jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Saturday, 28 September 2013

ਕਾਂਗਰਸ ਪੰਜਾਬ ਨੂੰ ਤਬਾਹ ਕਰਨ ’ਤੇ ਤੁਲੀ : ਸੁਖਬੀਰ

www.sabblok.blogspot.com




ਬਠਿੰਡੇ ’ਚ ਭਾਵੇਂ ਰਾਹੁਲ ਗਾਂਧੀ ਆਵੇ, ਜ਼ਮਾਨਤ ਜ਼ਬਤ ਕਰਾ ਕੇ ਭੇਜਾਂਗੇ 



ਭਾਜਪਾ ਨਾਲ ਸੀਟਾਂ ਦੇ ਤਬਾਦਲੇ ਬਾਰੇ ਅਜੇ ਤੱਕ ਕੋਈ ਗੱਲਬਾਤ ਨਹੀਂ 

 
ਜ¦ਧਰ/ਕਪੂਰਥਲਾ . ਪੀ. ਸੰਧੂ, ਵਿੱਕੀ, ਮਨਿੰਦਰ ਸਿੰਘ ਸ਼ੇਰਗਿੱਲ 
ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਪੰਜਾਬ ਨੂੰ ਆਰਥਿਕ ਤੌਰ ’ਤੇ ਤਬਾਹ ਕਰਨ ’ਤੇ ਤੁਲੀ ਹੋਈ ਹੈ ਅਤੇ ਲੁਧਿਆਣਾ ਵਿਖੇ ਨਵੇਂ ਉਦਯੋਗ ਲਾਉਣ ’ਤੇ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਲਾਈ ਪਾਬੰਦੀ ਕੇਂਦਰ ਦੀ ਗਹਿਰੀ ਸਾਜਿਸ਼ ਹੈ। ਉਹ ਅੱਜ ਜ¦ਧਰ ਅਤੇ ਕਪੂਰਥਲਾ ਵਿਚ ਵੱਖ-ਵੱਖ ਵਿਕਾਸ ਪ੍ਰਾਜੇਕਟਾਂ ਦੇ ਨੀਂਹ ਪੱਥਰ ਰੱਖਣ ਸਮੇਂ ਹੋਏ ਸਮਾਗਮਾਂ ਵਿੱਚ ਸ਼ਾਮਲ ਹੋਣ ਆਏ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਜਾਣ-ਬੁੱਝ ਕੇ ਪੰਜਾਬ ਨੂੰ ਉਦਯੋਗੀਕਰਨ ਦੇ ਮੁਹਾਜ਼ ’ਤੇ ਫੇਰ ਪਿੱਛੇ ਧੱਕਣ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਿੱਥੇ ਹਾਲ ਹੀ ਵਿਚ ਐਲਾਨੀ ਗਈ ਨਵੀਂ ਉਦਯੋਗਿਕ ਨੀਤੀ ਨੇ ਨਿਵੇਸ਼ਕਾਂ ਨੂੰ ਵੱਡੀ ਪੱਧਰ ’ਤੇ ਖਿੱਚਿਆ ਹੈ ਉੱਥੇ ਦੂਜੇ ਪਾਸੇ ਕੇਂਦਰ ਸਰਕਾਰ ਨੇ ਕਾਂਗਰਸੀ ਸਰਕਾਰਾਂ ਵਾਲੇ ਰਾਜਾਂ ਹਿਮਾਚਲ ਪ੍ਰਦੇਸ਼, ਉਤਰਾਂਚਲ, ਜੰਮੂ ਕਸ਼ਮੀਰ ਰਾਜਾਂ ਨੂੰ ਦਿੱਤੀਆਂ ਹੋਈਆਂ ਉਦਯੋਗਿਕ ਰਿਆਇਤਾਂ ਦੀ ਮਿਆਦ ਹੋਰ ਵਧਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਪੰਜਾਬ ਨੂੰ ਤਬਾਹ ਕਰਕੇ ਗੁਆਂਢੀ ਰਾਜਾਂ ਨੂੰ ਖੁਸ਼ਹਾਲ ਕਰਨ ਦੇ ਕੋਝੇ ਯਤਨ ਕੀਤੇ ਜਾ ਰਹੇ ਹਨ। ਦੇਸ਼ ਦੀ ਅਰਥ-ਵਿਵਸਥਾ ਦੇ ਮੂਧੇ-ਮੂੰਹ ਹੋਣ ਤੇ ਮਹਿੰਗਾਈ ਦਰ ਦੇ 18.18 ਫੀਸਦੀ ਤੱਕ

ਪਹੁੰਚਣ ਬਾਰੇ ਸ. ਬਾਦਲ ਨੇ ਕਿਹਾ ਕਿ ਅਸਲ ਵਿਚ ਨਿਵੇਸ਼ਕਾਂ, ਵਪਾਰੀਆਂ ਦਾ ਭਰੋਸਾ ਅਰਥ-ਵਿਵਸਥਾ ਵਿਚੋਂ ਟੁੱਟ ਚੁੱਕਾ ਹੈ ਤੇ ਇਸ ਦੀ ਮੁੜ ਬਹਾਲੀ ਲਈ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਐਨ.ਡੀ.ਏ. ਦੀ ਸਰਕਾਰ ਬਣਾਉਣੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਐਨ.ਡੀ.ਏ. ਦੀ ਸਰਕਾਰ ਬਣਨ ਨਾਲ ਹੀ ਪੰਜਾਬ ਨੂੰ ਉਸਦਾ ਬਣਦਾ ਹੱਕ ਮਿਲੇਗਾ। ਬਠਿੰਡਾ ਸੰਸਦੀ ਸੀਟ ਤੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚੋਣ ਲੜਨ ਦੇ ਚਰਚਿਆਂ ਬਾਰੇ ਸ. ਬਾਦਲ ਨੇ ਕਿਹਾ ਕਿ ‘ਕੈਪਟਨ ਸਾਹਿਬ ਦੀ ਥਾਂ ਭਾਵੇਂ ਕਾਂਗਰਸ ਯੁਵਰਾਜ ਰਾਹੁਲ ਗਾਂਧੀ ਚੋਣ ਲੜ ਲੈਣ, ਉਨ੍ਹਾਂ ਦੀ ਵੀ ਜ਼ਮਾਨਤ ਜਬਤ ਹੋ ਜਾਵੇਗੀ’। ਲੋਕ ਸਭਾ ਚੋਣਾਂ ਵਿਚ ਭਾਜਪਾ ਨਾਲ ਸੀਟਾਂ ਦੀ ਅਦਲਾ-ਬਦਲੀ ਬਾਰੇ ਇਕ ਸਵਾਲ ਦੇ ਉੱਤਰ ਵਿਚ ਸ. ਬਾਦਲ ਨੇ ਕਿਹਾ ਕਿ ਅਜੇ ਤੱਕ ਭਾਜਪਾ ਨਾਲ ਇਸ ਸਬੰਧੀ ਕੋਈ ਗੱਲਬਾਤ ਨਹੀਂ ਹੋਈ ਹੈ। ਸ. ਬਾਦਲ ਨੇ ਨਾਲ ਹੀ ਐਲਾਨ ਕੀਤਾ ਕਿ ਪੰਜਾਬ ਸਰਕਾਰ ਵਲੋਂ ਅਗਲੇ 2 ਮਹੀਨਿਆਂ ਦੌਰਾਨ 5 ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ ਨੂੰ 2 ਲੱਖ ਕੁਨੈਕਸ਼ਨ ਦਿੱਤੇ ਜਾਣ ਦਾ ਫੈਸਲਾ ਲਿਆ ਗਿਆ ਹੈ ਜਿਸ ਸਬੰਧੀ ਪ੍ਰਕ੍ਰਿਆ ਹਾੜੀ ਦੀ ਸੀਜ਼ਨ ਤੱਕ ਮੁਕੰਮਲ ਕਰ ਲਈ ਜਾਵੇਗੀ ਕਿਉਂ ਜੋ ਦਸੰਬਰ ਤੱਕ ਗੋਇੰਦਵਾਲ, ਰਾਜਪੁਰਾ ਤੇ ਤਲਵੰਡੀ ਸਾਬੋ ਦੇ ਥਰਮਲ ਪਲਾਂਟ ਚਾਲੂ ਹੋਣ ਨਾਲ ਪੰਜਾਬ ਵਾਧੂ ਬਿਜਲੀ ਵਾਲਾ ਸੂਬਾ ਬਣ ਜਾਵੇਗਾ। 
ਸੇਵਾ ਦੇ ਅਧਿਕਾਰ ਬਾਰੇ ਸ. ਬਾਦਲ ਨੇ ਕਿਹਾ ਕਿ ਇਸ ਨਾਲ ਨਾ ਸਿਰਫ ਲੋਕਾਂ ਨੂੰ ਸਹੂਲਤ ਮਿਲੀ ਹੈ ਬਲਕਿ ਰਿਸ਼ਵਤਖੋਰੀ ਨੂੰ ਵੀ ਨੱਥ ਪਈ ਹੈ। ਉਨ੍ਹਾਂ ਕਿਹਾ ਕਿ ਸੇਵਾ ਦੇ ਅਧਿਕਾਰ ਦੀ ਸਫਲਤਾ ਦਾ ਅੰਦਾਜਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਹੁਣ ਤੱਕ ਇਕ ਕਰੋੜ ਤੋਂ ਵੱਧ ਲੋਕ ਇਸ ਤਹਿਤ ਸੇਵਾ ਦਾ ਲਾਭ ਉਠਾ ਚੁੱਕੇ ਹਨ ਅਤੇ ਇਸਦੀ ਸਫਲਤਾ ਦਰ 97 ਫੀਸਦੀ ਹੈ। ਇਸੇ ਦੌਰਾਨ ਅੱਜ ਸ. ਬਾਦਲ ਵਲੋਂ ਕਪੂਰਥਲਾ ਵਿਖੇ ਸਾਇੰਸ ਸਿਟੀ ਨੇੜੇ 34 ਕਰੋੜ ਦੀ ਲਾਗਤ ਨਾਲ ਬਣ ਰਹੇ ਰੇਲਵੇ ਓਵਰ ਬ੍ਰਿਜ ਦੀ ਨੀਂਹ ਪੱਥਰ ਰੱਖਣ ਤੋਂ ਇਲਾਵਾ ਰਜ਼ਾਪੁਰ ਤੋਂ ਕੁਲਾਰ ਤੱਕ 8.62 ਕਰੋੜ ਨਾਲ ਬਣਨ ਵਾਲੀ ਸੜਕ ਦਾ ਵੀ ਨੀਂਹ ਪੱਥਰ ਰੱਖਿਆ। ਉਪ ਮੁੱਖ ਮੰਤਰੀ ਵਲੋਂ ਕੌਮੀ ਰਾਜ ਮਾਰਗ 1 ਤੋਂ ਲੱਖਾ ਖੁਰਦ ਸੜਕ ਦਾ ਵੀ ਨੀਂਹ ਪੱਥਰ ਰੱਖਿਆ ਗਿਆ ਜਿਸਤੇ ਕੁੱਲ 4.3 ਕਰੋੜ ਰੁਪੈ ਦੀ ਲਾਗਤ ਆਵੇਗੀ। ਇਸ ਤੋਂ ਪਹਿਲਾਂ ਰੈਲੀ ਨੂੰ ਸੰਬੋਧਨ ਕਰਦਿਆਂ ਸ. ਬਾਦਲ ਨੇ ਕਿਹਾ ਕਿ ਨੀਲੇ ਕਾਰਡ ਧਾਰਕਾਂ ਲਈ ਮੁਫਤ ਇਲਾਜ ਦੀ ਸਹੂਲਤ 15 ਅਕਤੂਬਰ ਤੋਂ ਸ਼ੁਰੂ ਕੀਤੀ ਜਾ ਰਹੀ ਹੈ ਜਿਸ ਤਹਿਤ ਕੁੱਲ 30000 ਰੁਪੈ ਤੱਕ ਇਲਾਜ ਮੁਫਤ ਹੋਵੇਗਾ। ਇਸ ਮੌਕੇ ਰੈਲੀ ਨੂੰ ਸੰਬੋਧਨ ਕਰਦਿਆਂ ਸੰਸਦ ਮੈਂਬਰ ਸ. ਰਤਨ ਸਿੰਘ ਅਜਨਾਲਾ ਨੇ ਕਿਹਾ ਕਿ ਕਾਂਗਰਸ ਨੇ ਭ੍ਰਿਸ਼ਟਾਚਾਰ ਤੇ ਘਪਲਿਆਂ ਤੋਂ ਬਿਨ੍ਹਾਂ ਦੇਸ਼ ਨੂੰ ਕੁਝ ਨਹੀਂ ਦਿੱਤਾ ਹੈ ਤੇ ਲੋਕ ਸਭਾ ਚੋਣਾਂ ਵਿਚ ਕਾਂਗਰਸ ਦਾ ਸਫਾਇਆ ਕਰਨਾ ਲਾਜਮੀ ਹੈ। ਜਿਲ੍ਹਾ ਯੋਜਨਾ ਕਮੇਟੀ ਕਪੂਰਥਲਾ ਦੇ ਪ੍ਰਧਾਨ ਸ. ਸਰਬਜੀਤ ਸਿੰਘ ਮੱਕੜ ਨੇ ਕਪੂਰਥਲਾ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦੇਣ ’ਤੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਤੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ। ਇਸ ਮੌਕੇ ਸੰਸਦੀ ਸਕੱਤਰ ਸੋਮ ਪ੍ਰਕਾਸ਼ ਤੇ ਅਕਾਲੀ ਦਲ ਤੇ ਭਾਜਪਾ ਦੇ ਹੋਰਨਾਂ ਆਗੂਆਂ ਨੇ ਵੀ ਸੰਬੋਧਨ ਕੀਤਾ।

No comments: