jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Thursday 5 September 2013

ਜਲੰਧਰ ‘ਚ ਬੱਸ ਡਰਾਈਵਰ ਨੇ ਕੀਤਾ ਪੱਤਰਕਾਰ ‘ਤੇ ਹਮਲਾ

www.sabblok.blogspot.com
ਜਲੰਧਰ 'ਚ ਬੱਸ ਡਰਾਈਵਰ ਨੇ ਕੀਤਾ ਪੱਤਰਕਾਰ 'ਤੇ ਹਮਲਾ
ਜਲੰਧਰ—ਪੱਤਰਕਾਰਾਂ ‘ਤੇ ਹਰ ਰੋਜ਼ ਹਮਲੇ ਦੀਆਂ ਘਟਨਾਵਾਂ ਵਧਦੀਆਂ ਹੀ ਜਾ ਰਹੀਆਂ ਹਨ। ਅਜਿਹੀ ਹੀ ਇਕ ਤਾਜ਼ਾ ਘਟਨਾ ਜਲੰਧਰ ‘ਚ ਸਾਹਮਣੇ ਆਈ ਹੈ, ਜਿੱਥੇ ਇਕ ਫੋਟੋ ਪੱਤਰਕਾਰ ‘ਤੇ ਨਿੱਜੀ ਬੱਸ ਦੇ ਡਰਾਈਵਰ ਅਤੇ ਉਸ ਦੇ ਕਈ ਸਾਥੀਆਂ ਨੇ ਹਮਲਾ ਕਰ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਬੱਸ ਦੇ ਡਰਾਈਵਰ ਨੇ ਆਪਣੇ ਸਾਥੀਆਂ ਸਮੇਤ ਪਰਦੀਪ ਸ਼ਰਮਾ ਨਾਂ ਦੇ ਇਸ ਪੱਤਰਕਾਰ ਨੂੰ ਬੁਰੀ ਤਰ੍ਹਾਂ ਕੁੱਟਿਆ, ਜਿਸ ਤੋਂ ਬਾਅਦ ਬੁਰੀ ਤਰ੍ਹਾਂ ਜ਼ਖਮੀ ਹੋਏ ਪਰਦੀਪ ਨੂੰ ਜਲੰਧਰ ਦੇ ਸਿਵਲ ਹਸਪਤਾਲ ‘ਚ ਭਰਤੀ ਕੀਤਾ ਗਿਆ ਹੈ। ਪਰਦੀਪ ਨੇ ਦੱਸਿਆ ਕਿ ਸਵੇਰੇ ਇਕ ਨਿੱਜੀ ਬੱਸ ਨਾਲ ਹੋਈ ਟੱਕਰ ‘ਚ ਇਕ ਵਿਅਕਤੀ ਜ਼ਖਮੀ ਹੋ ਗਿਆ, ਜਿਸ ਨੂੰ ਹਸਪਤਾਲ ਪਹੁੰਚਾਉਣ ਲਈ ਉਸ ਨੇ ਬੱਸ ਦੇ ਡਰਾਈਵਰ ਨੂੰ ਕਿਹਾ ਪਰ ਜ਼ਖਮੀ ਵਿਅਕਤੀ ਨੂੰ ਹਸਪਤਾਲ ਲਿਜਾਣ ਦੀ ਬਜਾਏ ਡਰਾਈਵਰ ਨੇ ਆਪਣੇ ਸਾਥੀਆਂ ਸਮੇਤ ਉਸ ਨੂੰ ਹੀ ਗਾਲਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਉਸ ‘ਤੇ ਹਮਲਾ ਕਰ ਦਿੱਤਾ, ਜਿਸ ਦੌਰਾਨ ਪਰਦੀਪ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਪੁਲਸ ਨੇ ਤੁਰੰਤ ਇਸ ਮਾਮਲੇ ਸੰਬੰਧੀ ਕਾਰਵਾਈ ਕਰਦੇ ਹੋਏ ਬੱਸ ਨੂੰ ਆਪਣੇ ਕਬਜ਼ੇ ‘ਚ ਲੈ ਲਿਆ ਹੈ ਅਤੇ ਡਰਾਈਵਰ ਅਤੇ ਉਸ ਦੇ ਸਾਥੀਆਂ ‘ਤੇ ਮਾਮਲਾ ਦਰਜ ਕਰ ਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਸ ਦਾ ਕਹਿਣਾ ਹੈ ਕਿ ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

No comments: