jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Monday, 30 September 2013

ਕੈਪਟਨ ਅਮਰਿੰਦਰ ਸਿੰਘ ਨੂੰ ਮੁੜ ਪ੍ਰਧਾਨ ਬਣਾਇਆ ਜਾਵੇ : ਸਰਕਾਰੀਆ

www.sabblok.blogspot.com
ਸਿੱਧੂ ਦੇ ਬਾਅਦ ਸਰਕਾਰੀਆ ਵਲੋਂ ਸਿਆਸੀ ਧਮਾਕਾ* ਲੋਕਾਂ ਦੇ ਦਿਲਾਂ ‘ਚ ਥਾਂ ਨਹੀਂ ਬਣਾ ਸਕੀ ਪੰਜਾਬ ਦੀ ਲੀਡਰਸ਼ਿਪ

ਕੈਪਟਨ ਅਮਰਿੰਦਰ ਸਿੰਘ ਨੂੰ ਮੁੜ ਪ੍ਰਧਾਨ ਬਣਾਇਆ ਜਾਵੇ : ਸਰਕਾਰੀਆ
ਅੰਮ੍ਰਿਤਸਰ – ਮੈਂਬਰ ਪਾਰਲੀਮੈਂਟ ਨਵਜੋਤ ਸਿੰਘ ਸਿੱਧੂ ਦਾ ਵਿਵਾਦ ਖ਼ਤਮ ਹੁੰਦਿਆਂ ਹੀ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਕਾਂਗਰਸੀ ਵਿਧਾਇਕ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਉਪ ਪ੍ਰਧਾਨ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਕੁਲ ਹਿੰਦ ਕਾਂਗਰਸ ਕਮੇਟੀ ਦੀ ਪ੍ਰਧਾਨ ਸੋਨੀਆ ਗਾਂਧੀ ਨੂੰ ਇਕ ਪੱਤਰ ਲਿਖ ਕੇ ਜਿਥੇ ਮੌਜੂਦਾ ਕਾਂਗਰਸ ਲੀਡਰਸ਼ਿਪ ਨੂੰ ਪੂਰੀ ਤਰ੍ਹਾਂ ਆਯੋਗ ਕਰਾਰ ਦੇ ਦਿੱਤਾ ਹੈ, ਉਥੇ ਉਨ੍ਹਾਂ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੁੜ ਪ੍ਰਧਾਨ ਬਣਾਉਣ ਦੀ ਅਪੀਲ ਕੀਤੀ ਹੈ। ਪੂਰੇ ਪੱਤਰ ਵਿਚ ਉਨ੍ਹਾਂ ਨੇ ਬਾਜਵਾ ਅਤੇ ਉਨ੍ਹਾਂ ਦੇ ਨਾਲ ਪੰਜਾਬ ਦੀ ਲੀਡ ਕਰ ਰਹੀ ਲੀਡਰਸ਼ਿਪ ਬਾਰੇ ਕਿਹਾ ਹੈ ਕਿ ਉਹ ਲੋਕਾਂ ਵਿਚ ਆਪਣਾ ਵਿਸ਼ਵਾਸ ਨਹੀਂ ਬਣਾ ਸਕੀ, ਜਿਸ ਕਾਰਨ ਕਾਂਗਰਸੀ ਵਰਕਰ ਨਿਰਾਸ਼ ਹੋ ਕੇ ਅਕਾਲੀ ਦਲ ਵੱਲ ਜਾ ਰਹੇ ਹਨ। ਉਨ੍ਹਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤੁਲਨਾ ਕਰਦਿਆਂ ਕਿਹਾ ਹੈ ਕਿ ਬਾਜਵਾ ਪੰਜਾਬ ਦੇ ਲੋਕਾਂ ਦੇ ਦਿਲਾਂ ਵਿਚ ਕੋਈ ਵੀ ਥਾਂ ਨਹੀਂ ਬਣਾ ਸਕੇ ਅਤੇ ਨਾ ਹੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਭਾਰ ਸਕੇ ਹਨ।
ਉਨ੍ਹਾਂ ਨੇ ‘ਬਾਜਵਾ ਹਟਾਓ, ਕੈਪਟਨ ਅਮਰਿੰਦਰ ਸਿੰਘ ਨੂੰ ਪ੍ਰਧਾਨ ਬਣਾਉਣ’ ਦੀ ਗੱਲ ‘ਤੇ ਜ਼ੋਰ ਦਿੰਦਿਆਂ ਕਿਹਾ ਹੈ ਕਿ ਜੇ ਲੋਕ ਸਭਾ ਚੋਣਾਂ ਤੋਂ ਪਹਿਲਾਂ-ਪਹਿਲਾਂ ਪ੍ਰਧਾਨ ਨਾ ਬਦਲਿਆ ਗਿਆ ਤਾਂ ਪੰਜਾਬ ਵਿਚ ਕਾਂਗਰਸ ਦਾ ਝੰਡਾ ਚੁੱਕਣ ਵਾਲਾ ਕੋਈ ਨਹੀਂ ਰਹੇਗਾ। ਸੁੱਖ ਸਰਕਾਰੀਆ ਨੇ ਇਹ ਪੱਤਰ ਉਸ ਸਮੇਂ ਲਿਖਿਆ ਹੈ, ਜਦੋਂ ਪੰਜਾਬ ਵਿਚ ਉਨ੍ਹਾਂ ਦੇ ਕਿਸੇ ਵੀ ਸਮੇਂ ਕਾਂਗਰਸ ਨੂੰ ਛੱਡ ਕੇ ਅਕਾਲੀ ਦਲ ਵਿਚ ਜਾਣ ਦੀਆਂ ਅਫਵਾਹਾਂ ਗਰਮ ਹਨ। ਉਹ ਦੂਸਰੀ ਵਾਰ ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਕਾਂਗਰਸ ਦੇ ਵਿਧਾਇਕ ਬਣੇ ਹਨ, ਜਦੋਂਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸਮੇਂ ਉਹ ਮੰਡੀ ਬੋਰਡ ਦੇ ਚੇਅਰਮੈਨ ਸਨ।
ਆਲ ਇੰਡੀਆ ਕਾਂਗਰਸ ਕਮੇਟੀ ਦੀ ਪ੍ਰਧਾਨ ਸ਼੍ਰੀਮਤੀ ਸੋਨੀਆ ਗਾਂਧੀ ਨੂੰ ਲਿਖੇ ਪੱਤਰ ਦੇ ਨਾਲ ਹੀ ਪੰਜਾਬ ਕਾਂਗਰਸ ਵਿਚ ਹਲਚਲ ਸ਼ੁਰੂ ਹੋ ਗਈ ਹੈ ਪਰ ਅਜੇ ਪੰਜਾਬ ਕਾਂਗਰਸ ਪ੍ਰਧਾਨ ਸਮੇਤ ਬਾਕੀ ਦੇ ਆਗੂਆਂ ਵਲੋਂ ਖੁੱਲ੍ਹ ਕੇ ਗੱਲ ਕਰਨ ਦੀ ਥਾਂ ਹਾਈਕਮਾਨ ਦੇ ਹੁਕਮ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ।
ਸਰਕਾਰੀਆ ਨੇ ਪੱਤਰ ਵਿਚ ਕੁਝ ਕਾਂਗਰਸੀ ਆਗੂਆਂ ਦਾ ਨਾਂ ਲਏ ਬਿਨਾਂ ਜਿਥੇ ਉਨ੍ਹਾਂ ਦੇ ਪਿਛੋਕੜ ਨੂੰ ਅੱਤਵਾਦ ਅਤੇ ਨਸ਼ਿਆਂ ਨਾਲ ਜੋੜਿਆ ਹੈ, ਉਥੇ ਉਨ੍ਹਾਂ ਨੇ ਲੀਡ ਕਰ ਰਹੀ ਲੀਡਰਸ਼ਿਪ ਨੂੰ ਤਾਨਾਸ਼ਾਹੀ ਕਰਾਰ ਦਿੰਦਿਆਂ ਕਿਹਾ ਹੈ ਕਿ ਉਹ ਲੋਕਾਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਤੋਂ ਕੋਹਾਂ ਦੂਰ ਹੈ। ਉਨ੍ਹਾਂ ਇਹ ਵੀ ਕਿਹਾ ਹੈ ਕਿ ਕਾਂਗਰਸ ਹਾਈਕਮਾਨ ਨੇ ਜਿਨ੍ਹਾਂ ਕਾਂਗਰਸੀ ਆਗੂਆਂ ਨੂੰ ਜ਼ਿੰਮੇਵਾਰੀਆਂ ਦਿੱਤੀਆਂ ਹਨ, ਉਨ੍ਹਾਂ ਦਾ ਪਿਛੋਕੜ ਵੀ ਜਾਣਨ ਦੀ ਕੋਈ ਕੋਸ਼ਿਸ਼ ਨਹੀਂ ਕੀਤੀ, ਜਦੋਂਕਿ ਪੰਜਾਬ ਕਾਂਗਰਸ ਵਲੋਂ ਅਧਿਕਾਰਤ ਤੌਰ ‘ਤੇ ਉਨ੍ਹਾਂ ਦੀ ਰਿਪੋਰਟ ਭੇਜੀ ਗਈ ਸੀ।  ਕਾਂਗਰਸ ਹਾਈਕਮਾਨ ਵਲੋਂ ਕੈਪਟਨ ਅਮਰਿੰਦਰ ਸਿੰਘ ਦੇ ਬਾਅਦ ਪ੍ਰਤਾਪ ਸਿੰਘ ਬਾਜਵਾ ਨੂੰ ਪ੍ਰਧਾਨ ਅਤੇ ਚਾਰ ਉਪ ਪ੍ਰਧਾਨ ਹੀ ਬਣਾਏ ਗਏ ਹਨ। ਇਸ ਤੋਂ ਇਲਾਵਾ ਬਾਕੀ ਜਥੇਬੰਦਕ ਢਾਂਚੇ ਨੂੰ ਅਜੇ ਨਹੀਂ ਬਣਾਇਆ ਜਾ ਸਕਿਆ। ਸਿਰਫ ਬਾਜਵਾ ਆਪਣੇ ਭਰਾ ਫਤਿਹ ਜੰਗ ਸਿੰਘ ਬਾਜਵਾ ਨੂੰ ਜਨਰਲ ਸਕੱਤਰ ਅਤੇ ਸੁਖਪਾਲ ਸਿੰਘ ਖਹਿਰਾ ਨੂੰ ਕਾਂਗਰਸ ਦਾ ਬੁਲਾਰਾ ਬਣਾਉਣ ਵਿਚ ਹੀ ਕਾਮਯਾਬ ਹੋਏ ਹਨ।
ਉਨ੍ਹਾਂ ਨੇ 2012 ਵਿਧਾਨ ਸਭਾ ਚੋਣਾਂ ‘ਚ ਹੋਈ ਕਾਂਗਰਸ ਦੀ ਹਾਰ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਕਲੀਨ ਚਿੱਟ ਦਿੰਦਿਆਂ ਕਿਹਾ ਹੈ ਕਿ ਉਨ੍ਹਾਂ ਦੀ ਗਲਤ ਆਲੋਚਨਾ ਹੋਈ ਹੈ, ਜਦੋਂਕਿ ਟਿਕਟਾਂ ਦੀ ਵੰਡ ਹੀ ਗਲਤ ਹੋਈ ਸੀ ਅਤੇ ਇਸ ਦੀ ਪੰਜਾਬ ਕਾਂਗਰਸ ਵਲੋਂ ਬਕਾਇਦਾ ਰਿਪੋਰਟ ਬਣਾ ਕੇ ਵੀ ਭੇਜੀ ਗਈ ਹੈ।

No comments: