jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Friday 13 September 2013

ਫੀਸਾਂ ਮੁਆਫੀ ਦੀ ਮੰਗ ਕਰ ਰਹੇ ਵਿਦਿਆਰਥੀਆਂ 'ਤੇ ਬਰਨਾਲਾ ਪੁਲਸ ਵੱਲੋਂ ਲਾਠੀਚਾਰਜ

www.sabblok.blogspot.com

ਬਰਨਾਲਾ, 13 ਸਤੰਬਰ (ਜਗਸੀਰ ਸਿੰਘ ਸੰਧੂ) : ਫੀਸਾਂ ਮੁਆਫੀ ਦੀ ਮੰਗ ਨੂੰ ਲੈ ਕੇ ਸਥਾਨਿਕ ਡੀ. ਸੀ. ਦਫਤਰ ਅੱਗੇ ਧਰਨਾ ਦੇ ਰਹੇ ਵਿਦਿਆਰਥੀਆਂ ਨੂੰ ਖਦੇੜਣ ਲਈ ਬਰਨਾਲਾ ਪੁਲਸ ਵੱਲੋਂ ਵਿਦਿਆਰਥੀਆਂ 'ਤੇ ਲਾਠੀਚਾਰਜ ਕਰਕੇ ਉਹਨਾਂ ਦੇ ਕਈ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਬਾਅਦ ਵਿੱਚ ਉਹਨਾਂ ਨੂੰ ਰਿਹਾਅ ਵੀ ਕਰ ਦਿੱਤਾ ਗਿਆ। ਮੌਕੇ ਤੋਂ ਪ੍ਰਾਪਤ ਕੀਤੀ ਜਾਣਕਾਰੀ ਮੁਤਾਬਿਕ ਪੰਜਾਬ ਸਟੂਡੈਂਟਸ ਯੂਨੀਅਨ ਦੀ ਅਗਵਾਈ 'ਚ ਜਦੋਂ ਵਿਦਿਆਰਥੀਆਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਬਰਨਾਲਾ ਦੇ ਮੁੱਖ ਗੇਟ ਕੰਪਲੈਕਸ ਅੰਦਰ ਤੱਕ ਪੁੱਜ ਕੇ ਮੈਮੋਰੰਡਮ ਦੇਣ ਜਾ ਰਹੇ ਸਨ ਤਾਂ ਉਸ ਸਮੇਂ ਪੁਲਿਸ ਵੱਲੋਂ ਵਿਦਿਆਰਥੀਆਂ 'ਤੇ ਲਾਠੀਚਾਰਜ ਕਰ ਦਿੱਤਾ ਗਿਆ, ਜਿਸ ਕਾਰਨ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਹਫੜਾ-ਦਫੜੀ ਮੱਚ ਗਈ। ਇਸ ਮੌਕੇ ਵਿਦਿਆਰਥੀ ਆਗੂ ਸਿਮਰਜੀਤ ਸਿੰਘ ਸੇਖਾ ਪ੍ਰਧਾਨ, ਪ੍ਰਦੀਪ ਕਸਬਾ ਸੂਬਾ ਵਿੱਤ ਸਕੱਤਰ, ਕੁਲਵਿੰਦਰ ਸਿੰਘ ਅਤੇ ਬਲਕਾਰ ਸਿੰਘ ਨੇ ਦੱਸਿਆ ਕਿ ਪੋਸਟ ਮੈਟਰਿਕ ਸਕਾਲਰਸ਼ਿਪ ਸ਼ਕੀਮ ਤਹਿਤ ਐਸ. ਸੀ. ਵਿਦਿਆਰਥੀਆਂ ਦੀ ਫੀਸ ਮੁਆਫੀ ਅਤੇ ਐਸ. ਟੀ ਐਟਰੋਸਿਟੀ ਐਕਟ ਤਹਿਤ ਫੀਸਾਂ ਦੀ ਵਾਪਸੀ, ਯੂਨੀਵਰਸਿਟੀ ਦੁਆਰਾ ਫੀਸਾਂ 'ਚ 50 ਪ੍ਰਤੀਸ਼ਤ ਵਾਧਾ, ਘੱਟ ਗਿਣਤੀਆਂ, ਪਛੜੀਆਂ ਸ੍ਰੇਣੀਆਂ ਲਈ ਵਜੀਫਿਆਂ ਦੀ ਮੰਗ ਸਮੇਤ ਹੋਰ ਕਈ ਵਿਦਿਆਰਥੀ ਹੱਕੀ ਮੰਗਾਂ ਨੂੰ ਲੈ ਕੇ ਜਦੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇਣ ਅੰਦਰ ਜਾਣਾ ਚਾਹਿਆ ਤਾਂ ਪੁਲਿਸ ਨੇ ਅੰਦਰ ਜਾਣ ਤੋਂ ਰੋਕਿਆ ਅਤੇ ਵਿਰੋਧ ਕਰਨ ਉਤੇ ਵੱਡੀ ਗਿਣਤੀ ਵਿੱਚ ਜੁੜੇ ਵਿਦਿਆਰਥੀ ਅਤੇ ਵਿਦਿਆਰਥਣਾਂ ਨੂੰ ਖਦੇੜਨ ਲਈ ਧੱਕਾਮੁੱਕੀ ਕੀਤੀ ਗਈ ਅਤੇ ਇਸ ਸਮੇਂ ਪੁਲਿਸ ਮੁਲਾਜ਼ਮ ਵੱਲੋਂ ਵਿਦਿਆਰਥੀਆਂ 'ਤੇ ਲਾਠੀਚਾਰਜ ਵੀ ਕੀਤਾ ਗਿਆ। ਇਹ ਮਾਮਲਾ ਉਸ ਸਮੇਂ ਹੋਰ ਵੀ ਗੰਭੀਰ ਹੋ ਗਿਆ ਜਦੋਂ ਪੁਲਿਸ ਵਿਦਿਆਰਥੀ ਆਗੂਆਂ ਨੂੰ ਗ੍ਰਿਫ਼ਤਾਰ ਕਰਕੇ ਥਾਣਾ ਕੋਤਵਾਲੀ ਵਿੱਚ ਲੈ ਆਈ ਤਾਂ ਵੱਡੀ ਗਿਣਤੀ ਵਿੱਚ ਸਟੂਡੈਂਟਸ ਯੂਨੀਅਨ ਦੇ ਵਿਦਿਆਰਥੀ ਵਿਰੋਧ ਕਰਦੇ ਹੋਏ ਥਾਣਾ ਕੋਤਵਾਲ ਵਿਖੇ ਪੁੱਜ ਗਏ। ਅਖੀਰ ਮਾਮਲਾ ਵਧਦਾ ਦੇਖ ਕੇ ਪੁਲਿਸ ਨੇ ਗ੍ਰਿਫਤਾਰ ਕੀਤੇ ਵਿਦਿਆਰਥੀ ਆਗੂਆਂ ਨੂੰ ਬਿਨਾਂ ਸ਼ਰਤ ਰਿਹਾਅ ਕਰ ਦਿੱਤਾ। ਇਸ ਘਟਨਾ ਨੂੰ ਲੈ ਕੇ ਵਿਦਿਆਰਥੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਵਿਦਿਆਰਥੀਆਂ ਵੱਲੋਂ ਤਿੱਖਾ ਸੰਘਰਸ਼ ਵਿਢਣ ਦੀ ਤਿਆਰੀ ਕੀਤੀ ਜਾ ਰਹੀ ਹੈ।

No comments: