jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Monday 9 September 2013

ਕਾਂਗਰਸ ਦੇ ਖਿਲਾਫ ਪੂਰੇ ਦੇਸ਼ ‘ਚ ਅੰਦੋਲਨ ਛੇੜਾਂਗੇ- ਬਾਬਾ ਰਾਮਦੇਵ

www.sabblok.blogspot.com
baba r
ਨਵੀਂ ਦਿੱਲੀ- ਯੋਗ ਗੁਰੂ ਬਾਬਾ ਰਾਮਦੇਵ ਨੇ ਕਾਂਗਰਸ ਦੀ ਸਰਕਾਰ ‘ਤੇ ਭ੍ਰਿਸ਼ਟਾਚਾਰ ‘ਤੇ ਕਾਬੂ ਪਾਉਣ ਲਈ ਵਿਦੇਸ਼ਾਂ ਤੋਂ ਕਾਲਾ ਪੈਸਾ ਵਾਪਸ ਲਿਆਉਣ ‘ਚ ਅਸਫਲ ਰਹਿਣ ਦਾ ਇਲਜ਼ਾਮ ਲਗਾਇਆ ਅਤੇ 13 ਸਤੰਬਰ ਤੋਂ ਦੇਸ਼ ਵਿਆਪੀ ਅੰਦੋਲਨ ਛੇੜਨ ਦਾ ਐਲਾਨ ਕੀਤਾ। ਇੱਥੇ ਜੰਤਰਮੰਤਰ ‘ਤੇ ‘ਵਿਵਸਥਾ ਤਬਦੀਲੀ ਰੈਲੀ’ ਨੂੰ ਸੰਬੋਧਤ ਕਰਦੇ ਹੋਏ ਰਾਮਦੇਵ ਨੇ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅਤੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ‘ਤੇ ‘ਆਰਥਕ ਕੁਪ੍ਰਬੰਧਨ’ ਲਈ ਹਮਲਾ ਕੀਤਾ। ਉਨ੍ਹਾਂ ਨੇ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਦੇ ਫੈਸਲੇ ਸੋਨੀਆ ਗਾਂਧੀ ਤੋਂ ਪ੍ਰਭਾਵਿਤ ਹੁੰਦੇ ਹਨ। ਰਾਮਦੇਵ ਨੇ ਕਿਹਾ ਕਿ ਉਨ੍ਹਾਂ ਨੂੰ ਸੰਵਿਧਾਨ ਦੇ ਮੁਤਾਬਕ ਕੰਮ ਕਰਨਾ ਚਾਹੀਦਾ ਹੈ ਨਾ ਕਿ 10 ਜਨਪਥ ਦੇ ਨਿਰਦੇਸ਼ ਦੇ ਮੁਤਾਬਕ। ਯੋਗ ਗੁਰੂ ਨੇ ਗੁਜਰਾਤ ਦੇ ਮੁੱਖ ਮੰਤਰੀ ਨਰਿੰਦਰ ਮੋਦੀ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਵਲੋਂ ਪ੍ਰਧਾਨ ਮੰਤਰੀ ਪਦ ਦਾ ਉਮੀਦਵਾਰ ਐਲਾਨ ਕੀਤੇ ਜਾਣ ਦਾ ਸਮਰਥਨ ਕੀਤਾ।

No comments: