਣ ਸਮੇਤ ਹੋਰ ਵੀ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾਵੇਗੀ | ਇਸ ਤੋਂ ਪਹਿਲਾਂ ਸਾਬਕਾ ਚੇਅਰਮੈਨ ਅਤੇ ਹਲਕਾ ਸਨੌਰ ਦੇ ਇੰਚਾਰਜ ਸ: ਤੇਜਿੰਦਰਪਾਲ ਸਿੰਘ ਸੰਧੂ ਨੇ ਸ: ਮਜੀਠੀਆ ਦਾ ਸਵਾਗਤ ਕੀਤਾ | ਇਸ ਮੌਕੇ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ: ਸੁਰਜੀਤ ਸਿੰਘ ਰੱਖੜਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ: ਦੀਪਿੰਦਰ ਸਿੰਘ ਢਿੱਲੋਂ, ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪੋ੍ਰ: ਕ੍ਰਿਪਾਲ ਸਿੰਘ ਬਡੂੰਗਰ, ਵਿਧਾਇਕਾ ਹਰਪ੍ਰੀਤ ਕੌਰ ਮੁਖਮੈਲਪੁਰ, ਵਿਧਾਇਕਾ ਵਨਿੰਦਰ ਕੌਰ ਲੂੰਬਾ, ਸਾਬਕਾ ਮੁੱਖ ਸੰਸਦੀ ਸਕੱਤਰ ਰਾਜ ਖੁਰਾਣਾ, ਹਲਕਾ ਇੰਚਾਰਜ ਨਾਭਾ ਮੱਖਣ ਸਿੰਘ ਲਾਲਕਾ ਸਮੇਤ ਕਈ ਹੋਰ ਬੁਲਾਰਿਆਂ ਨੇ ਵੀ ਸੰਬੋਧਨ ਕੀਤਾ | ਇਸਤਰੀ ਅਕਾਲੀ ਦਲ ਦੀ ਸੀਨੀਅਰ ਮੀਤ ਪ੍ਰਧਾਨ ਅਨੂਪਇੰਦਰ ਕੌਰ ਸੰਧੂ ਨੇ ਸ: ਮਜੀਠੀਆ, ਸ: ਰੱਖੜਾ ਅਤੇ ਹੋਰ ਪਤਵੰਤਿਆਂ ਦਾ ਧੰਨਵਾਦ ਕੀਤਾ | ਸ: ਮਜੀਠੀਆ ਨੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ, ਉਪ ਚੇਅਰਮੈਨ ਅਤੇ ਬਲਾਕ ਸੰਮਤੀਆਂ ਦੇ ਚੇਅਰਮੈਨ ਅਤੇ ਉਪ ਚੇਅਰਮੈਨਾਂ ਸਮੇਤ ਮੈਂਬਰਾਂ ਦਾ ਵੀ ਸਨਮਾਨ ਕੀਤਾ | ਇਸ ਮੌਕੇ ਸਾਬਕਾ ਮੈਂਬਰ ਰਾਜ ਸਭਾ ਅਮਰਜੀਤ ਕੌਰ, ਸਾਬਕਾ ਮੰਤਰੀ ਅਜਾਇਬ ਸਿੰਘ ਮੁਖਮੇਲਪੁਰ ਤੇ ਸੁਰਜੀਤ ਸਿੰਘ ਕੋਹਲੀ, ਸ਼ੋ੍ਰਮਣੀ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਇੰਦਰਮੋਹਨ ਸਿੰਘ ਬਜਾਜ, ਸ਼ੋ੍ਰਮਣੀ ਅਕਾਲੀ ਦਲ ਦਿਹਾਤੀ ਦੇ ਪ੍ਰਧਾਨ ਫੌਜਇੰਦਰ ਸਿੰਘ ਮੁਖਮੇਲਪੁਰ, ਭਾਜਪਾ ਦੇ ਸੂਬਾ ਸਕੱਤਰ ਗੁਰਤੇਜ ਸਿੰਘ ਢਿੱਲੋਂ ਆਦਿ ਹਾਜ਼ਰ ਸਨ |

No comments: