jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Friday 6 September 2013

ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਫੋਟੋ ਵੋਟਰ ਸੂਚੀਆਂ ਦੇ ਖਰੜੇ ਦੀਆ ਕਾਪੀਆਂ ਅਤੇ ਸੀ.ਡੀਆਂ ਵੰਡੀਆ ਗਈਆ

www.sabblok.blogspot.com

ਜਗਰਾਓਂ, 6 ਸਤੰਬਰ ( ਹਰਵਿੰਦਰ ਸੱਗੂ )— ਭਾਰਤ ਦੇ ਚੋਣ ਕਮਿਸ਼ਨ ਦੀਆ ਹਦਾਇਤਾ ਅਨੁਸਾਰ 6 ਸਤੰਬਰ ਤੋਂ ਫੋਟੋ ਵੋਟਰ ਸੂਚੀਆਂ ਦੀ ਸਪੈਸ਼ਲ ਸਰਸਰੀ ਸੁਧਾਈ ਦੀ ਪ੍ਰਕ੍ਰਿਆ ਸ਼ੁਰੂ ਹੋ ਗਈ ਹੈ।ਅੱਜ ਵਧੀਕ ਜਿਲਾ ਚੋਣ ਅਫਸਰ-ਕਮ-ਏ.ਡੀ.ਸੀ.(ਵਿਕਾਸ) ਦੇ ਦਫ਼ਤਰ ਵਿਖੇ ਜਿਲੇ ਦੇ ਕਾਰਜ਼ਕਾਰੀ ਤਹਿਸੀਲਦਾਰ (ਚੋਣਾ) ਸ. ਗੁਰਜੰਟ ਸਿੰਘ ਬਰਾੜ ਨੇ ਜਿਲੇ ਦੀਆ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵੋਟਰ ਸੂਚੀਆਂ ਦਾ ਖਰੜਾ ਅਤੇ ਸੀ.ਡੀਆਂ ਵੰਡੀਆ। ਉਹਨਾਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦੱਸਿਆ ਕਿ 6 ਸਤੰਬਰ ਤੋਂ 4 ਅਕਤੂਬਰ ਤੱਕ ਵੋਟਰ ਸੂਚੀਆਂ ਵਿੱਚ ਸੁਧਾਈ ਲਈ ਵੋਟਰ ਦਾਅਵੇ ਅਤੇ ਇਤਰਾਜ਼ ਸਬੰਧਤ ਬੂਥ ਲੈਵਲ ਅਫਸਰਾਂ ਜਾਂ ਸਬੰਧਤ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਕੋਲ ਪੇਸ਼ ਕਰ ਸਕਦੇ ਹਨ।ਉਹਨਾਂ ਦੱਸਿਆ ਕਿ 15, 22 ਅਤੇ 29 ਸਤੰਬਰ ਨੂੰ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਸਪੈਸ਼ਲ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦੌਰਾਨ ਬੂਥ ਲੈਵਲ ਅਫਸਰ ਪੋਲਿੰਗ ਸਟੇਸ਼ਨਾਂ ਤੇ ਬੈਠ ਕੇ ਦਾਅਵੇ ਅਤੇ ਇਤਰਾਜ਼ ਲੈਣਗੇ।ਉਹਨਾਂ ਚੋਣ ਕਮਿਸ਼ਨ ਦੀਆ ਹਦਾਇਤਾਂ ਅਨੁਸਾਰ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਕਿਹਾ ਕਿ ਹਰ ਇੱਕ ਪੋਲਿੰਗ ਬੂਥ ਤੇ ਬੂਥ ਲੈਵਲ ਏਜੰਟ ਨਿਯੁਕਤ ਕਰਕੇ ਚੋਣ ਹਲਕੇ ਵਾਰ ਲਿਸਟਾਂ ਜਿਲਾ ਚੋਣ ਦਫ਼ਤਰ ਵਿਖੇ ਜਮ੍ਹਾਂ ਕਰਵਾਈਆ ਜਾਣ ਅਤੇ ਪਾਰਟੀਆਂ ਵੱਲੋਂ ਨਿਯੁਕਤ ਕੀਤੇ ਗਏ ਬੂਥ ਲੈਵਲ ਏਜੰਟ ਸਮੂਹ ਬੀ.ਐਲ.ਓਜ਼ ਨਾਲ ਤਾਲਮੇਲ ਕਰਕੇ ਵੱਧ ਤੋਂ ਵੱਧ ਵੋਟਾਂ ਬਨਵਾਉਣ ਲਈ ਸਹਿਯੋਗ ਦੇਣ ਤਾਂ ਜੋ ਕੋਈ ਵੀ ਵੋਟਰ ਵੋਟ ਬਨਾਉਣ ਤੋਂ ਬਾਝਾਂ ਨਾ ਰਹਿ ਜਾਵੇ। ਸ. ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਇਹ ਵੀ ਅਪੀਲ ਕੀਤੀ ਕਿ 18 ਤੋਂ 19 ਸਾਲ ਵਰਗ ਦੇ ਵੋਟਰਾਂ ਨੂੰ ਵੋਟ ਬਨਾਉਣ ਲਈ ਵਿਸ਼ੇਸ਼ ਤੌਰ ਤੇ ਜਾਗਰੂਕ ਕੀਤਾ ਜਾਵੇ।ਉਹਨਾਂ ਇਹ ਵੀ ਦੱਸਿਆ ਕਿ ਚੋਣਾਂ ਨਾਲ ਸਬੰਧਤ ਕਿਸੇ ਵੀ ਕਿਸਮ ਦੀ ਜਾਣਕਾਰੀ ਮੁੱਖ ਚੋਣ ਅਫਸਰ ਪੰਜਾਬ ਦੀ ਵੈਬ-ਸਾਈਟ punjab.nic.in ਤੋ ਵੀ ਪ੍ਰਾਪਤ ਕੀਤੀ ਜਾ ਸਕਦੀ ਹੈ।ਇਸ ਮੀਟਿੰਗ ਵਿੱਚ ਸ੍ਰੋਮਣੀ ਅਕਾਲੀ ਦਲ ਤੋਂ ਸ. ਜਗਦੇਵ ਸਿੰਘ ਗੋਹਲਵੜੀਆ, ਇੰਡੀਅਨ ਨੈਸ਼ਨਲ ਕਾਂਗਰਸ ਤੋਂ ਸ੍ਰੀ ਅਨਿਲ ਕਸ਼ਯਪ, ਭਾਰਤੀ ਜਨਤਾ ਪਾਰਟੀ ਦੇ ਸ੍ਰੀ ਸੰਦੀਪ ਕਪੂਰ ਤੋਂ ਇਲਾਵਾ ਸੀ.ਪੀ.ਆਈ(ਐਮ) ਤੇ ਹੋਰ ਪਾਰਟੀਆਂ ਦੇ ਨੁਮਾਇੰਦੇ ਵੀ ਹਾਜ਼ਰ ਹੋਏ।

No comments: